Wednesday, November 25, 2026

ਪੰਜਾਬੀ

ਔਜਲਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ `ਚ ਸਫਾਈ ਮੁਹਿੰਮ ਸ਼ੁਰੂ

ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਹਸਪਤਾਲ ਇਹੋ ਜਿਹੀ ਸੰਸਥਾ ਹੈ ਜਿਥੋਂ ਮਰੀਜ ਨੇ ਸਿਹਤਯਾਬ ਹੋ ਕੇ ਆਪਣੇ ਘਰ ਪਰਤਣਾ ਹੁੰਦਾ ਹੈ।ਜਿਸ ਤਹਿਤ ਹਸਪਤਾਲਾਂ ਦੀ ਸਫਾਈ ਦੀ ਨੂੰ ਲੈ ਕੇ ਅੱਜ ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ ਨੇ ਗੁਰੂ ਨਾਨਕ ਹਸਪਤਾਲ ਅਤੇ ਮੈਡੀਕਲ ਕਾਲਜ ਹਸਪਤਾਲ ਵਿੱਚ ਸਫਾਈ ਮੁਹਿੰਮ ਦਾ ਆਗਾਜ਼ ਕੀਤਾ।      ਔਜਲਾ ਨੇ ਕਿਹਾ ਕਿ ਗੁਰੂ ਨਾਨਕ ਹਸਪਤਾਲ ਦੇ …

Read More »

ਵਪਾਰਕ ਤੇ ਰਿਹਾਇਸ਼ੀ ਲਈ ਪਲਾਟਾਂ ਲਈ ਆਨਲਾਈਨ ਈ-ਆਕਸ਼ਨ 1 ਤੋਂ 10 ਫਰਵਰੀ ਤੱਕ

ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਤੇਜਿੰਦਰਪਾਲ ਸਿੰਘ ਪੀ.ਸੀ.ਐਸ ਮੁੱਖ ਪ੍ਰਸ਼ਾਸਕ ਪੁੱਡਾ/ਅੰਮ੍ਰਿਤਸਰ ਵਿਕਾਸ ਅਥਾਰਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚਾਹਵਾਨ ਲੋਕ ਆਨਲਾਈਨ ਈ-ਆਕਸ਼ਨ ਵਿੱਚ ਭਾਗ ਲੈ ਕੇ ਆਪਣੇ ਵਪਾਰ ਅਤੇ ਰਿਹਾਇਸ਼ੀ ਲਈ ਪਲਾਟ ਲੈ ਸਕਦੇ ਹਨ।ਉਨ੍ਹਾਂ ਕਿਹਾ 1 ਤੋਂ 10 ਫਰਵਰੀ ਤੱਕ ਵਪਾਰਿਕ ਬੂਥ, ਸੈਕਟਰ-3, ਰਣਜੀਤ ਐਵੀਨਿਊ ਅੰਮ੍ਰਿਤਸਰ, ਰਿਹਾਇਸ਼ੀ ਪਲਾਟ ਸਾਹਮਣੇ ਸਰੂਪ ਰਾਣੀ ਕਾਲਜ ਕੈਨਾਲ ਕਲੋਨੀ ਅੰਮਿ੍ਰਤਸਰ, ਸ਼ਾਪ ਅਤੇ …

Read More »

