Wednesday, December 31, 2025

ਪੰਜਾਬੀ ਖ਼ਬਰਾਂ

ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ, 17 ਅਪ੍ਰੈਲ (ਜਗਦੀਪ ਸਿੰਘ) – ਅੰਮ੍ਰਿਤਸਰ ਲੋਕ ਸਭਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਰਾਜਦੂਤ ਨੇ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਦੇਸ਼, ਪੰਜਾਬ ਅਤੇ ਅੰਮ੍ਰਿਤਸਰ ਦੀ ਤਰੱਕੀ, ਖ਼ੁਸਹਾਲੀ ਅਤੇ ਸ਼ਾਂਤੀ ਲਈ ਅਰਦਾਸ ਕੀਤੀ।ਉਨ੍ਹਾਂ ਕੁੱਝ ਸਮਾਂ ਇਲਾਹੀ ਬਾਣੀ ਦਾ ਕੀਰਤਨ ਸੁਣਿਆ।ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ …

Read More »

ਸ਼ਿਵ ਕੁਟੀ ਮੰਦਰ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਰਾਮ ਨੌਮੀ ਦਾ ਤਿਉਹਾਰ

ਸੰਗਰੂਰ, 17 ਅਪ੍ਰੈਲ (ਜਗਸੀਰ ਲੌਂਗੋਵਾਲ) – ਰਾਮ ਨੌਮੀ ਉਤਸਵ ਸਮੇਂ ਸ੍ਰੀ ਸ਼ਿਵ ਕੁਟੀ ਮੰਦਰ ਨੇੜੇ ਪੁਰਾਣਾ ਹਸਪਤਾਲ ਸੁਨਾਮ ਵਿਖੇ ਮੰਦਰ ਦੇ ਪ੍ਰਧਾਨ ਯੋਗੇਸ਼ ਜੋਸ਼ੀ ਵਲੋਂ ਪ੍ਰਗਤੀਸ਼ੀਲ ਬ੍ਰਾਹਮਣ ਸਭਾ ਦੇ ਪ੍ਰਧਾਨ ਰੁਪਿੰਦਰ ਭਾਰਦਵਾਜ ਅਤੇ ਸਭਾ ਦੇ ਸਮੂਹ ਮੈਂਬਰਾਂ ਦੀ ਰਹਿਨੁਮਾਈ ਹੇਠ ਸ਼੍ਰੀ ਰਾਮਾਇਣ ਦੇ ਭੋਗ ਪਾਏ ਗਏ।ਮਹਿਲਾ ਸੰਕੀਰਤਨ ਮੰਡਲੀ ਸ਼ਿਵ ਕੁਟੀ ਮੰਦਿਰ ਵਲੋਂ ਕੀਰਤਨ ਕਰਕੇ ਸ੍ਰੀ ਰਾਮ ਲੱਲਾ ਦਾ ਗੁਣਗਾਨ ਕੀਤਾ …

Read More »

ਮਿਡ -ਡੇ-ਮੀਲ ਕੁੱਕ ਵਰਕਰ ਬੀਬੀ ਮਨਜੀਤ ਕੌਰ ਨੂੰ ਸ਼ਰਧਾਂਜਲੀਆਂ ਭੇਟ

ਸੰਗਰੂਰ, 17 ਅਪ੍ਰੈਲ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਬੀਬੀ ਮਨਜੀਤ ਕੌਰ ਮਾਛੀਵਾੜਾ ਖ਼ਾਮ ਸਕੂਲ ਵਿੱਚ ਬੱਚਿਆਂ ਦਾ ਖਾਣਾ ਬਣਾਉਂਦੇ ਸਮੇਂ ਸਿਲੰਡਰ ਦੀ ਪਾਈਪ ਨੂੰ ਅੱਗ ਲੱਗਣ ਕਾਰਨ ਇਸ ਦੀ ਲਪੇਟ ਵਿੱਚ ਆ ਜਾਣ ਕਰਕੇ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਈ ਸੀ।ਬੀਬੀ ਮਨਜੀਤ ਕੌਰ ਦੀ ਅੰਤਿਮ ਅਰਦਾਸ ਮੌਕੇ ਸੀਟੂ ਪੰਜਾਬ ਦੇ ਸੂਬਾ ਸਕੱਤਰ ਸਾਥੀ ਅਮਰਨਾਥ …

Read More »

