ਅੰਮ੍ਰਿਤਸਰ, 29 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਗਰਲਜ਼ ਹੋਸਟਲ ਦੀਆਂ ਵਿਦਿਆਰਥਣਾਂ ਨੂੰ ਪੰਜਾਬੀ ਵਿਰਸੇ ਅਤੇ ਸੱਭਿਆਚਾਰ ਨਾਲ ਜੋੜਨ ਸਬੰਧੀ ਵਿੱਦਿਅਕ ਦੌਰਾ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਅਗਵਾਈ ਹੇਠ ਕਾਲਜ ਹੋਸਟਲ ਦੀਆਂ 100 ਵਿਦਿਆਰਥਨਾਂ ਨੂੰ ਹਵੇਲੀ ਦਾ ਟ੍ਰਿਪ ਕਰਵਾਇਆ ਗਿਆ। ਡਾ. ਮਹਿਲ ਸਿੰਘ ਨੇ ਦੱਸਿਆ ਕਿ ਕਾਲਜ ਵਿਦਿਆਰਥਣਾਂ ਨੂੰ ਕਲਾਸ ਰੂਮ, ਰਸਮੀ ਪੜਾਈ ਤੋਂ ਇਲਾਵਾ ਉਨ੍ਹਾਂ …
Read More »ਪੰਜਾਬੀ ਖ਼ਬਰਾਂ
ਖ਼ਾਲਸਾ ਕਾਲਜ ਵੈਟਰਨਰੀ ਵਿਖੇ ਵਿਸ਼ੇਸ਼ ਸਮਰ ਕੈਂਪ ਲਗਾਇਆ ਗਿਆ
ਅੰਮ੍ਰਿਤਸਰ, 29 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ‘ਬਡਿੰਗ ਵੈਟਸ ਐਜ਼ ਹੈਲਥ, ਸੋਸ਼ਲ ਐਂਡ ਵੈਲਫੇਅਰ ਵਰਕਰ’ ਵਿਸ਼ੇ ’ਤੇ ਐਨ.ਐਸ.ਐਸ ਦਾ ਵਿਸ਼ੇਸ਼ ਸਮਰ ਕੈਂਪ ਲਗਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਐਚ.ਕੇ ਵਰਮਾ ਨੇ ਦੇ ਸਹਿਯੋਗ ਨਾਲ ਲਗਾਏ ਇਸ ਕੈਂਪ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਉਪਰੰਤ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ ਗਈ। ਡਾ. ਵਰਮਾ ਨੇ ਬੀ.ਵੀ.ਐਸ.ਸੀ ਅਤੇ …
Read More »ਬਾਬਾ ਫਰੀਦ ਸੰਸਥਾ ਦੀਆਂ ਵਿਦਿਆਰਥਣਾਂ ਨੇ ਤਖਤ ਸ੍ਰੀ ਦਮਦਮਾ ਸਾਹਿਬ ਦੀ ਯਾਤਰਾ ਕੀਤੀ
ਸੰਗਰੂਰ, 29 ਅਪ੍ਰੈਲ (ਜਗਸੀਰ ਲੌਂਗੋਵਾਲ)- ਬਾਬਾ ਫਰੀਦ ਮੈਮੋਰੀਅਲ ਐਜੂਕੇਸ਼ਨ ਐਂਡ ਵੈਲਫੇਅਰ ਸੋਸਾਇਟੀ ਦੀਆਂ ਵਿਦਿਆਰਥਣਾਂ ਨੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੀ ਯਾਤਰਾ ਕੀਤੀ।ਸੰਸਥਾ ਦੇ ਪ੍ਰਧਾਨ ਕਮਲਜੀਤ ਸਿੰਘ ਵਿੱਕੀ ਨੇ ਦੱਸਿਆ ਕਿ ਲੋੜਵੰਦ ਲੜਕੀਆਂ ਨੂੰ ਹੁਨਰਮੰਦ ਕਰਨ ਲਈ ਸਿਲਾਈ ਕਢਾਈ, ਸੰਗੀਤ, ਕੰਪਿਊਟਰ, ਲਾਇਬਰੇਰੀ ਰਾਹੀਂ ਚੇਤਨ ਕਰ ਰਹੀ ਹੈ।ਉਹਨਾਂ ਕਿਹਾ ਕਿ ਪ੍ਰਸਿੱਧ ਸਮਾਜ ਸੇਵੀ ਜਗਦੇਵ ਸਿੰਘ ਚੌਂਦਾ ਨੇ ਇਹਨਾਂ ਲੜਕੀਆਂ ਲਈ …
Read More »ਕੇਂਦਰੀ ਜੇਲ੍ਹ ਅੰਮ੍ਰਿਤਸਰ ਦਾ ਕੀਤਾ ਦੌਰਾ
