ਚੰਡੀਗੜ, 2 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਕੈਬਨਿਟ ਨੇ ਸਿਧਾਂਤਕ ਤੌਰ `ਤੇ ਭੂਮੀਹੀਣ ਕਿਸਾਨਾਂ ਤੇ ਖੇਤ ਮਜਦੂਰਾਂ ਨੂੰ ਰਾਹਤ ਦੇਣ ਨੂੰ ਮਨਜੂਰੀ ਦਿੱਤੀ ਹੈ।ਕੈਪਟਨ ਅਮਰਿੰਦਰ ਸਿੰਘ ਅਨੁਸਾਰ 520.55 ਕਰੋੜ ਦੀ ਰਾਸ਼ੀ ਨਾਲ ਹੋਰ 2.85 ਲੱਖ ਕਿਸਾਨਾਂ ਨੂੰ ਲਾਭ ਹੋਵੇਗਾ, ਜਿੰਨਾਂ ਵਿਚੋਂ 70 ਫੀਸਦ ਦਲਿਤ ਹਨ।
Read More »ਪੰਜਾਬੀ
ਪੰਜਾਬ ਕੈਬਨਿਟ ਨੇ ਸਰਕਾਰੀ ਨੌਕਰੀਆਂ ਲਈ ਆਰਥਿਕ ਅਧਾਰ `ਤੇ 10 ਫੀਸਦ ਰਾਖਵਾਂਕਰਨ ਨੂੰ ਦਿੱਤੀ ਮਨਜ਼ੂਰੀ
ਚੰਡੀਗੜ, 2 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਕੈਬਨਿਟ ਨੇ ਸਰਕਾਰੀ ਨੌਕਰੀਆਂ ਲਈ ਆਰਥਿਕ ਅਧਾਰ `ਤੇ 10 ਫੀਸਦ ਰਾਖਵਾਂਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ।8 ਲੱਖ ਸਲਾਨਾ ਆਮਦਨ ਵਾਲੇ ਆਰਥਿਕ ਤੌਰ `ਤੇ ਕਮਜੋਰ ਪਰਿਵਾਰ ਦੇ ਮੈਂਬਰਾਂ ਨੂੰ ਇਹ ਰਾਖਵਾਂਕਰਨ ਦਿੱਤਾ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਇਸ ਸਬੰਧੀ ਪੰਜਾਬ ਵਿਧਾਨ ਸਭਾ ਵਿੱਚ ਸੰਵਿਧਾਨਕ ਸੋਧ ਬਿਲ ਲਿਆਂਦਾ ਜਾਵੇਗਾ।
Read More »ਪੰਜਾਬ ਕੈਬਨਿਟ ਨੇ ਪੰਜਾਬ ਲੇਬਰ ਅਤੇ ਕਾਰਟੇਜ਼ ਪਾਲਸੀ 2019-20 ਨੂੰ ਦਿੱਤੀ ਮਨਜ਼ੂਰੀ
ਚੰਡੀਗੜ, 2 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਕੈਬਨਿਟ ਨੇ `ਪੰਜਾਬ ਲੇਬਰ ਅਤੇ ਕਾਰਟੇਜ ਪਾਲਸੀ 2019-20` ਨੂੰ ਮਨਜ਼ੂਰੀ ਦੇ ਦਿੱਤੀ ਹੈ।ਜਿਸ ਤਹਿਤ ਟੈਂਡਰ ਲਗਾ ਕੇ ਅਨਾਜ ਮੰਡੀਆਂ ਤੋਂ ਗੋਦਾਮਾਂ ਤੱਕ ਘੱਟ ਤੋ ਘੱਟ ਰੇਟਾਂ `ਤੇ ਮਜ਼ਦੂਰੀ ਅਤੇ ਢੋਆ ਢੁਆਈ ਕਰਵਾਈ ਜਾ ਸਕੇਗੀ।
Read More »ਪੁਲਵਾਮਾ ਸ਼ਹੀਦ ਦੇ ਪਰਿਵਾਰ ਨੂੰ 10000 ਪ੍ਰਤੀ ਮਹੀਨਾ ਪੈਨਸ਼ਨ ਦੀ ਪੰਜਾਬ ਕੈਬਨਿਟ ਵਲੋਂ ਮਨਜ਼ੂਰੀ
ਚੰਡੀਗੜ, 2 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਕੈਬਨਿਟ ਵਲੋਂ ਪੁਲਵਾਮਾ ਵਿੱਚ ਸ਼ਹੀਦ ਹੋਏ ਪੰਜਾਬ ਦੇ ਸੀ.ਆਰ.ਪੀ.ਐਫ ਕਾਂਸਟੇਬਲ ਕੁਲਵਿੰਦਰ ਸਿੰਘ ਦੇ ਪਰਿਵਾਰ ਲਈ 10000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਨੂੰ ਮਨਜੂਰੀ ਦਿੱਤੀ ਹੈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਹੈ ਕਿ ਕੁਲਵਿੰਦਰ ਸਿੰਘ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ।ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਹਿਲਾਂ ਵੀ ਸ਼ਹੀਦਾਂ ਦੇ ਪਰਿਵਾਰਾਂ ਦੇ …