ਜੱਚਾ-ਬੱਚਾ ਸਿਹਤ ਸੇਵਾਵਾਂ ਸਬੰਧੀ ਸਮੂਹ ਬਲਾਕ ਐਕਸਟੇਂਸ਼ਨ ਐਜੁਕੇਟਰਾਂ ਨਾਲ ਅਹਿਮ ਮੀਟਿੰਗ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ) – ਦਫਤਰ ਸਿਵਲ ਸਰਜਨ ਵਿਖੇ ਜੱਚਾ-ਬੱਚਾ ਸਿਹਤ ਸੇਵਾਵਾਂ ਵਿੱਚ ਸੁਧਾਰ ਲਿਆਓਣ ਲਈ ਸਮੂਹ ਬਲਾਕ ਐਕਸਟੇਂਸ਼ਨ ਐਜੂਕੇਟਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ।ਜਿਲਾ੍ਹ ਪਰਿਵਾਰ ਭਲਾਈ ਅਫਸਰ ਡਾ. ਨੀਲਮ ਭਗਤ ਅਤੇ ਜਿਲਾ੍ਹ ਟੀਕਾਕਰਣ ਅਫਸਰ ਡਾ. ਭਾਰਤੀ ਧਵਨ ਨੇ ਕਿਹਾ ਕਿ ਮੈਟਰਨਲ ਅਤੇ ਚਾਇਲਡ ਡੈਥ ਰੇਟ ਵਿੱਚ ਸੁਧਾਰ ਲਿਆਓਣ ਲਈ ਸਭ ਤੋਂ ਜਰੂਰੀ ਹੈ ਕਿ ਗਰਭਵਤੀ ਮਾਵਾਂ ਦੀ …

Read More »

ਕੁਲਸ਼ੇਰ ਸਿੰਘ ਰੂਬਲ ਨੂੰ ਕੌਮੀ ਮੀਤ ਪ੍ਰਧਾਨ ਯੂਥ ਅਕਾਲੀ ਦਲ ਕੀਤਾ ਨਿਯੁੱਕਤ

ਭੀਖੀ, 17 ਅਪ੍ਰੈਲ (ਕਮਲ ਜ਼ਿੰਦਲ) – ਸ਼੍ਰੋਮਣੀ ਅਕਾਲੀ ਦਲ ਦੇ ਸਰਬਜੀਤ ਸਿੰਘ ਝਿੰਜ਼ਰ ਕੌਮੀ ਪ੍ਰਧਾਨ ਯੂਥ ਅਕਾਲੀ ਦਲ ਵਲੋਂ ਕੁਲਸ਼ੇਰ ਸਿੰਘ ਰੂਬਲ ਭੀਖੀ ਨੂੰ ਕੌਮੀ ਮੀਤ ਪ੍ਰਧਾਨ ਯੂਥ ਅਕਾਲੀ ਦਲ ਨਿਯੁੱਕਤ ਕਰਕੇ ਪਾਰਟੀ ਦਫ਼ਤਰ ਮਾਨਸਾ ਵਿਖੇ ਸਿਰੋਪਾਓ ਦੇ ਕੇ ਸਨਮਾਨ ਕੀਤਾ।ਰੂਬਲ ਦੀ ਇਸ ਨਿਯੁੱਕਤੀ ਨਾਲ ਸ਼ਹਿਰ ਵਾਸੀਆਂ ਅਤੇ ਯੂਥ ਅਕਾਲੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ।ਕੁਲਸ਼ੇਰ ਸਿੰਘ ਰੂਬਲ ਨੇ ਕਿਹਾ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਲੋਂ ਅਲੂਮਨੀ ਮੀਟ 2024 ਦਾ ਆਯੋਜਨ

ਅੰਮ੍ਰਿਤਸਰ, 17 ਅਪ੍ਰੈਲ (ਜਗਦੀਪ ਸਿੰਘ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਲੋਂ ਅਲੂਮਨੀ ਮੀਟ 2024 ਦਾ ਆਯੋਜਨ ਕੀਤਾ।ਮੀਟਿੰਗ ਦਾ ਆਦਰਸ਼ ਸੀ “ਇਹ ਯਾਦ ਦਿਵਾਉਣ ਦਾ ਸਮਾਂ ਹੈ” ਜੋ ਪੁਰਾਣੇ ਬੰਧਨਾਂ ਨੂੰ ਮੁੜ ਸੁਰਜੀਤ ਕਰਨ ਲਈ ਆਯੋਜਿਤ ਕੀਤੀ ਗਈ ਸੀ।ਕਾਲਜ ਦੇ ਸਾਰੇ ਖੇਤਰਾਂ ਦੇ ਸਾਬਕਾ ਵਿਦਿਆਰਥੀ ਆਪਣੀ ਸਫ਼ਲਤਾ ਅਤੇ ਪ੍ਰਾਪਤੀਆਂ ਦਾ ਜਸ਼ਨ ਮਨਾਉਣ ਅਤੇ ਆਪਣੇ ਤਜ਼ੱਰਬੇ ਸਾਂਝੇ ਕਰਨ ਲਈ ਇੱਕ ਪਲੇਟਫਾਰਮ …

Read More »

