Wednesday, December 31, 2025

ਪੰਜਾਬੀ ਖ਼ਬਰਾਂ

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 30 ਅਪ੍ਰੈਲ (ਜਗਦੀਪ ਸਿੰਘ) – ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਸ਼੍ਰੋਮਣੀ ਕਮੇਟੀ ਪ੍ਰਧਾਨ …

Read More »

ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ

ਅੰਮ੍ਰਿਤਸਰ, 30 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਕੌਮ ਦੇ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਜੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਪ੍ਰਗਟ ਸਿੰਘ ਵੱਲੋਂ ਅਰਦਾਸ ਕੀਤੀ …

Read More »

ਖਾਲਸਾ ਕਾਲਜ ਵਿਖੇ ਮੈਨੇਜਮੈਂਟ ਵੱਲੋਂ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 30 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਕਾਲਜ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਗੁਰੂ ਚਰਨਾਂ ’ਚ ਹਾਜ਼ਰੀ ਲਗਾਉਣ ਪੁੱਜੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਹਾਜ਼ਰ ਤੇ ਦੇਸ਼-ਵਿਦੇਸ਼ ’ਚ ਵੱਸਦੀਆਂ ਸੰਗਤਾਂ ਨੂੰ ਪਵਿੱਤਰ ਦਿਹਾੜੇ ਦੀ ਵਧਾਈ ਦਿੰਦਿਆ ਗੁਰੂ …

Read More »

ਖ਼ਾਲਸਾ ਕਾਲਜ ਐਜ਼ੂਕੇਸ਼ਨ ਰਣਜੀਤ ਐਵਨਿਊ ਵਿਖੇ ਵਾਤਾਵਰਣ ਜਾਗਰੂਕਤਾ ਪ੍ਰਤੀਯੋਗਤਾ ਕਰਵਾਈ

ਅੰਮ੍ਰਿਤਸਰ, 30 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵੀਨਿਊ ਦੇ ਈਕੋ-ਕਲੱਬ ਵੱਲੋਂ ਵਾਤਾਵਰਣ ਦੀ ਸੰਭਾਲ ਲਈ ਨੌਜਵਾਨਾਂ ਨੂੰ ਜਾਗਰੂਕ ਕਰਨ ਅਤੇ ਆਲੇ-ਦੁਆਲੇ ਨੂੰ ਸਾਫ਼-ਸੁੱਥਰਾ ਰੱਖਣ ਦੇ ਮਕਸਦ ਤਹਿਤ ‘ਕੁਦਰਤ ਦੇ ਆਰਕੀਟੈਕਟ: ਇਕ ਕਲਾ’ ਪ੍ਰਤੀਯੋਗਤਾ ਕਰਵਾਈ ਗਈ।ਕਾਲਜ ਪ੍ਰਿੰਸੀਪਲ ਪ੍ਰੋ. (ਡਾ.) ਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਏ ਇਸ ਮੁਕਾਬਲੇ ’ਚ ਐਜ਼ੂਕੇਸ਼ਨ ਕਾਲਜਾਂ ਅਤੇ ਸਕੂਲਾਂ ਤੋਂ ਕਰੀਬ 58 …

Read More »

ਖਾਲਸਾ ਕਾਲਜ ਨੂੰ ਸੂਬੇ ਦੇ ਖੁਦਮੁਖ਼ਤਿਆਰ ਕਾਲਜਾਂ ’ਚੋਂ ਮਿਲਿਆ ਪਹਿਲਾ ਸਥਾਨ

ਅੰਮ੍ਰਿਤਸਰ, 30 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ ਖ਼ਾਲਸਾ ਕਾਲਜ ਨੂੰ ‘ਐਜ਼ੂਕੇਸ਼ਨ ਵਰਲਡ ਇੰਡੀਆ ਹਾਇਰ ਐਜ਼ੂਕੇਸ਼ਨ’ ਰੈਂਕਿੰਗਜ਼-2024 ਦੁਆਰਾ ਐਲਾਨੀ ਗਈ ਰੈਂਕਿੰਗ ’ਚ ਲਗਾਤਾਰ ਤੀਜੇ ਸਾਲ ਸੂਬੇ ਦੇ ਖੁਦਮੁਖ਼ਤਿਆਰ ਕਾਲਜਾਂ ’ਚੋਂ ਪਹਿਲਾ ਸਥਾਨ ਪ੍ਰਾਪਤ ਹੋਇਆ ਹੈ। ਇਸ ਦੌਰਾਨ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਖ਼ਾਲਸਾ ਕਾਲਜ ਦੀ ਉਕਤ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ …

Read More »

