Wednesday, November 25, 2026

ਪੰਜਾਬੀ

ਮੈਰੀਟੋਰੀਅਸ ਸਕੂਲਾਂ `ਚ ਦਾਖਲੇ ਲਈ ਦਾਖਲਾ ਪ੍ਰੀਖਿਆ ਸੰਪਨ

ਬਟਾਲਾ, 21 ਅਪਰੈਲ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੁਲਾਂ ਦੇ ਦਸਵੀਂ ਜਮਾਤ ਵਿੱਚ ਪੜ੍ਹਦੇ ਹੁਸ਼ਿਆਰ ਵਿਦਿਆਰਥੀਆਂ ਦਾ ਸਾਂਝਾ ਪੰਜਾਬ ਪੱਧਰੀ ਟੈਸਟ ਲਿਆ ਜਾਂਦਾ ਹੈ।ਕਾਮਯਾਬ ਵਿਦਿਆਥੀਆਂ ਦੀ ਪੜਾਈ ਸਰਕਾਰ ਵੱਲੋਂ ਸਥਾਪਿਤ ਮੈਰੀਟੋਰੀਅਸ ਸਕੂਲਾਂ ਵਿੱਚ ਕਰਵਾਈ ਜਾਂਦੀ ਹੈ।ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਗੁਰਦਾਸਪੁਰ ਸ੍ਰੀਮਤੀ ਰਾਕੇਸ਼ ਬਾਲਾ, ਉਪ ਜਿਲਾ ਸਿੱਖਿਆ ਅਫਸਰ ਲਖਵਿੰਦਰ ਸਿੰਘ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜਿਲ੍ਹਾ ਗੁਰਦਾਸਪੁਰ …

Read More »

ਡਾਕਟਰ ਆਫ ਲਿਟਰੇਚਰ ਦੀ ਡਿਗਰੀ ਲੈ ਕੇ ਸਕੂਲ ਪੁੱਜੇ ਮੰਗਲ ਸਿੰਘ ਕਿਸ਼ਨਪੁਰੀ ਦਾ ਸਵਾਗਤ

ਜੰਡਿਆਲਾ, 21 ਅਪ੍ਰੈਲ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਡਾਕਟਰ ਆਫ ਲਿਟਰੇਚਰ ਦੀ ਡਿਗਰੀ ਹਾਸਲ ਕਰਨ ਉਪਰੰਤ ਸਕੂਲ ਪੁੱਜੇ ਮੰਗਲ ਸਿੰਘ ਕਿਸ਼ਨਪੁਰੀ ਦਾ ਫੁੱਲਾਂ ਦਾ ਗੁਲਦਸਤਾ ਭੇਟ ਕਰ ਕੇ ਸਵਾਗਤ ਕਰਦੇ ਹੋਏ ਪ੍ਰਧਾਨ ਰਾਜ ਕੁਮਾਰ ਮਲਹੋਤਰਾ, ਕਾਂਗਰਸ ਸਪੋਰਟਸ ਸੈਲ ਪ੍ਰਧਾਨ ਪ੍ਰਮੋਦ ਭਾਟੀਆ, ਸਕੂਲ ਮੈਨਜਮੈਂਟ ਤੇ ਸਟਾਫ ਮੈਂਬਰ।

Read More »

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੁੱਖੀ ਸਿਮਰਨਜੀਤ ਸਿੰਘ ਮਾਨ ਵੱਲੋਂ ਚੋਣ ਰੈਲੀਆਂ

ਲੌਂਗੋਵਾਲ, 21 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੁਖੀ ਸਿਮਰਨਜੀਤ ਸਿੰਘ ਮਾਨ ਜੋ ਕਿ ਸੰਗਰੂਰ ਲੋਕ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਵੀ ਹਨ, ਨੇ ਆਪਣੀ ਚੋਣ ਮੁਹਿੰਮ ਪੂਰੀ ਤਰ੍ਹਾਂ ਭਖਾਈ ਹੋਈ ਹੈ।ਇਸੇ ਲੜੀ ਤਹਿਤ ਉਨ੍ਹਾਂ ਨੇ ਪਿੰਡ ਮੰਡੇਰ ਖੁਰਦ, ਸਾਹੋਕੇ, ਢੱਡਰੀਆਂ, ਰੱਤੋਕੇ ਅਤੇ ਪਿੰਡ ਲੌਂਗੋਵਾਲ ਵਿਖੇ ਆਪਣੀ ਚੋਣ ਰੈਲੀ ਕੀਤੀ। ਲੌਂਗੋਵਾਲ ਵਿਖੇ ਉਨ੍ਹਾਂ ਨੂੰ …

