ਅੰਮ੍ਰਿਤਸਰ, 1 ਸਤੰਬਰ (ਪੰਜਾਬ ਪੋਸਟ – ਮਨਜੀਤ ਸਿੰਘ) – ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਵੱਲੋਂ ਮੁੱਖ ਡਾਕਘਰ ਵਿਖੇ ਇੰਡੀਆ ਪੋਸਟ ਪੇਮੈਂਟ ਬੈਂਕ ਦਾ ਉਦਘਾਟਨ ਕੀਤਾ ਗਿਆ ਅਤੇ ਇਹ ਸੁਵਿਧਾ ਦਿਹਾਤੀ ਲੋਕਾਂ ਤੱਕ ਵੀ ਪਹੁੰਚਾਈ ਜਾਵੇਗੀ। ਮੁੱਖ ਡਾਕਘਰ ਵੱਲੋਂ ਸੇਂਟ ਪੀਟਰ ਚਰਚ ਵਿੱਚ ਰੱਖੇ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਹਿਲੇ ਚਰਨ ਵਿੱਚ ਅੰਮਿ੍ਰਤਸਰ ਡਵੀਜਨ ਅਤੇ ਤਰਨਤਾਰਨ ਦੇ 10 …
Read More »ਪੰਜਾਬੀ
81 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਸਣੇ ਇੱਕ ਪੁਲਿਸ ਅੜਿੱਕੇ
ਭੀਖੀ (ਮਾਨਸਾ), 1 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੁਲਿਸ ਵਿਭਾਗ ਵਲੋਂ ਨਸ਼ਿਆਂ ਨੂੰ ਠੱਲ ਪਾਉਣ ਦੀ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ 81 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਅੰਗਰੇਜ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ ਮਨਧੀਰ ਸਿੰਘ ਦੀਆਂ ਹਦਾਇਤਾਂ `ਤੇ ਮਾੜੇ ਅਨਸਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। …
Read More »ਵਾਤਾਵਰਣ ਦੀ ਸਾਂਭ ਸੰਭਾਲ ਸਬੰਧੀ ਵਿਦਿਆਰਥੀਆਂ ਦੇ ਕਰਵਾਏ ਮੁਕਾਬਲੇ
ਭੀਖੀ (ਮਾਨਸਾ), 1 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਕਿਸਾਨ ਵੀਰਾਂ ਨੂੰ ਪਰਾਲੀ ਦੀ ਸਿਖਲਾਈ ਦੇ ਨਾਲ-ਨਾਲ ਸਕੂਲੀ ਬਚਿਆਂ ਨੂੰ ਵੀ ਵਾਤਾਵਰਣ ਸੰਭਾਲ ਸਬੰਧੀ ਸੰਵੇਦਨਸ਼ੀਲ ਹੋਣਾ ਚਾਹੀਦਾ ਹੈ।ਇਸ ਸੰਦਰਭ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਖਾ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸੰਬੰਧੀ ਬੱਚਿਆ ਦੇ ਲੇਖ, ਪੇਂਟਿੰਗ ਅਤੇ ਕੁਵਿਜ਼ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸਹਾਇਕ ਪ੍ਰੋਫੈਸਰ ਭੂਮੀ …
Read More »ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀਆਂ ਵੋਟਰ ਸੂਚੀ ਦੀਆਂ ਕਾਪੀਆਂ
