ਲੌਂਗੋਵਾਲ, 11 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਚੋਣ ਕਮਿਸ਼ਨ ਪੰਜਾਬ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਸੰਗਰੂਰ ਦੇ ਪੋਲਿੰਗ ਬੂਥਾਂ ਦਾ ਸੈਂਪਲ ਆਡਿਟ ਜ਼ਿਲ੍ਹਾ ਚੋਣ ਕੁਆਰਡੀਨੇਟਰਾਂ ਨੇ ਮੁਕੰਮਲ ਕਰ ਲਿਆ ਹੈ।ਇਸ ਦੀ ਜਾਣਕਾਰੀ ਦਿਦਿਆਂ ਪੰਜਾਬ ਦੇ ਜੁਆਇੰਟ ਚੋਣ ਕੁਆਰਡੀਨੇਟਰ ਵਕੀਲ ਚੰਦ ਗੋਇਲ ਨੇ ਦੱਸਿਆ ਕਿ ਪੰਜਾਬ ਦੇ ਸਾਰੇ ਪਾਰਲੀਮੈਂਟ ਹਲਕਿਆਂ ਵਿੱਚ ਆਡਿਟ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ ਅਤੇ …
Read More »ਪੰਜਾਬੀ
ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹਾ ਸੰਗਰੂਰ ’ਚ ਹੁੱਕਾ ਬਾਰਾਂ ’ਤੇ ਪਾਬੰਦੀ
ਲੌਂਗੋਵਾਲ, 11 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਵਧੀਕ ਜ਼ਿਲ੍ਹਾ ਮੈਜਿਸਟਰੇਟ ਰਾਜੇਸ਼ ਤ੍ਰਿਪਾਠੀ ਵੱਲੋਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਹੁੱਕਾ ਬਾਰ ਚਲਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।ਉਨ੍ਹਾਂ ਦੱਸਿਆ ਕਿ ਸਿਵਲ ਸਰਜਨ ਸੰਗਰੂਰ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਕਈ ਥਾਵਾਂ ’ਤੇ ਲੋਕ ਹੁੱਕਾ ਬਾਰ ਚਲਾ ਕੇ …
Read More »ਸਾਈਕਲ, ਰਿਕਸ਼ਾ, ਰੇਹੜੀ, ਟਰੈਕਟਰ-ਟਰਾਲੀ ਦੇ ਅੱਗੇ ਤੇ ਪਿੱਛੇ ਰਿਫਲੈਕਟਰ ਲਗਾਉਣਾ ਜਰੂਰੀ
ਲੌਂਗੋਵਾਲ, 11 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਵਧੀਕ ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਰਾਜੇਸ਼ ਤ੍ਰਿਪਾਠੀ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਦਿੱਤੇ ਹਨ ਕਿ ਜ਼ਿਲ੍ਹਾ ਸੰਗਰੂਰ ਵਿੱਚ ਕੋਈ ਵੀ ਵਿਅਕਤੀ ਸਾਈਕਲ, ਰਿਕਸ਼ਾ, ਰੇਹੜੀ, ਟਰੈਕਟਰ-ਟਰਾਲੀ ਅਤੇ ਹੋਰ ਗੱਡੀਆਂ ਦੇ ਅੱਗੇ ਪਿੱਛੇ ਲਾਲ ਰੰਗ ਦੇ ਰਿਫਲੈਕਟਰ ਜਾਂ ਚਮਕਦਾਰ ਟੇਪ ਫਿੱਟ ਕਰਵਾਏ ਬਿਨ੍ਹਾਂ …
Read More »ਲੋਕ ਸਭਾ ਹਲਕਾ ਸੰਗਰੂਰ ਤੋਂ ਪਰਮਿੰਦਰ ਢੀਂਡਸਾ ਦੀ ਜਿੱਤ ਯਕੀਨੀ – ਸ਼ਾਹਪੁਰ
