ਅੰਮ੍ਰਿਤਸਰ, 29 ਅਪ੍ਰੈਲ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ 28 ਹੋਣਹਾਰ ਖਿਡਾਰੀਆਂ ਨੂੰ ਆਰਿਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਅਵਾਰਡੀ ਤੇ ਪ੍ਰਧਾਨ ਡੀ.ਏ.ਵੀ ਕਾਲਜ ਪ੍ਰਬੰਧਕੀ ਕਮੇਟੀ ਅਤੇ ਆਰਿਆ ਪ੍ਰਾਦੇਸ਼ਿਕ ਪ੍ਰਤਿਨਿਧੀ ਸਭਾ ਨਵੀਂ ਦਿੱਲੀ ਵਲੋਂ 5100-5100 ਰੁਪਏ ਦਾ ਵਿਸ਼ੇਸ਼ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਇਹ ਖੇਡ …
Read More »ਪੰਜਾਬੀ ਖ਼ਬਰਾਂ
ਡੀ.ਏ.ਵੀ ਪਬਲਿਕ ਸਕੂਲ ਨੇ ਅੰਤਰਰਾਸ਼ਟਰੀ ਨਾਚ ਦਿਵਸ ਮਨਾਇਆ
ਅੰਮ੍ਰਿਤਸਰ, 29 ਅਪ੍ਰੈਲ (ਜਗਦੀਪ ਸਿੰਘ) – “ਅੰਤਰਰਾਸ਼ਟਰੀ ਨਾਚ ਦਿਵਸ“ `ਤੇ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਵਿਦਿਆਰਥੀਆਂ ਨੇ ਆਪਣੀਆਂ ਸ਼ਾਨਦਾਰ ਨ੍ਰਿਤ ਮੁਦਰਾਵਾਂ ਨਾਲ ਮੰਚ ਨੂੰ ਚਾਰ ਚੰਨ ਲਾ ਦਿੱਤੇ।ਇੱਕ ਵਿਸ਼ੇਸ਼ ਸਭਾ ਦੌਰਾਨ ਵਿਦਿਆਰਥੀਆਂ ਨੇ ਲੋਕ, ਕਲਾਸੀਕਲ ਤੋਂ ਲੈ ਕੇ ਪੱਛਮੀ ਨਾਚ ਸ਼ੈਲੀਆਂ ਦਾ ਪ੍ਰਦਰਸ਼ਨ ਕਰਦੇ ਹੋਏ ਇਹ ਦਰਸਾਇਆ ਕਿ ਨਾਚ ਸਭਿਆਚਾਰਕ ਪਾੜੇ ਨੂੰ ਪੂਰਾ ਕਰਨ ਦਾ ਇੱਕ ਸ਼ਕਤੀਸ਼ਾਲੀ ਸਾਧਨ ਹੈ।ਵਿਦਿਆਰਥੀਆਂ …
Read More »ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ `ਚ ਅਰਮਾਨ ਕਾਂਗੜਾ ਨੇ ਜਿੱਤਿਆ ਸੋਨ ਤਗਮਾ
ਸੰਗਰੂਰ, 29 ਅਪ੍ਰੈਲ (ਜਗਸੀਰ ਲੌਂਗੋਵਾਲ) – ਪਾਣੀਪਤ ਵਿਖੇ ਹੋਈ ਨੈਸ਼ਨਲ ਸਪੋਰਟਸ ਚੈਂਪੀਅਨਸ਼ਿਪ 2024 ਦੌਰਾਨ ਅੰਡਰ-19 ਬਾਕਸਿੰਗ ਵਿੱਚ ਸੰਗਰੂਰ ਸ਼ਹਿਰ ਦੇ ਡਾ. ਅੰਬਡੇਕਰ ਨਗਰ ਵਿਚ ਰਹਿੰਦੇ 17 ਸਾਲਾ ਲੜਕੇ ਅਰਮਾਨ ਕਾਂਗੜਾ ਨੇ ਸੋਨੇ ਦਾ ਤਗਮਾ (ਗੋਲਡ ਮੈਡਲ) ਆਪਣੇ ਨਾਮ ਕੀਤਾ ਹੈ।ਇਸ ਅੰਡਰ-19 ਬਾਕਸਿੰਗ ਚੈਂਪਅਨਸ਼ਿਪ ਵਿੱਚ ਮੱਲਾਂ ਮਾਰਦਿਆਂ ਅਰਮਾਨ ਕਾਂਗੜਾ ਨੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ।ਮਿਲੀ ਜਾਣਕਾਰੀ ਅਨੁਸਾਰ ਬੀਤੀ 26 ਤੋਂ …
Read More »ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