ਭੀਖੀ (ਮਾਨਸਾ), 1 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਅਪਨੀਤ ਰਿਆਤ ਦੀਆਂ ਹਦਾਇਤਾਂ ਅਨੁਸਾਰ ਚੋਣ ਤਹਿਸੀਲਦਾਰ ਗੁਰਚਰਨ ਸਿੰਘ ਦੁਆਰਾ ਅੱਜ ਜ਼ਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਯੋਗਤਾ ਮਿਤੀ 01.01.2019 ਦੇ ਅਧਾਰ ਤੇ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੁੱਢਲੀ ਪ੍ਰਕਾਸ਼ਿਤ ਕੀਤੀ ਗਈ ਫੋਟੋ ਵੋਟਰ ਸੂਚੀ …
Read More »ਸਿਖਿਆ ਮੰਤਰੀ ਵਲੋਂ ਸਾਬਕਾ ਮੁੱਖ ਮੰਤਰੀ ਸਵਰਗੀ ਬੇਅੰਤ ਸਿੰਘ ਸ਼ਰਧਾ ਦੇ ਫੁੱਲ ਭੇਂਟ
ਅੰਮ੍ਰਿਤਸਰ, 31 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਸਾਬਕਾ ਮੁੱਖ ਮੰਤਰੀ ਸਵਰਗੀ ਬੇਅੰਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਰਣਜੀਤ ਐਵੀਨਿਊ ਵਿਖੇ ਸ਼ਰਧਾਂਜਲੀ ਸਮਾਰੋਹ ਕਰਵਾਇਆ ਗਿਆ।ਸਿਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਕਿਹਾ ਕਿ ਇਨ੍ਹਾਂ ਨੇ ਪੰਜਾਬ ਵਿੱਚ ਸ਼ਾਂਤੀ, ਏਕਤਾ ਅਤੇ ਅਖੰਡਤਾ ਦੀ ਖਾਤਰ ਆਪਣੀ ਜਿੰਦਗੀ ਕੁਰਬਾਨ ਕਰ ਦਿੱਤੀ ਸੀ।ਇਸ ਮੌਕੇ ਸੁਨੀਲ ਦੱਤੀ ਵਿਧਾਇਕ, ਜੁਗਲ …
Read More »ਫੂਡ ਸੇਫਟੀ ਐਕਟ ਦੇ ਨਿਯਮਾਂ ਤਹਿਤ ਲਾਇਸੈਂਸ ਨਾ ਲੈਣ ’ਤੇ 5 ਲੱਖ ਤੱਕ ਜੁਰਮਾਨਾ – ਡੀ.ਸੀ
ਸਿਹਤ ਵਿਭਾਗ ਦੀਆਂ ਟੀਮਾਂ ਨਾਲ ਦੁਰਵਿਹਾਰ ਕਰਨ ਵਾਲਿਆਂ ਨੂੰ ਸਖਤ ਚਿਤਾਵਨੀ ਅੰਮਿ੍ਤਸਰ 31 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਜ਼ਿਲ੍ਹੇ ਦੇ ਵਸਨੀਕਾਂ ਨੂੰ ਖਾਣ ਪੀਣ ਦੀਆਂ ਮਿਆਰੀ ਵਸਤੂਆਂ ਹੀ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਜ਼ਿਲ੍ਹੇ ਵਾਸੀਆਂ ਦੀ ਸਿਹਤ ਨਾਲ ਕਿਸੇ ਕਿਸਮ ਦਾ ਖਿਲਵਾੜ ਨਾ ਹੋਵੇ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਜ਼ਿਲ੍ਹੇ ਦੇ ਸਮੂਹ ਡੇਅਰੀ, ਹਲਵਾਈ ਅਤੇ ਦੁੱਧ ਉਤਪਾਦਕਾਂ …
Read More »ਸ਼ਨਾਖਤ ਲਈ ਰੱਖੀ ਅਣਪਛਾਤੀ ਲਾਸ਼
ਅੰਮ੍ਰਿਤਸਰ, 31 ਅਗਸਤ (ਪੰਜਾਬ ਪੋਟ- ਸੁਖਬੀਰ ਸਿੰਘ) – ਇਕ ਲਾਵਾਰਸ ਨਾ ਮਾਲੂਮ ਵਿਅਕਤੀ ਮੰਗਤਾ 30 ਅਗਸਤ ਨੂੰ ਗਊਸ਼ਾਲਾ ਦੇ ਸਾਹਮਣੇ ਲੋਹਗੜ੍ਹ ਗੇਟ ਤੋਂ ਐਂਬੂਲੈਂਸ 108 ਵਾਲਿਆਂ ਨੇ ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਦਾਖਲ ਕਰਵਾਇਆ ਜਿਸ ਦੀ 30 ਅਗਸਤ ਨੂੰ ਹੀ ਇਲਾਜ ਦੌਰਾਨ ਮੌਤ ਹੋ ਗਈ।ਇਸ ਸਬੰਧੀ ਪੁਲਿਸ ਦੇ ਬੁਲਾਰੇ ਨੇ ਦੱਸਿਆ ਹੈ ਕਿ ਮਿ੍ਰਤਕ ਦੀ ਸ਼ਨਾਖਤ ਕਰਨ ਲਈ ਉਸ …