ਲੌਂਗੋਵਾਲ, 11 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੋਕ ਸਭਾ ਹਲਕਾ ਸੰਗਰੂਰ ਤੋਂ ਚੋਣ ਲੜ ਰਹੇ ਸਾਬਕਾ ਖ਼ਜ਼ਾਨਾ ਮੰਤਰੀ ਪੰਜਾਬ ਅਤੇ ਮੌਜੂਦਾ ਵਿਧਾਇਕ ਹਲਕਾ ਲਹਿਰਾਗਾਗਾ ਪਰਮਿੰਦਰ ਸਿੰਘ ਢੀਂਡਸਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਹੈ।ਇਹਨਾਂ ਸਬਦਾਂ ਦਾ ਪ੍ਰਗਟਾਵਾ ਪਿੰਡ ਸ਼ਾਹਪੁਰ ਕਲਾਂ ਤੋਂ ਅਕਾਲੀ ਦਲ ਦੇ ਬਲਾਕ ਸੰਮਤੀ ਮੈਂਬਰ ਸੁਖਵੀਰ ਸਿੰਘ ਸ਼ਾਹਪੁਰ ਨੇ ਕੀਤਾ।ਉਨ੍ਹਾਂ ਕਿਹਾ ਕਿ ਢੀਂਡਸਾ ਹਰ ਵਰਗ ਦੇ …
Read More »ਅਸਲ ਅਜ਼ਾਦੀ ਤੇ ਮੁਕਤੀ ਸੰਗਰਾਮ ਨੂੰ ਤੇਜ਼ ਕਰਕੇ ਇਨਕਲਾਬੀ ਬਦਲ ਉਸਾਰਣ ਦੀ ਲੋੜ – ਕੁਲਵੰਤ ਤਰਕ
ਸਮਰਾਲਾ, 10 ਮਈ (ਪੰਜਾਬ ਪੋਸਟ- ਇੰਦਰਜੀਤ ਕੰਗ) – ਲੋਕ ਮੋਰਚਾ ਪੰਜਾਬ (ਇਕਾਈ ਸਮਰਾਲਾ) ਦੇ ਕਨਵੀਨਰ ਕੁਲਵੰਤ ਸਿੰਘ ਤਰਕ ਨੇ ਪੈੱਸ ਨੂੰ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ 17ਵੀਂ ਲੋਂਕ ਸਭਾ ਚੋਣਾਂ ਦੇ ਘੜਮਸ ’ਚ ਵੱਖ-ਵੱਖ ਮੌਕਾਪ੍ਰਸਤ ਸਿਆਸੀ ਪਾਰਟੀਆਂ ਦੇ ਖੁਦਗਰਜ ਲੀਡਰ ਮਿਹਨਤਕਸ਼ ਲੋਕਾਂ ਨੂੰ ਪਿਛਲੇ 72 ਸਾਲਾਂ ਤੋਂ ਝੂਠੇ ਲਾਰਿਆਂ, ਵਾਅਦਿਆਂ ਨਾਲ ਗੰੁਮਰਾਹ ਕਰਕੇ ਸਾਮਰਾਜੀ ਦੇਸੀ/ਵਿਦੇਸੀ ਧਨਾਢ ਕਾਰਪੋਰੇਟ ਘਰਾਣਿਆਂ ਦੀ …
Read More »ਖ਼ਾਲਸਾ ਕਾਲਜ ਦੇ ਫ਼ਿਜੀਓਥਰੈਪੀ ਵਿਭਾਗ ਨੂੰ ਮਿਲੀ ‘ਇੰਡੀਅਨ ਐਸੋਸੀਏਸ਼ਨ ਆਫ਼ ਫਿਜੀਓਥਰੈਪੀ’ ਵਲੋਂ ਮਾਨਤਾ
ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫਿਜੀਓਥਰੈਪੀ ਵਿਭਾਗ ਨੂੰ ਰਾਸ਼ਟਰੀ ਰੈਗੂਲੇਟਰੀ ਸੰਸਥਾ, ‘ਇੰਡੀਅਨ ਐਸੋਸੀਏਸ਼ਨ ਆਫ਼ ਫ਼ਿਜੀਓਥਰੈਪੀ’ (ਆਈ.ਏ.ਪੀ) ਇੰਦੌਰ ਵੱਲੋਂ ਮਾਨਤਾ ਪ੍ਰਦਾਨ ਕੀਤੀ ਗਈ ਹੈ।ਇਸ ਮਾਨਤਾ ਸਦਕਾ ਕਾਲਜ ਦੇ ਫਿਜੀਓਥਰੈਪੀ ਵਿਭਾਗ ਦੇ ਵਿਦਿਆਰਥੀਆਂ (ਡਾਕਟਰਾਂ) ਨੂੰ ਆਪਣੇ ਆਪ ਆਈ.ਏ.ਪੀ ਦੀ ਸਿੱਧੀ ਮੈਂਬਰਸ਼ਿਪ ਮਿਲ ਜਾਵੇਗੀ, ਜਦ ਕਿ ਇਸ ਮੈਂਬਰਸ਼ਿਪ ਤੋਂ ਬਿਨ੍ਹਾਂ ਆਈ.ਏ.ਪੀ ਦਾ ਮੈਂਬਰ ਬਣਨ ਲਈ …
Read More »ਖਾਲਸਾ ਸੀਨੀ: ਸੈਕੰ. ਸਕੂਲ ਤੇ ਖ਼ਾਲਸਾ ਗਰਲਜ਼ ਸਕੂਲ ਦਾ 10ਵੀਂ ਦਾ ਨਤੀਜ਼ਾ ਰਿਹਾ ਸ਼ਾਨਦਾਰ
ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾ ਪੂਰਵਕ ਚਲ ਰਹੇ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਦੀ ਪ੍ਰੀਖਿਆ ਦੇ ਨਤੀਜ਼ੇ ’ਚ ਸ਼ਾਨਦਾਰ ਉਪਲਬੱਧੀ ਹਾਸਲ ਕਰਕੇ ਸਕੂਲ ਤੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਜਾਣਕਾਰੀ ਦਿੰਦਿਆ …
