ਅੰਮ੍ਰਿਤਸਰ, 6 ਅਪ੍ਰੈਲ (ਜਗਦੀਪ ਸਿੰਘ) – ਸਥਾਨਕ ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ.) ਵੱਲੋਂ ਬੀਤੇ ਦਿਨੀਂ ਅੱਖਾਂ ਦਾ ਫ੍ਰੀ ਚੈਕਅਪ ਕੈਂਪ ਭਾਈ ਘਨ੍ਹਈਆ ਜੀ ਮਿਸ਼ਨ ਐਲੋਪੈਥਿਕ ਓ.ਪੀ.ਡੀ ਹਸਪਤਾਲ ਨਿਊ ਪਵਨ ਨਗਰ ਵਿਖੇ ਲਗਾਇਆ ਗਿਆ।ਜਿਸ ਵਿੱਚ ਸਿਵਲ ਸਰਜਨ ਅੰਮ੍ਰਿਤਸਰ ਦਫਤਰ ਵੱਲੋਂ ਡਾ. ਰਜਿੰਦਰ ਪਾਲ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਚੇਅਰਮੈਨ ਭਾਈ ਮਨਜੀਤ ਸਿੰਘ ਨੇ ਦੱਸਿਆ ਕਿ ਇਹ ਕੈਂਪ ਸ੍ਰੀ ਕਰਤਾਰ …
Read More »ਪੰਜਾਬੀ ਖ਼ਬਰਾਂ
ਦਿਲਜੀਤ ਸਿੰਘ ਬੇਦੀ ਨੇ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਦੇ ਅਹੁੱਦੇ ਤੋਂ ਦਿੱਤਾ ਅਸਤੀਫਾ
ਅੰਮ੍ਰਿਤਸਰ, 6 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁਲਾਜਮਾਂ ਅਧਾਰਿਤ ਬਣੀ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਦੇ ਪ੍ਰੈਸ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਅਸਤੀਫਾ ਦੇ ਦਿੱਤਾ ਹੈ।ਸੇਵਾ ਮੁਕਤ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ ਨੂੰ ਭੇਜੇ ਅਸਤੀਫੇ ਵਿੱਚ ਉਨ੍ਹਾਂ ਐਸੋਸੀਏਸ਼ਨ ‘ਚ ਕੰਮ ਕਰਨ ਦੀ ਅਸਮਰੱਥਾ ਪ੍ਰਗਟਾਈ ਹੈ।ਉਨ੍ਹਾਂ ਲਿਖਿਆ ਕਿ ਅੱਜ ਤੋਂ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਸਮਝਿਆ ਜਾਵੇ।
Read More »ਖ਼ਾਲਸਾ ਕਾਲਜ ਐਜ਼ੂਕੇਸ਼ਨ ਜੀ.ਟੀ ਰੋਡ ਵਿਖੇ ਵਿਗਿਆਨਕ ਤਕਨੀਕਾਂ ’ਤੇ ਵਰਕਸ਼ਾਪ
