Wednesday, December 31, 2025

ਪੰਜਾਬੀ ਖ਼ਬਰਾਂ

ਅਕਾਲ ਅਕੈਡਮੀ ਚੀਮਾ ਪੀ.ਐਸ.ਈ.ਬੀ ਪੰਜਵੀਂ ਕਲਾਸ ਦਾ ਨਤੀਜਾ ਸੌ ਫੀਸਦ ਰਿਹਾ

ਸੰਗਰੂਰ, 5 ਅਪ੍ਰੈਲ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੀ ਸਰਪ੍ਰਸਤੀ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਅਕਾਲ ਅਕੈਡਮੀ ਚੀਮਾ ਦਾ ਪੀ.ਐਸ.ਈ.ਬੀ ਪੰਜਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ। ਖੁਸ਼ਪ੍ਰੀਤ ਕੌਰ (97%), ਰਵਨੀਤ ਕੌਰ (95%), ਖਸ਼ਪ੍ਰੀਤ ਕੌਰ (94%), ਸਵਰਨਜੀਤ ਕੌਰ (94%) ਨੇ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਹਾਸਿਲ ਕੀਤਾ।ਹਰਕੀਰਤ ਕੌਰ ਅਤੇ ਜਸਪ੍ਰੀਤ ਕੌਰ ਨੇ 90% ਅੰਕ ਹਾਸਿਲ ਕੀਤੇ।ਸਮੁੱਚੇ ਤੌਰ `ਤੇ …

Read More »

ਜੰਡਿਆਲਾ ਵਿਧਾਨ ਸਭਾ ਹਲਕੇ ‘ਚ ਵੋਟਰ ਜਾਗਰੂਕਤਾ ਸਾਈਕਲ ਰੈਲੀ

ਅੰਮ੍ਰਿਤਸਰ, 5 ਅਪ੍ਰੈਲ (ਸੁਖਬੀਰ ਸਿੰਘ) – ਅਗਾਮੀ ਲੋਕ ਸਭਾ ਚੋਣਾਂ-2024 ‘ਚ ਵੋਟ ਪਾਉਣ ਵਾਸਤੇ ਲੋਕਾਂ ਨੁੰ ਉਤਸ਼ਾਹਿਤ ਕਰਨ ਲਈ ਵਧੀਕ ਜਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਸਿਮਰਨਜੀਤ ਕੌਰ ਦੀ ਅਗਵਾਈ ਹੇਠ ਜੰਡਿਆਲਾ ਵਿਧਾਨ ਸਭਾ ਹਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਠਿਆਲਾ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜਲਾਲ ਉਸਮਾਂ, ਸਰਕਾਰੀ ਹਾਈ ਸਕੂਲ ਕਿਲਾ ਜੀਵਨ ਸਿੰਘ, ਰਾਇਲ ਇੰਸਟੀਚਿਊਟ ਆਫ ਨਰਸਿੰਗ ਧਾਰੜ, ਸਰਕਾਰੀ …

Read More »

ਐਮ.ਐਲ.ਜੀ ਕਾਨਵੈਂਟ ਸਕੂਲ ‘ਚ ਨਰਸਰੀ ਤੋਂ ਗਿਆਰਵੀਂ ਦੇ ਦਾਖਲਿਆਂ ਲਈ ਭਾਰੀ ਉਤਸ਼ਾਹ

ਸੰਗਰੂਰ, 4 ਅਪ੍ਰੈਲ (ਜਗਸੀਰ ਲੌਂਗੋਵਾਲ) – ਐਮ.ਐਲ.ਜੀ ਕਾਨਵੈਂਟ ਸਕੂਲ (ਸੀ.ਬੀ.ਐਸ.ਈ) ‘ਚ ਦਾਖਲਿਆਂ ਲਈ ਬੱਚਿਆਂ ਅਤੇ ਮਾਪਿਆਂ ਵਿੱਚ ਉਤਸ਼ਾਹ ਪਾਇਆ ਜਾ ਰਿਹਾ ਹੈ। ਪ੍ਰਿੰਸੀਪਲ ਡਾ. ਵਿਕਾਸ ਸੂਦ ਨੇ ਦੱਸਿਆ ਕਿ ਸਕੂਲ ਵਲੋਂ ਕਲਾਸ ਬਾਰਵੀ ਤੱਕ ਮਾਨਤਾ ਪ੍ਰਾਪਤ ਹੈ ਅਤੇ ਬੱਚੇ ਕਲਾਸ ਗਿਆਰਵੀਂ-ਬਾਰਵੀਂ ਲਈ ਕਿਸੇ ਵੀ ਸਟ੍ਰੀਮ (ਮੈਡੀਕਲ, ਨਾਨ-ਮੈਡੀਕਲ, ਕਮਰਸ, ਆਰਟਸ) ਵਿੱਚ ਦਾਖਲਾ ਲੈ ਸਕਦੇ ਹਨ।ਸਕੂਲ ਵਲੋਂ ਘੱਟ ਫੀਸਾਂ ‘ਤੇ ਹਰ ਤਰ੍ਹਾਂ …