Read More »ਚੋਣ ਰਿਹਰਸਲ `ਚ ਗੈਰ ਹਾਜ਼ਰ ਰਹਿਣ ਵਾਲਿਆਂ ਵਿਰੁੱਧ ਹੋਣਗੇ ਪਰਚੇ ਦਰਜ਼- ਵਧੀਕ ਜਿਲਾ ਚੋਣ ਅਧਿਕਾਰੀ
ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ – 19 ਮਈ ਨੂੰ ਹੋ ਰਹੇ ਲੋਕ ਸਭਾ ਚੋਣਾਂ ਦੀਆਂ ਰਿਹਰਸਲਾਂ ਵਿਚ ਗੈਰ ਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਦੇ ਖਿਲਾਫ ਪਰਚੇ ਦਰਜ ਕਰਵਾਏ ਜਾਣਗੇ ਅਤੇ ਇਨਾਂ ਕਰਮਚਾਰੀਆਂ ਦੇ ਵਿਰੁੱਧ ਵਿਭਾਗੀ ਕਾਰਵਾਈ ਕਰਨ ਲਈ ਵੀ ਸਬੰਧਤ ਵਿਭਾਗਾਂ ਦੇ ਮੁਖੀਆਂ ਨੂੰ ਲਿਖਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਿੰਮਾਸੂ ਅਗਰਵਾਲ ਵਧੀਕ ਜ਼ਿਲਾ ਚੋਣ …
Read More »ਕਿਸਾਨ ਝੋਨੇ ਦੀਆਂ ਘੱਟ ਸਮੇਂ `ਚ ਪੱਕਣ ਵਾਲੀਆਂ ਪ੍ਰਮਾਣਿਤ ਕਿਸਮਾਂ ਹੀ ਬੀਜ਼ਣ ਕਿਸਾਨ- ਡਾ: ਵਿਨੈ ਕੁਮਾਰ
ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ – ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ: ਸੁਤੰਤਰ ਕੁਮਤਰ ਐਰੀ ਦੇ ਦਿਸ਼ਾ-ਨਿਰਦੇਸ਼ਾ ਦਾ ਪਾਲਣ ਕਰਦੇ ਹੋਏ ਜਿਲ੍ਹਾ ਮੁੱਖ ਖੇਤੀਬਾੜੀ ਅਫਸਰ ਡਾ: ਵਿਨੈ ਕੁਮਾਰ ਵੱਲੋਂ ਪ੍ਰੈਸ ਮੀਡੀਆਂ ਰਾਂਹੀ ਕਿਸਾਨਾਂ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕਿਸਾਨ ਵੀਰ ਸਾਉਣੀ ਦੇ ਸੀਜਨ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਸੂਬੇ ਵਿੱਚ ਝੋਨੇ ਦੀ ਕਾਸ਼ਤ …
Read More »ਖ਼ਾਲਸਾ ਕਾਲਜ ਨਰਸਿੰਗ ਨੇ ਮਨਾਇਆ ਨਰਸਿੰਗ ਦਿਵਸ
ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਮਿਸ ਫਲੋਰੈਂਸ ਨਾਈਟਿੰਗੇਲ ਦੇ ਜਨਮ ਦਿਨ ਦੇ ਸਬੰਧ ’ਚ ਅੰਤਰਰਾਸ਼ਟਰੀ ਨਰਸਿੰਗ ਦਿਵਸ ਮਨਾਇਆ ਗਿਆ।ਇਸ ਸਾਲ ਦਾ ਵਿਸ਼ਾ ‘ਨਰਸਾਂ, ਅਗਵਾਈ ਦੀ ਆਵਾਜ਼ : ਸਾਰਿਆਂ ਲਈ ਸਿਹਤ ਮੁਹੱਈਆ ਕਰਨਾ ਹੈ।ਕਾਲਜ ਪ੍ਰਿੰਸੀਪਲ ਡਾ. ਕਮਲਜੀਤ ਕੌਰ ਦੀ ਦੇਖ-ਰੇਖ ਹੇਠ ਆਯੋਜਿਤ ਇਸ ਪ੍ਰੋਗਰਾਮ ਦਾ ਉਦਘਾਟਨ ਕਾਲਜ ਵਿਦਿਆਰਥਣਾਂ ਵਲੋਂ ਸ਼ਬਦ ਗਾਇਨ …
Read More »
Punjab Post Daily Online Newspaper & Print Media