ਅੰਮ੍ਰਿਤਸਰ, 29 ਅਪ੍ਰੈਲ (ਸੁਖਬੀਰ ਸਿੰਘ) – ਸ੍ਰੀ ਅਮਰਿੰਦਰ ਸਿੰਘ ਗਰੇਵਾਲ ਨੇ ਜਿਲ੍ਹਾ ਅਤੇ ਸੈਸ਼ਨ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵਜੋਂ ਅਹੁੱਦਾ ਸੰਭਾਲਣ ਤੋਂ ਬਾਅਦ ਕੇਂਦਰੀ ਜੇਲ੍ਹ ਅੰਮ੍ਰਿਤਸਰ ਦਾ ਦੌਰਾ ਅਤੇ ਨਿਰੀਖਣ ਕੀਤਾ।ਸ੍ਰੀ ਰਛਪਾਲ ਸਿੰਘ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਅਤੇ ਸ਼੍ਰੀ ਅਮੀਤ ਮਲਹਨ ਚੀਫ ਜੂਡੀਸ਼ੀਅਲ ਮੇਜੀਸਟ੍ਰੇਟ ਅੰਮ੍ਰਿਤਸਰ ਵੀ ਉਨ੍ਹਾਂ ਦੇ ਨਾਲ ਸਨ। ਇਸ ਦੌਰਾਨ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਦੀਆਂ …
Read More »ਵਿਸ਼ੇਸ਼ ਪ੍ਰਮੁੱਖ ਸਕੱਤਰ ਕਮਲ ਕਿਸ਼ੋਰ ਯਾਦਵ ਨੇ ਕੀਤਾ ਜਿਲ੍ਹੇ ਦੀਆਂ ਮੰਡੀਆਂ ਦਾ ਦੌਰਾ
ਅੰਮ੍ਰਿਤਸਰ, 29 ਅਪ੍ਰੈਲ (ਸੁਖਬੀਰ ਸਿੰਘ) – ਜਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾ ਰਿਹਾ ਹੈ ਅਤੇ ਜੇਕਰ ਕਣਕ ਦੀ ਖਰੀਦ ਨਾਲ ਸਬੰਧਤ ਕਿਸੇ ਵਿਅਕਤੀ ਨੂੰ ਕੋਈ ਵੀ ਦਿੱਕਤ ਆਉਂਦੀ ਹੈ ਤਾਂ ਉਹ ਬਿਨਾਂ ਝਿਜ਼ਕ ਸਬੰਧਤ ਅਧਿਕਾਰੀਆਂ ਨਾਲ ਗੱਲ ਕਰ ਸਕਦਾ ਹੈ।ਇਹ ਪ੍ਰਗਟਾਵਾ ਵਿਸ਼ੇਸ਼ ਪ੍ਰਮੁੱਖ ਸਕੱਤਰ ਕਮਲ ਕਿਸੋਰ …
Read More »ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ
ਅੰਮ੍ਰਿਤਸਰ, 29 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਨੌਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ-ਭਾਵਨਾ ਸਹਿਤ ਮਨਾਇਆ ਗਿਆ।ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਮੂਹ ਜਗਤ ਤੇ ਹਾਜ਼ਰ ਸੰਗਤ ਨੂੰ ਪਵਿੱਤਰ ਦਿਹਾੜੇ ’ਤੇ ਵਧਾਈ ਦਿੱਤੀ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਕੀਰਤਨ ਦਰਬਾਰ …
Read More »ਖ਼ਾਲਸਾ ਕਾਲਜ ਵੁਮੈਨ ਦੀ ਵਿਦਿਆਰਥਣ ਨੇ ਸੋਨੇ ਦਾ ਤਗਮਾ ਹਾਸਲ ਕੀਤਾ
ਅੰਮ੍ਰਿਤਸਰ, 29 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੁਮੈਨ ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਸ਼ੁਰੂ ਕੀਤੀ ਗਈ ਬੀ.ਕਾਮ (ਐਫ.ਐਸ) ਦੇ ਪਹਿਲੇ ਬੈਚ ’ਚੋਂ ਪਹਿਲੇ ਸਥਾਨ ’ਤੇ ਰਹਿ ਕੇ ਸੋਨੇ ਦਾ ਤਗਮਾ ਪ੍ਰਾਪਤ ਕੀਤਾ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣ ਪਾਰੁਲ ਸ਼ਰਮਾ ਨੂੰ ਮੁਬਾਰਕਬਾਦ ਦਿੰਦੇ ਹੋਏ ਭਵਿੱਖ ’ਚ ਹੋਰ ਬੁਲੰਦੀਆਂ ਨੂੰ ਛੂਹਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ …
