Wednesday, November 25, 2026

ਪੰਜਾਬੀ

ਲਵਾਰਿਸ ਵਿਅਕਤੀ ਦੀ ਲਾਸ਼ ਮਿਲੀ

ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਸਥਾਨਕ ਦੁਰਗਿਆਨਾ ਮੰਦਰ ਚੌਂਕੀ ਇੰਚਾਰਜ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 19 ਅਕਤੂਬਰ 2018 ਨੂੰ ਅੰਧ ਵਿਦਿਆਲਿਆ ਸਕੂਲ ਨੇੜੇ ਲੋਹਗੜ ਚੌਂਕ ਵਿਖੇ ਇੱਕ ਵਿਅਕਤੀ ਦੀ ਅਚਾਨਕ ਕੁਦਰਤੀ ਮੌਤ ਹੋ ਗਈ ਸੀ।ਇਸ ਦੇ ਵਾਰਸਾਂ ਦਾ ਅਤੇ ਤੱਕ ਕੋਈ ਪਤਾ ਨਹੀਂ ਲੱਗਾ। ਬੁਲਾਰੇ ਨੇ ਦੱਸਿਆ ਕਿ ਲਾਸ਼ ਦੀ ਸਨਾਖਤ ਕਰਨ ਲਈ ਉਸ ਦੀ ਲਾਸ਼ …

Read More »

ਛੀਨਾ ਨੇ ਰੇਲ ਹਾਦਸੇ ਦੇ ਮ੍ਰਿਤਕ ਪਰਿਵਾਰਾਂ ਦੇ ਗ੍ਰਹਿ ਪਹੁੰਚ ਕੇ ਵੰਡਾਇਆ ਦੁੱਖ

ਕਿਹਾ ਸਬੂਤਾਂ ਦੇ ਬਾਵਜ਼ੂਦ ਵੀ ਦੋਸ਼ੀਆਂ ਨੂੰ ਬਚਾਉਣ ’ਚ ਜੁੱਟਿਆ ਪ੍ਰਸ਼ਾਸਨ ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ)- ਜੌੜਾ ਫਾਟਕ ਵਿਖੇ ਰੇਲ ਹਾਦਸੇ ’ਚ ਮਾਰੇ ਗਏ ਪਰਿਵਾਰਾਂ ਨੂੰ ਇਨਸਾਫ਼ ਨਾ ਮਿਲਣ ’ਤੇ ਅੱਜ ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਸੂਬਾ ਸਰਕਾਰ ਨੂੰ ਆੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਹਾਦਸੇ ਦੇ ਇੰਨੇ ਦਿਨ ਬੀਤ ਜਾਣ ਦੇ ਬਾਵਜੂਦ …

Read More »

ਮੁੱਖ ਮੰਤਰੀ ਵੱਲੋਂ ਤਲ ਅਵੀਵ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅੰਮ੍ਰਿਤਸਰ ਦੀ ਸਥਿਤੀ ਦਾ ਜਾਇਜ਼ਾ

ਤਲ ਅਵੀਵ/ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਜ਼ਰਾਈਲ ਦੇ ਸ਼ਹਿਰ ਤਲ ਅਵੀਵ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅੰਮ੍ਰਿਤਸਰ ਦੀ ਸਥਿਤੀ ਦਾ ਜਾਇਜ਼ਾ ਲਿਆ।ਉਨ੍ਹਾਂ ਨੇ ਅਧਿਕਾਰੀਆਂ ਨੂੰ ਪੀੜਤਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਰਾਹਤ ਤੇ ਮੁਆਵਜ਼ਾ ਛੇਤੀ ਵੰਡਣ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਇਲਾਕੇ ਵਿੱਚ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਲਈ ਲੋੜੀਂਦੇ ਕਦਮ …

Read More »

ਨਕਲੀ ਖੋਏ ਜਾਂ ਸਿੰਥੈਟਿਕ ਦੁੱਧ ਤੋਂ ਮਿਠਾਈਆਂ ਬਣਾਉਣ ਵਾਲਿਆਂ `ਤੇ ਕੱਸਿਆ ਜਾਵੇ ਸਿਕੰਜ਼ਾ -ਏ.ਡੀ.ਸੀ

