Saturday, September 12, 2026

ਪੰਜਾਬੀ

ਡਾ. ਜਸਵਿੰਦਰ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰੋਫ਼ੈਸਰ ਆਫ਼ ਐਮੀਨੈਂਸ ਦੇ ਅਹੁੱਦੇ ਨਾਲ ਨਿਵਾਜ਼ੇ ਗਏ

ਅੰਮ੍ਰਿਤਸਰ 28 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨਵਰਸਿਟੀ ਦੀ ਸਿੰਡੀਕੇਟ ਨੇ ਪੰਜਾਬੀ ਦੇ ਪ੍ਰਬੁੱਧ ਦਾਨਿਸ਼ਵਰ ਅਤੇ ਪ੍ਰਤਿਭਾਵਾਨ ਸਿਰਜਣਾਤਮਕ ਸਾਹਿਤਕਾਰ ਡਾ. ਜਸਵਿੰਦਰ ਸਿੰਘ ਨੂੰ ਪ੍ਰੋਫ਼ੈਸਰ ਆਫ਼ ਐਮੀਨੈਂਸ ਦੇ ਅਹੁੱਦੇ ਨਾਲ ਨਿਵਾਜ਼ਿਆ ਹੈ।ਉਪ ਕੁਲਪਤੀ ਪ੍ਰੋਫ਼ੈਸਰ ਕਰਮਜੀਤ ਸਿੰਘ ਨੇ ਇਹ ਸ਼ੂੁਭ ਕਾਰਜ਼ ਕਰਕੇ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦਾ ਗੌਰਵ ਹੋਰ ਵਧਾਇਆ ਹੈ।ਡਾ. ਜਸਵਿੰਦਰ ਸਿੰਘ ਪੰਜਾਬੀ ਬੌਧਿਕ ਜਗਤ ਵਿੱਚ ਆਪਣੀ ਸੰਜ਼ੀਦਾ …

Read More »

ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ ‘ਪੰਜ ਰੋਜ਼ਾ ਨਾਟ ਉਤਸਵ’ 01 ਜੁਲਾਈ ਤੋਂ

ਅੰਮ੍ਰਿਤਸਰ, 28 ਜੂਨ (ਦੀਪ ਦਵਿੰਦਰ ਸਿੰਘ) – ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮਿ੍ਰਤਸਰ ਅਤੇ ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵੱਲੋਂ ਰਾਸ਼ਟਰਪਤੀ ਪੁਰਸਕਾਰ ਨਾਲ ਸਨਮਾਨਿਤ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ 6 ਜੂਨ ਤੋਂ 5 ਜੁਲਾਈ ਤੱਕ ਰਾਸ਼ਟਰੀ ਰੰਗਮੰਚ ਕਾਰਜਸ਼ਾਲਾ ਚੱਲ ਰਹੀਂ ਹੈ।ਜਿਸ ਵਿੱਚ ਏਸ਼ੀਆ ਦੀ ਸਭ ਤੋਂ ਵੱਡੀ ਨਾਟ ਸੰਸਥਾ ਨੈਸ਼ਨਲ ਸਕੂਲ ਆਫ਼ ਡਰਾਮਾ ਨਵੀਂ ਦਿੱਲੀ ਤੋਂ ਪਾਸ ਆਊਟ ਅਧਿਆਪਕ ਪਾਰਥੋ …

Read More »