Read More »ਬਾਬਾ ਦਰਸ਼ਨ ਸਿੰਘ ਬੀੜ ਸਾਹਿਬ ਤੇ ਗਿ. ਬਲਵੰਤ ਸਿੰਘ ਕੋਠਾਗੁਰੂ ਦੇ ਚਲਾਣੇ `ਤੇ ਅਕਾਲੀ ਬੁੱਢਾ ਦਲ ਵਲੋਂ ਦੁੱਖ ਪ੍ਰਗਟ
ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿਘ) – ਬਾਬਾ ਦਰਸ਼ਨ ਸਿੰਘ ਬੀੜ ਸਾਹਿਬ ਅਤੇ ਪ੍ਰਸਿੱਧ ਸਿੱਖ ਵਿਦਵਾਨ ਗਿਆਨੀ ਬਲਵੰਤ ਸਿੰਘ ਕੋਠਾਗੁਰੂ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਸ਼੍ਰੋਮਣੀ ਸੇਵਾ ਰਤਨ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਕਿਹਾ ਹੈ ਕਿ ਬਾਬਾ ਦਰਸ਼ਨ ਸਿੰਘ ਨੇ …
Read More »ਹਰਭੁਪਿੰਦਰ ਸਿੰਘ ਨੰਦਾ ਚੀਫ ਖਾਲਸਾ ਦੀਵਾਨ ਵਲੋਂ ਚੀਫ ਡਾਇਰੈਕਟਰ ਨਿਯੁੱਕਤ
ਉਦਯੋਗਪਤੀ ਰਜਿੰਦਰ ਸਿੰਘ ਮਰਵਾਹਾ ਡਾਇਰੈਕਟੋਰੇਟ ਆਫ ਐਜੂਕੇਸ਼ਨ ਦੇ ਮੈਂਬਰ ਇੰਚਾਰਜ ਬਣੇ ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਹਰਭੁਪਿੰਦਰ ਸਿੰਘ ਨੰਦਾ ਆਈ.ਏ.ਐਸ (ਰਿਟਾ:) ਨੂੰ ਚੀਫ ਖਾਲਸਾ ਦੀਵਾਨ ਵਲੋਂ ਚੀਫ ਡਾਇਰੈਕਟਰ ਅਤੇ ਉਦਯੋਗਪਤੀ ਰਜਿੰਦਰ ਸਿੰਘ ਮਰਵਾਹਾ ਨੂੰ ਡਾਇਰੈਕਟੋਰੇਟ ਆਫ ਐਜੂਕੇਸ਼ਨ ਮੈਂਬਰ ਨਿਯੁੱਕਤ ਕੀਤਾ ਗਿਆ ਹੈ।ਹਰਭੁਪਿੰਦਰ ਸਿੰਘ ਨੰਦਾ ਐਮ.ਏ (ਇਕਨਾਮਿਕਸ) ਗੋਲਡ ਮੈਡਲਿਸਟ ਐਮ.ਫਿਲ ਹਨ।ਜਿਹਨਾਂ ਨੇ ਵੱਖ-ਵੱਖ ਮੈਡੀਕਲ, ਪ੍ਰਸ਼ਾਸਨਿਕ, ਵਿਦਿਅਕ, …
Read More »ਪੰਜਾਬ ਮੰਤਰੀ ਮੰਡਲ ਵਲੋਂ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ – ਵਪਾਰ ਤੇ ਪ੍ਰਚੂਨ ਪੱਖੀ ਪਹੁੰਚ
2018-19 ਦੇ ਵਿਕਰੀ ਨਾ ਹੋਏ ਕੋਟੇ ਨੂੰ ਅਗਲੇ ਸਾਲ `ਚ ਲਿਜਾਣ ਲਈ ਲਾਇਸੈਂਸਧਾਰਕਾਂ ਨੂੰ ਆਗਿਆ ਚੰਡੀਗੜ, 2 ਮਾਰਚ (ਪੰਜਾਬ ਪੋਸਟ ਬਿਊਰੋ) – ਪਿਛਲੇ ਸਾਲ ਅਪਣਾਈ ਗਈ ਵਪਾਰ ਪੱਖੀ ਅਤੇ ਪ੍ਰਚੂਨ ਪੱਖੀ ਪਹੁੰਚ ਨੂੰ ਲਗਾਤਾਰ ਜਾਰੀ ਰੱਖਦੇ ਹੋਏ ਪੰਜਾਬ ਸਰਕਾਰ ਨੇ ਸਾਲ 2019-20 ਲਈ ਆਬਕਾਰੀ ਨੀਤੀ ਦਾ ਐਲਾਨ ਕੀਤਾ ਹੈ ਜਿਸ ਵਿੱਚ ਸ਼ਰਾਬ ਦੇ ਵਪਾਰ `ਚ ਅਜਾਰੇਦਾਰੀ ਰੁਝਾਨ ਨੂੰ ਰੋਕਣ ਅਤੇ …
