Wednesday, November 25, 2026

ਪੰਜਾਬੀ

ਐਸ.ਐਸ.ਏ/ਰਮਸਾ ਨੇ ਮੁੱਢਲੀ ਤਨਖਾਹ ਅਤੇ ਸੁਸਾਇਟੀ `ਚ ਰੈਗੂਲਰ ਕਰਨ ਦੀਆਂ ਤਜਵੀਜਾਂ ਨੂੰ ਮੁੱਢੋ ਨਕਾਰਿਆ

ਸਮਰਾਲਾ, 24 ਅਗਸਤ (ਪੰਜਾਬ ਪਸੋਟ- ਕੰਗ) – ਐਸ.ਐਸ.ਏ/ਰਮਸਾ ਅਧਿਆਪਕ ਯੂਨੀਅਨ ਇਕਾਈ ਸਮਰਾਲਾ ਦੀ ਮੀਟਿੰਗ ਵਰਿੰਦਰ ਸਿੰਘ ਮਾਣਕੀ ਅਤੇ ਨਵਨੀਤ ਕੌਰ ਦੀ ਅਗਵਾਈ ਵਿੱਚ ਸਮਰਾਲਾ ਵਿਖੇ ਹੋਈ। ਮੀਟਿੰਗ `ਚ ਪੰਜਾਬ ਸਰਕਾਰ ਦੁਆਰਾ ਐਸ.ਐਸ.ਏ/ਰਮਸਾ ਅਧਿਆਪਕਾਂ, ਹੈਡ ਮਾਸਟਰਾਂ ਅਤੇ ਲੈਬ. ਅਟੈਂਡੈਂਟਾਂ ਨੂੰ ਰੈਗੂਲਰ ਕਰਨ ਲਈ ਮੁੱਢਲੀ ਤਨਖਾਹ ਤੇ ਵਿਭਾਗ ਵਿੱਚ ਜਾਂ ਤਨਖਾਹ ਸੁਰੱਖਿਅਤ ਕਰਕੇ ਸੁਸਾਇਟੀ ਅਧੀਨ ਰੈਗੂਲਰ ਕਰਨ ਦੀਆਂ ਦੋਨੇ ਤਜ਼ਵੀਜਾਂ ਨੂੰ ਮੁਢਂੌ …

Read More »

ਪੰਜਾਬ ਖੇਤ ਮਜ਼ਦੂਰ ਸਭਾ ਵਲੋਂ ਐਸ.ਡੀ.ਐਮ ਦਫਤਰ ਅੱਗੇ ਵਿਸ਼ਾਲ ਰੋਸ ਧਰਨਾ 27 ਨੂੰ

ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਜਾਵੇਗਾ ਮੈਮੋਰੰਡਮ ਸਮਰਾਲਾ, 24 ਅਗਸਤ (ਪੰਜਾਬ ਪਸੋਟ- ਕੰਗ) – ਪੰਜਾਬ ਖੇਤ ਮਜ਼ਦੂਰ ਸਭਾ (ਰਜਿ:) ਇਕਾਈ ਸਮਰਾਲਾ ਦੀ ਮੀਟਿੰਗ ਕਾਮਰੇਡ ਮਹਿੰਦਰ ਸਿੰਘ ਮੰਜਾਲੀ ਕਲਾਂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਪੰਜਾਬ ਦੇ ਖੇਤ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਸਬੰਧੀ ਮਤਾ ਪਾਸ ਕੀਤਾ ਗਿਆ ਕਿ 27 ਅਗਸਤ ਦਿਨ ਸੋਮਵਾਰ ਨੂੰ ਸਵੇਰੇ 11 ਵਜੇ ਐਸ.ਡੀ.ਐਮ …

Read More »