ਭੀਖੀ/ਮਾਨਸਾ, 22 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਤਿਓਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਅਤੇ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੇਸ਼ ਤ੍ਰਿਪਾਠੀ ਵਲੋਂ ਪੁਲਿਸ ਵਿਭਾਗ ਅਤੇ ਸਿਹਤ ਵਿਭਾਗ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਸਮੇਂ ਉਨ੍ਹਾਂ ਕਿਹਾ ਕਿ ਮਿਠਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਨਿਰਵਿਘਨ ਜਾਰੀ ਰਹਿਣੀ ਚਾਹੀਦੀ ਹੈ, ਤਾਂ ਜੋ ਕੋਈ ਵੀ ਦੁਕਾਨਦਾਰ …

Read More »

ਫੂਡ ਸੇਫਟੀ ਵਿਭਾਗ ਮਾਨਸਾ ਵਲੋਂ 1950 ਲੀਟਰ ਨਕਲੀ ਦੇਸੀ ਘਿਉ ਜ਼ਬਤ

ਭੀਖੀ/ਮਾਨਸਾ, 22 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਵਲੋਂ ਤਿਉਹਾਰਾਂ ਦੇ ਸੀਜ਼ਨ ਦੇ ਚੱਲਦਿਆਂ ਖ਼ੁਰਾਕੀ ਵਸਤਾਂ ਦੇ ਮਿਲਾਵਟਖੋਰਾਂ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼ਾਂ `ਤੇ ਕਾਰਵਾਈ ਕਰਦਿਆਂ ਮਾਨਸਾ ਦੇ ਫ਼ੂਡ ਸੇਫਟੀ ਵਿਭਾਗ ਦੀ ਟੀਮ ਨੇ ਬੀਤੀ ਰਾਤ ਮਾਰੇ ਛਾਪੇ ਦੌਰਾਨ 1950 ਲੀਟਰ ਨਕਲੀ ਦੇਸੀ ਘਿਉ ਜ਼ਬਤ ਕੀਤਾ ਹੈ।ਮਾਨਸਾ ਦੇ ਫੂਡ ਸੇਫਟੀ ਵਿਭਾਗ ਦੇ ਸਹਾਇਕ ਕਮਿਸ਼ਨਰ ਅੰਮ੍ਰਿਤਪਾਲ …

Read More »

ਦਮਦਮੀ ਟਕਸਾਲ ਮੁਖੀ ਵਲੋਂ ਰੇਲ ਹਾਦਸੇ `ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁੱਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਅਮ੍ਰਿਤਸਰ ’ਚ ਦੁਸਿਹਰੇ ਮੌਕੇ ਵਾਪਰੇ ਰੇਲ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਬਹੁਤ ਦੁੱਖਦਾਈ ਕਰਾਰ ਦਿਤਾ।ਉਹਨਾਂ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਜਖਮੀਆਂ ਦੀ ਜਲਦ ਸਿਹਤਯਾਬੀ ਦੀ ਕਾਮਨਾ ਕਰਦਿਆਂ ਮ੍ਰਿਤਕਾਂ ਦੇ ਵਾਰਸਾਂ ਨੂੰ 1-1 …

Read More »

ਪੁਲਿਸ ਲਾਈਨ ਪਠਾਨਕੋਟ `ਚ ਸਹੀਦਾਂ ਨੂੰ ਸਲਾਮੀ ਤੇ ਸਰਧਾਂਜਲੀ ਦੇ ਕੇ ਕੀਤਾ ਯਾਦ

ਪੰਜਾਬ ਪੁਲਿਸ ਪਠਾਨਕੋਟ ਵਲੋਂ ਸ਼ਹੀਦਾਂ ਦੇ ਪਰਿਵਾਰਿਕ ਮੈਂਬਰ ਸਨਮਾਨਿਤ ਪਠਾਨਕੋਟ, 22 ਅਕਤੂਬਰ (ਪੰਜਾਬ ਪੋਸਟ ਬਿਊਰੋ) – ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੁਲਿਸ ਸ਼ਹੀਦੀ ਦਿਵਸ ਪੁਲਿਸ ਲਾਈਨ ਪਠਾਨਕੋਟ ਵਿਖੇ ਵਿਵੇਕ ਸੀਲ ਸੋਨੀ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਪਠਾਨਕੋਟ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ।ਪ੍ਰੋਗਰਾਮ ਦੇ ਅਰੰਭ ਵਿੱਚ ਸਹੀਦ ਜਵਾਨਾਂ ਨੂੰ ਸਲਾਮੀ ਦਿੱਤੀ ਗਈ।ਸਭ ਤੋਂ ਪਹਿਲਾਂ ਡੀ.ਐਸ.ਪੀ ਆਸਵੰਤ ਸਿੰਘ ਵੱਲੋਂ ਪੰਜਾਬ ਪੁਲਿਸ …

