Wednesday, November 25, 2026

ਪੰਜਾਬੀ

ਸ਼ਬਦ ਗੁਰੂ ਯਾਤਰਾ ਗੁ. ਸਾਹਿਬ ਪਾਤਸ਼ਾਹੀ ਛੇਵੀਂ ਮੰਡੀ ਗੋਬਿੰਦਗੜ੍ਹ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀ ਮੰਡੀ ਗੋਬਿੰਦਗੜ੍ਹ ਤੋਂ ਅਗਲੇ ਪੜਾਅ ਗੁਰਦੁਆਰਾ ਸੁਖਸਾਗਰ ਸਾਹਿਬ ਖੰਨਾ ਲਈ ਰਵਾਨਾ ਹੋਈ।ਇਹ ਯਾਤਰਾ ਨੂਰਪੁਰ, ਭੱਟੋ ਬੜੋਚਾਂ, ਰਾਈਏਵਾਲ, ਬੁੱਗਾ ਕਲਾਂ, ਤੰਦਾਂ ਬੱਧਾ, ਕੋਟਲੀ, ਪਹੇੜੀ, ਚੋਬਦਾਰਾਂ, ਕਪੂਰਗੜ੍ਹ, ਭਰਭੂਰਗੜ੍ਹ, ਨੰਜਾਰੀ, ਸਮਸ਼ਪੁਰ, ਚਹਿਲਾਂ, ਖਨਿਆਣ, ਰਾਏਪੁਰ, …

Read More »

ਪੰਜਾਬੀ ਸਾਹਿਤ ਸਭਾ ਦੀ ਮੀਟਿੰਗ `ਚ ਪੰਜ ਘੰਟੇ ਚੱਲਿਆ ਰਚਨਾਵਾਂ ਦਾ ਦੌਰ

ਸਮਰਾਲਾ, 2 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਮਹੀਨੇਵਾਰ ਇਕੱਤਰਤਾ ਸਾਹਿਤ ਸਭਾ ਦੇ ਪ੍ਰਧਾਨ ਐਡਵੋਕੇਟ ਨਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਸਭ ਤੋਂ ਪਹਿਲਾਂ ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਅਤੇ ਪ੍ਰਧਾਨ ਦੇ ਚਚੇਰੇ ਭਰਾ ਡਾ. ਪ੍ਰਸ਼ੋਤਮ ਦਾਸ ਖੰਨਾ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ।ਰਚਨਾਵਾਂ ਦੇ ਦੌਰ ਦੀ ਸ਼ੁਰੂਆਤ …

Read More »

ਅਧਿਆਪਕ ਸੰਘਰਸ਼ ਕਮੇਟੀ ਦੀ ਮੁੱਖ ਮੰਤਰੀ ਨਾਲ ਅਹਿਮ ਮੀਟਿੰਗ 5 ਨੂੰ – ਲਾਹੌਰੀਆ

ਜੰਡਿਆਲਾ ਗੁਰੂ, 2 ਮਾਰਚ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਅਧਿਆਪਕ ਸੰਘਰਸ਼ ਕਮੇਟੀ ਦੀ 28 ਫਰਵਰੀ ਨੂੰ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਤੈਅ ਹੋਈ ਸੀ ਉਹ ਮੁੱਖ ਮੰਤਰੀ ਦੇ ਰੁਝੇਵਿਆਂ ਕਾਰਨ ਮੁਲਤਵੀ ਕਰ ਦਿੱਤੀ ਗਈ ਸੀ।ਮੁੱਖ ਮੰਤਰੀ ਵਲੋਂ ਹੁਣ ਇਹ ਮੀਟਿੰਗ 5 ਮਾਰਚ ਨੂੰ ਹੋਵੇਗੀ।ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਪ੍ਰੈਸ ਨੂੰ ਦੱਸਿਆ …

Read More »

ਪਰਵਾਸੀ ਸ਼ਾਇਰਾ ਪਰਮਜੀਤ ਦਿਉਲ ਨੂੰ ਵਿਦਿਆਰਥੀਆਂ ਦੇ ਰੂ-ਬ-ਰੂ ਕਰਵਾਇਆ

ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਿਖੇ ਪਰਵਾਸੀ ਸ਼ਾਇਰਾ ਪਰਮਜੀਤ ਦਿਉਲ ਨੂੰ ਵਿਦਿਆਰਥੀਆਂ ਦੇ ਰੂ-ਬ-ਰੂ ਕਰਵਾਇਆ ਗਿਆ।ਉਹਨਾਂ ਨਾਲ ਇਸ ਪ੍ਰੋਗਰਾਮ ’ਚ ਸਰਬਜੀਤ ਸੰਧੂ ਤੇ ਮਲਵਿੰਦਰ ਸਿੰਘ ਹੋਰਾਂ ਨੇ ਵੀ ਸ਼ਿਰਕਤ ਕੀਤੀ।ਵਿਭਾਗ ਮੁਖੀ ਡਾ. ਰਮਿੰਦਰ ਕੌਰ ਨੇ ਫੁੱਲਾਂ ਨਾਲ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ।ਇਸ ਉਪਰੰਤ ਡਾ. ਦਰਿਆ ਨੇ ਦੱਸਿਆ …