Read More »

ਪੀ.ਏ.ਪੀ ਨੂੰ ਵੱਡਾ ਝਟਕਾ- ਜਿਲਾ ਪ੍ਰਧਾਨ ਕਾਲਾ ਢਿੱਲੋਂ ਕਾਂਗਰਸ ਵਿੱਚ ਸ਼ਾਮਲ

ਲੌਂਗੋਵਾਲ, 21 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਡੇਮੋਕ੍ਰੇਟਿਕ ਸਾਂਝੇ ਮੋਰਚੇ ਅਤੇ ਪੰਜਾਬ ਏਕਤਾ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਪੀ.ਏ.ਪੀ ਦੇ ਜਿਲ੍ਹਾ ਬਰਨਾਲਾ ਦੇ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਆਪਣੇ ਸਾਥੀਆਂ ਸਮੇਤ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿਚ ਕਾਂਗਰਸ ਵਿਚ ਸ਼ਾਮਿਲ ਹੋਏ। ਕਾਂਗਰਸ ਵਿੱਚ ਪੀ.ਏ.ਪੀ ਆਗੂ ਅਤੇ ਉਹਨਾਂ ਦੇ ਸਮਰਥਕਾਂ ਦਾ ਸਵਾਗਤ …

Read More »

ਪਿੰਡੀ ਅਮਰ ਸਿੰਘ ਵਾਲਾ ਵਿਖੇ ਕਈ ਸਾਲਾਂ ਤੋਂ ਬੰਦ ਰਸਤਾ ਮੁੜ ਤੋਂ ਚਾਲੂ ਕਰਵਾਇਆ

ਲੌਂਗੋਵਾਲ, 21 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਸਬੇ ਦੀ ਨਜ਼ਦੀਕੀ ਪਿੰਡੀ ਅਮਰ ਸਿੰਘ ਵਾਲਾ ਦੀ ਸਰਪੰਚ ਸ੍ਰੀਮਤੀ ਰਣਜੀਤ ਕੌਰ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਸਦਕਾ ਕਈ ਸਾਲਾਂ ਤੋਂ ਬੰਦ ਪਏ ਰਸਤੇ ਨੂੰ ਮੁੜ ਚਾਲੂ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡੀ ਦੀ ਸਰਪੰਚ ਸ੍ਰੀਮਤੀ ਰਣਜੀਤ ਕੌਰ ਦੇ ਪਤੀ ਜਗਮੇਲ ਸਿੰਘ ਨੇ ਦੱਸਿਆ ਕਿ ਪਿੰਡੀ ਅਮਰ ਸਿੰਘ ਵਾਲਾ …

Read More »

ਪਿੰਡ ਸਤੌਜ ਦੀ ਨੁਹਾਰ ਬਦਲੀ ਜਾਵੇਗੀ – ਕੇਵਲ ਸਿੰਘ ਢਿੱਲੋਂ

ਲੌਂਗੋਵਾਲ, 21 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਅਤੇ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਿੰਡ ਸਤੌਜ ਵਿਖੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਹੈ ਕਿਹਾ ਕਿ 2014 ਵਿੱਚ ਮੈਂਬਰ ਪਾਰਲੀਮੈਂਟ ਚੁਣੇ ਗਏ ਭਗਵੰਤ ਮਾਨ ਨਾ ਤਾਂ  ਆਪਣੇ ਸੰਗਰੂਰ ਹਲਕੇ ਵਿੱਚ ਕਿਸੇ ਤਰ੍ਹਾਂ ਦਾ ਵਿਕਾਸ ਕਰਾਉਣ ਵਿੱਚ ਸਫਲ ਹੋਏ ਅਤੇ ਨਾ …

Read More »

