Wednesday, November 25, 2026

ਪੰਜਾਬੀ

ਗਵਰਨਰ ਪੰਜਾਬ ਤੇ ਮੁੱਖ ਮੰਤਰੀ ਨੇ ਸਾਂਝੇ ਤੌਰ ’ਤੇ ਕੈਂਡਲ ਮਾਰਚ ਕਰਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਅੰਮ੍ਰਿਤਸਰ 12 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਲ੍ਹਿਆਂਵਾਲੇ ਬਾਗ ਦੇ ਇਤਿਹਾਸਕ ਸਾਕੇ ਦੀ 100ਵੀਂ ਵਰ੍ਹੇਗੰਢ ਦੀ ਪੂਰਵ ਸੰਧਿਆ `ਤੇ ਟਾਉਨ ਹਾਲ ਤੋਂ ਜਲਿਆਂਵਾਲਾ ਬਾਗ ਤੱਕ ਰਾਜਪਾਲ ਪੰਜਾਬ ਵੀ.ਪੀ ਐਸ ਬਦਨੌਰ ਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਸਮੇਤ ਉੱਘੀਆਂ ਹਸਤੀਆਂ ਅਤੇ ਹਜ਼ਾਰਾਂ ਲੋਕਾਂ ਨੇ ਕੈਂਡਲ ਮਾਰਚ ‘ਚ ਭਾਗ ਲਿਆ।ਇਹ ਮਾਰਚ ਜਲ੍ਹਿਆਂਵਾਲੇ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਕੇ …

Read More »

ਬਰਤਾਨੀਆ ਸਰਕਾਰ ਜਲ੍ਹਿਆਂਵਾਲੇ ਬਾਗ ਦੇ ਨਰਸੰਹਾਰ ’ਤੇ ਬਿਨਾਂ ਸ਼ਰਤ ਮੰਗੇ ਮੁਆਫ਼ੀ – ਕੈਪਟਨ ਅਮਰਿੰਦਰ ਸਿੰਘ

ਅੰਮ੍ਰਿਤਸਰ 12 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਬ੍ਰਿਟਿਸ਼ ਪ੍ਰਧਾਨ ਮੰਤਰੀ ਥਰੇਸਾ ਵਲੋਂ ਜਲ੍ਹਿਆਂਵਾਲੇ ਬਾਗ ਦੇ ਸਾਕੇ ਸਬੰਧੀ ਮੰਗੀ ਗਈ ਮੁਆਫੀ ਨੂੰ ਨਾ ਕਾਫ਼ੀ ਦੱਸਦਿਆਂ ਕਿਹਾ ਹੈ ਕਿ ਬਰਤਾਨੀਆ ਨੂੰ ਇਸ ਸਾਕੇ ਲਈ ਬਿਨਾਂ ਸ਼ਰਤ ਮੁਆਫੀ ਮੰਗਣੀ ਚਾਹੀਦੀ ਹੈ।ਇਹ ਪ੍ਰਗਟਾਵਾ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਰਕਾਰ ਵਲੋਂ ਜਲ੍ਹਿਆਂਵਾਲੇ ਬਾਗ ਦੇ ਇਤਿਹਾਸਕ ਸਾਕੇ …

Read More »

ਹਜ਼ਾਰਾਂ ਨੌਜਵਾਨ 13 ਅਪ੍ਰੈਲ ਨੂੰ ਜਲਿਆਂਵਾਲਾ ਬਾਗ ਪਹੁੰਚ ਕੇ ਸ਼ਹੀਦਾਂ ਨੂੰ ਕਰਨਗੇ ਸਿਜ਼ਦਾ

ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਟੂਡੈਂਟ ਯੂਨੀਅਨ ਤੇ ਨੌਜਵਾਨ ਭਾਰਤ ਸਭਾ ਵਲੋਂ ਬਣਾਈ ਗਈ ਜਲਿਆਂਵਾਲਾ ਬਾਗ ਖੂਨੀ ਸਾਕੇ ਦੀ ਸ਼ਤਾਬਦੀ ਸਮਾਰੋਹ ਕਮੇਟੀ ਵਲੋਂ 13 ਅਪ੍ਰੈਲ ਨੂੰ ਸਥਾਨਕ ਰਾਮ ਬਾਗ (ਕੰਪਨੀ ਬਾਗ) ਵਿਖੇ ਕਰਵਾਈ ਜਾ ਰਹੀ ਕਾਨਫਰੰਸ ਵਿੱਚ ਵੱਡੀ ਗਿਣਤੀ `ਚ ਨੌਜਵਾਨ ਸ਼ਾਮਲ ਹੋਣਗੇ।ਜਿਥੋਂ ਉਹ ਮਾਰਚ ਕਰਦੇ ਹੋਏ ਜਲਿਆਂਵਾਲਾ ਬਾਗ ਪਹੁੰਚ ਕੇ ਸ਼ਹੀਦਾਂ ਨੂੰ ਸਿਜ਼ਦਾ ਕਰਨਗੇ।ਜਿੰਨਾਂ ਨੂੰ ਸਮਾਰਾਜ …

