ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਤੰਬਾਕੂਨੋਸ਼ੀ ਕਾਰਨ ਮਨੁੱਖੀ ਸਿਹਤ ’ਤੇ ਪੈਂਦੇ ਹਾਨੀਕਾਰਕ ਪ੍ਰਭਾਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਕਮ ਜਿਲ੍ਹਾ ਮੈਜਿਸਟਰੇਟ ਕਮਲਦੀਪ ਸਿੰਘ ਸੰਘਾ ਨੇ ਜਿਲ੍ਹੇ ਵਿਚ ਹੁੱਕਾ ਬਾਰ ਚਲਾਉਣ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਜਾਰੀ ਕੀਤੇ ਹੁਕਮਾਂ ਵਿਚ ਉਨਾਂ ਦੱਸਿਆ ਕਿ ਸਿਵਲ ਸਰਜਨ ਨੇ ਉਨਾਂ ਦੇ ਧਿਆਨ ਵਿਚ ਲਿਆਂਦਾ ਕਿ ਸ਼ਹਿਰ ਵਿਚ ਕੁੱਝ …
Read More »ਪੰਜਾਬੀ
ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀ ਬੱਤੀ ਦੀ ਦੁਰਵਰਤੋਂ ਰੋਕਣ ਦੇ ਆਦੇਸ਼
ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀ ਬੱਤੀ ਲਾਉਣ ਅਤੇ ਉਸ ਦੀ ਦੁਰਵਰਤੋਂ ਕਰਨ ਅਤੇ ਇਨ੍ਹਾਂ ਦੀ ਵਿਕਰੀ ਕਰਨ ਅਤੇ ਗੱਡੀਆਂ ਵਿਚ ਕਾਲੀ ਫਿਲਮ ਦੀ ਦੁਰਵਰਤੋਂ ਕਰਨ ’ਤੇ ਪੂਰਨ …
Read More »ਨਾਵਲਕਾਰਾ ਵਰਿੰਦਰ ਪੰਨੂ ਦੀ ਮੌਤ `ਤੇ ਦੁੱਖ ਪ੍ਰਗਟ
ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ- ਦੀਪ ਦਵਿੰਦਰ) – ਪੰਜਾਬੀ ਦੀ ਪ੍ਰਮੁੱਖ ਨਾਵਲਕਾਰਾ, ਸ਼ਾਇਰਾ ਤੇ ਤਰਕਸ਼ੀਲ ਆਗੂ ਵਰਿੰਦਰ ਪੰਨੂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ।ਉਨ੍ਹਾਂ ਅਮ੍ਰਿਤਸਰ ਨੇੜਲੇ ਆਪਣੇ ਜੱਦੀ ਪਿੰਡ ਬੁਰਜ ਵਿਖੇ ਅੰਤਿਮ ਸਵਾਸ ਲਏ। ਕੇਂਦਰੀ ਸਭਾ ਦੇ ਮੀਤ ਪ੍ਰਧਾਨ ਦੀਪ ਦੇਵਿੰਦਰ ਸਿੰਘ,ਦੇਵ ਦਰਦ ਅਤੇ ਹਜਾਰਾ ਸਿੰਘ ਚੀਮਾ ਨੇ ਵਰਿੰਦਰ ਪੰਨੂ ਦੀ ਬੇਵਕਤੀ ਮੌਤ ਤੇ ਦੁੱਖ ਦਾ ਇਜ਼ਹਾਰ ਕਰਦਿਆਂ ਦੱਸਿਆ …
Read More »ਪੰਜਗਰਾਈਆਂ ਵਿਖੇ ਸੰਤ ਬਾਬਾ ਰਣਜੀਤ ਸਿੰਘ ਵਿਰੱਕਤ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ
ਸੰਦੌੜ, 14 ਜਨਵਰੀ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਸੰਤ ਬਾਬਾ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਤੋਂ ਵਰੋਸਾਏ ਸੰਤ ਬਾਬਾ ਰਣਜੀਤ ਸਿੰਘ ਵਿਰੱਕਤ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੰਤ ਬਾਬਾ ਬਲਕਾਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਸੰਤ ਆਸ਼ਰਮ ਈਸ਼ਰਸਰ ਸਾਹਿਬ ਫਤਿਹਗੜ੍ਹ ਪੰਜਗਰਾਈਆਂ ਦੀ ਅਗਵਾਈ ਵਿੱਚ ਚੱਲ ਰਹੇ ਤਿੰਨ ਦਿਨਾ ਸਮਾਗਮ ਦੇ ਅਖੀਰਲੇ ਦਿਨ ਸਮੂਹ ਨਗਰ ਨਿਵਾਸੀਆ ਵੱਲੋਂ ਵਿਸ਼ਾਲ …