ਸੰਗਰੂਰ, 29 ਅਪ੍ਰੈਲ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਬਿਲਗਾ ਦੇ ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਪ੍ਰਿੰਸੀਪਲ ਹਰਪ੍ਰੀਤ ਕੌਰ ਸਾਹਨੀ ਦੀ ਅਗਵਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਵਿਦਿਆਰਥੀਆਂ ਨੇ ਨਿਤਨੇਮ ਉਪਰੰਤ ਸ਼ਬਦਾਂ ਦਾ ਜਾਪ ਕੀਤਾ।ਉਪਰੰਤ ਅਧਿਆਪਕ ਮਨਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਇਆ।ਉਨ੍ਹਾਂ ਵਿਦਿਆਰਥੀਆਂ ਨੂੰ ਸਿੱਖੀ ਦੇ ਮਾਰਗ `ਤੇ ਚੱਲਣ ਅਤੇ …
Read More »ਗੁਰਜੀਤ ਸਿੰਘ ਔਜਲਾ ਨੇ ਵਪਾਰੀਆਂ ਨਾਲ ਕੀਤੀ ਮੀਟਿੰਗ
ਅੰਮ੍ਰਿਤਸਰ, 29 ਅਪ੍ਰੈਲ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਵਾਈਟ ਐਵੀਨਿਊ ਦੇ ਪਾਰਕ ਵਿੱਚ ਸ਼ਹਿਰ ਦੇ ਉੱਘੇ ਕਾਰੋਬਾਰੀਆਂ ਨਾਲ ਮੀਟਿੰਗ ਕੀਤੀ।ਇਸ ਦੌਰਾਨ ਵਪਾਰੀਆਂ ਨੇ ਪਾਕਿਸਤਾਨ ਨਾਲ ਲੰਬੇ ਸਮੇਂ ਤੋਂ ਬੰਦ ਪਏ ਵਪਾਰ ਨੂੰ ਖੋਲ੍ਹਣ ਦੀ ਮੰਗ ਕੀਤੀ।ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਵਿੱਚ ਕਾਰੋਬਾਰ ਦੀ ਹਾਲਤ ਬਹੁਤ ਮਾੜੀ ਹੈ ਅਤੇ ਕਾਰੋਬਾਰ ਦਿਨੋਂ-ਦਿਨ ਘਟਦਾ ਜਾ ਰਿਹਾ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਨੇ ਧਰਤੀ ਦਿਵਸ 2024 ਮਨਾਇਆ
ਅੰਮ੍ਰਿਤਸਰ, 29 ਅਪ੍ਰੈਲ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੇ ਈਕੋ ਕਲੱਬ ਅਤੇ ਐਨ.ਐਸ.ਐਸ ਯੂਨਿਟ ਨੇ ਪੰਜਾਬ ਰਾਜ ਵਿਗਿਆਨ ਅਤੇ ਤਕਨਾਲੋਜੀ ਕੌਂਸਲ ਦੀ ਅਗਵਾਈ ਹੇਠ ਰਾਜ ਨੋਡਲ ਏਜੰਸੀ ਅਤੇ ਵਾਤਾਵਰਣ ਸਿੱਖਿਆ ਲਈ ਸਹਾਇਕ ਏਜੰਸੀ ਵਜੋਂ ਵਾਤਾਵਰਣ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ (ਐਮ.ਓ.ਈ.ਐਫ ਐਂਡ.ਸੀ.ਸੀ) ਦੀ ਅਗਵਾਈ ਹੇਠ ਧਰਤੀ ਦਿਵਸ 2024 ਮਨਾਇਆ।ਇਹ ਪ੍ਰੋਗਰਾਮ ਬੀਤੇ ਦਿਨੀ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਦੀ ਅਗਵਾਈ ਹੇਠ, …
Read More »ਸੂਫੀ ਗਾਇਕ ਸਰਦਾਰ ਅਲੀ ਦੀ ਬੇਗਮ ਪਰਵੀਨ ਖਾਨ ਨੂੰ ਸ਼ਰਧਾਂਜਲੀਆਂ ਭੇਂਟ
ਸੰਗਰੂਰ, 29 ਅਪ੍ਰੈਲ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਪ੍ਰਸਿੱਧ ਸੂਫੀ ਗਾਇਕ ਸਰਦਾਰ ਅਲੀ ਦੀ ਪਤਨੀ ਪਰਵੀਨ ਖਾਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਸਨ।ਅੱਜ ਪਿੰਡ ਮਤੋਈ ਵਿਖੇ ਮਰਹੂਮ ਪਰਵੀਨ ਖਾਨ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਧਾਰਮਿਕ ਅਸਥਾਨਾਂ ਦੇ ਮੁੱਖੀਆਂ ਨੇ ਸ਼ਾਮਲ ਹੁੰਦੇ ਹੋਏ ਮਰਹੂਮ ਪਰਵੀਨ ਖਾਨ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸ਼ਰਧਾਜਲੀ …