ਡੀ.ਜੀ.ਪੀ ਵਲੋਂ ਮਾਨਸਾ ਵਿਜੀਲੈਂਸ ਬਿਊਰੋ ਦੇ ਮੁਲਾਜ਼ਮ ਜਗਦੀਪ ਚਹਿਲ ਦਾ ਸਨਮਾਨ

ਭੀਖੀ/ਮਾਨਸਾ, 29 ਜਨਵਰੀ (ਪੰਜਾਬ ਪੋਸਟ – ਕਮਲ ਜ਼ਿਦਲ) – ਪੰਜਾਬ ਦੇ ਡੀ.ਜੀ.ਪੀ ਸੁਰੇਸ਼ ਅਰੋੜਾ ਵਲੋਂ ਸ਼ਾਨਦਾਰ ਸੇਵਾਵਾਂ ਨਿਭਾਉਣ, ਸਮਾਜ ਸੇਵਾ ਦੇ ਕੰਮਾਂ ਵਿਚ ਮੋਹਰੀ ਭੂਮਿਕਾ ਨਿਭਾਉਣ ਬਦਲੇ ਮਾਨਸਾ ਵਿਜੀਲੈਂਸ ਬਿਊਰੋ ਦੇ ਮੁਲਾਜ਼ਮ  ਜਗਦੀਪ ਸਿੰਘ ਚਹਿਲ ਦਾ ਸਨਮਾਨ ਕੀਤਾ ਗਿਆ। ਪੰਜਾਬ ਪੁਲਿਸ ਹੈਡਕੁਆਰਟਰ ਵਿਖੇ ਡੀ.ਜੀ.ਪੀ ਨੇ ਮੁਲਾਜ਼ਮ ਜਗਦੀਪ ਚਹਿਲ ਦੀ ਹੌਂਸਲਾ ਅਫਜ਼ਾਈ ਕਰਦੇ ਉਸ ਨੂੰ ਡੀ.ਜੀ.ਪੀ ਡਿਸਕ ਦੇ ਕੇ ਸਨਮਾਨਿਤ ਕੀਤਾ। …

Read More »

ਕਾਂਗਰਸੀ ਪਹਿਲਾਂ ਰਾਹੁਲ ਗਾਂਧੀ, ਕੈਪਟਨ ਤੇ ਜਾਖੜ ਦਾ ਟੈਸਟ ਕਰਵਾਉਣ – ਰਵੀ ਕਾਹਲੋਂ

ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਯੂਥ ਅਕਾਲੀ ਦਲ ਬਾਦਲ ਮਾਝਾ ਜ਼ੋਨ ਦੇ ਪ੍ਰਧਾਨ ਰਵੀਕਰਨ ਸਿੰਘ ਕਾਹਲੋਂ ਨੇ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਕਦਾਵਰ ਆਗੂਆਂ ਬਾਰੇ ਕੀਤੀ ਗਈ ਗਲਤ ਬਿਆਨਬਾਜ਼ੀ ਦਾ ਸਖਤ ਨੋਟਿਸ ਲੈਦਿਆਂ ਜ਼ੀਰਾ ਨੂੰ ਆਪਣੀ ਔਕਾਤ ’ਚ ਰਹਿਣ ਦੀ ਨਸੀਅਤ ਦਿੱਤੀ ਹੈ।ਉਸ ਵਲੋਂ ਅਕਾਲੀ ਆਗੂਆਂ ਦਾ ਡੋਪ ਟੈਸਟ ਕਰਵਾਉਣ ਦੀ ਦਿੱਤੀ ਚੁਣੌਤੀ …

Read More »

ਸਿੱਖ ਧਰਮ ਅਧਿਐਨ ਪੱਤਰ-ਵਿਹਾਰ ਕੋਰਸ ਦੀ ਸਲਾਨਾ ਪ੍ਰੀਖਿਆ 1 ਤੇ 2 ਫਰਵਰੀ ਨੂੰ

ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ  – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਦੋ ਸਾਲਾ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦੀ ਸਲਾਨਾ ਪ੍ਰੀਖਿਆ 1 ਅਤੇ 2 ਫ਼ਰਵਰੀ ਨੂੰ ਆਯੋਜਿਤ ਕੀਤੀ ਜਾ ਰਹੀ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸੱਕਤਰ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ …

Read More »

ਸ਼ਬਦ ਗੁਰੂ ਯਾਤਰਾ ਗੁ. ਪਾਤਸ਼ਾਹੀ ਛੇਵੀਂ ਨਥਾਣਾ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ  – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਗੁਰੂਸਰ ਸਾਹਿਬ ਨਥਾਣਾ ਤੋਂ ਅਗਲੇ ਪੜਾਅ ਗੁਰਦੁਆਰਾ ਹਾਜ਼ੀਰਤਨ ਸਾਹਿਬ ਬਠਿੰਡਾ ਲਈ ਰਵਾਨਾ ਹੋਈ।ਗੁਰਦੁਆਰਾ …

Read More »