Read More »

ਭਵਿੱਖ ਦੀਆਂ ਜ਼ਰੂਰਤਾਂ ਲਈ ਬਾਸਮਤੀ ਦਾ ਬੀਜ਼ ਖੁੱਦ ਤਿਆਰ ਕਰਨ ਦੀ ਲੋੜ – ਡਾ. ਅਮਰੀਕ ਸਿੰਘ

ਪਠਾਨਕੋਟ, 22 ਅਕਤੂਬਰ (ਪੰਜਾਬ ਪੋਸਟ ਬਿਊਰੋ) –  ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸ਼ਨ ਤੰਦਰੁਸਤ ਪੰਜਾਬ ਅਤੇ ਆਤਮਾ (ਐਗਰੀਕਲਚਰਲ ਟੈਕਨਾਲੋਜੀ ਮੈਨੇਜਮੈਂਟ ਏਜੰਸੀ) ਸਕੀਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਝਲੋਆ ਵਿੱਚ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਚਲਾਏ ਜਾ ਰਹੇ ਫਾਰਮ ਸਕੂਲ ਦੀ ਚੌਥੀ ਕਲਾਸ ਲਗਾਈ ਗਈ, ਜਿਸ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਕੀਤੀ।ਇਸ …

Read More »

ਜੰਡਿਆਲਾ ਗੁਰੂ `ਚ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ ਕੱਢੀ ਪ੍ਰਭਾਤ ਫੇਰੀ

ਜੰਡਿਆਲਾ ਗੁਰ, 22 ਅਕਤੂਬਰ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿੱਚ ਪ੍ਰਭਾਤ ਫੇਰੀ ਕੱਢੀ ਗਈ।ਜਿਸ ਦੀ ਅਗਵਾਈ ਧਰਮ ਗੁਰੂ ਮਾਈ ਮੀਨਾ ਜੀ ਤਰਨਤਾਰਨ ਵਾਲੇ, ਹਰਭਜਨ ਸਿੰਘ ਸਾਬਕਾ ਈ.ਟੀ.ਓ,  ਭਗਵਾਨ ਵਾਲਮੀਕਿ ਜੀ ਸੰਤਿਸੰਗ ਸਭਾ ਜੰਡਿਆਲਾ ਗੁਰੂ ਦੇ ਪ੍ਰਧਾਨ ਗੋਰਵ ਸਿੱਧੂ, ਵਾਈਸ ਪ੍ਧਾਨ ਕੰਵਲਜੀਤ ਸਿੰਘ ਮੱਟੂ, ਪਿ੍ੰਸ ਸਹੋਤਾ ਨੇ ਕੀਤੀ। …

Read More »

ਕੈਪਟਨ ਅਮਰਿੰਦਰ ਵਲੋਂ ਰੇਲ ਹਾਦਸੇ ਦੇ ਪੀੜਤਾਂ ਦਾ ਸਮਾਜਿਕ-ਆਰਥਿਕ ਬਿਓਰਾ ਤਿਆਰ ਕਰਨ ਦੇ ਹੁਕਮ

ਚੰਡੀਗੜ੍ਹ, 22 ਅਕਤੂਬਰ (ਪੰਜਾਬ ਪੋਸਟ ਬਿਊਰੋ) – ਰੇਲ ਹਾਦਸੇ ਦੇ ਪੀੜਤਾਂ ਦੇ ਮੁੜ ਵਸੇਬੇ ਲਈ ਛੇਤੀ ਅਤੇ ਲੋੜ ਅਧਾਰਿਤ ਹੱਲ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੂੰ ਹਰੇਕ ਪੀੜਤ ਦਾ ਸਮਾਜਿਕ-ਆਰਥਿਕ ਬਿਓਰਾ ਵਿਸਥਾਰ ਵਿੱਚ ਤਿਆਰ ਕਰਨ ਦੇ ਹੁਕਮ ਦਿੱਤੇ ਹਨ।     ਮੁੱਖ ਮੰਤਰੀ ਨੇ ਬੀਤੇ ਦਿਨ ਜਦੋਂ …

Read More »