Wednesday, November 25, 2026

ਪੰਜਾਬੀ

ਡਾ. ਸੋਹਲ ਦੀ ਕਾਵਿ ਪੁਸਤਕ `ਐਨੀਮੇਟਿਡ ਰਿਸ਼ਤੇ` `ਤੇ ਹੋਈ ਵਿਚਾਰ ਚਰਚਾ

ਆਰਥਿਕ ਤਾਣੇ ਬਾਣੇ ਤੇ ਚੋਟ ਕਰਦੀ ਹੈ ਕਵਿਤਾ – ਡਾ. ਤਿਆਗੀ, ਡਾ. ਦਰਿਆ ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ – ਦਵਿੰਦਰ ਸਿੰਘ) – ਏਕਮ ਸਾਹਿਤ ਮੰਚ ਵਲੋਂ ਭਾਈ ਵੀਰ ਸਿੰਘ ਵਿਚਾਰ ਮੰਚ ਦੇ ਸਹਿਯੋਗ ਨਾਲ ਭਾਈ ਵੀਰ ਸਿੰਘ ਨਿਵਾਸ ਅਸਥਾਨ ’ਤੇ ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਦੀ ਪ੍ਰਧਾਨ ਡਾ. ਸਰਬਜੀਤ ਕੌਰ ਸੋਹਲ ਦੀ ਨਵ-ਪ੍ਰਕਾਸ਼ਿਤ ਕਾਵਿ-ਪੁਸਤਕ ‘ਐਨੀਮੇਟਿਡ ਰਿਸ਼ਤੇ’ ਉਪਰ ਵਿਚਾਰ ਚਰਚਾ ਕੀਤੀ ਗਈ। …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ 49ਵਾਂ ਸਥਾਪਨਾ ਦਿਵਸ 24 ਨੂੰ

ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਆਪਣਾ 49ਵਾਂ ਸਥਾਪਨਾ ਦਿਵਸ 24 ਨਵੰਬਰ, 2018 (ਸ਼ਨੀਵਾਰ) ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਜਾ ਰਹੀ ਹੈ।ਇਸ ਸਬੰਧੀ ਵਾਈਸ-ਚਾਂਸਲਰ ਪ੍ਰੋ. ਡਾ. ਜਸਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾ ਹੇਠ ਵੱਖ-ਵੱਖ ਸਥਾਪਕ ਕਮੇਟੀਆਂ ਵਲੋ ਕਾਰਜ ਆਰੰਬੇ ਗਏ ਹਨ।ਇਸ ਦਿਨ ਦੇ ਜਸ਼ਨਾਂ ਦਾ ਆਰੰਭ ਸਵੇਰੇ 8.15 ਵਜੇ ਗੁਰਦੁਆਰਾ ਸਾਹਿਬ …

Read More »

ਲਾਊਡ ਸਪੀਕਰਾਂ ਉਪਰ ਲੱਗੀ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਮੰਗ

ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੂੰ ਵੱਖ-ਵੱਖ  ਪੱਤਰ ਲਿਖ ਕੇ ਮਾਣਯੋਗ ਸੁਪਰੀਮ ਕੋਰਟ ਵੱਲੋਂ ਰਾਤ 10.00 ਵਜੇ ਤੋਂ ਸਵੇਰੇ 6.00 ਵਜੇ ਤੀਕ ਲਾਊਡ ਸਪੀਕਰਾਂ ਉਪਰ ਲਾਈ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਮੰਗ ਕੀਤੀ …

Read More »

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਨੇ ਸਹਿ-ਅਕਾਦਮਿਕ ਵਿੱਦਿਅਕ ਮੁਕਾਬਲਿਆਂ `ਚ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਵਿਚਲੀ ਕਲਾ ਨੂੰ ਉਭਾਰਣ ਦੇ ਮਕਸਦ ਤਹਿਤ 3 ਰੋਜ਼ਾ ਖੇਤਰ ਪੱਧਰ ਦੇ ਸਹਿ-ਅਕਾਦਮਿਕ ਵਿੱਦਿਅਕ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ’ਚ ਪੰਜਾਬ ਦੇ 5 ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ, ਤਰਨ ਤਾਰਨ ਅਤੇ ਪਠਾਨਕੋਟ ਦੇ ਵੱਖ-ਵੱਖ ਸਕੂਲਾਂ ਤੋਂ ਆਏ ਵਿਦਿਆਰਥੀਆਂ ਨੇ ਆਪਣੀ-ਆਪਣੀ ਕਲਾ …