Read More »

ਖ਼ਾਲਸਾ ਕਾਲਜ ਵੂਮੈਨ ਵਿਦਿਆਰਥਣਾਂ ਦਾ ‘ਬੈਸਟ ਕਾਸਟਿਊਮ ਡਿਜ਼ਾਈਨਰ’ ਖਿਤਾਬ ਨਾਲ ਸਨਮਾਨ

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੂਮੈਨ ਫੈਸ਼ਨ ਡਿਜ਼ਾਈਨਿੰਗ ਵਿਭਾਗ ਦੀਆਂ ਵਿਦਿਆਰਥਣਾਂ ਨੇ ਨੋਇਡਾ ਫ਼ਿਲਮ ਸਿਟੀ ਵਿਖੇ 360 ਐਡਵਰਟਾਈਜ਼ਿੰਗ ਪ੍ਰੋਡਕਸ਼ਨ ਵੱਲੋਂ ਕਰਵਾਏ ਗਏ ਰਨਵੇ ਸ਼ੋਅ ’ਚ ਹਿੱਸਾ ਲੈਂਦਿਆਂ ‘ਬੈਸਟ ਕਾਸਟਿਊਮ ਡਿਜ਼ਾਈਨਰ’ ਵਜੋਂ ਖਿਤਾਬ ਹਾਸਲ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਜੇਤੂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਵਿਦਿਆਰਥਣਾਂ ਨੇ ਕ੍ਰਮਵਾਰ 3 ਰਾਊਂਡ ਈਵਨਿੰਗ ਵੀਅਰ, ਫੁਲਕਾਰੀ …

Read More »

ਖ਼ਾਲਸਾ ਕਾਲਜ ਵਿਖੇ ਵਿਸ਼ਵ ਰੰਗਮੰਚ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਥੀਏਟਰ ਸਟੱਡੀਜ਼ ਵਿਭਾਗ ਵੱਲੋਂ ਵਿਸ਼ਵ ਰੰਗਮੰਚ ਦਿਵਸ ਮਨਾਇਆ ਗਿਆ।ਇਸ ਪ੍ਰੋਗਰਾਮ ਵਿੱਚ ‘ਉਸਤਾਦ ਬਿਸਮਿੱਲ੍ਹਾ ਖਾਨ ਯੁਵਾ ਪੁਰਸਕਾਰ-2023’ ਨਾਲ ਨਿਵਾਜ਼ੇ ਗਏ ਕਾਲਜ ਦੇ ਸਾਬਕਾ ਵਿਦਿਆਰਥੀ ਅਤੇ ਰਾਸ਼ਟਰੀ ਪੱਧਰ ਦੇ ਥੀਏਟਰ ਕਲਾਕਾਰ ਵਿਪਨ ਕੁਮਾਰ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਿਹਾ ਕਿ ਵਿਪਨ ਕੁਮਾਰ ਕਾਲਜ ਦਾ ਹੋਣਹਾਰ …

Read More »

ਖਾਲਸਾ ਕਾਲਜ ਵਿਖੇ ਸੱਭਿਆਚਾਰਕ ਮੁਕਾਬਲੇ ‘ਰੌਣਕ-2024’ ਦਾ ਹੋਇਆ ਸ਼ਾਨਦਾਰ ਅਗਾਜ਼

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਯੁਵਕ ਭਲਾਈ ਅਤੇ ਸੱਭਿਆਚਾਰਕ ਵਿਭਾਗ ਵੱਲੋਂ 6 ਅਪ੍ਰੈਲ ਤੱਕ ਚੱਲਣ ਵਾਲੇ ਸੱਭਿਆਚਾਰਕ ਮੁਕਾਬਲੇ ‘ਰੌਣਕ-2024’ ਦਾ ਪ੍ਰਿੰਸੀਪਲ ਡਾ. ਮਹਿਲ ਸਿੰਘ ਵੱਲੋਂ ਸ਼ਮ੍ਹਾ ਰੌਸ਼ਨ ਕਰ ਕੇ ਸ਼ਾਨਦਾਰ ਆਗਾਜ਼ ਕੀਤਾ ਗਿਆ।ਕਾਲਜ ਪ੍ਰਿੰਸੀਪਲ ਨੇ ਵਿਭਾਗ ਮੁੱਖੀ ਅਤੇ ਰਜਿਸਟਰਾਰ ਡਾ. ਦਵਿੰਦਰ ਸਿੰਘ ਵੱਲੋਂ ਕਰਵਾਏ ਸੱਭਿਆਚਾਰਕ ਮੁਕਾਬਲੇ ਦੀ ਵਧਾਈ ਦਿੰਦਿਆਂ ਕਿਹਾ ਕਿ ਇਨਸਾਨ ਦਾ ਮੁੱਢਲਾ ਫ਼ਰਜ਼ …