Read More »

ਖ਼ਾਲਸਾ ਕਾਲਜ ਵਿਖੇ ‘ਵਿਸਾਖੀ ਦੀ ਵਿਰਾਸਤੀ ਸ਼ਾਮ, ਪੰਜਾਬੀਅਤ ਦੇ ਨਾਮ’ ਪ੍ਰੋਗਰਾਮ

ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਅੱਜ ਨਵੀਂ ਪੀੜੀ ਨੂੰ ਪੰਜਾਬੀ ਵਿਰਸੇ ਅਤੇ ਵਿਰਾਸਤ ਨਾਲ ਜੋੜਣ ਦੇ ਉਪਰਾਲੇ ਹੇਠ ਚਲਾਏ ਜਾ ਰਹੇ ‘ਜੀਤ ਕਲਚਰਲ ਕਲੱਬ’ ਵੱਲੋਂ ਵਿਸਾਖੀ ਦੇ ਜਸ਼ਨਾਂ ਨੂੰ ਮੁੱਖ ਰੱਖਦੇ ਹੋਏ ‘ਵਿਸਾਖੀ ਦੀ ਵਿਰਾਸਤੀ ਸ਼ਾਮ, ਪੰਜਾਬੀਅਤ ਦੇ ਨਾਮ’ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪੁੱਜੇ ਖ਼ਾਲਸਾ ਕਾਲਜ ਗਵਰਨਿੰਗ …

Read More »

ਖ਼ਾਲਸਾ ਸਾਜਣਾ ਦਿਵਸ ਮਨਾਉਣ ਲਈ ਪਾਕਿਸਤਾਨ ਜਾਣਗੇ 839 ਸ਼ਰਧਾਲੂ

ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸੇ ਦੇ ਸਾਜਣਾ ਦਿਵਸ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 839 ਸਿੱਖ ਸ਼ਰਧਾਲੂਆਂ ਦਾ ਜਥਾ ਭਲਕੇ 12 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਰਵਾਨਾ ਹੋਵੇਗਾ। ਇਹ ਜਥਾ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਤੋਂ ਇਲਾਵਾ ਪਾਕਿਸਤਾਨ ਵਿਚਲੇ ਹੋਰਨਾਂ ਗੁਰਧਾਮਾਂ ਦੇ ਵੀ ਦਰਸ਼ਨ ਕਰੇਗਾ।   …

Read More »

ਸ਼੍ਰੋਮਣੀ ਕਮੇਟੀ ਨੇ ਉਤਰ ਪ੍ਰਦੇਸ਼ ’ਚ ਸਿੱਖ ਟਰੱਕ ਚਾਲਕ ਦੀ ਦਾਹੜੀ ਨੂੰ ਹੱਥ ਪਾਉਣ ਦਾ ਲਿਆ ਸਖ਼ਤ ਨੋਟਿਸ

ਜਮਸ਼ੇਦਪੁਰ ’ਚ ਸਿੱਖ ਵਿਦਿਆਰਥੀ ਨੂੰ ਪੱਗ ਬੰਨ੍ਹ ਕੇ ਕਲਾਸ `ਚ ਬੈਠਣ ਤੋਂ ਰੋਕਣ ਦੀ ਕੀਤੀ ਨਿੰਦਾ ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਉੱਤਰ ਪ੍ਰਦੇਸ਼ ਅੰਦਰ ਮੇਰਠ-ਕਰਨਾਲ ਹਾਈਵੇ ’ਤੇ ਸ਼ਾਮਲੀ ਨਜ਼ਦੀਕ ਸਥਾਨਕ ਪੁਲਿਸ ਵੱਲੋਂ ਇਕ ਸਿੱਖ ਨੌਜੁਆਨ ਟਰੱਕ ਚਾਲਕ ਦੀ ਦਾਹੜੀ ਨੂੰ ਹੱਥ ਪਾਉਣ ਦੀ ਸਖ਼ਤ ਸ਼ਬਦਾਂ ਵਿਚ …

Read More »

550ਵੇਂ ਪ੍ਰਕਾਸ਼ ਪੁਰਬ ਸਬੰਧੀ ਵੱਖ ਵੱਖ ਸੂਬਿਆਂ ਵਿਚ ਗੁਰਮਤਿ ਸਮਾਗਮ ਜਾਰੀ- ਜੌੜਾਸਿੰਘਾ

ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਸੂਬਿਆਂ ਵਿਚ ਗੁਰਮਤਿ ਸਮਾਗਮਾਂ ਦੀ ਲੜੀ ਨਿਰੰਤਰ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਦੱਸਿਆ ਕਿ ਉੱਤਰ ਪ੍ਰਦੇਸ਼, ਉੱਤਰਾਖੰਡ, ਉੜੀਸਾ, ਝਾਰਖੰਡ, …

Read More »