ਸਰਕਾਰੀ ਆਈ.ਟੀ.ਆਈ ਵਿਖੇ ਰੁੱਖ ਲਗਾਓ ਜਾਗਰੂਕਤਾ ਮੁਹਿੰਮ ਦਾ ਆਯੋਜਨ

ਅੰਮਿਤਸਰ, 27 ਜੂਨ (ਜਗਦੀਪ ਸਿੰਘ) – ਪ੍ਰੀ-ਮਾਨਸੂਨ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰੀ ਆਈ.ਟੀ.ਆਈ ਰਣਜੀਤ ਐਵੇਨਿਊ ਵਿਖੇ ਰੈਫ੍ਰਿਜਰੇਸ਼ਨ ਅਤੇ ਏਅਰ ਕੰਡੀਸ਼ਨਿੰਗ ਟ੍ਰੇਡ ਦੇ ਫ਼ਾਈਨਲ ਇਮਤਿਹਾਨ ਦੇਣ ਜਾ ਰਹੇ ਵਿਦਿਆਰਥੀਆਂ ਵਲੋਂ ਟ੍ਰੇਡ ਇੰਚਾਰਜ਼ ਮਨਦੀਪ ਸਿੰਘ ਦੀ ਅਗਵਾਈ ਹੇਠ ਰੁੱਖ ਲਗਾਓ ਮੁਹਿੰਮ ਚਲਾਈ ਗਈ।ਸੰਸਥਾ ਦੇ ਪ੍ਰਿੰਸੀਪਲ ਇੰਜੀ. ਸੰਜੀਵ ਕੁਮਾਰ ਸ਼ਰਮਾ ਅਤੇ ਵਿਜੇ ਕੁਮਾਰ, ਜੁਗਰਾਜ ਸਿੰਘ ਪੰਨੂ, ਰਮਨੀਸ਼ ਸ਼ਰਮਾ, ਸ਼੍ਰੀਮਤੀ ਬਲਜਿੰਦਰ ਕੌਰ ਕੋਆਰਡੀਨੇਟਰ, …

Read More »

ਜਥੇਦਾਰ ਦਲਬੀਰ ਸਿੰਘ ਨਮਿਤ ਸਰਧਾਂਜਲੀ ਸਮਾਰੋਹ ਦਾ ਆਯੋਜਨ

ਅੰਮ੍ਰਿਤਸਰ, 27 ਜੂਨ (ਦੀਪ ਦਵਿੰਦਰ ਸਿੰਘ) – ਨਾਮਵਰ ਕਹਾਣੀਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਕੱਤਰ ਦੀਪ ਦੇਵਿੰਦਰ ਸਿੰਘ ਦੇ ਵੱਡੇ ਭਰਾਤਾ ਜਥੇਦਾਰ ਦਲਬੀਰ ਸਿੰਘ ਨਮਿਤ ਅੰਤਿਮ ਅਰਦਾਸ ਅਤੇ ਸਰਧਾਂਜਲੀ ਸਮਾਰੋਹ ਉਹਨਾਂ ਦੇ ਜੱਦੀ ਪਿੰਡ ਕੋਟਲੀ ਢੋਲੇ ਸ਼ਾਹ ਵਿਖੇ ਹੋਇਆ।ਜਿਥੇ ਉਹਨਾਂ ਨੂੰ ਧਾਰਮਿਕ, ਸਮਾਜਿਕ, ਰਾਜਨੀਤਕ ਅਤੇ ਸਾਹਿਤਕ ਸਖਸ਼ੀਅਤਾਂ ਵਲੋਂ ਸਰਧਾਂਜ਼ਲੀ ਅਰਪਿਤ ਕੀਤੀ ਗਈ।ਨਗਰ ਦੇ ਗੁਰਦਵਾਰਾ ਸਾਹਿਬ ਵਿਖੇ ਹੋਈ ਇਸ ਸੋਗ …

Read More »