Read More »

ਲੈਕਚਰਾਰ ਮੈਡਮ ਨਰੇਸ਼ ਕੁਮਾਰੀ ਦੀ ਸੇਵਾ ਮੁਕਤੀ ‘ਤੇ ਸਮਾਗਮ ਦਾ ਆਯੋਜਨ

ਸੰਗਰੂਰ, 4 ਅਪ੍ਰੈਲ (ਜਗਸੀਰ ਲੌਂਗੋਵਾਲ) – ਸਿੱਖਿਆ ਵਿਭਾਗ ਵਿੱਚ ਲਗਭਗ 32 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਮੈਡਮ ਨਰੇਸ਼ ਕੁਮਾਰੀ ਲੈਕਚਰਾਰ ਰਾਜਨੀਤੀ ਸ਼ਾਸਤਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਵਿਚੋਂ ਸੇਵਾ ਮੁਕਤ ਹੋਣ ‘ਤੇ ਸ਼ਾਨਦਾਰ ਸਮਾਗਮ ਕਰਵਾਇਆ ਗਿਆ।ਸਕੂਲ ਸਟਾਫ ਵਲੋਂ ਪ੍ਰਿੰਸੀਪਲ ਨਵਰਾਜ ਕੌਰ ਅਤੇ ਸੀਨੀਅਰ ਲੈਕਚਰਾਰ ਚਰਨਦੀਪ ਸੋਨੀਆ ਦੀ ਦੇਖ-ਰੇਖ ਵਿੱਚ ਹੋਏ ਸਮਾਗਮ ਵਿੱਚ ਮੈਡਮ ਨਰੇਸ਼ ਕੁਮਾਰੀ ਦੇ ਪਰਿਵਾਰਕ ਮੈਂਬਰਾਂ ਨੇ …

Read More »

ਗੀਤਕਾਰ ਲਵਲੀ ਬਡਰੁੱਖਾਂ ਨੂੰ ਗਹਿਰਾ ਸਦਮਾ, ਮਾਤਾ ਦਾ ਦੇਹਾਂਤ

ਸੰਗਰੂਰ, 4 ਅਪ੍ਰੈਲ (ਜਗਸੀਰ ਲੌਂਗੋਵਾਲ) – ਪੰਜਾਬੀ ਸੰਗੀਤ ਇੰਡਸਟਰੀ ਦੇ ਸਥਾਪਤ ਗੀਤਕਾਰ ਲਵਲੀ ਬਡਰੁੱਖਾਂ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ, ਜਦੋਂ ਉਨ੍ਹਾਂ ਦੀ ਮਾਤਾ ਸਰਦਾਰਨੀ ਸੁਰਿੰਦਰ ਕੌਰ ਬਡਰੁੱਖਾਂ ਪਤਨੀ ਹਰਬੰਸ ਸਿੰਘ ਬਡਰੁੱਖਾਂ ਦਾ ਦੇਹਾਂਤ ਹੋ ਗਿਆ।ਇਸ ਦੁੱਖ ਦੀ ਘੜੀ ਗਾਇਕ ਹਾਕਮ ਬੱਖਤੜੀਵਾਲਾ ਕੌਮੀ ਪ੍ਰਧਾਨ ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਪੰਜਾਬ, ਪ੍ਰਸਿੱਧ ਗਾਇਕ ਲਵਲੀ ਨਿਰਮਾਣ ਧੂਰੀ, ਗਾਇਕ ਰਣਜੀਤ ਮਣੀ, ਐਡਵੋਕੇਟ ਗੋਰਵ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ 49ਵੀਂ ਸਾਲਾਨਾ ਕਾਨਵੋਕੇਸ਼ਨ 6 ਅਪ੍ਰੈਲ ਨੂੰ

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ 6 ਅਪ੍ਰੈਲ ਨੂੰ ਹੋਣ ਵਾਲੀ 49ਵੀਂ ਸਾਲਾਨਾ ਕਾਨਵੋਕੇਸ਼ਨ ਦੀਆਂ ਸਾਰੀਆਂ ਤਿਆਰੀਆਂ ਨੇਪਰੇ ਚੜ੍ਹ ਗਈਆਂ ਹਨ।ਇਕ ਦਿਨ ਪਹਿਲਾਂ 5 ਅਪ੍ਰੈਲ ਨੂੰ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਕਨਵੈਨਸ਼ਨ ਸੈਂਟਰ ਵਿਖੇ ਕਰਵਾਈ ਜਾ ਰਹੀ ਰਿਹਰਸਲ ਵਿੱਚ ਡਿਗਰੀਆਂ ਅਤੇ ਮੈਡਲ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਹਾਜ਼ਰ ਹੋਣਗੇ।ਪੰਜਾਬ ਦੇ ਮਾਨਯੋਗ ਰਾਜਪਾਲ ਅਤੇ ਗੁਰੂ ਨਾਨਕ ਦੇਵ …

Read More »