Wednesday, November 25, 2026

ਪੰਜਾਬੀ

ਸੈਲੀਬਰੇਸ਼ਨ ਮਾਲ ਵਿਖੇ ਮਨਾਇਆ ਗਿਆ ਯੋਗਾ ਦਿਵਸ

ਅੰਮ੍ਰਿਤਸਰ, 14 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਜਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਹਰਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸ੍ਰੀਮਤੀ ਕੰਵਲਜੀਤ ਕੌਰ ਅਤੇ ਸ੍ਰੀਮਤੀ ਮੀਨਾ ਦੇਵੀ ਵਲੋਂ ਦਿਵਯਾ ਜਯੋਤੀ ਜਾਗਿ੍ਰਤੀ ਸੰਸਥਾਨ ਦੇ ਸਹਿਯੋਗ ਨਾਲ ਸੈਲੀਬਰੇਸ਼ਨ ਮਾਲ ਬਟਾਲਾ ਰੋਡ ਵਿਖੇ ਯੋਗਾ ਦਿਵਸ ਮਨਾਇਆ ਗਿਆ। ਇਸ ਯੋਗਾ ਦਿਵਸ ਕੈਂਪ ਵਿਚ ਲੱਗਭਗ 300 ਆਂਗਨਵਾੜੀ ਵਰਕਰਾਂ, ਹੈਲਪਰਾਂ, ਸੁਪਰਵਾਈਜ਼ਰਾਂ, ਸੈਲੀਬਰੇਸ਼ਨ ਮਾਲ ਦੇ …

Read More »

ਸੂਚਨਾ ਤੇ ਪ੍ਰਸਾਰਣ ਮੰਤਰਾਲੇ ਨੇ ਆਯੁਰਵੈਦਿਕ ਵਿਭਾਗ ਦੇ ਸਹਿਯੋਗ ਨਾਲ ਮਨਾਇਆ ਯੋਗਾ ਦਿਵਸ

ਅੰਮ੍ਰਿਤਸਰ, 14 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਸੂਚਨਾ ਤੇ ਪ੍ਰਸਾਰਣ ਮੰਤਰਾਲਾ ਭਾਰਤ ਸਰਕਾਰ ਦੇ ਫੀਲਡ ਆਉਟਰੀਟ ਬਿਉਰੋ ਜਲੰਧਰ ਅਤੇ ਅੰਮ੍ਰਿਤਸਰ ਵਲੋਂ ਆਯੁਰਵੈਦਿਕ ਵਿਭਾਗ ਦੇ ਸਹਿਯੋਗ ਨਾਲ ਅਮਨਦੀਪ ਨਰਸਿੰਗ ਕਾਲਜ ਜੇਠੂਵਾਲ ਵਿਖੇ ਯੋਗਾ ਦਿਵਸ ਕੈਂਪ ਦਾ ਆਯੋਜਨ ਕੀਤਾ ਗਿਆ।ਇਸ ਕੈਂਪ ਵਿੱਚ ਡਾ. ਆਤਮਜੀਤ ਸਿੰਘ ਬਸਰਾ ਆਯੁਰਵੈਦਿਕ ਅਧਿਕਾਰੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਡਾ. ਬਸਰਾ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ …

Read More »

ਐਸ.ਡੀ.ਐਮ ਵਲੋਂ ਸੰਗਰੂਰ ਨਗਰ ਕੌਂਸਲ ਦੀਆਂ ਡਰੇਨਾਂ ਤੇ ਨਾਲਿਆਂ ਦੇ ਸਫ਼ਾਈ ਕਾਰਜ ਤੇਜ਼ ਕਰਨ ਦੇ ਆਦੇਸ਼

ਸੰਗਰੂਰ, 14 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਐਸ.ਡੀ.ਐਮ ਸੰਗਰੂਰ ਅਵਿਕੇਸ਼ ਗੁਪਤਾ ਵੱਲੋਂ ਮੰਗਵਾਲ ਡਰੇਨ, ਸੁਨਾਮ ਰੋਡ ਡਰੇਨ ਅਤੇ ਸਰਕਾਰੀ ਰਣਬੀਰ ਕਾਲਜ ਦੇ ਸਾਹਮਣਿਓਂ ਲੰਘਦੇ ਨਾਲੇ ਦੇ ਸਫ਼ਾਈ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਸਫ਼ਾਈ ਅਮਲੇ ਨੂੰ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ।ਗੁਪਤਾ ਨੇ ਕਿਹਾ ਕਿ ਬਰਸਾਤੀ ਮੌਸਮ ਤੋਂ ਪਹਿਲਾਂ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਵਿਖੇ ਸਮਰ ਕੈਂਪ ਦੌਰਾਨ ਦਿੱਤੀ ਖੇਡਾਂ ਦੀ ਟਰੇਨਿੰਗ

ਅੰਮ੍ਰਿਤਸਰ, 14 ਜੂਨ (ਪੰਜਾਬ ਪੋਸਟ –  ਜਗਦੀਪ ਸਿੰਘ ਸੱਗੂ) – ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਸਕੂਲ ਵੱਲੋਂ ਖੇਡਾਂ ਦਾ ਆਯੋਜਨ ਬਹੁਤ ਲਾਭਦਾਇਕ ਸਿੱਧ ਹੰੁਦਾ ਹੈ।ਇਸੇ ਮੰਤਵ ਲਈ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਿੱਚ ਗਰਮੀਆਂ ਦੀਆਂ ਛੁੱਟੀਆਂ ਦੇ ਕੈਂਪ ਦਾ ਆਯੋਜਨ ਕੀਤਾ ਗਿਆ।ਇਸ ਸਮਰ ਕੈਂਪ …

Read More »

ਲ਼ੱਭਾ ਪਰਸ ਵਾਪਸ ਕਰਕੇ ਨੌਜਵਾਨ ਨੇ ਇਮਾਨਦਾਰੀ ਦੀ ਦਿੱਤੀ ਮਿਸਾਲ

ਅੰਮ੍ਰਿਤਸਰ, 14 ਜੂਨ (ਪੰਜਾਬ ਪੋਸਟ  – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਡਰਾਈਵਰ ਦੇ ਗਵਾਚੇ ਪਰਸ ਨੂੰ ਵਾਪਸ ਕਰਕੇ ਨੌਜਵਾਨ ਹਰਵਿੰਦਰ ਸਿੰਘ ਨੇ ਇਮਾਨਦਾਰੀ ਦੀ ਮਿਸਾਲ ਕਾਇਮ ਕੀਤੀ।ਜਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਦੇ ਡਰਾਈਵਰ ਸੁਰਜੀਤ ਸਿੰਘ ਦਾ ਪਰਸ ਗਵਾਚ ਗਿਆ ਸੀ।ਪਰਸ ਵਿੱਚ ਜਰੂਰੀ ਕਾਗਜਾਂ ਦੇ ਨਾਲ 15 ਹਜਾਰ ਦੇ ਕਰੀਬ ਰੁਪਏ ਵੀ ਸਨ।ਸੁਰਜੀਤ ਸਿੰਘ ਦਾ …

Read More »

ਐਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਵਤਨ ਪੁੱਜੀ ਮੌਤ ਦੇ ਮੂੰਹ `ਚ ਪਏ ਗੁਰਭੇਜ ਸਿੰਘ ਦੀ ਮ੍ਰਿਤਕ ਦੇਹ

ਅੰਮ੍ਰਿਤਸਰ, 14 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਪਰਿਵਾਰ ਨੂੰ ਕਰਜੇ ਦੇ ਭਾਰ ਤੋਂ ਮੁਕਤ ਕਰਨ ਦੇ ਸੁਪਨੇ ਲੈ ਕੇ ਰੋਜੀ ਰੋਟੀ ਕਮਾਉਣ ਦੁਬਈ ਪੁੱਜੇ 24 ਸਾਲਾ ਗੁਰਭੇਜ ਸਿੰਘ ਸਿੱਧੂ ਪੁੱਤਰ ਜਗਤਾਰ ਸਿੰਘ ਜੋ ਪਿਛਲੇ ਦਿਨੀਂ ਦੁਬਈ ਵਿਖੇ ਹੀ ਮੌਤ ਦੇ ਮੂੰਹ ਜਾ ਪਿਆ ਸੀ ਦੀ ਮ੍ਰਿਤਕ ਦੇਹ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ …

Read More »