ਦੁਕਾਨਦਾਰਾਂ ਵਲੋਂ ਵਧਾਏ ਹੋਏ ਕਾਊਂਟਰ ਹਟਾ ਕੇ ਸੜਕ ਅਤੇ ਫੁੱਟਪਾਥ ਤੋਂ ਨਜਾਇਜ਼ ਕਬਜ਼ੇ ਹਟਵਾਏ

ਅੰਮ੍ਰਿਤਸਰ, 27 ਜੂਨ (ਸੁਖਬੀਰ ਸਿੰਘ) – ਸਕੱਤਰ-ਕਮ-ਐਸਟੇਟ ਅਫ਼ਸਰ ਸੁਸ਼ਾਂਤ ਭਾਟੀਆ ਅਤੇ ਨਗਰ ਨਿਗਮ ਐਸਟੇਟ ਅਫ਼ਸਰ ਧਰਮਿੰਦਰਜੀਤ ਸਿੰਘ ਦੀ ਨਿਗਰਾਨੀ ਹੇਠ ਐਸਟੇਟ ਵਿਭਾਗ ਦੀ ਟੀਮ ਨੇ ਹਾਥੀ ਗੇਟ ਆਟੋ ਵਰਕਸ਼ਾਪ ਦੇ ਬਾਹਰ ਵਿਸ਼ੇਸ਼ ਮੁਹਿੰਮ ਚਲਾ ਕੇ ਸੜਕ ਅਤੇ ਸਰਕਾਰੀ ਥਾਂ ’ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਅਤੇ ਦੁਕਾਨਾਂ ਦੇ ਬਾਹਰ ਵਧਾਏ ਗਏ ਕਾਊਂਟਰਾਂ ਨੂੰ ਹਟਾਇਆ।ਜਿਸ ਨਾਲ ਵਾਹਨਾਂ ਦੀ ਆਵਾਜਾਈ ਸੁਚਾਰੂ ਹੋਈ ਅਤੇ …

Read More »

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ

ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਅਤੇ ਅੰਮ੍ਰਿਤਸਰ ਦੇ ਪੁਲਿਸ ਵਿਭਾਗ ਵਿੱਚਕਾਰ ਇੱਕ ਅਹਿਮ ਰਿਵਿਊ ਮੀਟਿੰਗ ਆਯੋਜਿਤ ਕੀਤੀ ਗਈ।ਪੁਲਿਸ ਵਿਭਾਗ ਵੱਲੋਂ ਇਸ ਮੀਟਿੰਗ ਦੀ ਅਗਵਾਈ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕੀਤੀ, ਜਦਕਿ ਨਸ਼ਾ ਮੁਕਤੀ ਮੋਰਚੇ ਵੱਲੋਂ ਮਾਝਾ ਜ਼ਜੋਨ ਦੇ ਇੰਚਾਰਜ਼ ਦੀਕਸ਼ਿਤ ਧਵਨ ਆਪਣੇ ਸਾਥੀਆਂ ਸਮੇਤ ਸ਼ਾਮਲ ਹੋਏ। ਮੀਟਿੰਗ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਾਂਝੀ ਦਾਖਲਾ ਪ੍ਰੀਖਿਆ ‘ਚ ਬੈਠੇ 2677 ਵਿਦਿਆਰਥੀ

ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਦੀ ਦੂਰਅੰਦੇਸ਼ੀ ਅਗਵਾਈ ਹੇਠ ਯੂਨੀਵਰਸਿਟੀ ਦੀ ਸਾਂਝੀ ਦਾਖਲਾ ਪ੍ਰੀਖਿਆ-2026 ਸਫਲਤਾਪੂਰਵਕ ਕਰਵਾਈ ਗਈ।ਇਸ ਪ੍ਰਵੇਸ਼ ਪ੍ਰੀਖਿਆ ਲਈ 10 ਵੱਖ-ਵੱਖ ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਸਨ। ਇਸ ਪ੍ਰੀਖਿਆ ਵਿੱਚ ਕੁੱਲ 2677 ਵਿਦਿਆਰਥੀਆਂ ਨੇ ਭਾਗ ਲਿਆ।ਵਿਗਿਆਨ ਅਤੇ ਇੰਜੀਨੀਅਰਿੰਗ ਵਿਭਾਗਾਂ ਦੇ ਵੱਖ-ਵੱਖ ਕੋਰਸਾਂ ਵਿੱਚ ਦਾਖਲੇ ਲਈ ਕਰਵਾਈ ਗਈ …

Read More »