Read More »ਐਡਵੋਕੇਟ ਧਾਮੀ ਨੇ ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਦਿੱਤੀ ਵਧਾਈ
ਅੰਮ੍ਰਿਤਸਰ, 28 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਵਧਾਈ ਦਿੱਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸਮੁੱਚਾ ਜੀਵਨ ਹੱਕ ਸੱਚ ਲਈ ਆਵਾਜ ਉਠਾਉਣ ਦੀ ਪ੍ਰੇਰਨਾ ਦਿੰਦਾ ਹੈ।ਗੁਰੂ ਸਾਹਿਬ ਨੇ ਧਰਮ ਦੀਆਂ …
Read More »ਪਿੱਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀਆਂ ਮੰਡੀਆਂ ‘ਚ 133 ਫੀਸਦੀ ਦਰ ਨਾਲ ਕਣਕ ਦੀ ਚੁੱਕਾਈ
ਅੰਮ੍ਰਿਤਸਰ, 28 ਅਪ੍ਰੈਲ (ਸੁਖਬੀਰ ਸਿੰਘ) – ਜਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪੂਰੇ ਜ਼ੋਰਾਂ ਨਾਲ ਚੱਲ ਰਹੀ ਹੈ ਅਤੇ ਪਿਛਲੇ 72 ਘੰਟਿਆਂ ਦੌਰਾਨ ਜਿਲੇ ਦੀਆਂ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁੱਕਾਈ ਹੋ ਰਹੀ ਹੈ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਜਿਲ੍ਹਾ ਅੰਮ੍ਰਿਤਸਰ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੁੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆ ਰਹੀ ਅਤੇ …
Read More »23ਵਾਂ ਰਾਸ਼ਟਰੀ ਰੰਗਮੰਚ ਉਤਸਵ 2024 – ਨਾਟਕ ‘ਸਬਰਾਂਤ ਵੇਸਵਾ’ ਦਾ ਮੰਚਣ
ਅੰਮ੍ਰਿਤਸਰ, 28 ਅਪ੍ਰੈਲ (ਦੀਪ ਦਵਿੰਦਰ ਸਿੰਘ) – ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ’ਚ ਮੰਚ-ਰੰਗਮੰਚ ਅੰਮ੍ਰਿਤਸਰ ਵੱਲੋਂ ਗੁਰਬਖ਼ਸ਼ ਸਿੰਘ ਨਾਨਕ ਸਿੰਘ ਫਾਊਂਡੇਸ਼ਨ ਪ੍ਰੀਤ ਨਗਰ ਦੇ ਸਹਿਯੋਗ ਨਾਲ ਜਾਰੀ 23ਵੇਂ ਨੈਸ਼ਨਲ ਥੀਏਟਰ ਫੈਸਟੀਵਲ ਦੇ ਅਠਵੇਂ ਦਿਨ ਅਭਿਨਵ ਰੰਗਮੰਚ ਊਜੈਨ ਦੀ ਟੀਮ ਵਲੋਂ ਜਿਆ ਪਾਲ ਸਾਰਤਰੇ ਦਾ ਲਿਖਿਆ ਅਤੇ ਸ਼ਰਦ ਸ਼ਰਮਾ ਦੀ ਨਿਰਦੇਸ਼ਨਾ ਹੇਠ ਨਾਟਕ ‘ਸਬਰਾਂਤ ਵੇਸਵਾ’ ਦਾ ਮੰਚਣ ਪ੍ਰੀਤ ਨਗਰ ਵਿਖੇ …
Read More »
Punjab Post Daily Online Newspaper & Print Media