ਮਾਮਲਾ ਪਤਨੀ ਤੇ ਸਹੁਰਾ ਪਰਿਵਾਰ ਤੋਂ ਦੁੱਖੀ ਹੋ ਕੇ ਜਵਾਈ ਵਲੋਂ ਖੁਦਕੁਸ਼ੀ ਦਾ

ਦੋਸ਼ੀਆਂ ਦੀ ਗ੍ਰਿਫਤਾਰੀ ਨੂੰ ਲੈ ਕੇ ਪਿੰਡ ਵਾਸੀਆਂ ਨੇ ਲਗਾਇਆ ਧਰਨਾ   ਧੂਰੀ, 24 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਬੀਤੇ ਦਿਨੀਂ ਨੇੜਲੇ ਪਿੰਡ ਢਢੋਗਲ ਦੇ ਲੋਕਾਂ ਨੇ ਅਮਰਜੀਤ ਸਿੰਘ ਵਲੋਂ ਖੁਦਕੁਸ਼ੀ ਕਰ ਲਏ ਜਾਣ ਦਾ ਦੋਸ਼ ਉਸ ਦੇ ਸਹੁਰਾ ਪਰਿਵਾਰ `ਤੇ ਲਾਉਂਦਿਆਂ ਉਸ ਦੀ ਪਤਨੀ ਸਮੇਤ ਸਹੁਰਾ ਪਰਿਵਾਰ ਨੂੰ ਗ੍ਰਿਫਤਾਰ ਕਰਨ ਦੀ ਮੰਗ ਨੂੰ ਲੈ ਕੇ ਥਾਣਾ ਸਦਰ ਧੂਰੀ …

Read More »

ਦੋ ਹਫਤੇ ਦੇ ਡੇਅਰੀ ਸਿਖਲਾਈ ਪੋੋਗਰਾਮ ਦੀ ਕੌਂਸਲਿੰਗ 27 ਅਗਸਤ ਨੂੰ

ਅੰਮ੍ਰਿਤਸਰ, 24 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸਰਕਾਰ ਅਤੇ ਇੰਦਰਜੀਤ ਸਿੰਘ ਸਰਾਂ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਵਲੋਂ ਦੌ ਹਫਤੇ ਦਾ ਡੇਅਰੀ ਸਿਖਲਾਈ ਕੋਰਸ 27 ਅਗਸਤ ਤੋਂ 7 ਸਤੰਬਰ, 2018 ਤੱਕ ਚਲਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਇਸ ਕੋਰਸ …

Read More »

57 ਕਿਲੋ ਭਾਰ ਵਰਗ ਜੂਡੋ ਚੈਂਪੀਅਨਸ਼ਿਪ ਨਿਧੀ ਬਾਂਸਲ ਨੇ ਹਾਸਲ ਕੀਤਾ ਪਹਿਲਾ ਸਥਾਨ

ਭੀਖੀ, 24 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – 39ਵੀਂ ਸਬ ਜੂਨੀਅਰ ਜੂਡੋ ਚੈਂਪੀਅਨਸ਼ਿੱਪ ਵਿੱਚ ਕੋਚਿੰਗ ਸੈਂਟਰ ਭੀਖੀ ਦੀ ਖਿਡਾਰਨ ਨਿਧੀ ਬਾਂਸਲ ਨੇ 57 ਕਿਲੋ ਭਾਰ ਵਰਗ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਸਰਕਾਰੀ ਸੈਕੰਡਰੀ ਸਕੂਲ (ਲੜਕੇ) ਭੀਖੀ ਵਿਖੇ ਚੱਲ ਰਹੇ ਕੈਂਪ ਦੌਰਾਨ ਐਨ.ਆਈ.ਐਸ ਜੂਡੋ ਜ਼ਿਲ੍ਹਾ ਕੋਚ ਸ਼ਾਲੂ ਸ਼ਰਮਾ ਨੇ ਦੱਸਿਆ ਕਿ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ 21 ਅਗਸਤ ਨੂੰ ਹੋਈ 39ਵੀਂ …

Read More »

ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਤੇ ਦੁਕਾਨਦਾਰਾਂ ਦੇ ਕੱਟੇ ਚਲਾਨ

ਭੀਖੀ (ਮਾਨਸਾ), 24 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਿਹਤ ਵਿਭਾਗ ਦੀ ਟੀਮ ਵਲੋਂ ਮਾਨਸਾ ਸ਼ਹਿਰ ਦੇ ਗਾਂਧੀ ਨਗਰ, ਮੂਸਾ ਰੋਡ, ਬਾਗ ਵਾਲਾ ਗੁਰਦੁਆਰਾ ਸਾਹਿਬ ਦੇ ਨੇੜੇ ਗਰੀਨ ਵੈਲੀ ਰੋਡ ਆਦਿ ਥਾਵਾਂ `ਤੇ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲੇ 10 ਵਿਅਕਤੀਆਂ ਅਤੇ ਦੁਕਾਨਦਾਰਾਂ ਦੇ ਚਲਾਨ ਕੱਟ ਕੇ 1200 ਰੁਪਏ ਜੁਰਮਾਨਾ ਰਾਸ਼ੀ ਵਸੂਲ ਕੀਤੀ ਗਈ।     ਇਸ ਸਬੰਧੀ ਜਾਣਕਾਰੀ ਦਿੰਦਿਆਂ …

Read More »

ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ ਸ੍ਰੀ ਗਰੂ ਨਾਨਕ ਦੇਵ ਜੀ ਦਾ 531ਵਾਂ ਵਿਆਹ ਪੁਰਬ – ਐਸ.ਡੀ.ਐਮ

ਬਟਾਲਾ, 24 ਅਗਸਤ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 531ਵਾਂ ਵਿਆਹ ਪੁਰਬ 16 ਸਤੰਬਰ ਨੂੰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ।ਵਿਆਹ ਪੁਰਬ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਐਸ.ਡੀ.ਐਮ ਬਟਾਲਾ ਰੋਹਿਤ ਗੁਪਤਾ ਵਲੋਂ ਸ਼੍ਰੋਮਣੀ ਕਮੇਟੀ ਦੇ ਨੁਮਾਇੰਦਿਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਐਸ.ਡੀ.ਐਮ ਬਟਾਲਾ ਨੇ …

Read More »

ਜਨਮ ਦਿਨ ਮੁਬਾਰਕ – ਸ਼ਾਈਨ

ਅੰਮ੍ਰਿਤਸਰ, 24 ਅਗਸਤ (ਪੰਜਾਬ ਪੋਸਟ ਬਿਊਰੋ) – ਸ਼ਾਈਨ ਦੇ ਮਾਤਾ ਪਿਤਾ ਤੇ ਪਰਿਵਾਰਕ ਮੈਂਬਰਾਂ ਨੂੰ ਹੋਣਹਾਰ ਬੇਟੇ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਜਨਮ ਦਿਨ ਮੁਬਾਰਕ – ਪ੍ਰਥਮ ਸ਼ਰਮਾ

ਅੰਮ੍ਰਿਤਸਰ, 24 ਅਗਸਤ (ਪੰਜਾਬ ਪੋਸਟ ਬਿਊਰੋ) – ਪ੍ਰਥਮ ਸ਼ਰਮਾ ਦੇ ਮਾਤਾ ਪਿਤਾ ਤੇ ਪਰਿਵਾਰਕ ਮੈਂਬਰਾਂ ਨੂੰ ਹੋਣਹਾਰ ਬੇਟੇ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਆਲਮੀ ਪੰਜਾਬੀ ਵਿਰਾਸਤ ਫਾਊਂਡੇਸ਼ਨ ਵਲੋਂ ਸਲਾਨਾ ਅਧਿਆਪਕ ਸਨਮਾਨ ਸਮਾਗਮ 4 ਸਤੰਬਰ ਨੂੰ

ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਆਲਮੀ ਪੰਜਾਬੀ ਵਿਰਾਸਤ ਫਾਊਂਡੇਸ਼ਨ ਵਲੋਂ ਹਰ ਸਾਲ ਦੀ ਤਰ੍ਹਾਂ ਸਲਾਨਾ ਅਧਿਆਪਕ ਸਨਮਾਨ ਸਮਾਗਮ 4 ਸਤੰਬਰ ਨੂੰ ਸ਼ਾਮ 4.00 ਵਜੇ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿਖੇ ਆਯੋਜਿਤ ਕੀਤਾ ਜਾਵੇਗਾ।ਫਾਊਂਡੇਸ਼ਨ ਦੇ ਪ੍ਰਧਾਨ ਭੁਪਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ `ਚ ਹੋਈ ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਜਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ …

Read More »