Saturday, March 21, 2026

ਪੰਜਾਬੀ

ਨਗਰ ਕੌਂਸਲ ਲੌਂਗੋਵਾਲ ