Wednesday, November 25, 2026

ਪੰਜਾਬੀ

ਰੇਲ ਪਟੜੀਆਂ ’ਤੇ ਵਾਪਰਦੇ ਹਾਦਸੇ ਰੋਕਣ ਲਈ ਨਵਜੋਤ ਸਿੱਧੂ ਵਲੋਂ ਰੇਲ ਮੰਤਰੀ ਨੂੰ ਪੱਤਰ

ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਰੇਲ ਪਟੜੀਆਂ ’ਤੇ ਅਕਸਰ ਵਾਪਰਦੇ ਰੇਲ ਹਾਦਸੇ ਰੋਕਣ ਲਈ ਪੱਕੇ ਪ੍ਰਬੰਧ ਕਰਨ ਵਾਸਤੇ ਕੇਂਦਰੀ ਰੇਲ ਮੰਤਰੀ ਪਿਯੂਸ਼ ਗੋਇਲ ਨੂੰ ਪੱਤਰ ਲਿਖਿਆ ਹੈ।ਸਥਾਨਕ ਸਰਕਟ ਹਾਊਸ ਵਿਖੇ ਹਾਦਸੇ ਦੌਰਾਨ ਜਾਨ ਗੁਆ ਗਏ ਵਿਅਕਤੀਆਂ ਦੇ ਵਾਰਸਾਂ ਨੂੰ ਚੈਕ ਵੰਡਣ ਮੌਕੇ ਪ੍ਰੈਸ ਨਾਲ ਗੱਲਬਾਤ ਕਰਦੇ ਸਿੱਧੂ ਨੇ ਦੱਸਿਆ ਕਿ …

Read More »

7 ਪੇਸ਼ੀਆਂ `ਤੇ ਵੀ ਸੂਚਨਾ ਨਾ ਦੇਣ ਤੇ ਡੀ.ਈ.ਓ (ਸੈ.ਸਿ:) ਲੁਧਿਆਣਾ ਨੂੰ 5000/- ਦਾ ਜੁਰਮਾਨਾ- ਕਮਾਂਡੈਂਟ ਰਸ਼ਪਾਲ ਸਿੰਘ

ਸਮਰਾਲਾ, 25 ਅਕਤੂਬਰ (ਪੰਜਾਬ ਪੋਸਟ- ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੇ ਪ੍ਰਧਾਨ ਕਮਾਂਡੈਂਟ ਰਸ਼ਪਾਲ ਸਿੰਘ ਨੇ ਦੱਸਿਆ ਹੈ ਕਿ ਜ਼ਿਲ੍ਹਾ ਸਿੱਖਿਆ ਅਫਸਰ (ਸ) ਲੁਧਿਆਣਾ ਦੇ ਦਫਤਰ ਤੋਂ ਸੂਚਨਾ ਐਕਟ ਅਧੀਨ ਮੰਗੇ ਰਿਕਾਰਡ ਦੀ 7 ਪੇਸ਼ੀਆਂ ਦੌਰਾਨ ਵੀ ਸੂਚਨਾ ਨਾ ਮਿਲਣ ’ਤੇ ਪੰਜਾਬ ਸੂਚਨਾ ਕਮਿਸ਼ਨਰ ਪ੍ਰੀਤੀ ਚਾਵਲਾ ਨੇ ਫਿਲਹਾਲ 5000/- ਰੁਪਏ ਦਾ ਹਰਜਾਨਾ ਸਾਡੇ ਦਫਤਰ ਦੇ ਆਰ.ਟੀ.ਆਈ ਇੰਚਾਰਜ ਦਰਸ਼ਨ …

Read More »

ਸ੍ਰੀ ਹਰਿਮੰਦਰ ਸਾਹਿਬ ਵਿਖੇ ਬਣਿਆ ਨਵਾਂ ਜੋੜਾ ਘਰ ਕੀਤਾ ਸੰਗਤ ਅਰਪਣ

ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆਉਂਦੀਆਂ ਸੰਗਤਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਰਾਵਾਂ ਵਾਲੇ ਪਾਸੇ ਨਵਾਂ ਤਿਆਰ ਕੀਤਾ ਗਿਆ ਜੋੜਾਘਰ ਅੱਜ ਅਰਦਾਸ ਉਪਰੰਤ ਸੰਗਤ ਅਰਪਣ ਕੀਤਾ ਗਿਆ।ਸ਼੍ਰੋਮਣੀ ਕਮੇਟੀ ਵੱਲੋਂ ਇਸ ਜੋੜਾਘਰ ਦੀ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਦਿੱਤੀ ਗਈ ਸੀ।ਜੋੜਾਘਰ ਸੰਗਤ ਅਰਪਣ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ …

Read More »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਲੌਕਿਕ ਨਗਰ ਕੀਰਤਨ ਸਜਾਇਆ

ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਵਿੱਤਰ ਤੇ ਇਤਿਹਾਸਕ ਸ਼ਹਿਰ ਸ੍ਰੀ ਅੰਮ੍ਰਿਤਸਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖਤ ਸਾਹਿਬ ਤੋਂ ਖਾਲਸਾਈ ਜਾਹੋ ਜਲਾਲ ਨਾਲ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ …

Read More »

ਇਮਾਨਦਾਰੀ ਜਿੰਦਾ ਹੈ – ਬੈਂਕ ਦੇ ਹੈਡ ਕੈਸ਼ੀਅਰ ਨੇ ਮੋੜੇ 10000 ਰੁਪਏ

ਭੀਖੀ/ਮਾਨਸਾ, 24 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੰਜਾਬ ਨੈਸ਼ਨਲ ਬੈਂਕ ਦੀ ਬਰਾਂਚ ਸਰਦੂਲਗੜ੍ਹ ਵਿਖੇ ਮਦਨ ਲਾਲ ਵਾਸੀ ਕਾਹਨੇਵਾਲਾ ਪੈਸੇ ਜਮਾਂ ਕਰਵਾਉਣ ਆਇਆ ਸੀ, ਪਰ ਉਹ ਭੁਲੇਖੇ ਨਾਲ ਵੱਧ ਪੈਸੇ ਦੇ ਕੇ ਚਲਾ ਗਿਆ।       ਬੈਂਕ ਦੇ ਹੈਡ ਕੈਸ਼ੀਅਰ ਗੁਰਮੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਦਨ ਲਾਲ ਵਾਸੀ ਕਾਹਨੇਵਾਲਾ ਬੈਂਕ ਵਿੱਚ ਪੈਸੇ ਜਮਾਂ ਕਰਵਾਉਣ ਆਇਆ ਸੀ ਤੇ ਭੁਲੇਖੇ ਨਾਲ …

Read More »

ਸੀ.ਪੀ.ਐਫ ਯੂਨੀਅਨ ਕਰੇਗੀ ਸੰਸਦ ਮੈਂਬਰਾਂ ਦੇ ਦਫਤਰ ਅੱਗੇ ਭੁੱਖ ਹੜਤਾਲ

ਭੀਖੀ/ਮਾਨਸਾ, 24 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਥਾਨਕ ਬਾਲ ਭਵਨ ਵਿਖੇ ਸੀ.ਪੀ.ਐਫ ਕਰਮਚਾਰੀ ਯੂਨੀਅਨ ਮਾਨਸਾ ਇਕਾਈ ਦੀ ਇੱਕ ਅਹਿਮ ਮੀਟਿੰਗ ਜਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਦੀ ਅਗਵਾਈ ਵਿੱਚ ਹੋਈ।ਉਨ੍ਹਾਂ ਕਿਹਾ ਕਿ ਸਰਕਾਰ ਵਲੋਂ 2014 ਤੋਂ ਬਾਅਦ ਸਾਰੇ ਸਰਕਾਰੀ ਕਰਮਚਾਰੀਆਂ ਦੀ ਪੈਨਸ਼ਨ ਬੰਦ ਕਰ ਦਿੱਤੀ ਗਈ ਜੋ ਕਿ ਸਰਾਸਰ ਗਲਤ ਹੈ।ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਸਾਡੇ ਹੱਕਾਂ `ਤੇ ਡਾਕਾ ਮਾਰਿਆ ਅਤੇ ਸਾਡੀ …

Read More »

ਆਲ ਇੰਡੀਆ ਕ੍ਰਿਕਟ ਲੀਗ ਦੇ ਸੈਮੀਫਾਈਨਲ ਮੁਕਾਬਲੇ ਸ਼ੁਰੂ

ਭੀਖੀ/ਮਾਨਸਾ, 24 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਜਿਲ੍ਹਾ ਕ੍ਰਿਕਟ ਐਸੋਸੀਏਸ਼ਨ ਮਾਨਸਾ ਵਲੋਂ ਡਿਪਟੀ ਕਮਿਸ਼ਨਰ ਕਮ ਚੇਅਰਪਰਸਨ ਮਿਸ ਅਪਨੀਤ ਰਾਇਤ ਆਈ.ਏ.ਐਸ ਜੀ ਦੀ ਅਗਵਾਈ ਹੇਠ ਕਰਵਾਈ ਜਾ ਰਹੀ ਸਵ: ਬਲਰਾਜ ਸਿੰਘ ਭੂੰਦੜ ਅਤੇ ਗੁਰਪ੍ਰੀਤ ਸਿੰਘ ਸਿੱਧੂ ਯਾਦਗਾਰੀ ਆਲ ਇੰਡੀਆ ਕ੍ਰਿਕਟ ਲੀਗ ਦੇ ਸੈਮੀਫਾਈਨਲ ਮੁਕਾਬਲੇ ਸ਼ੁਰੂ ਹੋਏ।ਲੀਗ ਮੈਚ ਦੌਰਾਨ ਕੈਂਬਰਿਜ ਸਕੂਲ ਅਤੇ ਮਾਨਸ਼ਾਹੀਆ ਇਲੈਵਨ ਦੀਆਂ ਟੀਮਾਂ ਵਿਚਕਾਰ ਬਹੁਤ ਹੀ ਰੌਚਕ ਮੁਕਾਬਲਾ …

