Wednesday, December 31, 2025

ਪੰਜਾਬੀ ਖ਼ਬਰਾਂ

ਮਾਤਾ ਸੁਰਜੀਤ ਕੌਰ ਉੱਪਲੀ ਨੂੰ ਭੇਂਟ ਕੀਤੀਆਂ ਸ਼ਰਧਾਂਜਲੀਆਂ

ਸੰਗਰੂਰ, 22 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬੀ ਸੰਗੀਤ ਇੰਡਸਟਰੀ ਵਿੱਚ ਸਥਾਪਤ ਪ੍ਰਸਿੱਧ ਮੰਚ ਸੰਚਾਲਕ ਅਤੇ ਗਾਇਕ ਕੁਲਵੰਤ ਉੱਪਲੀ ਸੰਗਰੂਰ ਦੇ ਸਤਿਕਾਰਯੋਗ ਮਾਤਾ ਸਰਦਾਰਨੀ ਸੁਰਜੀਤ ਕੌਰ ਉੱਪਲੀ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ ਅੱਜ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਸੰਗਰੂਰ ਵਿਖੇ ਸਵਰਗਵਾਸੀ ਮਾਤਾ ਸੁਰਜੀਤ ਕੌਰ ਉੱਪਲੀ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਕੀਤਾ ਗਿਆ।ਭਾਈ ਹਰਭੋਲ ਸਿੰਘ ਮਾਨ ਦੇ ਕੀਰਤਨੀ ਜਥੇ ਵਲੋਂ …

Read More »

ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਨਾਲ ਮਨਾਇਆ ਹੋਲੀ ਦਾ ਤਿਉਹਾਰ

ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਧੀਨ ਚੱਲ ਰਹੇ ਸਹਿਯੋਗ (ਹਾਫ ਵੇਅ ਹੋਮ) ਨਾਰੀ ਨਿਕੇਤਨ ਕੰਪਲੈਕਸ ਅੰਮ੍ਰਿਤਸਰ ਵਿਖੇ ਰਹਿ ਰਹੀਆਂ ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਨਾਲ ਹੋਲੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ।ਸੰਸਥਾ ਵਿੱਚ ਰਹਿ ਰਹੀਆਂ ਸਹਿਵਾਸਣਾਂ ਨੇ ਡਾਂਸ ਪੇਸ਼ ਕੀਤਾ।ਇਸ ਤੋਂ ਇਲਾਵਾ ਸਹਿਵਾਸਣਾਂ ਵਲੋਂ ਆਪਣੇ ਹੱਥੀਂ ਤਿਆਰ ਕੀਤੇ ਸਮਾਨ ਦੀ …

Read More »

ਸ਼ਾਰਜਾਹ ਵਿਖੇ ਫਾਂਸੀ ਦੀ ਸਜ਼ਾ ਯਾਫ਼ਤਾ ਚਾਰ ਨੌਜਵਾਨਾਂ ਲਈ ਮਸੀਹਾ ਬਣੇ ਡਾ: ਓਬਰਾਏ

ਰਿਹਾਈ ਉਪਰੰਤ ਵਾਪਸ ਪਰਤਿਆ ਪੰਜਾਬ ਦਾ ਗੁਰਪ੍ਰੀਤ ਸਿੰਘ ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ) – ਕੌਮਾਂਤਰੀ ਹੱਦਾਂ-ਸਰਹੱਦਾਂ ਤੋਂ ਉਤੇ ਉਠਦਿਆਂ ਦੇਸ਼ ਵਿਦੇਸ਼ ਵਿੱਚ ਲੋੜਵੰਦਾਂ ਲਈ ਮਸੀਹਾ ਬਣ ਪਹੁੰਚ ਕੇ ਲੋਕ ਸੇਵਾ ਦੀਆਂ ਨਵੀਆਂ ਮਿਸਾਲਾਂ ਸਿਰਜ਼ ਰਹੇ ਉੱਘੇ ਸਿੱਖ ਕਾਰੋਬਾਰੀ ਡਾ: ਐਸ.ਪੀ ਸਿੰਘ ਓਬਰਾਏ ਵੱਲੋਂ ਇੱਕ ਭਾਰਤੀ ਤੇ ਤਿੰਨ ਪਾਕਿਸਤਾਨੀ ਨੌਜਵਾਨਾਂ ਦੀ ਸ਼ਾਰਜਾਹ ਵਿਖੇ ਫਾਂਸੀ ਦੀ ਸਜ਼ਾ ਮੁਆਫ਼ ਕਰਵਾਏ ਜਾਣ ਉਪਰੰਤ ਪੰਜਾਬ …