Read More »ਸੰਗਰਾਂਦ ਮੌਕੇ ਐਕਵਾ ਪਾਵਰ ਕੰਪਨੀ ਨੇ ਲਾਇਆ ਲੰਗਰ
ਸੰਦੌੜ, 14 ਜਨਵਰੀ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਮੱਘਰ ਦੀ ਸੰਗਰਾਂਦ ਮੌਕੇ ਹਰ ਸਾਲ ਦੀ ਤਰ੍ਹਾਂ ਐਕਵਾ ਪਾਵਰ ਕੰਪਨੀ ਵੱਲੋਂ ਲੋਹਗੜ੍ਹ ਦੇ ਮਿੰਨੀ ਹਾਈਡਰੋ ਪ੍ਰੋਜੈਕਟ `ਤੇ ਸੰਗਤਾਂ ਲਈ ਚਾਹ ਤੇ ਪਕੌੜਿਆਂ ਦਾ ਲੰਗਰ ਲਗਾਇਆ ਗਿਆ।ਨਰਿੰਦਰ ਸਿੰਘ ਪੰਜਗਰਾਈਆਂ ਨੇ ਦੱਸਿਆ ਕਿ ਕੰਪਨੀ ਦੇ ਡਾਇਰੈਕਟਰ ਰੁਪੇਸ਼ ਗੁਪਤਾ, ਕੰਪਨੀ ਸਟਾਫ ਅਤੇ ਪਿੰਡ ਲੋਹਗੜ੍ਹ ਤੇ ਡੇਰਾ ਜੌਹਲਾ ਦੀਆਂ ਸੰਗਤਾਂ ਨੇ ਵਧ ਚੜ੍ਹ …
Read More »ਇੰਸਪਾਇਰ ਡਾਂਸ ਐਂਡ ਐਰੋਬਿਕ ਇੰਸਟੀਚਿਊਟ ਵਿਖੇ ਲੋਹੜੀ ਦੀਆਂ ਰੌਣਕਾਂ
ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ – ਅਮਨ) – ਇੰਸਪਾਇਰ ਡਾਂਸ ਐਂਡ ਐਰੋਬਿਕ ਇੰਸਟੀਟਿਊਟ ਤਿਲਕ ਨਗਰ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ।ਬੱਚਿਆਂ ਵੱਲੋਂ ਗੀਤ ਸੰਗੀਤ ਦੇ ਪ੍ਰੋਗਰਾਮ ਦੌਰਾਨ ਡਾਂਸ ਦੀਆਂ ਮਨਮੋਹਕ ਪੇਸ਼ਕਾਰੀਆਂ ਕਰਕੇ ਲੋਹੜੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।ਬੱਚਿਆਂ ਵਲੋਂ ਲੋਹੜੀ ਦੇ ਗੀਤ ਵੀ ਗਾਏ ਗਏ ਅਤੇ ਪਤੰਗਾਂ ਦੀਆਂ ਪੇਟਿੰਗਾਂ ਤਿਆਰ ਕਰਨ ਤੋਂ ਇਲਾਵਾ ਉਨ੍ਹਾਂ ਉੱਪਰ ਚਾਇਨਾ ਡੋਰ ਨਾਲ ਪਤੰਗਬਾਜ਼ੀ ਨਾ ਕਰਨ …
Read More »ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਪਿੰਡ ਬਮਿਆਲ ਵਿਖੇ ਸੈਮੀਨਾਰ
ਪਠਾਨਕੋਟ, 13 ਜਨਵਰੀ (ਪੰਜਾਬ ਪੋਸਟ ਬਿਊਰ) – ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੱਲੋਂ ਪਿੰਡ ਬਮਿਆਲ ਵਿਖੇ ਲੀਗਲ ਲਿਟਰੇਸੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪਿੰਡ ਦੇ ਲਗਭਗ 70 ਵਿਅਕਤੀਆਂ ਨੇਂ ਹਿੱਸਾ ਲਿਆ।ਸ਼੍ਰੀਮਤੀ ਅਮਨਦੀਪ ਕੌਰ ਚਾਹਲ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ …
Read More »ਲੌਂਗੋਵਾਲ ਵਲੋਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੁਨੇਹਾ
ਅੰਮ੍ਰਿਤਸਰ, 13 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਮੂਹ ਸੰਗਤ ਨੂੰ ਹਾਰਦਿਕ ਵਧਾਈ ਦਿੰਦਿਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੁਨੇਹਾ ਦਿੱਤਾ ਹੈ।ਜਾਰੀ ਬਿਆਨ `ਚ ਉਨ੍ਹਾਂ ਆਖਿਆ ਕਿ ਗੁਰੂ ਸਾਹਿਬ ਜੀ ਨੇ ਮਨੁੱਖਤਾ ਖਾਤਰ ਆਪਣਾ ਸਰਬੰਸ ਕੁਰਬਾਨ ਕਰ …
Read More »ਸਰਕਾਰੀ ਦਫ਼ਤਰਾਂ ’ਚ ਕੰਮਕਾਜ਼ ਪੰਜਾਬੀ `ਚ ਕਰਨ ਸਬੰਧੀ ਐਸ.ਡੀ.ਐਮ ਨੂੰ ਮਿਲਿਆ ਵਫ਼ਦ
ਸਮਰਾਲਾ, 13 ਜਨਵਰੀ (ਪੰਜਾਬ ਪੋਸਟ- ਇੰਦੲਜੀਤ ਕੰਗ) – ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਦੀ ਸਮਰਾਲਾ ਇਕਾਈ ਦੇ ਅਹੁਦੇਦਾਰਾਂ ਵੱਲੋਂ ਸਰਕਾਰੀ ਦਫ਼ਤਰਾਂ, ਬੈਕਾਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਪੰਜਾਬੀ ਭਾਸ਼ਾ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਸਥਾਨਕ ਐਸ.ਡੀ.ਐਮ ਗੀਤਿਕਾ ਸਿੰਘ ਨਾਲ ਮੁਲਾਕਾਤ ਕੀਤੀ ਗਈ।ਮੀਟਿੰਗ ਦੌਰਾਨ ਵਫ਼ਦ ਵੱਲੋਂ ਐਸ.ਡੀ.ਐਮ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਸਮਰਾਲਾ ਇਲਾਕੇ ਦੇ ਨਿੱਜੀ ਸਕੂਲਾਂ ਅਤੇ ਬੈਕਾਂ ਵਿੱਚ ਪੰਜਾਬੀ …
Read More »ਕੇ.ਸੀ.ਜੀ.ਸੀ ਵਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ
ਅੰਮ੍ਰਿਤਸਰ, 13 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਕਲਗੀਧਰ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਅੱਜ ਖਾਲਸਾ ਕਾਲਜ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਹੀ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਕਾਲਜ ਦੇ ਗੁਰਦੁਆਰਾ ਸਾਹਿਬ ਵਿਖੇ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖਾਲਸਾ ਕਾਲਜ ਆਫ਼ ਲਾਅ ਦੇ …
Read More »
Punjab Post Daily Online Newspaper & Print Media