Read More »

ਤਾਇਕਵਾਂਡੋ `ਚ ਅੱਵਲ ਆਏ ਹਰਜੱਸ ਪਬਲਿਕ ਸਕੂਲ ਦੇ ਬੱਚੇ ਸਨਮਾਨਿਤ

ਸਮਰਾਲਾ, 19 ਨਵੰਬਰ (ਪੰਜਾਬ ਪੋਸਟ- ਕੰਗ) – ਬੀਤੇ ਦਿਨੀਂ ਤਰਨ-ਤਾਰਨ ਵਿਖੇ ਕਰਵਾਈ ਗਈ ਦੂਜੀ ਨੈਸ਼ਨਲ ਤਾਇਕਵਾਂਡੋ ਚੈਪੀਅਨਸ਼ਿਪ-2018 ਵਿਚ ਪੰਜਾਬ ਭਰ ਦੇ ਖਿਡਾਰੀਆਂ ਨੇ ਭਾਗ ਲਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਰਜੱਸ ਪਬਲਿਕ ਸਕੂਲ ਝੜੌਦੀ ਦੇ ਪ੍ਰਿੰਸੀਪਲ ਜਸਵਿੰਦਰ ਕੌਰ ਨੇ ਦੱਸਿਆ ਕਿ ਇਸ ਸਕੂਲ ਦੇ ਬੱਚਿਆਂ ਨੇ ਕੋਚ ਰਕੇਸ਼ ਕੁਮਾਰ ਅਤੇ ਪ੍ਰਿੰਸ ਮੱਟੂ ਦੀ ਮਿਹਨਤ ਸਦਕਾ ਇਸ ਸਕੂਲ ਦਾ ਨਾਮ ਇਲਾਕੇ ਅਤੇ …

Read More »

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ।ਇਸ ਸਮੇਂ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਮਗਰੋਂ ਭਾਈ ਗੁਰਕੀਰਤ ਸਿਘ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਇਲਾਹੀ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ।ਅਰਦਾਸ ਭਾਈ ਰਾਜਦੀਪ ਸਿੰਘ ਨੇ ਕੀਤੀ ਤੇ ਪਾਵਨ …

Read More »

ਸ਼੍ਰੋਮਣੀ ਕਮੇਟੀ ਦੇ ਜਥੇ ਦੇ 1227 ਸ਼ਰਧਾਲੂਆਂ ਨੂੰ ਜਾਰੀ ਹੋਏ ਪਾਕਿਸਤਾਨ ਦੇ ਵੀਜ਼ੇ

ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 23 ਨਵੰਬਰ ਨੂੰ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 21 ਨਵੰਬਰ ਨੂੰ ਰਵਾਨਾ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਵੱਲੋਂ ਇਸ ਜਥੇ ਨਾਲ ਜਾਣ ਲਈ 1630 ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਲਈ ਭੇਜੇ …

Read More »

ਗੁਰਦੁਆਰਾ ਸਾਹਿਬ ਦੀ ਇਮਾਰਤ ਡਿੱਗਣ ਨਾਲ ਹੋਈਆਂ ਮੌਤਾਂ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਰਾਜਸਥਾਨ ਦੇ ਇੱਕ ਪਿੰਡ ਵਿਚ ਨਿਰਮਾਣ ਅਧੀਨ ਗੁਰਦੁਆਰਾ ਸਾਹਿਬ ਦੀ ਬੀਤੇ ਕੱਲ੍ਹ ਇਮਾਰਤ ਡਿੱਗਣ ਕਾਰਨ ਹੋਈਆਂ ਮੌਤਾਂ ’ਤੇ ਅਫਸੋਸ ਪ੍ਰਗਟਾਇਆ ਹੈ।ਜਾਰੀ ਇੱਕ ਬਿਆਨ ਵਿਚ ਗੋਬਿੰਦ ਸਿੰਘ ਲੋਂਗੋਵਾਲ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਬਣ ਰਹੀ ਇਮਾਰਤ ਦੇ ਡਿੱਗ ਜਾਣ ਅਤੇ ਇਸ ਹਾਦਸੇ ਕਾਰਨ …