Read More »

ਸ਼ਹੀਦ ਉਧਮ ਸਿੰਘ ਫਾਉਂਡੇਸ਼ਨ ਨੂੰ 2 ਤੇ ਯੂਥ ਕਲੱਬ ਅੰਮਿ੍ਰਤਸਰ ਨੂੰ ਦਿੱਤਾ 1 ਲੱਖ

ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਿਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਸ਼ਹੀਦ ਉਧਮ ਸਿੰਘ ਫਾਉਂਡੇਸ਼ਨ ਨੂੰ ਸ਼ਹੀਦ ਉਧਮ ਸਿੰਘ ਯਾਦਗਾਰੀ ਹਾਲ ਦੇ ਪੁਨਰ ਨਿਰਮਾਣ ਲਈ 2 ਲੱਖ ਰੁਪਏ ਦਾ ਚੈਕ ਭੇਂਟ ਕੀਤਾ ਗਿਆ।ਸੋਨੀ ਨੇ ਕਿਹਾ ਕਿ ਸ਼ਹੀਦ ਉਧਮ ਸਿੰਘ ਯਾਦਗਾਰੀ ਹਾਲ ਵਿਖੇ ਲੋਕ ਆਪਣੇ ਸੁੱਖ-ਦੁੱਖ ਦੇ ਸਮਾਗਮ ਕਰਦੇ ਹਨ ਅਤੇ ਇਸ ਫਾਉਂਡੇਸ਼ਨ ਵੱਲੋਂ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ …

Read More »

ਡੀ.ਏ.ਵੀ ਪਬਲਿਕ ਸਕੂਲ ਨੇ ਰਿਸ਼ੀ ਬੋਧ ਉਤਸਵ ਮਨਾਇਆ

ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਨਾਮਵਰ ਵਿੱਦਿਅਕ ਸੰਸਥਾ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਰਿਸ਼ੀ ਬੋਧ ਉਤਸਵ ਮਨਾਇਆ ਗਿਆ।ਇਸ ਦਿਨ ਜਿਥੇ ਸਵਾਮੀ ਦਇਆਨੰਦ ਸਰਸਵਤੀ ਜੀ ਨੂੰ ਗਿਆਨ ਦੀ ਪ੍ਰਾਪਤੀ ਹੋਈ ਸੀ, ਉਥੇ ਸਮੁੱਚੇ ਆਰੀਆ ਸਮਾਜ ਲਈ ਵੀ ਇਹ ਦਿਨ ਵਿਸ਼ੇਸ਼ ਮਹੱਤਤਾ ਰੱਖਦਾ ਹੈ ।     ਇਹ ਵਿਸ਼ੇਸ਼ ਦਿਨ ਸਕੂਲ ਦੇ ਵਿਹੜੇ ਵਿੱਚ ਪਿ੍ਰੰਸੀਪਲ ਡਾ. ਨੀਰਾ ਸ਼ਰਮਾ …

Read More »

ਰਾਜ ਪੱਧਰੀ ਅੰਡਰ-25 ਔਰਤਾਂ ਦੀਆਂ ਖੇਡਾਂ ਦੀ ਮੇਜ਼ਬਾਨੀ ਕਰੇਗਾ ਮਾਨਸਾ – ਡਿਪਟੀ ਕਮਿਸ਼ਨਰ

ਭੀਖੀ/ਮਾਨਸਾ, 2 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – 24 ਤੋਂ 27 ਮਾਰਚ 2019 ਤੱਕ ਹੋਣ ਵਾਲੀਆਂ ਰਾਜ ਪੱਧਰੀ ਅੰਡਰ-25 ਔਰਤਾਂ ਦੀਆਂ ਖੇਡਾਂ ਦੀ ਮੇਜ਼ਬਾਨੀ ਇਸ ਵਾਰ ਜ਼ਿਲ੍ਹਾ ਪ੍ਰਸ਼ਾਸ਼ਨ ਮਾਨਸਾ ਵੱਲੋਂ ਕੀਤੀ ਜਾਵੇਗੀ, ਜਿਸ ਵਿੱਚ 22 ਜ਼ਿਲ੍ਹਿਆਂ ਦੀਆਂ 2400 ਔਰਤਾਂ ਅਤੇ 400 ਕੋਚਾਂ ਵੱਲੋਂ ਸ਼ਿਰਕਤ ਕੀਤੀ ਜਾਵੇਗੀ।ਇਸ ਰਾਜ ਪੱਧਰੀ ਟੁਰਨਾਮੈਂਟ ਵਿੱਚ ਮਾਨਸਾ ਵਿਖੇ 12 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ।     …