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕ ਕੇ ਚੋਣ ਪ੍ਰਚਾਰ ਕੀਤਾ ਸ਼ੁਰੂ

ਅੰਮ੍ਰਿਤਸਰ, 17 ਅਪ੍ਰੈੈਲ (ਸੁਖਬੀਰ ਸਿੰਘ) – ਕਾਂਗਰਸ ਪਾਰਟੀ ਦੇ ਅੰਮ੍ਰਿਤਸਰ ਤੋਂ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ।ਉਨ੍ਹਾਂ ਗੁਰੂ ਘਰ ਮੱਥਾ ਟੇਕ ਕੇ ਚੋਣ ਮੁਹਿੰਮ ਦੀ ਸ਼ੁੁਰੂਆਤ ਕੀਤੀ। ਗੁਰਜੀਤ ਔਜਲਾ ਅੱਜ ਸਵੇਰੇ ਆਪਣੀ ਪਤਨੀ ਅਨਦਲੀਬ ਰਾਏ ਔਜਲਾ ਅਤੇ ਬਾਬਰ ਔਜਲਾ ਸਮੇਤ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਿਰ ਵਿਖੇ …

Read More »

10ਵੀਂ ਸਟੇਟ ਆਰਟਸ ਪ੍ਰਦਰਸ਼ਨੀ 2024 ਦਾ ਉਦਘਾਟਨ

ਅੰਮ੍ਰਿਤਸਰ, 17 ਅਪ੍ਰੈਲ (ਜਗਦੀਪ ਸਿੰਘ) – ਇੰਡੀਅਨ ਅਕੈਡਮੀ ਆਫ ਫਾਈਨ ਆਰਟਸ ਵਿਖੇ 10ਵੀਂ ਸਟੇਟ ਆਰਟਸ ਪ੍ਰਦਰਸ਼ਨੀ 2024 ਦਾ ਉਦਘਾਟਨ ਬੀਤੇ ਦਿਨੀ ਕੀਤਾ ਗਿਆ।ਆਨ: ਜਨ. ਸੈਕਟਰੀ ਡਾ. ਪੀ.ਐਸ ਗਰੋਵਰ ਨੇ ਦੱਸਿਆ ਕਿ ਇਹ ਪ੍ਰਦਰਸ਼ਨੀ ਰਾਜ ਪੱਧਰ ‘ਤੇ ਲਗਾਈ ਜਾ ਰਹੀ ਹੈ, ਜਿਸ ਵਿੱਚ 120 ਕਲਾਕਾਰਾਂ ਦਾ 134 ਦੇ ਕਰੀਬ ਕੰਮ ਪ੍ਰਦਰਸ਼ਿਤ ਕੀਤਾ ਗਿਆ ਹੈ।ਇਹ ਸਾਰਾ ਕੰਮ ਕਲਾ ਦੀ ਪੇਟਿੰਗ, ਡਰਾਇੰਗ, ਬੁਤਤਰਾਸ਼ੀ, …

Read More »

ਰਾਮ ਨੌਮੀ `ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਗੰਗਾ ਵਾਲਾ ਡੇਰੇ ‘ਤੇ ਲਵਾਈ ਹਾਜ਼ਰੀ

ਸੰਗਰੂਰ, 17 ਅਪ੍ਰੈਲ (ਜਗਸੀਰ ਲੌਂਗੋਵਾਲ) – ਸ੍ਰੀ ਗੰਗਾ ਵਾਲਾ ਡੇਰਾ ਨਜ਼ਦੀਕ ਬੱਸ ਸਟੈਂਡ ਵਿਖੇ ਸ੍ਰੀ ਰਾਮ ਨੌਮੀ ਦਾ ਤਿਉਹਾਰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਅੱਜ ਰਾਮ ਕਥਾ ਦੀ ਸੰਪੂਰਨਤਾ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਭਗਵਾਨ ਸ੍ਰੀ ਰਾਮ ਚੰਦਰ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।ਮੈਨਨ ਪਰਿਵਾਰ ਵਲੋਂ ਸ੍ਰੀਮਤੀ ਕਮਲ ਮੈਨਨ ਮੁੱਖ ਜਜਮਾਨ ਪ੍ਰਦੀਪ …

Read More »

ਸਵੀਪ ਮੁਹਿੰਮ ਤਹਿਤ ਟਰਾਂਸਜੈਡਰ ਵੋਟਰਾਂ ਨੇ ਹੈਰੀਟੇਜ਼ ਸਟਰੀਟ ਵਿਖੇ ਕੱਢੀ ਜਾਗਰੂਕਤਾ ਰੈਲੀ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਣਸ਼ਾਮ ਥੋਰੀ ਦੀ ਅਗਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ‘ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਜ਼ਿਲੇ ਦੇ ਸਾਰੇ ਟਰਾਂਸਜੈਂਡਰ ਵੋਟਰਾਂ ਵਲੋਂ ਹੈਰੀਟੇਜ਼ ਸਟਰੀਟ ਵਿਖੇ ਇੱਕ ਜਾਗਰੂਕਤਾ ਮਾਰਚ ਕੱਢਿਆ ਗਿਆ, ਜਿਸ ਵਿੱਚ ਸ਼ਹਿਰ ਦੇ ਕਈ ਟਰਾਂਸਜੈਂਡਰ …

Read More »