ਯੂਨਾਈਟਡ ਅਕਾਲੀ ਦਲ ਦੇ ਜਨਰਲ ਸਕੱਤਰ ਪਰਸ਼ੋਤਮ ਸਿੰਘ ਫੱਗੂਵਾਲਾ ਕਾਂਗਰਸ ਦੇ ਹੋਏ

ਲੌਂਗੋਵਾਲ, 21 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰਚਰਨ ਸਿੰਘ ਟੌਹੜਾ ਦੇ ਅਤਿ ਨਜਦੀਕੀ ਰਹੇ ਪਰਸ਼ੋਤਮ ਸਿੰਘ ਫੱਗੂਵਾਲਾ ਸੀਨੀਅਰ ਜਨਰਲ ਸਕੱਤਰ ਯੂਨਾਈਟਡ ਅਕਾਲੀ ਦਲ ਆਪਣੀ ਪਾਰਟੀ ਛੱਡ ਕੇ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਾਂਗਰਸ ਵਿੱਚ ਸਾਮਿਲ ਹੋ ਗਏ।ਉਨ੍ਹਾਂ ਨਾਲ ਅਜੈਬ ਸਿੰਘ ਰਟੋਲ ਹਲਕਾ ਇੰਚਾਰਜ ਦਿੜ੍ਹਬਾ ਵਿਸ਼ੇਸ ਤੌਰ `ਤੇ ਹਾਜ਼ਰ ਸਨ।ਕੇਵਲ ਸਿੰਘ ਢਿੱਲੋਂ ਨੇ ਕਾਂਗਰਸ  …

Read More »

ਕੇਵਲ ਸਿੰਘ ਢਿੱਲੋਂ ਨੇ ਤਪਾ ਵਿਖੇ ਭਾਰੀ ਵਰਕਰਾਂ ਨੂੰ ਕੀਤਾ ਸੰਬੋਧਨ

ਲੌਂਗੋਵਾਲ, 21 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸੀ ਉਮੀਦਵਾਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਆਪਣੇ ਚੋਣ ਪ੍ਰਚਾਰ ਲਈ ਤਪਾ ਵਿਖੇ ਪੁੱਜੇ ਅਤੇ ਇੱਥੇ ਕਾਂਗਰਸੀ ਵਰਕਰਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ। ਆਪਣੇ ਭਾਸ਼ਨ ਦੌਰਾਨ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿੱਚ ਹਰ …

Read More »

ਪਰਮਿੰਦਰ ਸਿੰਘ ਢੀਂਡਸਾ ਨੂੰ ਪਿੰਡ ਮੰਡੇਰ ਕਲਾਂ `ਚੇ ਲੱਡੂਆਂ ਨਾਲ ਤੋਲਿਆ

ਲੌਂਗੋਵਾਲ, 21 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਨੇੜਲੇ ਪਿੰਡ ਮੰਡੇਰ ਕਲਾਂ ਵਿਖੇ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੂੰ ਅਕਾਲੀ ਆਗੂ ਹਰਵਿੰਦਰ ਸਿੰਘ ਮੱਖਣ ਸਾਬਕਾ ਸਰਪੰਚ ਦੀ ਅਗਵਾਈ ਵਿੱਚ ਪਿੰਡ ਵਾਸੀਆਂ ਵਲੋਂ ਲੱਡੂਆਂ ਨਾਲ ਤੋਲਿਆ ਗਿਆ।ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਪਰਮਿੰਦਰ ਸਿੰਘ ਢੀਂਡਸਾ ਨੇ ਪਿੰਡ ਵਾਸੀਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨਾਂ ਨੂੰ ਹਰ ਵਾਰ ਬਹੁਤ …

Read More »

ਬੀਬੀ ਜਗੀਰ ਕੌਰ ਦੀ ਜ਼ਮਾਨਤ ਜ਼ਬਤ ਹੋਵੇਗੀ – ਬ੍ਰਹਮਪੁਰਾ

ਹਮਖਿਆਲ ਪਾਰਟੀਆਂ ਦਾ ਸਮਰਥਨ ਲੈਣ ਲਈ ਅਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਬੀਬੀ ਖਾਲੜਾ – ਬ੍ਰਹਮਪੁਰਾ ਤਰਨ ਤਾਰਨ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਆਗੂ ਅਤੇ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅੱਜ ਭੱਠਲ ਭਾਈਕੇ ਦੇ ਸਾਬਕਾ ਸਰਪੰਚ ਜਗੀਰ ਸਿੰਘ ਦੇ ਗ੍ਰਹਿ ਵਿਖੇ ਲੋਕ ਸਭਾ ਹਲਕਾ ਖਡੂਰ ਤੋਂ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ …

Read More »