ਸਵੀਪ ਮੁਹਿੰਮ ਤਹਿਤ ਦਯਾਨੰਦ ਆਈ.ਟੀ.ਆਈ ਵਿਖੇ ਪੋਸਟਰ ਮੇਕਿੰਗ ਤੇ ਸਲੋਗਨ ਮੁਕਾਬਲਾ

ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ -ਸੁਖਬੀਰ ਸਿੰਘ) – ਜ਼ਿਲ੍ਹੇ ਵਿਚ ਚੱਲ ਰਹੀ ਸਵੀਪ ਮੁਹਿੰਮ ਤਹਿਤ ਵੋਟਰਾਂ ਨੂੰ ਜਾਗਰੂਕ ਕਰਨ ਲਈ ਸ਼੍ਰੀਮਤੀ ਅਨਮਜੋਤ ਕੌਰ ਚੋਣਕਾਰ ਰਜਿਸਟਰੇਸ਼ਨ ਅਫਸਰ 17-ਅੰਮ੍ਰਿਤਸਰ ਕੇਦਰੀ ਵਿਧਾਨ ਸਭਾ ਹਲਕਾ ਦੀ ਅਗਵਾਈ ਹੇਠ ਸਵੀਪ ਨੋਡਲ ਅਫਸਰ ਬਰਿੰਦਰਜੀਤ ਸਿੰਘ ਅਤੇ ਸ਼੍ਰੀਮਤੀ ਰਜਨੀ ਬਾਲਾ ਵਲੋ ਦਯਾਨੰਦ ਆਈ.ਟੀ.ਆਈ ਵਿਖੇ ਵਿਦਿਆਰਥੀਆਂ ਦਰਮਿਆਨ ਪੋਸਟਰ ਮੇਕਿੰਗ ਅਤੇ ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ ਗਏ।     ਸਵੀਪ …

Read More »

ਪਤਨੀ ਕਿਡਨੀਆਂ ਵੇਚ ਕੇ ਪ੍ਰੇਸ਼ਾਨ ਪਤੀ ਦਾ ਕਰਜ਼ਾ ਲਾਹੁਣ ਲਈ ਹੋਈ ਤਿਆਰ

ਰਾਈਸ ਸ਼ੈਲਰ ਚਲਾ ਰਹੇ ਵਿਅਕਤੀ ਦੀ ਪਤਨੀ ਨੇ ਮਹਿਕਮੇ `ਤੇ ਲਾਏ ਗੰਭੀਰ ਦੋਸ਼ ਧੂਰੀ, 11 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਸ਼ੈਲਰ ਉਦਯੋਗ ਵਿੱਚ ਮਹਿਕਮਾ ਖੁਰਾਕ ਅਤੇ ਸਪਲਾਈ ਵਿਭਾਗ ਦੇ ਡਿਫਾਲਟਰ ਹੋਏ ਧੂਰੀ ਦੇ ਰਹਿਣ ਵਾਲੇ ਇੱਕ ਵਿਅਕਤੀ ਸੁਰੇਸ਼ ਕੁਮਾਰ ਦੀ ਧਰਮ ਪਤਨੀ ਨੇ ਆਪਣੇ ਪ੍ਰੇਸ਼ਾਨ ਪਤੀ ਨੂੰ ਬਚਾਉਣ ਲਈ ਆਪਣੀਆਂ ਦੋਵੇਂ ਕਿਡਨੀਆਂ ਵੇਚਣ ਦੀ ਪੇਸ਼ਕਸ਼ ਕੀਤੀ ਹੈ।    …

Read More »

ਚੰਗੀ ਸਿਹਤ ਤੇ ਤੰਦਰੁਸਤੀ ਲਈ ਨੁਕਤੇ ਕੀਤੇ ਸਾਂਝੇ

ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਨੇੜਲੇ ਪਿੰਡ ਮੋਹਰ ਸਿੰਘ ਵਾਲਾ ਵਿਖੇ ਪੇਂਡੂ ਸਿਹਤ ਸਫਾਈ ਅਤੇ ਖੁਰਾਕ ਕਮੇਟੀ ਦੀ ਮੀਟਿੰਗ ਹੋਈ ਅਤੇ ਮਮਤਾ ਦਿਵਸ ਮਨਾਇਆ ਗਿਆ। ਇਸ ਮੋਕੇ ਐਕਸਟੈਂਸ਼ਨ ਲੈਕਚਰ ਕਰਵਾਇਆ ਗਿਆ।ਗਰਭਵਤੀ ਮਹਿਲਾਵਾਂ ਅਤੇ ਪੇਡੂ ਸਿਹਤ ਸਫਾਈ ਅਤੇ ਖੁਰਾਕ ਕਮੇਟੀ ਦੇ ਮੈਬਰਾਂ ਨੂੰ ਸੰਬੋਧਨ ਕਰਦਿਆਂ ਏ.ਐਨ.ਐਮ ਬਲਜੀਤ ਕੋਰ ਅਤੇ ਮੈਬਰ ਸੈਕਟਰੀ ਆਸ਼ਾ ਜਸਵੀਰ ਕੋਰ ਬੇਗਮ ਨੇ ਦੱਸਿਆ …

Read More »