Read More »ਕੇਵਲ ਧਾਲੀਵਾਲ ਦੇ ਨਾਟਕ `ਪ੍ਰੇਮ ਕਥਾ` ਨਾਲ ‘ਅੰਮ੍ਰਿਤਸਰ ਰੰਗਮੰਚ ਉਤਸਵ 2019’ ਆਰੰਭ
31 ਮਾਰਚ ਤੱਕ ਜਾਰੀ ਰਹੇਗਾ ਰੰਗਮੰਚ ਉਤਸਵ ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ -ਦੀਪ ਦਵਿੰਦਰ) – ਸਥਾਨਕ ਵਿਰਸਾ ਵਿਹਾਰ ਵਲੋਂ ਸ਼ੋ੍ਮਣੀ ਨਾਟਕਕਾਰ ਅਤੇ ਸੰਸਥਾ ਦੇ ਪ੍ਰਧਾਨ ਕੇਵਲ ਧਾਲੀਵਾਲ ਦੀ ਅਗਵਾਈ `ਚ 1 ਤੋਂ 31 ਮਾਰਚ ਤੱਕ ਲਗਾਤਾਰ ਨਾਟਕਾਂ ਦੇ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਰੰਗਮੰਚ ਉਤਸਵ ਨੂੰ ਅੰਮ੍ਰਿਤਸਰ ਦੇ ਵਿੱਛੜ ਚੁੱਕੇ ਰੰਗਕਰਮੀਆਂ ਗੁਰਦਿਆਲ ਸਿੰਘ ਫੁੱਲ, ਗੁਰਸ਼ਰਨ ਸਿੰਘ, ਹਰਭਜਨ …
Read More »550ਵੇਂ ਪ੍ਰਕਾਸ਼ ਪੁਰਬ ਸਬੰਧੀ ਪੰਜਾਬੀ ਗਾਇਕ ਮਲਕੀਤ ਸਿੰਘ ਵਲੋਂ ਸੇਵਾਵਾਂ ਦੀ ਪੇਸ਼ਕਸ਼
ਡਾ. ਰੂਪ ਸਿੰਘ ਤੇ ਹੋਰਾਂ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਵਿਸ਼ਵ ਪ੍ਰਸਿੱਧ ਪੰਜਾਬੀ ਗਾਇਕ ਮਲਕੀਤ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਦੀ ਵਿਚਾਰਧਾਰਾ ਅਤੇ ਉਨ੍ਹਾਂ ਦੇ ਇਤਿਹਾਸ ਨੂੰ ਰੂਪਮਾਨ ਕਰਦੇ ਧਾਰਮਿਕ ਗੀਤਾਂ ਦੀ ਸੀ.ਡੀ ਤਿਆਰ ਕਰਨ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੇਸ਼ਕਸ਼ …
Read More »ਦਿਲਜੀਤ ਬੇਦੀ ਸ਼੍ਰੋਮਣੀ ਕਮੇਟੀ ਸੇਵਾ ਮੁਕਤ ਕਰਮਚਾਰੀ ਐਸੋਸੀਏਸ਼ਨ ਦੇ ਪ੍ਰੈਸ ਸਕੱਤਰ ਬਣੇ
ਸਾਬਕਾ ਸਕੱਤਰ ਰਘਬੀਰ ਸਿੰਘ ਨੂੰ ਅਕਾਲੀ ਦਲ ਵੱਲੋਂ ਪੀ.ਏ.ਸੀ ਦਾ ਮੈਂਬਰ ਲੈਣ ਦਾ ਸਵਾਗਤ ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਸੇਵਾ ਮੁਕਤ ਕਰਮਚਾਰੀ ਐਸੋਸ਼ੀਏਸ਼ਨ ਦੀ ਕਾਰਜਕਾਰਨੀ ਦੀ ਵਿਸ਼ੇਸ ਇਕੱਤਰਤਾ ਐਸੋਸ਼ੀਏਸ਼ਨ ਦੇ ਪ੍ਰਧਾਨ ਜੋਗਿੰਦਰ ਸਿੰਘ ਅਦਲੀਵਾਲ ਦੀ ਪ੍ਰਧਾਨਗੀ ਹੇਠ ਹੋਈ।ਇਕੱਤਰਤਾ ਸਮੇਂ ਮੂਲਮੰਤਰ ਦੇ ਪਾਠ ਕਰਕੇ ਪੁਲਵਾਮਾ ਵਿਚ ਸ਼ਹੀਦ ਹੋਏ ਫੌਜੀ ਜਵਾਨਾ ਨੂੰ ਸ਼ਰਧਾਂਜਲੀ ਅਰਪਨ ਕਰਦਿਆਂ ਉਨ੍ਹਾਂ …
Read More »
Punjab Post Daily Online Newspaper & Print Media