Wednesday, November 25, 2026

ਪੰਜਾਬੀ

ਕੇਂਦਰੀ ਸੁਰੱਖਿਆ ਬਲਾਂ ਦੀਆਂ 55,000 ਅਸਾਮੀਆਂ ਦੀ ਭਰਤੀ ਲਈ ਪੰਜਾਬ ਸਰਕਾਰ ਦੇਵੇਗੀ ਮੁਫਤ ਸਿਖਲਾਈ

ਅੰਮ੍ਰਿਤਸਰ, 6 ਸਤੰਬਰ (ਪੰਜਾਬ ਪੋਸਟ – ਮਨਜੀਤ ਸਿੰਘ) – ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਰੋਜ਼ਗਾਰ ਉਤਪਤੀ ਅਤੇ ਟ੍ਰੇਨਿੰਗ ਵਿਭਾਗ ਪੰਜਾਬ ਵੱਖ-ਵੱਖ ਕੇਂਦਰੀ ਸੁਰੱਖਿਆ ਬਲਾਂ ’ਚ ਹੋਣ ਵਾਲੀ 55 ਹਜ਼ਾਰ ਕਾਂਸਟੇਬਲਾਂ ਦੀ ਭਰਤੀ ਲਈ ਪੰਜਾਬ ਦੇ ਚਾਹਵਾਨ ਨੌਜਵਾਨਾਂ ਨੂੰ ਆਪਣੇ ਖ਼ਰਚੇ ’ਤੇ ਸਿਖਲਾਈ ਦੇਣ ਦਾ ਦਾ ਵੱਡਾ ਉਪਰਾਲਾ ਕੀਤਾ ਗਿਆ ਹੈ।ਭਾਰਤ ਸਰਕਾਰ ਦੇ ਅਧੀਨ ਸਟਾਫ …

Read More »

ਵੋਟਰਾਂ ਨੂੰ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਨੇ ਸਵੀਪ ਰੱਥ ਨੂੰ ਝੰਡੀ ਦੇ ਕੇ ਕੀਤਾ ਰਵਾਨਾ

ਅੰਮ੍ਰਿਤਸਰ, 6 ਸਤੰਬਰ (ਪੰਜਾਬ ਪੋਸਟ – ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵੱਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਹੈਰੀਟੇਜ ਸਟਰੀਟ ਤੋਂ ਸਵੀਪ ਰੱਥ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਦੱਸਿਆ ਕਿ ਇਹ ਸਵੀਪ ਰੱਥ ਜਿਲੇ੍ਹ ਵਿੱਚ ਪੈਂਦੇ ਸਮੂਹ ਚੋਣ ਹਲਕਿਆਂ ਵਿੱਚ ਚੱਲੇਗਾ ਅਤੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਵੱਧ ਤੋਂ ਵੱਧ …

Read More »

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸਮਿਤੀ ਚੋਣਾਂ ਦੇ ਮੱਦੇਨਜ਼ਰ ਹਰ ਤਰ੍ਹਾਂ ਦੇ ਹਥਿਆਰ ਲੈ ਕੇ ਚੱਲਣ `ਤੇ ਪਾਬੰਦੂ

ਅੰਮ੍ਰਿਤਸਰ, 6 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਐਲਾਨੀਆਂ 19 ਸਤੰਬਰ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸਮਿਤੀ ਦੀਆਂ ਚੋਣਾਂ ਅਤੇ 22 ਸਤੰਬਰ 2018 ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਚੋਣ ਅਮਲ ਨੂੰ ਸ਼ਾਂਤੀਪੂਰਵਕ ਨੇਪਰੇ ਚਾੜਣ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹਾ ਅੰਮਿ੍ਰਤਸਰ ਦੀ ਹਦੂਦ ਅੰਦਰ 19 ਸਤੰਬਰ 2018 ਅਤੇ 22 …

Read More »

ਜਿਲ੍ਹਾ ਪ੍ਰੀਸ਼ਦ ਤੇ ਬਲਾਕ ਸਮਿਤੀ ਚੋਣਾਂ ਦੇ ਮੱਦੇਨਜ਼ਰ 19 ਤੇ 22 ਸਤੰਬਰ ਨੂੰ ਡਰਾਈ ਡੇਅ ਐਲਾਨਿਆ