ਭੁਲਰਹੇੜੀ ਸਕੂਲ ਦੀ ਵਿਦਿਆਰਥਣ ਨੇ ਹਾਸਲ ਕੀਤਾ ਅੱਠਵੀਂ ਦੀ ਮੈਰਿਟ ‘ਚ ਸਥਾਨ

ਸੰਗਰੂਰ, 30 ਅਪ੍ਰੈਲ (ਜਗਸੀਰ ਲੌਂਗੋਵਾਲ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਅੱਠਵੀਂ ਦੇ ਨਤੀਜਿਆਂ ਵਿਚੋਂ ਸ਼ਹੀਦ ਮੇਜ਼ਰ ਸਿੰਘ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਭੁੱਲਰਹੇੜੀ ਦੀ ਵਿਦਿਆਰਥਣ ਜਸਪ੍ਰੀਤ ਕੌਰ ਪੁੱਤਰੀ ਜਗਸੀਰ ਸਿੰਘ ਨੇ ਪੰਜਾਬ ਵਿਚੋਂ 589/600 ਪ੍ਰਾਪਤ ਕਰਕੇ ਮੈਰਿਟ ਵਿੱਚ ਆ ਕੇ ਸਕੂਲ ਦਾ ਨਾਮ ਪੂਰੇ ਪੰਜਾਬ ਵਿੱਚ ਰੋਸ਼ਨ ਕੀਤਾ ਹੈ।ਪ੍ਰਿੰਸੀਪਲ ਸੁਰਿੰਦਰ ਕੌਰ ਅਤੇ ਕਲਾਸ ਇੰਚਾਰਜ ਤਰੁਨਦੀਪ ਕੋਰ ਵਲੋਂ ਵਿਦਿਆਰਥਣ …

Read More »

ਸਰਕਾਰੀ ਸਕੂਲ ਰੱਤੋਕੇ ਦੇ ਵਿਦਿਆਰਥੀ ਨੇ ਅੱਠਵੀਂ ਕਲਾਸ ਦੇ ਨਤੀਜੇ ‘ਚ ਮਾਰੀਆਂ ਮੱਲਾਂ

ਸੰਗਰੂਰ, 30 ਅਪ੍ਰੈਲ (ਜਗਸੀਰ ਲੌਂਗੋਵਾਲ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਅੱਠਵੀਂ ਜਮਾਤ ਦਾ ਨਤੀਜਾ ਐਲਾਨ ਕੀਤਾ ਗਿਆ, ਜਿਸ ਵਿੱੱਚ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦਾ ਵਿਦਿਆਰਥੀ ਅਰਮਾਨ ਦੀਪ ਸਿੰਘ ਪੁੱਤਰ ਲਖਵਿੰਦਰ ਸਿੰਘ ਪੂਰੇ ਪੰਜਾਬ ਵਿੱਚ 597 ਅੰਕ ਪ੍ਰਾਪਤ ਕਰਕੇ ਤੀਸਰੇ ਸਥਾਨ ‘ਤੇੇ ਰਿਹਾ ਹੈ।ਇਹ ਖਬਰ ਮਿਲਦਿਆਂ ਹੀ ਪੂਰੇ ਪਿੰਡ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਸਾਰਾ ਸਟਾਫ ਅਤੇ ਬੱਚੇ …

Read More »

ਮੈਰਿਟ ਲਿਸਟ ‘ਚ ਆਇਆ ਸ੍ਰੀ ਤਾਰਾ ਚੰਦ ਵਿੱਦਿਆ ਮੰਦਿਰ ਭੀਖੀ ਦੀ ਵਿਦਿਆਰਥਣ ਦਾ ਨਾਮ

ਭੀਖੀ, 30 ਅਪ੍ਰੈਲ (ਕਮਲ ਜ਼ਿੰਦਲ) – ਸਥਾਨਕ ਸ਼੍ਰੀ ਤਾਰਾ ਚੰਦ ਵਿੱਦਿਆ ਮੰਦਿਰ ਸੀਨੀਅਰ ਸੈਕੰਡਰੀ ਭੀਖੀ ਦੀ ਵਿਦਿਆਰਥਣ ਨਾਵਿਯਾ ਗਰਗ ਪੁੱਤਰੀ ਡਾਕਟਰ ਗੌਰਵ ਗਰਗ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ 8ਵੀਂ ਕਲਾਸ ਦੀ ਐਲਾਨੀ ਮੈਰਿਟ ਲਿਸਟ ਵਿੱਚ ਸਥਾਨ ਪ੍ਰਾਪਤ ਕੀਤਾ।ਨਾਵਿਆ ਗਰਗ ਨੇ 600 ਅੰਕਾਂ ਵਿਚੋ 589 ਅੰਕ ਪ੍ਰਾਪਤ ਕਰਕੇ ਮੈਰਿਟ ਲਿਸਟ ਵਿੱਚ 11ਵਾਂ ਸਥਾਨ ਪ੍ਰਾਪਤ ਕੀਤਾ।ਸਕੂਲ ਮੈਨੇਜਮੈਂਟ ਪ੍ਰਧਾਨ ਸਤੀਸ਼ ਕੁਮਾਰ, …

Read More »

ਸੰਵੇਦਨਸ਼ੀਲ ਬੂਥਾਂ ‘ਤੇ ਕਰਵਾਈਆਂ ਵੋਟਰ ਜਾਗਰੂਕਤਾ ਗਤੀਵਿਧੀਆਂ

ਅੰਮ੍ਰਿਤਸਰ, 30 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਅਗੁਵਾਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਹਿੱਸੇਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਅੰਮ੍ਰਿਤਸਰ ਕੇੰਦਰੀ ਵਿਧਾਨ ਸਭਾ ਹਲਕੇ ਦੇ ਵਲਨਰੇਬਲ ਅਤੇ ਸੰਵੇਦਨਸ਼ੀਲ ਬੂਥਾਂ ‘ਚ …

Read More »

ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਏ ਗੁਰਮਤਿ ਸਮਾਗਮ

ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁ. ਬਾਬਾ ਅਟੱਲ ਰਾਏ ਵਿਖੇ ਸਜਾਏ ਅਲੌਕਿਕ ਜਲੌ ਅੰਮ੍ਰਿਤਸਰ, 29 ਅਪ੍ਰੈਲ (ਜਗਦੀਪ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸਤਿਕਾਰ …

Read More »