ਅੰਮ੍ਰਿਤਸਰ, 5 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਜੀ.ਟੀ ਰੋਡ ਵਿਖੇ ਐਸ.ਪੀ.ਐਸ.ਐਸ ਸਾਫ਼ਟਵੇਅਰ ਅਤੇ ਅੰਕੜਾ ਵਿਗਿਆਨ ਦੀਆਂ ਤਕਨੀਕਾਂ ’ਤੇ ਵਰਕਸ਼ਾਪ ਕਰਵਾਈ।ਕਾਲਜ ਪਿ੍ਰੰਸੀਪਲ ਡਾ. ਖੁਸ਼ਵਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਈ ਉਕਤ ਵਰਕਸ਼ਾਪ ’ਚ ਕਾਲਜ ਦੇ ਸਾਬਕਾ ਵਿਦਿਆਰਥੀ ਅਤੇ ਰਾਮਗੜ੍ਹੀਆ ਕਾਲਜ ਆਫ਼ ਐਜ਼ੂਕੇਸ਼ਨ ਫ਼ਗਵਾੜਾ ਤੋਂ ਐਸੋਸੀਏਟ ਪ੍ਰੋਫੈਸਰ ਡਾ. ਯੋਗੇਸ਼ ਸ਼ਰਮਾ ਨੇ ਰਿਸੋਰਸ ਪਰਸਨ ਵਜੋਂ ਸ਼ਿਰਕਤ ਕੀਤੀ। ਡਾ. ਕੁਮਾਰ …
Read More »ਯਾਦਗਾਰੀ ਹੋ ਨਿਬੜਿਆ ਅੰਤਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਸਾਹਿਤਕ ਸਮਾਗਮ `ਫੁੱਲਾਂ ਦੀ ਫੁਲਕਾਰੀ`
ਪੰਜਾਬੀ ਮਾਤ ਭਾਸ਼ਾ ਨੂੰ ਪ੍ਰਫੁਲਿਤ ਕਰਨ ਲਈ ਅਜਿਹੇ ਸਮਾਗਮ ਸਾਰਥਿਕ ਹੁੰਦੇ ਹਨ- ਡਾਇਰੇਕਟਰ ਭਾਸ਼ਾ ਵਿਭਾਗ ਰਾਜਪੁਰਾ, 5 ਅਪ੍ਰੈਲ (ਡਾ. ਗੁਰਵਿੰਦਰ ਅਮਨ) – ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਸਥਾਨਕ ਲੋਕ ਸਾਹਿਤ ਸੰਗਮ ਅਤੇ ਪੰਜਾਬ ਸੱਭਿਆਚਾਰਕ ਨਾਰੀ ਵਿਰਸਾ ਮੰਚ ਪੰਜਾਬ ਵਲੋਂ ਪ੍ਰਧਾਨ ਡਾ. ਗੁਰਵਿੰਦਰ ਅਮਨ ਅਤੇ ਬੀਬੀ ਸੁਰਿੰਦਰ ਕੌਰ ਬਾੜਾ ਦੀ ਦੇਖ-ਰੇਖ ‘ਚ `ਫੁੱਲਾਂ ਦੀ ਫੁਲਕਾਰੀ` ਸੱਭਿਆਚਾਰਕ ਸਾਹਿਤਕ ਸਮਾਗਮ ਸਥਾਨਕ ਰੌਟਰੀ ਕਲੱਬ …
Read More »ਤਰਨਜੀਤ ਸਿੰਘ ਸੰਧੂ ਦੀ ਜਿੱਤ ਯਕੀਨੀ ਬਣਾਉਣ ਲਈ ਭਾਜਪਾ ਵਰਕਰਾਂ ਨੇ ਕਮਰਕੱਸੇ ਕੀਤੇ
ਅੰਮ੍ਰਿਤਸਰ, 5 ਅਪ੍ਰੈਲ (ਸੁਖਬੀਰ ਸਿੰਘ) – ਭਾਜਪਾ ਵਰਕਰਾਂ ਨੇ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੀ ਜਿੱਤ ਯਕੀਨੀ ਬਣਾਉਣ ਲਈ ਕਮਰਕੱਸੇ ਕਰ ਲਏ ਹਨ।ਵਾਰਡ ਨੰਬਰ 61 ਦੇ ਭਾਜਪਾ ਆਗੂ ਬਲਦੇਵ ਰਾਜ ਬੱਗਾ ਅਤੇ ਵਿਜੈ ਮਹਾਜਨ ਨੇ ਕਿਹਾ ਕਿ ਤਰਨਜੀਤ ਸਿੰਘ ਸੰਧੂ ਹੀ ਅੰਮ੍ਰਿਤਸਰ ਅਤੇ ਪੰਜਾਬ ਦੀ ਲੋਕ ਸਭਾ ਵਿਚ ਢੁੱਕਵੀਂ ਨੁਮਾਇੰਦਗੀ ਕਰਨ ਦੇ ਯੋਗ …
Read More »ਨਿਊ ਫਲਾਵਰਜ਼ ਪਬਲਿਕ ਸੀ.ਸੈ ਸਕੂਲ ‘ਚ ਇੰਨਡੋਰ ਤੇ ਆਉਟਡੋਰ ਗੇਮਾਂ ਦਾ ਉਦਘਾਟਨ