Read More »

ਲਾਇਨ ਸੁਖਵਿੰਦਰ ਸਿੰਘ ਨਰੂਲਾ ਦਾ ਸਿਡਨੀ `ਚ ਸਨਮਾਨ

ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਲਾਇਨਜ਼ ਕਲ੍ੱਬ ਅੰਮ੍ਰਿਤਸਰ ਗੋਲਡਨ ਟੈੰਪਲ ਦੇ ਪ੍ਰਧਾਨ ਸੁਖਵਿੰਦਰ ਸਿੰਘ ਨਰੂਲਾ ਦਾ ਪਿਛਲੇ ਦਿਨੀਂ ਸਿਡਨੀ ਦੌਰੇ ਦੌਰਾਨ ੳੋੁਥੋਂ ਦੀ ਲਾਇਨਜ਼ ਕਲੱਬ ਬਲੈਕ ਟਾਊਨ ਸਿਟੀ ਵਲੋਂ ਸਨਮਾਨਿਤ ਕੀਤਾ ਗਿਆ।ਅੰਮ੍ਰਿਤਸਰ ਵਾਪਸ ਪਰਤੇ ਲਾਇਨ ਨਰੂਲਾ ਨੇ ਕਿਹਾ ਕਿ ਦੁਨੀਆਂ ਦੇ 210 ਤੋਂ ਜ਼ਿਆਦਾ ਦੇਸ਼ਾਂ ਵਿਚ ਲਾਇਨ ਕਲੱਬ ਦੇ 14 ਲੱਖ ਤੋਂ ਵੱਧ ਮੈਂਬਰ ਮਾਨਵਤਾ ਦੀ ਸੇਵਾ ਵਿੱਚ …

Read More »

ਯਾਦਗਾਰੀ ਹੋ ਨਿੱਬੜਿਆ ‘ਹੁਨਰ ਕਾ ਜਲਵਾ’ 2018 ਸੀਜਨ-1

ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ- ਅਮਨ) – ਡਰੀਮਜ਼ ਡਾਂਸ ਅਕੈਡਮੀ ਵਲੋਂ ਸੈਲੀਬ੍ਰੇਸ਼ਨ ਮਾਲ ਵਿਖੇ ‘ਹੁਨਰ ਕਾ ਜਲਵਾ’ 2018 ਸੀਜਨ-1 ਪ੍ਰੋਗਰਾਮ ਦੌਰਾਨ ਡਾਂਸ, ਸਿੰਗਿੰਗ, ਫੈਂਸੀ ਡਰੈੱਸ ਅਤੇ ਮਾਡਲਿੰਗ ਆਦਿ ਮੁਕਾਬਲੇ ਕਰਵਾਏ ਗਏ।ਗਾਇਕ ਹਰਫ ਪੰਡੋਰੀ ਅਤੇ ਸਮਾਜ ਸੇਵਕ ਰਣਦੀਪ ਕੋਹਲੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।ਸ਼ੋਅ ਦੇ ਆਰਗੇਨਾਈਜਰ ਸਪਨਾ ਮਲਹੋਤਰਾ ਅਤੇ ਵਿਪੁਲ ਮਲਹੋਤਰਾ ਨੇ ਦਿੰਦਿਆਂ ਦੱਸਿਆ ਕਿ ਇਸ ਸ਼ੋਅ ਵਿਚ ਜੇਤੂ ਰਹਿਣ ਵਾਲੇ …

Read More »