Read More »ਖਾਲਸਾ ਗਰਲਜ਼ ਹੋਸਟਲ ਦੀਆਂ ਵਿਦਿਆਰਥਣਾਂ ਨੂੰ ਪੰਜਾਬੀ ਵਿਰਸੇ ਤੇ ਸੱਭਿਆਚਾਰ ਨਾਲ ਜੋੜਣ ਲਈ ਵਿੱਦਿਅਕ ਦੌਰਾ
ਅੰਮ੍ਰਿਤਸਰ, 29 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਗਰਲਜ਼ ਹੋਸਟਲ ਦੀਆਂ ਵਿਦਿਆਰਥਣਾਂ ਨੂੰ ਪੰਜਾਬੀ ਵਿਰਸੇ ਅਤੇ ਸੱਭਿਆਚਾਰ ਨਾਲ ਜੋੜਨ ਸਬੰਧੀ ਵਿੱਦਿਅਕ ਦੌਰਾ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਅਗਵਾਈ ਹੇਠ ਕਾਲਜ ਹੋਸਟਲ ਦੀਆਂ 100 ਵਿਦਿਆਰਥਨਾਂ ਨੂੰ ਹਵੇਲੀ ਦਾ ਟ੍ਰਿਪ ਕਰਵਾਇਆ ਗਿਆ। ਡਾ. ਮਹਿਲ ਸਿੰਘ ਨੇ ਦੱਸਿਆ ਕਿ ਕਾਲਜ ਵਿਦਿਆਰਥਣਾਂ ਨੂੰ ਕਲਾਸ ਰੂਮ, ਰਸਮੀ ਪੜਾਈ ਤੋਂ ਇਲਾਵਾ ਉਨ੍ਹਾਂ …
Read More »ਖ਼ਾਲਸਾ ਕਾਲਜ ਵੈਟਰਨਰੀ ਵਿਖੇ ਵਿਸ਼ੇਸ਼ ਸਮਰ ਕੈਂਪ ਲਗਾਇਆ ਗਿਆ
ਅੰਮ੍ਰਿਤਸਰ, 29 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ‘ਬਡਿੰਗ ਵੈਟਸ ਐਜ਼ ਹੈਲਥ, ਸੋਸ਼ਲ ਐਂਡ ਵੈਲਫੇਅਰ ਵਰਕਰ’ ਵਿਸ਼ੇ ’ਤੇ ਐਨ.ਐਸ.ਐਸ ਦਾ ਵਿਸ਼ੇਸ਼ ਸਮਰ ਕੈਂਪ ਲਗਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਐਚ.ਕੇ ਵਰਮਾ ਨੇ ਦੇ ਸਹਿਯੋਗ ਨਾਲ ਲਗਾਏ ਇਸ ਕੈਂਪ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਉਪਰੰਤ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ ਗਈ। ਡਾ. ਵਰਮਾ ਨੇ ਬੀ.ਵੀ.ਐਸ.ਸੀ ਅਤੇ …
Read More »ਬਾਬਾ ਫਰੀਦ ਸੰਸਥਾ ਦੀਆਂ ਵਿਦਿਆਰਥਣਾਂ ਨੇ ਤਖਤ ਸ੍ਰੀ ਦਮਦਮਾ ਸਾਹਿਬ ਦੀ ਯਾਤਰਾ ਕੀਤੀ
ਸੰਗਰੂਰ, 29 ਅਪ੍ਰੈਲ (ਜਗਸੀਰ ਲੌਂਗੋਵਾਲ)- ਬਾਬਾ ਫਰੀਦ ਮੈਮੋਰੀਅਲ ਐਜੂਕੇਸ਼ਨ ਐਂਡ ਵੈਲਫੇਅਰ ਸੋਸਾਇਟੀ ਦੀਆਂ ਵਿਦਿਆਰਥਣਾਂ ਨੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੀ ਯਾਤਰਾ ਕੀਤੀ।ਸੰਸਥਾ ਦੇ ਪ੍ਰਧਾਨ ਕਮਲਜੀਤ ਸਿੰਘ ਵਿੱਕੀ ਨੇ ਦੱਸਿਆ ਕਿ ਲੋੜਵੰਦ ਲੜਕੀਆਂ ਨੂੰ ਹੁਨਰਮੰਦ ਕਰਨ ਲਈ ਸਿਲਾਈ ਕਢਾਈ, ਸੰਗੀਤ, ਕੰਪਿਊਟਰ, ਲਾਇਬਰੇਰੀ ਰਾਹੀਂ ਚੇਤਨ ਕਰ ਰਹੀ ਹੈ।ਉਹਨਾਂ ਕਿਹਾ ਕਿ ਪ੍ਰਸਿੱਧ ਸਮਾਜ ਸੇਵੀ ਜਗਦੇਵ ਸਿੰਘ ਚੌਂਦਾ ਨੇ ਇਹਨਾਂ ਲੜਕੀਆਂ ਲਈ …
Read More »
Punjab Post Daily Online Newspaper & Print Media