ਅੰਮ੍ਰਿਤਸਰ, 5 ਅਪ੍ਰੈਲ (ਸੁਖਬੀਰ ਸਿੰਘ) – ਨਿਊ ਫਲਾਵਰਜ ਪਬਲਿਕ ਸੀ.ਸੈ ਸਕੂਲ ਵਿਖੇ ਚੇਅਰਮੈਨ ਹਰਪਾਲ ਸਿੰਘ ਯੂ.ਕੇ ਅਤੇ ਪ੍ਰਿੰਸੀਪਲ ਮੈਡਮ ਸ਼੍ਰੀਮਤੀ ਕੁਲਵਿੰਦਰ ਕੌਰ ਵਲੋਂ ਸਮੂਹ ਸਟਾਫ ਦੀ ਹਾਜ਼ਰੀ ਵਿੱਚ ਸਪੈਸ਼ਲ ਸਪੋਰਟਸ ਕਲਾਸਾਂ ਦਾ ਉਦਘਾਟਨ ਕੀਤਾ ਗਿਆ।ਚੇਅਰਮੈਨ ਯੂ.ਕੇ ਨੇ ਦੱਸਿਆ ਕਿ ਇੰਡੋਰ ਗੇਮਜ਼ ਵਿੱਚ ਪੂਲ ਐਂਡ ਸਨੂਕਰ, ਟੇਬਲ ਟੈਨਿਸ, ਕੈਰਮ, ਸ਼ਤਰੰਜ, ਲੁੱਡੋ ਅਤੇ ਆਉਟਡੋਰ ਖੇਡਾਂ ਵਿੱਚ ਵਾਲੀਬਾਲ, ਬੈਡਮਿੰਟਨ, ਬਾਸਕਟਬਾਲ, ਕ੍ਰਿਕੇਟ, ਕਰਾਟੇ, ਬਾਕਸਿੰਗ, …
Read More »ਖ਼ਾਲਸਾ ਕਾਲਜ ਵਿਖੇ ‘ਗੰਨੇ ਦੇ ਸੁਧਾਰ ਲਈ ਰਵਾਇਤੀ ਤੇ ਗੈਰ-ਰਵਾਇਤੀ ਪਹੁੰਚ’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 5 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ‘ਗੰਨੇ ਦੀ ਸੁਧਾਰ ਲਈ ਰਵਾਇਤੀ ਅਤੇ ਗੈਰ-ਰਵਾਇਤੀ ਪਹੁੰਚ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸੈਮੀਨਾਰ ‘ਚ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਖੇਤਰੀ ਖੋਜ਼ ਕੇਂਦਰ ਕਪੂਰਥਲਾ ਤੋਂ ਡਾਇਰੈਕਟਰ-ਕਮ-ਪ੍ਰਿੰਸੀਪਲ ਸ਼ੂਗਰਕੇਨ ਬ੍ਰੀਡਰ ਡਾ. ਗੁਲਜ਼ਾਰ ਸਿੰਘ ਸੰਘੇੜਾ ਨੇ ਮੁੱਖ ਮਹਿਮਾਨ ਅਤੇ ਕੇਨ ਕਮਿਸ਼ਨਰ (ਪੰਜਾਬ) ਰਾਜੇਸ਼ ਕੁਮਾਰ ਰਹੇਜ਼ਾ, …
Read More »ਟੈਗੋਰ ਵਿਦਿਆਲਿਆ ਦਾ ਨਤੀਜਾ ਸ਼ਾਨਦਾਰ ਰਿਹਾ
ਸੰਗਰੂਰ, 5 ਅਪ੍ਰੈਲ (ਜਗਸੀਰ ਲੌਂਗੋਵਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪੰਜਵੀਂ ਜਮਾਤ ਦੇ ਐਲਾਨੇ ਨਤੀਜਿਆ ਚ` ਟੈਗੋਰ ਵਿਦਿਆਲਿਆ ਸੀਨੀਅਰ ਸੈਕੰਡਰੀ ਲੌਂਗੋਵਾਲ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ।ਸਕੂਲ ਪ੍ਰਿੰਸੀਪਲ ਸ੍ਰੀਮਤੀ ਜਸਵਿੰਦਰ ਕੌਰ ਨੇ ਦੱਸਿਆ ਕਿ ਪੰਜਵੀ ਜਮਾਤ ਦੀ ਪ੍ਰੀਖਿਆ ਦੌਰਾਨ ਟੈਗੋਰ ਵਿਦਿਆਲਿਆ ਦੇ ਵਿਦਿਆਰਥੀਆਂ ਵਿਚੋਂ ਹਰਜੋਤ ਕੌਰ ਪੁੱਤਰੀ ਦਸਵੀਰ ਸਿੰਘ ਨੇ 469/500 (93.8%), ਮਨਵੀਰ ਸਿੰਘ ਪੁੱਤਰ ਗੁਰਚਰਨ ਸਿੰਘ ਨੇ 465/500 (93%), …
Read More »ਪੰਜਵੀਂ ਬੋਰਡ ਕਲਾਸ ਦਾ ਨਤੀਜਾ ਆਉਣ ਤੋਂ ਬਾਅਦ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
ਸੰਗਰੂਰ, 5 ਅਪ੍ਰੈਲ (ਜਗਸੀਰ ਲੌਂਗੋਵਾਲ) – ਸਥਾਨਕ ਸ਼੍ਰੀ ਸਨਾਤਨ ਧਰਮ ਮਹਾਂਬੀਰ ਦਲ ਰਜਿ: ਸਿੱਧ ਸ਼੍ਰੀ ਹਨੂੰਮਾਨ ਮੰਦਰ ਫਾਜ਼ਿਲਕਾ ਕਾਲਜ ਰੋਡ ਦੁਆਰਾ ਚਲਾਏ ਜਾ ਰਹੇ ਸ਼੍ਰੀ ਮਹਾਬੀਰ ਮਾਡਲ ਸਕੂਲ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨਿਆ ਪੰਜਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ ਹੈ। ਸਕੂਲ ਪ੍ਰਿੰਸੀਪਲ ਸ੍ਰੀਮਤੀ ਮਧੂ ਸ਼ਰਮਾ ਨੇ ਦੱਸਿਆ ਕਿ ਸਾਰੇ ਬੱਚੇ ਫਸਟ ਡਵੀਜ਼ਨ ਵਿੱਚ ਪਾਸ ਹੋਏ ਹਨ।ਇਨ੍ਹਾਂ ਵਿਚੋਂ …
Read More »ਬੜੂ ਸਾਹਿਬ ਵਿਖੇ ਦੋ ਰੋਜ਼ਾ ਵਿਸਾਖੀ ਸਮਾਗਮ 12 ਅਪ੍ਰੈਲ ਤੋਂ
ਸੰਗਰੂਰ, 5 ਅਪ੍ਰੈਲ (ਜਗਸੀਰ ਲੌਂਗੋਵਾਲ) – ਖਾਲਸਾ ਪੰਥ ਸਾਜਨਾ ਦਿਵਸ ਵਿਸਾਖੀ ਗੁਰਦੁਆਰਾ ਬੜੂ ਸਾਹਿਬ (ਹਿਮਾਚਲ ਪ੍ਰਦੇਸ਼) ਵਿਖੇ 12 ਤੇ 13 ਅਪ੍ਰੈਲ ਨੂੰ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ।ਗੁਰਦੁਆਰਾ ਬੜੂ ਸਾਹਿਬ ਦੇ ਸੇਵਾਦਾਰ ਭਾਈ ਜਗਜੀਤ ਸਿੰਘ (ਕਾਕਾ ਵੀਰ ਜੀ) ਨੇ ਦੱਸਿਆ ਕਿ 12 ਅਪ੍ਰੈਲ ਨੂੰ ਨਗਰ ਕੀਰਤਨ ਸਜਾਏ ਜਾਣਗੇ ਅਤੇ 13 ਅਪ੍ਰੈਲ ਨੂੰ ਸੰਤ ਮਹਾਂਪੁਰਸ਼ਾਂ ਅਤੇ ਹੋਰਨਾਂ ਜਥੇਬੰਦੀਆਂ ਵਲੋਂ ਸੰਗਤਾਂ ਨੂੰ …
Read More »
Punjab Post Daily Online Newspaper & Print Media