Read More »

ਭਾਜਪਾ ‘ਚ ਸ਼ਾਮਲ ਸਾਬਕਾ ਰਾਜਦੂਤ ਸੰਧੂ ਦਾ ਅੰਮ੍ਰਿਤਸਰ ਹਵਾਈ ਅੱਡੇ ’ਤੇ ਕੀਤਾ ਨਿੱਘਾ ਸਵਾਗਤ

ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦਾ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਬਾਅਦ ਨਵੀਂ ਦਿੱਲੀ ਤੋਂ ਆਪਣੇ ਗ੍ਰਹਿ ਅੰਮ੍ਰਿਤਸਰ ਵਿਖੇ ਦੇਰ ਸ਼ਾਮ ਪਹੁੰਚਣ ’ਤੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਸਥਾਨਕ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਭਾਜਪਾ ਦੇ ਜਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਦੀ ਅਗਵਾਈ ‘ਚ ਨਿੱਘਾ ਸਵਾਗਤ ਕੀਤਾ ਗਿਆ।ਉਹਨਾਂ ਨਾਲ ਭਾਜਪਾ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੀ.ਵੀ.ਐਸ ਕੰਪਨੀ ਵੱਲੋਂ ਮੋਟਰਸਾਈਕਲ ਭੇਟ

ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਟੀ.ਵੀ.ਐਸ ਕੰਪਨੀ ਵੱਲੋਂ ਇਕ ਮੋਟਰਸਾਈਕਲ ਅਪਾਚੇ ਆਰ.ਆਰ 310 ਭੇਟ ਕੀਤਾ ਗਿਆ।ਜਿਸ ਦੀਆਂ ਚਾਬੀਆਂ ਕੰਪਨੀ ਦੇ ਅਧਿਕਾਰੀਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੂੰ ਸੌਂਪੀਆਂ ਗਈਆਂ।ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਟੀ.ਵੀ.ਐਸ ਕੰਪਨੀ ਵੱਲੋਂ ਪਹਿਲਾਂ ਵੀ ਉਸ ਵੱਲੋਂ ਤਿਆਰ ਨਵੇਂ ਵਾਹਨ ਸ੍ਰੀ ਦਰਬਾਰ ਸਾਹਿਬ ਵਿਖੇ ਭੇਟ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਟੇਟ ਬੈਂਕ ਵੱਲੋਂ ਸੰਗਤ ਲਈ ਚਾਰ ਬੈਟਰੀ ਵਾਹਨ ਭੇਟ

ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਸਟੇਟ ਬੈਂਕ ਆਫ਼ ਇੰਡੀਆ ਨੇ ਚਾਰ ਬੈਟਰੀ ਵਾਹਨ ਭੇਟ ਕੀਤੇ ਹਨ।ਦਫ਼ਤਰ ਸ੍ਰੋਮਣੀ ਕਮੇਟੀ ਵਿਖੇ ਸਕੱਤਰ ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਓ.ਐਸ.ਡੀ ਸਤਬੀਰ ਸਿੰਘ ਧਾਮੀ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ …

Read More »

ਸਿੱਖ ਵਿਰਾਸਤ ਸੰਸਥਾ ਬਰੈਂਪਟਨ ਦੇ ਆਗੂਆਂ ਵਲੋਂ ਜਥੇਦਾਰ ਰਘਬੀਰ ਸਿੰਘ ਤੇ ਧਾਮੀ ਨਾਲ ਮੁਲਾਕਾਤ

ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਆਏ ਸਿੱਖ ਵਿਰਾਸਤ ਸੰਸਥਾ ਬਰੈਂਪਟਨ (ਕੈਨੇਡਾ) ਦੇ ਆਗੂ ਕੰਵਰ ਸਿੰਘ ਤੇ ਗੁਰਮਨਪਾਲ ਸਿੰਘ ਨੇ ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਸਿੱਖ ਮਾਮਲਿਆਂ ਅਤੇ ਧਰਮ ਦੇ ਪ੍ਰਸਾਰ ਪ੍ਰਚਾਰ ਲਈ ਵਿਚਾਰਾਂ ਕੀਤੀਆਂ।ਉਨ੍ਹਾਂ …

Read More »

ਪੰਜਾਬ ਸਪੋਰਟਸ ਵਿਭਾਗ ਵਲੋਂ ਖੇਡ ਵਿੰਗਾਂ ਲਈ ਚੋਣ ਟਰਾਇਲ

ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ) – ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋਂ ਸਾਲ 2024-25 ਦੇ ਸੈਸ਼ਨ ਲਈ ਸਪੋਰਟਸ ਵਿੰਗਜ਼ ਸਕੂਲ ਡੇਅ-ਸਕਾਲਰ ਰੈਜੀਡੈਂਸ਼ੀਅਲ ਵਿਖੇ ਅੰਡਰ 14, 17 ਤੇ 19 ਸਾਲ ਦੇ ਹੋਣਹਾਰ ਖਿਡਾਰੀਆਂ/ ਖਿਡਾਰਨਾਂ ਨੂੰ ਦਾਖਲ ਕਰਨ ਲਈ ਚੋਣ ਟਰਾਇਲ 23 ਮਾਰਚ 2024 ਤੱਕ ਕਰਵਾਏ ਜਾ ਰਹੇ ਹਨ। ਜਿਲ੍ਹਾ ਸਪੋਰਟਸ ਅਫਸਰ ਸੁਖਚੈਨ ਸਿੰਘ ਕਾਹਲੋਂ ਨੇ ਦਸਿਆ ਕਿ ਇਹ ਟਰਾਇਲ ਜਿਲਾ੍ਹ …

Read More »

ਧਾਰਮਿਕ ਸਥਾਨਾਂ ‘ਤੇ ਜਾਣ ਵਾਲੇ ਵਾਹਣ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਦਿੱਤੀ ਜਾਣਕਾਰੀ

ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ) – ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ਼ ਐਸ.ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਵਲੋਂ ਵੇਰਕਾ ਬਾਈਪਾਸ ਕੋਲ ਹੋਲਾ ਮੁਹੱਲੇ ‘ਤੇ ਸ੍ਰੀ ਅਨੰਦਪੁਰ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ ਨੂੰ ਜਾਂਦੇ ਵਾਹਣਾਂ ਟਰੈਕਟਰ ਟਰਾਲੀ, ਕਾਰਾਂ, ਜੀਪਾਂ ਅਤੇ ਮੋਟਰਸਾਈਕਲ ਆਦਿ ਨੂੰ ਰੋਕ ਕੇ ਸੰਗਤਾਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ।ਉਨਾਂ ਸਮਝਾਇਆ ਕਿ ਵਾਹਣ ਚਾਲਕ ਆਪਣੇ ਵਾਹਣ ਨੂੰ …

Read More »

ਹਕੀਕਤ ਤੇ ਤਲਖ ਸੱਚਾਈਆਂ ਨਾਲ ਜੁੜੀ ਖੂਬਸੂਰਤ ਪੰਜਾਬੀ ਫ਼ਿਲਮ ‘ਪ੍ਰਹੁਣਾ 2’

ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜ਼ਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ।ਆਪਣੇ ਨਾਂ ‘ਤੇ ਬੇਸ਼ੱਕ ਇਹ ਫਿਲਮ ਵਿਆਹਾਂ ਵਾਲੀ ਜਾਪਦੀ ਹੈ, ਪਰ ਜਦੋੰ ਤੁਸੀਂ ਇਸ ਦਾ ਟ੍ਰੇਲਰ ਦੇਖੋਗੇ ਤਾਂ ਸਾਫ ਹੋਵੇਗਾ ਕਿ ਇਹ ਫ਼ਿਲਮ ਬਿਲਕੁੱਲ ਇੱਕ ਨਵੇਂ ਅਤੇ ਹਾਸੋਹੀਣੇ ਮੁੱਦੇ ‘ਤੇ ਬਣੀ ਖੂਬਸੂਰਤ ਪੰਜਾਬੀ ਫ਼ਿਲਮ …

Read More »