Read More »

ਔਰਤ ਦੇ ਪ੍ਰਤੀ ਛੋਟੀ ਸੋਚ ਨੂੰ ਬਦਲਣ ਦੀ ਲੋੜ – ਸਾਧਵੀ ਸੁਸ਼੍ਰੀ ਭਦਰਾ ਭਾਰਤੀ

ਭੀਖੀ, 2 ਮਾਰਚ (ਪੰਜਾਬ ਪੋਸਟ – ਕਮਲ ਜਿੰਦਲ) – ਸ਼ਿਵ ਮੰਦਿਰ ਕਮੇਟੀ ਵਲੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ ਮਹਾਂ ਸ਼ਿਵਰਾਤਰੀ ਉਤਸਵ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।ਇਸ ਸਬੰਧੀ ਪੰਜ ਦਿਨਾਂ ਸ਼ਿਵ ਕਥਾ ਦਾ ਆਯੋਜਨ ਕੀਤਾ ਗਿਆ।ਕਥਾ ਦੇ ਦੂਸਰੇ ਦਿਨ ਪ੍ਰਵਚਨ ਕਰਦੇ ਹੋਏ ਸਾਧਵੀ ਸੁਸ਼੍ਰੀ ਭਦਰਾ ਭਾਰਤੀ ਨੇ ਮਾਤਾ ਸਤੀ ਅਤੇ ਭਗਵਾਨ ਸ਼ਿਵ ਦੀ ਕਥਾ ਦਾ ਪ੍ਰਰਵਚਨ …

Read More »

ਤਿੰਨ ਸ਼ਹਿਰਾਂ ਬਟਾਲਾ, ਕਪੂਰਥਲਾ ਤੇ ਅਬੋਹਰ `ਚ ਮਿਊਂਸਪਲ ਕਾਰਪੋਰੇਸ਼ਨਾਂ ਨੂੰ ਪੰਜਾਬ ਕੈਬਨਿਟ ਦੀ ਮਨਜ਼ੂਰੀ

ਚੰਡੀਗੜ, 2 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਕੈਬਨਿਟ ਨੇ ਤਿੰਨ ਇਤਿਹਾਸਕ ਸ਼ਹਿਰਾਂ ਬਟਾਲਾ, ਕਪੂਰਥਲਾ ਅਤੇ ਅਬੋਹਰ ਦੀਆਂ ਮਿਊਂਸਪਲ ਕਮੇਟੀਆਂ ਨੂੰ ਮਿਊਂਸਪਲ ਕਾਰਪੋਰੇਸ਼ਨਾਂ ਬਣਾਉਣ ਨੂੰ ਮਨਜੂਰੀ ਦੇ ਦਿੱਤੀ ਹੈ ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਇਹ ਫੈਸਲਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਹੈ।

Read More »

ਪੰਜਾਬ ਕੈਬਨਿਟ ਵਲੋਂ ਗੰਨੇ ਦੀ ਫਸਲ `ਤੇ 25 ਰੁਪਏ ਪ੍ਰਤੀ ਕਇੰਟਲ ਸਬਸਿਡੀ ਮਨਜੂਰ

ਚੰਡੀਗੜ, 2 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਕੈਬਨਿਟ ਨੇ ਗੰਨੇ ਦੀ ਫਸਲ `ਤੇ 25 ਰੁਪਏ ਪ੍ਰਤੀ ਕਇੰਟਲ ਸਬਸਿਡੀ ਨੂੰ ਮਨਜੂਰੀ ਦੇ ਦਿੱਤੀ ਹੈ।ਜਿਸ ਨਾਲ ਕਿਸਾਨਾਂ ਨੂੰ ਗੰਨੇ ਦੀ ਕੀਮਤ 310 ਰੁਪਏ ਪ੍ਰਤੀ ਕੁਇੰਟਲ ਮਿਲੇਗੀ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਸਰਕਾਰ ਸ਼ੂਗਰ ਮਿੱਲਾਂ ਤੋਂ ਗੰਨੇ ਦੀ ਅਦਾਇਗੀ ਸਮੇਂ `ਤੇ ਸਿੱਧੀ ਕਿਸਾਨਾਂ ਦੇ ਖਾਤਿਆਂ `ਚ ਭੇਜਣ ਨੂੰ ਯਕੀਨੀ ਬਣਾਏਗੀ।

Read More »