Read More »

ਰੇਲ ਹਾਦਸੇ ਦੇ 9 ਹੋਰ ਪੀੜ੍ਹਤ ਪਰਿਵਾਰਾਂ ਨੂੰ ਦਿੱਤੀ 5-5 ਲੱਖ ਰੁਪਏ ਦੀ ਸਹਾਇਤਾ ਰਾਸ਼ੀ

 ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਅਤੇ ਸਰਕਾਰੀਆ ਨੇ ਪੀੜ੍ਹਤ ਪਰਿਵਾਰਾਂ ਨਾਲ ਦੁੱਖ ਵੰਡਾਇਆ     ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਪੋਸਟ-ਪ੍ਰੀਤਮ ਸਿੰਘ) – ਜੌੜਾ ਫਾਟਕ ਰੇਲ ਹਾਦਸੇ ਦੇ 9 ਹੋਰ ਪੀੜ੍ਹਤ ਪਰਿਵਾਰਾਂ ਨੂੰ ਅੱਜ ਸਥਾਨਕ ਸਰਕਟ ਹਾਊਸ ਵਿਖੇ ਪੰਜਾਬ ਸਰਕਾਰ ਵਲੋਂ 5-5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ। ਪੀੜ੍ਹਤ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ …

Read More »

ਬ੍ਰਹਮ ਮਹਿੰਦਰਾ ਤੇ ਸਰਕਾਰੀਆ ਨੇ ਮੁੜ ਪੁੱਛਿਆ ਮਰੀਜ਼ਾਂ ਦਾ ਹਾਲ

ਰੇਲ ਹਾਦਸੇ ਵਾਲੇ ਦਿਨ ਤੋਂ ਹੀ ਅੰਮ੍ਰਿਤਸਰ ਬੈਠੇ ਹਨ ਸਿਹਤ ਮੰਤਰੀ ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਪੋਸਟ-ਪ੍ਰੀਤਮ ਸਿੰਘ) – ਸਿਹਤ ਮੰਤਰੀ ਬ੍ਰਹਮ ਮਹਿੰਦਰਾ ਅਤੇ ਮਾਲ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਅੱਜ ਮੁੜ ਰੇਲ ਹਾਦਸੇ ਦੇ ਪੀੜਤਾਂ ਦਾ ਹਾਲ ਪੁੱਛਣ ਲਈ ਸਿਵਲ ਹਸਪਤਾਲ, ਗੁਰੂ ਨਾਨਕ ਹਸਪਤਾਲ ਅਤੇ ਅਮਨਦੀਪ ਹਸਪਤਾਲ ਗਏ।ਉਨਾਂ ਮਰੀਜਾਂ ਨੂੰ ਮਿਲ ਰਹੇ ਇਲਾਜ ਬਾਰੇ ਪੁੱਛਿਆ ਤੇ ਡਾਕਟਰਾਂ ਕੋਲੋਂ ਉਨਾਂ ਦੀ …

Read More »

ਰਾਮਤੀਰਥ ਵਿਖੇ ਛੇਤੀ ਬਣਾਏ ਜਾਵੇਗੀ ਆਈ.ਟੀ.ਆਈ- ਸਿੱਧੂ

ਨਾ ਭਾਰਤ ਸਵੱਛ ਹੋਇਆ ਤੇ ਨਾ ਸਫਾਈ ਕਰਮੀਆਂ ਦੀ ਸੁਣੀ ਗਈ – ਵੇਰਕਾ ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਪੋਸਟ-ਪ੍ਰੀਤਮ ਸਿੰਘ) – ਆਦਿ ਕਵੀ ਭਗਵਾਨ ਵਾਲਮੀਕ ਦੇ ਰਾਜ ਪੱਧਰੀ ਸਮਾਗਮ, ਜੋ ਕਿ ਰੇਲ ਹਾਦਸੇ ਵਿਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਨਾਲ ਸ਼ੁਰੂ ਹੋਇਆ, ਨੂੰ ਸੰਬੋਧਨ ਕਰਦੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਮਹਾਂਪੁਰਖਾਂ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਨਸੀਹਤ …

Read More »