ਵੈਨੇਜ਼ੁਏਲਾ ‘ਚ ਭੁੂਚਾਲ ਦੀ ਤਬਾਹੀ ‘ਤੇ ਗਹਿਰਾ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 26 ਜੂਨ (ਜਗਦੀਪ ਸਿੰਘ) – ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼ੋਮਣੀ ਪੰਥ ਅਕਾਲੀ ਬੁੱਢਾ ਦਲ ਪੰਜ਼ਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਬੀਤੇ ਦਿਨੀ ਦੱਖਣੀ ਅਮਰੀਕੀ ਦੇਸ਼ ਵੈਨੇਜ਼ੁਏਲਾ ਵਿੱਚ ਆਏ 2 ਸ਼ਕਤੀਸ਼ਾਲੀ ਭੂਚਾਲਾਂ ਦੇ ਕਾਰਨ ਹੋਈ ਭਾਰੀ ਤਬਾਹੀ ਤੇ ਅਫਸੋਸ ਪ੍ਰਗਟ ਕੀਤਾ ਹੈ।ਉਨ੍ਹਾਂ ਕਿਹਾ ਕਿ ਇਸ ਭੁਚਾਲ ਨਾਲ ਕਈ ਸ਼ਹਿਰਾਂ ਵਿੱਚ …

Read More »

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ ਦਾਖ਼ਲਾ ਟੈਸਟ ਮੁਕੰਮਲ ਹੋ ਗਿਆ ਹੈ।ਇਸ ਟੈਸਟ ’ਚ 240 ਸੀਟਾਂ ’ਤੇ ਦਾਖਲੇ ਲਈ ਕਰੀਬ 750 ਵਿਦਿਆਰਥੀਆਂ ਨੇ ਬਿਨੈਪੱਤਰ ਦਾਖਲ ਕੀਤੇ ਸਨ। ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਕਿਹਾ ਕਿ ਕਾਲਜ ਦੀ ਐਗਰੀਕਲਚਰ ਦੀ ਡਿਗਰੀ ਪੰਜਾਬ ਦੀ ਸਭ ਤੋਂ ਪੁਰਾਣੀ ਤੇ ਵਿਰਾਸਤੀ ਹੈ।ਉਨ੍ਹਾਂ ਕਿਹਾ ਕਿ …

Read More »

ਖਾਲਸਾ ਯੂਨੀਵਰਸਿਟੀ ਅਤੇ ਟਾਸਾ ਗਲੋਬਲ ਐਜੂਕੇਸ਼ਨ ਦਰਮਿਆਨ ਹੋਇਆ ਸਮਝੌਤਾ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਅਤੇ ਅੰਤਰਰਾਸ਼ਟਰੀ ਸੰਸਥਾ ਟਾਸਾ ਗਲੋਬਲ ਐਜੂਕੇਸ਼ਨ ਲਿਮ. ਨੇ ਇੱਕ ਅਹਿਮ ਸਮਝੌਤੇ ’ਤੇ ਦਸਤਖ਼ਤ ਕੀਤੇ ਹਨ, ਜਿਸ ਅਧੀਨ ’ਵਰਸਿਟੀ ਦੇ ਵਿਦਿਆਰਥੀ ਅੰਤਰਰਾਸ਼ਟਰੀ ਕੋਰਸ ਬਹੁਤ ਹੀ ਘੱਟ ਫੀਸ ’ਤੇ ਕਰ ਸਕਣਗੇ।ਖਾਲਸਾ ਯੂਨੀਵਰਸਿਟੀ ਵਿਖੇ ਟਾਸਾ ਦਾ ਐਡਮਿਸ਼ਨ ਸੈਲ ਸਥਾਪਿਤ ਕੀਤਾ ਗਿਆ, ਜਿਸ ਤਹਿਤ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਯੂਨੀਵਰਸਿਟੀਆਂ ਰੋਇਲ ਰੋਡਜ਼ ਯੂਨੀਵਰਸਿਟੀ ਕੈਨੇਡਾ ਅਤੇ ਵਿਟਨਬੋਰਗ ਯੂਨੀਵਰਸਿਟੀ …

Read More »