ਅੰਮ੍ਰਿਤਸਰ, 6 ਸਤੰਬਰ (ਪੰਜਾਬ ਪੋਸਟ – ਮਨਜੀਤ ਸਿੰਘ) – ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਨੇ 19 ਸਤੰਬਰ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸਮਿਤੀ ਦੀਆਂ ਚੋਣਾਂ ਅਤੇ 22 ਸਤੰਬਰ 2018 ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਮੱਦੇਨਜ਼ਰ ਚੋਣ ਅਮਲ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹਾ ਅੰਮ੍ਰਿਤਸਰ ਦੀ ਹਦੂਦ ਅੰਦਰ ਹਰੇਕ ਪਿੰਡਾਂ ਵਿੱਚ …

Read More »

ਜੂਆ ਖੇਡਦੇ 8 ਵਿਅਕਤੀ ਕਾਬੂ

ਧੂਰੀ, 6 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਥਾਣਾ ਸਿਟੀ ਧੂਰੀ ਪੁਲਸ ਨੇ 8 ਵਿਅਕਤੀਆਂ ਨੂੰ ਜੂਆ ਖੇਡਦੇ ਹੋਏ 50 ਹਜ਼ਾਰ 500 ਰੁਪਏ ਸਣੇ ਕਾਬੂ ਕੀਤਾ ਹੈ।ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕ੍ਰਾਂਤੀ ਚੌਕ ਨੇੜੇ ਜਗਦੀਸ਼ ਸਿੰਘ ਉਰਫ਼ ਕਾਕਾ, ਮਨੀਸ਼ ਕੁਮਾਰ ਉਰਫ਼ ਬੰਟੀ, ਅਸ਼ੋਕ ਕੁਮਾਰ ਉਰਫ਼ ਸੋਕੀ, ਗੋਰਾ ਲਾਲ, ਹਰੀਸ਼ ਚੰਦਰ, ਅਸੀਸ ਢੰਡ, ਹਰਸਿਮਰਤ ਸਿੰਘ ਅਤੇ ਸ਼ਾਮ ਲਾਲ …

Read More »

ਸੈਂਟਰ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ `ਚ ਸਰਕਾਰੀ ਪ੍ਰਾਇਮਰੀ ਸਕੂਲ ਭਸੌੜ ਨੇ ਜਿੱਤੀ ਓਵਰਆਲ ਟਰਾਫ਼ੀ

ਧੂੂਰੀ, 6 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਪ੍ਰਾਇਮਰੀ ਸਕੂਲਾਂ ਦੀਆਂ ਪਹਿਲੇ ਗੇੜ ਦੀਆਂ ਸੈਂਟਰ ਸੰਗਲਾ ਦੀਆਂ ਪ੍ਰਾਇਮਰੀ ਸਕੂਲ ਖੇਡਾਂ ਸੈਂਟਰ ਹੈੱਡ ਟੀਚਰ ਸ੍ਰੀਮਤੀ ਪ੍ਰਿਤਪਾਲ ਕੌਰ ਦੀ ਨਿਗਰਾਨੀ ਹੇਠ ਹੋਈਆਂ।ਇਹਨਾਂ ਖੇਡਾਂ `ਚ ਸੈਂਟਰ ਸੰਗਲਾ ਦੇ 13 ਸਕੂਲਾਂ ਨੇ ਭਾਗ ਲਿਆ।ਜਿਸ ਵਿੱਚੋਂ ਸਰਕਾਰੀ ਪ੍ਰਾਇਮਰੀ ਸਕੂਲ ਭਸੌੜ (ਪੱਛਮ) ਦੇ ਲੜਕਿਆਂ ਨੇ ਜਿਮਨਾਸਟਿਕ, ਯੋਗਾ, ਸਤਰੰਜ਼, ਰੱਸਾਕਸ਼ੀ, ਤੈਰਾਕੀ, ਬੈਡਮਿੰਟਨ (ਸਿੰਗਲ, ਡਬਲ), ਸਕੇਟਿੰਗ, ਕਰਾਟਿਆਂ ਵਿਚੋਂ …

Read More »