ਵੋਟਰ ਜਾਗਰੂਕਤਾ ਮੁਹਿੰਮ ਤਹਿਤ ਸਮਰਾਲਾ ’ਚ ਨੁੱਕੜ ਨਾਟਕ ਦੀ ਪੇਸ਼ਕਾਰੀ

ਸਮਰਾਲਾ, 29 ਜਨਵਰੀ (ਪੰਜਾਬ ਪੋਸਟ- ਇੰਦਰਜੀਤ ਕੰਗ) – ਚੋਣ ਰਜਿਸਟਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ ਸਮਰਾਲਾ ਮਿਸ ਗੀਤਿਕਾ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਵੋਟਰਾਂ ਨੂੰ ਵਿਹਹਾਰਕ ਤੇ ਪ੍ਰਭਾਵ ਰਹਿਤ ਵੋਟਾਂ ਪਾਉਣ ਸਬੰਧੀ ਉਤਸ਼ਾਹਿਤ ਕਰਨ ਲਈ ਵਾਰਡ ਨੰ. 11 ਰਾਮਾ ਮੰਡੀ ਸਮਰਾਲਾ ਵਿਖੇ ‘ਤੁਹਾਡੀ ਵੋਟ ਤੁਹਾਡੀ ਅਵਾਜ਼’ ਵਿਸ਼ੇ ’ਤੇ ਨੁਕੜ ਨਾਟਕ ਖੇਡਿਆ ਗਿਆ।ਸਵੀਪ ਨੋਡਲ ਅਫਸਰ-ਕਮ-ਪ੍ਰਿੰਸੀਪਲ ਗੁਰਦੀਪ ਸਿੰਘ ਰਾਏ ਦੀ …

Read More »

ਕੈਪਟਨ ਸਰਕਾਰ 18 ਫਰਵਰੀ ਨੂੰ ਪੇਸ਼ ਕਰੇਗੀ 2019-20 ਦਾ ਬਜ਼ਟ- ਇਜਲਾਸ 12 ਤੋਂ 21 ਫਰਵਰੀ ਤੱਕ

ਚੰਡੀਗੜ੍ਹ, 29 ਜਨਵਰੀ (ਪੰਜਾਬ ਪਸੋਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਾਲ 2019-20 ਦਾ ਬਜਟ 18 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ। ਇਹ ਪ੍ਰਗਟਾਵਾ ਕਰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅੱਜ ਇਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਇਹ ਫੈਸਲਾ ਹੋਇਆ।ਮੰਤਰੀ ਮੰਡਲ ਨੇ ਵਿਧਾਨ ਸਭਾ ਦਾ ਬਜ਼ਟ …

Read More »

ਮੰਤਰੀ ਮੰਡਲ ਵਲੋਂ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਤਹਿਤ 298.75 ਕਰੋੜ ਦੇ ਫੰਡ ਜਾਰੀ

ਚੰਡੀਗੜ੍ਹ, 29 ਜਨਵਰੀ (ਪੰਜਾਬ ਪਸੋਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ (ਯੂ.ਈ.ਆਈ.ਪੀ) ਤਹਿਤ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਸ਼ਹਿਰੀ ਸਥਾਨਕ ਇਕਾਈਆਂ ਨੂੰ 298.75 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਲਈ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਪ੍ਰਸਤਾਵ `ਤੇ ਮੋਹਰ ਲਾ ਦਿੱਤੀ ਹੈ। ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀ.ਆਈ.ਡੀ.ਬੀ) …

Read More »

ਪੰਜਾਬ ਮੰਤਰੀ ਮੰਡਲ ਵਲੋਂ ਵੱਖ-ਵੱਖ ਵਿਭਾਗਾਂ ਦੀਆਂ ਸਲਾਨਾ ਪ੍ਰਸ਼ਾਸਕੀ ਰਿਪੋਰਟਾਂ ਪ੍ਰਵਾਨ

 ਤਹਿਸੀਲਦਾਰ (ਗਰੁੱਪ ਬੀ) ਸੇਵਾ ਨਿਯਮਾਂ `ਤੇ ਮੋਹਰ ਚੰਡੀਗੜ, 29 ਜਨਵਰੀ (ਪੰਜਾਬ ਪਸੋਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਨੇ ਭੌਂ ਅਤੇ ਜਲ ਸੰਭਾਲ ਵਿਭਾਗ ਵੱਲੋਂ ਸ਼ੁਰੂ ਕੀਤੇ ਕੰਮਾਂ ਲਈ ਸਾਲ 2015-16 ਦੀ ਸਲਾਨਾ ਪ੍ਰਸ਼ਾਸਕੀ ਰਿਪੋਰਟ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਸਾਲ 2015-16 ਤੇ 2016-17 ਦੀ ਡਾਇਰੈਕਟੋਰੇਟ ਆਫ ਟਾਊਨ …

Read More »