ਗਾਇਕ ਅਮਰੀਕ ਜੱਸਲ ਦਾ ਗੀਤ `ਭਾਬੀਏ ਨੱਚ ਲੈ ਨੀ` ਅੱਜ ਹੋਵੇਗਾ ਰਲੀਜ਼

ਲੌਂਗੋਵਾਲ,14 ਜੂਨ (ਜਗਸੀਰ ਲੌਂਗੋਵਾਲ ) – ਪੰਜਾਬੀ ਦੇ ਮਸ਼ਹੂਰ ਗਾਇਕ ਅਮਰੀਕ ਜੱਸਲ ਦੀ ਸੁਰੀਲੀ ਆਵਾਜ਼ ਵਿੱਚ ਗਾਇਆ ਗੀਤ `ਭਾਬੀਏ ਨੱਚ ਲੈ ਨੀ` ਅੱਜ ਰਿਲੀਜ਼ ਕੀਤਾ ਜਾ ਰਿਹਾ ਹੈ।ਇਸ ਸਬੰਧੀ ਗੱਲਬਾਤ ਕਰਦੇ ਹੋਏ ਗਾਇਕ ਅਮਰੀਕ ਜੱਸਲ ਨੇ ਦੱਸਿਆ ਹੈ ਕਿ ਇਸ ਡਿਊਟ ਗੀਤ ਵਿੱਚ ਉਨਾਂ ਨਾਲ ਯੂ.ਕੇ ਤੋਂ ਗਾਇਕਾ ਮਾਹੀ ਧਾਲੀਵਾਲ ਹੈ।ਗੀਤ ਦਾ ਸੰਗੀਤ ਯੂ.ਐਸ.ਏ ਤੋਂ ਟੀ.ਐਮ.ਟੀ ਨੇ ਤਿਆਰ ਕੀਤਾ ਹੈ …

Read More »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੋਲਕਾਤਾ ਵਿਖੇ ਸੈਮੀਨਾਰ 15 ਜੂਨ ਨੂੰ

ਅੰਮ੍ਰਿਤਸਰ/ ਕੋਲਕਾਟਾ, 14 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਜੇ.ਆਈ.ਐਸ ਯੂਨੀਵਰਸਿਟੀ ਕਲਕੱਤਾ ਵੱਲੋਂ ‘ਗੁਰੂ ਨਾਨਕ ਦੇਵ ਜੀ ਦੀ ਜ਼ਿੰਦਗੀ ਅਤੇ ਫਿਲਾਸਫੀ’ ਵਿਸ਼ੇ ’ਤੇ ਭਲਕੇ ਇੱਕ ਸੈਮੀਨਾਰ ਨੈਸ਼ਨਲ ਲਾਇਬ੍ਰੇਰੀ, ਬੇਲਵੇਡਰੇ, ਅਲੀਪੋਰ (ਕੋਲਕਾਤਾ) ਵਿਖੇ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ …

Read More »

ਸਿੱਖ ਰੈਫਰੈਂਸ ਲਾਇਬ੍ਰੇਰੀ ਸਬੰਧੀ ਕਮੇਟੀ ਜਲਦ, ਦੋਸ਼ੀ ਬਖ਼ਸ਼ਿਆ ਨਹੀਂ ਜਾਵੇਗਾ – ਲੌਂਗੋਵਾਲ

ਅੰਮ੍ਰਿਤਸਰ, 14 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਚੁਰਾਏ ਗਏ ਸਾਹਿਤਕ ਸਰਮਾਏ ਸਬੰਧੀ ਬੀਤੇ ਕੱਲ੍ਹ ਕੀਤੀ ਗਈ ਮੀਟਿੰਗ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਮਾਮਲੇ ਦੀ ਤਹਿ ਤੱਕ ਜਾਣ ਲਈ ਇਕ ਉੱਚ …

Read More »

ਕੱਲ ਐਤਵਾਰ ਬਿਜਲੀ ਰਹੇਗੀ ਬੰਦ

ਧੂਰੀ, 14 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਪਾਵਰਕਾਮ ਦੇ ਵਧੀਕ ਨਿਗਰਾਨ ਇੰਜੀਨੀਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 66 ਕੇ.ਵੀ ਗਰਿਡ ਬੇਨੜਾ ਧੂਰੀ ਤੋਂ ਚੱਲਦੇ 11 ਕੇ.ਵੀ ਸੰਗਰੂਰ ਰੋਡ ਫੀਡਰ ਕੈਟਾਗਿਰੀ-2 ਦੀ ਸਾਂਭ ਸੰਭਾਲ ਅਤੇ ਜਰੂਰੀ ਮੁਰੰਮਤ ਦੇ ਚੱਲਦਿਆਂ ਇਸ ਫੀਡਰ ਦੀ ਸਪਲਾਈ ਸਵੇਰੇੇ 6.0 ਵਜੇ ਤੋਂ ਦੁਪਹਿਰ 12.00 ਵਜੇ ਤੱਕ 16 ਜੂਨ ਦਿਨ ਐਤਵਾਰ ਨੂੰ ਬੰਦ ਰਹੇਗੀ।ਇਸ ਦੇ …

Read More »