Wednesday, November 25, 2026

ਪੰਜਾਬੀ

ਛੀਨਾ ਨੇ ਸਿੱਧੂ ਨੂੰ ਪੰਜਾਬ ਕੈਬਨਿਟ ਤੋਂ ਬਾਹਰ ਕਰਨ ਦੀ ਕੀਤੀ ਮੰਗ

ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ-ਸੁਖਬੀਰ ਸਿੰਘ ਖੁਰਮਣੀਆਂ) – ਬੀਤੇ ਦਿਨੀਂ ਪੁਲਵਾਮਾ ਵਿਖੇ ਹੋਏ ਅੱਤਵਾਦੀ ਹਮਲੇ ’ਚ ਸ਼ਹੀਦ ਹੋਏ 41 ਸੀ.ਆਰ.ਪੀ.ਐਫ਼ ਦੇ ਜਵਾਨਾਂ ਦੀ ਕੁਰਬਾਨੀ ਦੀ ਖਿਲੀ ਉਡਾਨ ਤੇ ਪਾਕਿਸਤਾਨ ਦੀ ਤਰਫ਼ਦਾਰੀ ਕਰਨ ਲਈ ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ’ਤੇ ਤਿੱਖਾ ਵਾਰ ਕਰਦਿਆਂ ਭਾਜਪਾ ਨੇਤਾ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਸ ਨੂੰ ਕਪਿਲ ਸ਼ਰਮਾ ਸ਼ੋਅ ’ਚੋਂ ਬਾਹਰ ਕਰਨ ਦੇ ਫ਼ੈਸਲੇ ਦਾ …

Read More »

ਬ੍ਰਹਮਕੁਮਾਰੀ ਆਸ਼ਰਮ ਨੇ ਸ਼ਾਂਤੀ ਯਾਤਰਾ ਕੱਢ ਕੇ ਸ਼ਹੀਦ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਭੀਖੀ, 18 ਫਰਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਜੰਮੂ ਕਸ਼ਮੀਰ ਦੇ ਪੁਲਵਾਮਾ ਵਿਖੇ ਸ਼ਹੀਦ ਹੋਏ ਦੇਸ਼ ਦੀ ਰੱਖਿਆ ਕਰਨ ਵਾਲੇ ਮਹਾਨ ਸਪੂਤਾਂ ਨੂੰ ਸ਼ਰਧਾਜਲੀ ਭੇਟ ਕਰਨ ਲਈ ਬ੍ਰਹਮਕੁਮਾਰੀ ਆਸ਼ਰਮ ਵੱਲੋ ਇਕ ਸ਼਼ਾਂਤੀ ਯਾਤਰਾ ਕੱਢੀ ਗਈ।ਰੇਲਵੇ ਰੋਡ ਆਸ਼ਰਮ ਤੋ ਸ਼ੁਰੂ ਹੋ ਕੇ ਇਹ ਯਾਤਰਾ ਵੱਖ-ਵੱਖ ਬਜਾਰਾਂ ਵਿਚੋਂ ਦੀ ਹੁੰਦੀ ਹੋਈ ਆਸ਼ਰਮ ਵਿਚ ਪਹੁੰਚੀ। ਇਸ ਯਾਤਰਾ ਵਿੱਚ ਬੁਢਲਾਡਾ ਤੋ ਇਲਾਵਾ ਭੀਖੀ, …

Read More »

ਬਿਨਾ ਦਾਜ ਦਹੇਜ ਕੀਤਾ ਵਿਆਹ- ਲਗਾਈ ਪੁਸਤਕ ਪ੍ਰਦਰਸ਼ਨੀ

ਭੀਖੀ, 18 ਫਰਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਥਾਨਕ ਸਿੱਧੂ ਫਾਰਮ `ਚ ਬੀਤੇ ਦਿਨੀਂ ਪਿੰਡ ਅਹਿਮਦਪੁਰ ਦੇ ਜਗਮੇਲ ਸਿੰਘ ਖਾਲਸਾ ਨੇ ਇੱਕ ਨਵੀਂ ਪਿਰਤ ਪਾਈ ਹੈ।ਉਨਾਾਂ ਸਪੁੱਤਰੀ ਸਤਨਾਮ ਕੌਰ ਸਰਕਾਰੀ ਅਧਿਆਪਕਾਂ ਦਾ ਵਿਆਹ ਗੁਰਵਿੰਦਰ ਸਿੰਘ ਵਾਸੀ ਬੁਰਜ ਝੱਬਰ ਨਾਲ ਬਿਨਾਂ ਦਾਜ ਸਾਰੀਆਂ ਫਜ਼ੂਲ ਰਸਮਾਂ ਨੂੰ ਤਿਆਗ ਕੇ ਕੀਤਾ ਗਿਆ। ਵਿਆਹ ਵਾਲੀ ਲੜਕੀ ਦੀ ਸਵੈ ਇੱਛਾ ਅਨੁਸਾਰ ਸਾਹਿਬਦੀਪ ਪਬਲੀਕੇਸ਼ਨ ਭੀਖੀ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵਿਖੇ ਸਵਾਮੀ ਦਯਾਨੰਦ ਜਨਮ ਉਤਸਵ ਤੇ ਬਸੰਤ ਪੰਚਮੀ `ਤੇ ਹਵਨ

ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ `ਚ ਮਹਾਂਰਿਸ਼ੀ ਸਵਾਮੀ ਦਯਾਨੰਦ ਦੇ ਜਨਮ ਉਤਸਵ ਅਤੇ ਬਸੰਤ ਪੰਚਮੀ `ਤੇ ਹਵਨ ਯੱਗ ਦਾ ਆਯੋਜਨ ਕੀਤਾ ਗਿਆ।ਸਥਾਨਕ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸੁਦਰਸ਼ਨ ਕਪੂਰ ਮੁੱਖ ਜਜਮਾਨ ਅਤੇ ਕਾਲਜ ਦੇ ਪਿ੍ਰੰਸੀਪਲ ਡਾ. ਪੁਸ਼ਪਿੰਦਰ ਵਾਲੀਆ ਵੀ ਮੌਜੂਦ ਸਨ।ਪਿ੍ਰੰਸੀਪਲ ਨੇ ਵਿਦਿਆਰਥਣਾਂ ਨੂੰ ਸੰਬੋਧਿਤ ਕਰਦਿਆਂ ਉਹਨਾਂ ਨੂੰ ਆਪਣੇ ਜੀਵਨ ਉਦੇਸ਼ ਨੂੰ ਪ੍ਰਾਪਤ …

Read More »

ਨਿਸ਼ਕਾਮ ਸੇਵਾ ਭਾਰਤੀ ਟਰੱਸਟ ਵਲੋਂ ਭੋਮਾ ਦਾ ਸਨਮਾਨ

ਬਟਾਲਾ, 18 ਫਰਵਰੀ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸਿਖਿਆ ਵਿਭਾਗ ਪੰਜਾਬ ਵਿਚ ਲੈਕਚਰਾਰ ਰਾਜਨੀਤੀ ਸ਼ਾਸ਼ਤਰ ਦੇ ਅਹੁਦੇ ਤੇ ਸੇਵਾ ਨਿਭਾਅ ਰਹੇ ਸਰਦਾਰ ਗੁਰਮੀਤ ਸਿੰਘ ਭੋਮਾ ਦਾ ਜਲੰਧਰ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ।ਜਿਕਰਯੋਗ ਹੈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੰਗੜ ਨੰਗਲ ਵਿਖੇ ਵਿਦਿਆਰਥੀਆਂ ਨੂੰ ਰਾਜਨੀਤੀ ਪੜਾਊਣ ਦੇ ਨਾਲ ਵਧੀਆ ਲੇਖਕ ਤੇ ਬੁਲਾਰੇ ਹੋਣ ਦਾ ਮਾਣ ਵੀ ਪ੍ਰਾਪਤ ਹੈ।ਸਿਖਿਆ ਵਿਭਾਗ ਵਲੋ ਆਨਲਾਈਨ ਸਿੱਖਿਆ …

Read More »

ਪੰਜਾਬ ਬਜਟ ਗ਼ਰੀਬ ਪੱਖੀ ਅਤੇ ਵਿਕਾਸ ਮੁਖੀ – ਸਾਧੂ ਸਿੰਘ ਧਰਮਸੋਤ

ਐਸ.ਸੀ / ਬੀ.ਸੀ ਤੇ ਘੱਟਗਿਣਤੀ, ਜੰਗਲਾਤ ਖੇਤਰਾਂ ’ਚ ਕੀਤੀਆਂ ਪਹਿਲਕਦਮੀਆਂ ਦੀ ਸ਼ਲਾਘਾ ਚੰਡੀਗੜ੍ਹ, 18 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਸ. ਸਾਧੂ ਸਿੰਘ ਧਰਮਸੋਤ ਨੇ ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਪੇਸ਼ ਕੀਤੇ ਪੰਜਾਬ ਬਜਟ ਨੂੰ ਤਰੱਕੀਪਸੰਦ, ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਤੇ ਘੱਟ ਗਿਣਤੀ ਵਰਗ ਪੱਖੀ ਅਤੇ ਵਿਕਾਸ ਮੁਖੀ ਐਲਾਨਿਆ ਹੈ।ਉਨ੍ਹਾਂ …

Read More »