ਪੰਜਾਬੀ ਸਾਹਿਤ ਸਭਾ ਦੀ ਮਾਸਿਕ ਹੋਈ ਇਕੱਤਰਤਾ

ਧੂਰੀ, 6 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇੱਕਤਰਤਾ ਮੂਲ ਚੰਦ ਸ਼ਰਮਾ ਅਤੇ ਕਰਤਾਰ ਠੁੱਲ੍ਹੀਵਾਲ ਦੀ ਪ੍ਰਧਾਨਗੀ ਹੇਠ ਡਾ. ਰਾਮ ਸਿੰਘ ਸਿੱਧੂ ਯਾਦਗਾਰੀ ਸਾਹਿਤ ਭਵਨ ਧੂਰੀ ਵਿਖੇ ਹੋਈ। ਮੀਟਿੰਗ ਵਿੱਚ ਪ੍ਰਸਿੱਧ ਪੱਤਰਕਾਰ ਕੁਲਦੀਪ ਨਈਅਰ ਦੇ ਅਕਾਲ ਚਲਾਣੇ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉਪਰੰਤ ਕਵੀ ਦਰਬਾਰ ਵਿੱਚ ਸੁਖਦੇਵ ਪੇਂਟਰ, ਦਰਦੀ ਚੁੰਘਾਵਾਲਾ, ਗੁਰਮੀਤ ਸੋਹੀ, …

Read More »

ਬਾਵਾ ਬਲਵੰਤ ਦੀ ਯਾਦ `ਚ ਸਾਹਿਤਕ ਸਮਾਗਮ 9 ਨੂੰ

ਅੰਮ੍ਰਿਤਸਰ, 6 ਸਤੰਬਰ (ਪੰਜਾਬ ਪੋਸਟ- ਦੀਪ ਦਵਿੰਦਰ) – ਪੰਜਾਬੀ ਸਾਹਿਤ ਸਭਾ ਚੋਗਾਵਾਂ (ਰਜਿ) ਵਲੋਂ ਉਘੇ ਪੰਜਾਬੀ ਸ਼ਾਇਰ ਬਾਵਾ ਬਲਵੰਤ ਦੀ ਯਾਦ ਵਿੱਚ ਸਾਹਿਤਕ ਸਮਾਗਮ ਅਤੇ ਕਵੀ ਦਰਬਾਰ 9 ਸਤੰਬਰ ਐਤਵਾਰ ਨੂੰ ਸਰਕਾਰੀ ਸੀਨੀਅਰ ਸਕੰਡਰੀ ਸਕੂਲ ਕੋਹਾਲੀ ਵਿਖੇ ਸਵੇਰੇ 10:00 ਵਜੇ ਕਰਵਾਇਆ ਜਾ ਰਿਹਾ ਹੈ।ਇਸ ਦੀ ਜਾਣਕਾਰੀ ਦਿੰਦੇ ਹੋਏ ਸਭਾ ਦੇ ਜਨਰਲ ਸਕੱਤਰ ਪ੍ਰਿੰ; ਗੁਰਬਾਜ ਸਿੰਘ ਤੋਲਾ ਨੰਗਲ ਅਤੇ ਪ੍ਰਧਾਨ ਧਰਵਿੰਦਰ …

Read More »

ਮਾਨਸਾ `ਚ ਜ਼ਿਲ੍ਹਾ ਪ੍ਰੀਸ਼ਦ ਦੇ 11 ਅਤੇ ਪੰਚਾਇਤ ਸੰਮਤੀ ਦੇ 89 ਹਲਕਿਆਂ ਲਈ ਬਣਾਏ 547 ਬੂਥ

22 ਸਤੰਬਰ ਨੂੰ ਨਤੀਜੇ ਆਉਣਗੇ ਭੀਖੀ (ਮਾਨਸਾ), 5 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ 19 ਸਤੰਬਰ ਨੂੰ ਹੋਣ ਵਾਲੀਆਂ ਚੋਣਾਂ ਸਬੰਧੀ ਨਾਮਜ਼ਦਗੀਆਂ ਦਾਖ਼ਲ ਕਰਨ ਦੇ ਅੱਜ ਪਹਿਲੇ ਦਿਨ ਜ਼ਿਲ੍ਹਾ ਮਾਨਸਾ `ਚ ਕਿਸੇ ਵੀ ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕੀਤਾ ਗਿਆ।         ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਮੀਤ ਸਿੰਘ ਸਿੱਧੂ ਨੇ ਦੱਸਿਆ …

Read More »