Read More »ਲੋਕ ਸਭਾ ਚੋਣਾਂ 2019 ਦੇ ਮੱਦੇਨਜਰ ਮੁੱਢਲੀ ਵੋਟਰ ਸੂਚੀ ਦੀ ਸਾਫਟ ਤੇ ਹਾਰਡ ਕਾਪੀ ਸਿਆਸੀ ਪਾਰਟੀਆਂ ਨੂੰ ਸੌਂਪੀ
ਦਾਅਵੇ ਅਤੇ ਇਤਰਾਜ ਆਨਲਾਈਨ ਵੀ ਕੀਤੇ ਜਾ ਸਕਦੇ ਹਨ ਅਪਲਾਈ – ਵਧੀਕ ਜਿਲ੍ਹਾ ਚੋਣ ਅਫਸਰ ਅੰਮ੍ਰਿਤਸਰ, 31 ਅਗਸਤ (ਪੰਜਾਬ ਪੋਸਟ – ਮਨਜੀਤ ਸਿਘ) – ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਮਿਤੀ 01.01.2019 ਦੀ ਯੋਗਤਾ ਮਿਤੀ ਦੇ ਅਧਾਰ ਤੇ ਫੋਟੋ ਵੋਟਰ ਸੂਚੀ ਸਾਲ 2019 ਦੀ ਮੁੱਢਲੀ ਪ੍ਰਕਾਸ਼ਨਾ ਮਿਤੀ 01.09.2018 ਨੂੰ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਵਲੋਂ ਨਿਰਧਾਰਤ ਸਥਾਨਾਂ ਤੇ `ਕੀਤੀ ਜਾ …
Read More »ਸੀ.ਆਈ.ਏ ਸਟਾਫ ਵਲੋਂ 392 ਪੇਟੀਆਂ ਨਜਾਇਜ਼ ਅੰਗਰੇਜੀ ਸ਼ਰਾਬ ਬਰਾਮਦ
ਅੰਮ੍ਰਿਤਸਰ, 31 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – ਏ.ਸੀ.ਪੀ ਇੰਨਵੈਸਟੀਗੇਸ਼ਨ ਪਲਵਿੰਦਰ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਵਵਿੰਦਰ ਕੁਮਾਰ ਇੰਚਾਰਜ ਸੀ.ਆਈ.ਏ.ਸਟਾਫ ਅੰਮ੍ਰਿਤਸਰ ਦੀ ਪੁਲੀਸ ਪਾਰਟੀ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਏ.ਐਸ.ਆਈ ਕੁਲਵਿੰਦਰਜੀਤ ਸਿੰਘ ਸੀ.ਆਈ.ਏ ਸਟਾਫ ਸਮੇਤ ਪੁਲੀਸ ਪਾਰਟੀ ਮਕਬੂਲਪੁਰਾ ਚੌਕ ਵਿੱਚ ਗੱਡੀਆਂ ਦੀ ਚੈਕਿੰਗ ਕਰ ਰਹੇ ਸਨ ਕਿ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਰਜੀਵ ਕੁਮਾਰ ਉਰਫ ਬੱਬਾ ਪੁੱਤਰ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ. ਟੀ ਰੋਡ ਵਿਖੇ ਅਧਿਆਪਨ ਵਿਸ਼ੇ ਨੂੰ ਵਧੇਰੇ ਪ੍ਰਭਾਵਸ਼ਾਲੀ ਬਣਾਉਣ ਲਈ ਸੈਮੀਨਾਰ
ਅੰਮ੍ਰਿਤਸਰ, 31 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ; ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਜਮਾਤ ਵਿਚ ਅਧਿਆਪਨ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ।ਮਨੋਵਿਗਿਆਨੀ ਡਾ: ਵੰਦਿਤਾ ਅਗਰਵਾਲ ਵਲੋਂ ਸਹੋਦਯਾ ਸਕੂਲਾਂ ਦੀ ਲੜੀ ਅਧੀਨ ਚੱਲ ਰਹੇ ਇਸ ਸੈਮੀਨਾਰ ਦੌਰਾਨ ਜਮਾਤ ਵਿੱਚ ਅਧਿਆਪਨ ਨੂੰ …
Read More »
Punjab Post Daily Online Newspaper & Print Media