ਰਾਣਾ ਕੇ.ਪੀ ਸਿੰਘ ਵੱਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੀ ਵਧਾਈ

ਚੰਡੀਗੜ੍ਹ, 18 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਨੇ ਅੱਜ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਸ਼ੁਭ ਮੌਕੇ ’ਤੇ ਸੂਬਾ ਵਾਸੀਆਂ ਨੂੰ ਵਧਾਈ ਦਿੱਤੀ ਹੈ।     ਗੁਰੂ ਰਵਿਦਾਸ ਜੀ ਨੂੰ ਮਹਾਨ ਸਮਾਜ ਸੁਧਾਰਕ ਦੱਸਦਿਆਂ ਸਪੀਕਰ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੀਆਂ ਸ਼ਾਂਤੀ, ਸਦਭਾਵਨਾ, ਪਿਆਰ ਅਤੇ ਹਮਦਰਦੀ ਵਾਲੀਆਂ ਸਿੱਖਿਆਵਾਂ ਸਾਡੀਆਂ ਆਉਣ …

Read More »

ਪੰਜਾਬ ਆਈ.ਏ.ਐਸ ਅਫ਼ਸਰ ਐਸੋਸੀਏਸ਼ਨ ਨੇ ਸ਼ਹੀਦ ਫੌਜੀਆਂ ਦੇ ਪਰਿਵਾਰਾਂ ਨੂੰ ਇੱਕ ਦਿਨ ਦੀ ਤਨਖ਼ਾਹ ਦੇਣ ਦਾ ਫੈਸਲਾ

ਐਸੋਸੀਏਸ਼ਨ ਵੱਲੋਂ ਪੁਲਵਾਮਾ ਅੱਤਵਾਦੀ ਹਮਲੇ ਦੀ ਨਿਖੇਧੀ ਚੰਡੀਗੜ੍ਹ, 18 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਆਈ.ਏ.ਐਸ ਅਫ਼ਸਰ ਐਸੋਸੀਏਸ਼ਨ ਦੇ ਸਾਰੇ ਮੈਂਬਰਾਂ ਨੇ ਬੀਤੇ ਦਿਨੀਂ ਜੰਮੂ ਤੇ ਕਸ਼ਮੀਰ ਦੇ ਪੁਲਵਾਮਾ ਵਿੱਚ ਫੌਜ ’ਤੇ ਹੋਏ ਸ਼ਰਮਨਾਕ ਅੱਤਵਾਦੀ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਅੱਜ ਇਥੋਂ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਐਸੋਸੀਏਸ਼ਨ ਨੇ ਪੁਲਵਾਮਾ ਵਿੱਚ ਸੀ.ਆਰ.ਪੀ.ਐਫ ਦੇ ਬਹਾਦਰ ਜਵਾਨਾਂ ’ਤੇ …

Read More »

ਮੁੱਖ ਮੰਤਰੀ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰੀ ਤੇ ਧਾਰਮਿਕ ਸਦਭਾਵਨਾ ਦੇ ਸੰਦੇਸ਼ ਨੂੰ ਅਪਨਾਉਣ ਦੀ ਅਪੀਲ

ਚੰਡੀਗੜ੍ਹ, 18 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਰਵਿਦਾਸ ਜੀ ਵਲੋਂ ਬਰਾਬਰੀ ਅਤੇ ਧਾਰਮਿਕ ਸਹਿਣਸ਼ੀਲਤਾ ਦੇ ਦਿਖਾਏ ਰਸਤੇ ’ਤੇ ਚੱਲਣ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ ਸੂਬਾ ਭਰ ਵਿੱਚ ਮਨਾਇਆ ਜਾ ਰਿਹਾ ਹੈ। ਲੋਕਾਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ …

Read More »

ਮੈਗਾ ਰੋਜ਼ਗਾਰ ਮੇਲੇ ਦੇ ਪਹਿਲੇ ਪੰਜ ਦਿਨਾਂ `ਚ 15,000 ਦੇ ਕਰੀਬ ਨੌਜਵਾਨਾਂ ਨੂੰ ਮਿਲੀਆਂ ਨੌਕਰੀਆਂ

ਮੁੱਖ ਮੰਤਰੀ ਨੇ ਘਰ-ਘਰ ਰੋਜ਼ਗਾਰ ਸਕੀਮ ਤਹਿਤ ਹੋਰ ਉਪਰਾਲੇ ਵਿੱਢਣ ਲਈ ਕਿਹਾ ਚੰਡੀਗੜ੍ਹ, 18 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਤੇ ਦੂਰਦਰਸ਼ੀ ਅਗਵਾਈ ਵਿੱਚ ਚਲਾਈ ਜਾ ਰਹੀ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਸਕੀਮ ਨੂੰ ਭਰਪੂਰ ਹੁਲਾਰਾ ਮਿਲਿਆ ਹੈ, ਕਿਉਂ ਜੋ ਇਸ ਸਕੀਮ ਤਹਿਤ ਹੁਣ ਤੱਕ 14,298 ਨੌਜਵਾਨਾਂ ਨੂੰ ਪ੍ਰਾਈਵੇਟ ਕੰਪਨੀਆਂ ਵਿੱਚ ਰੋਜ਼ਗਾਰ …

Read More »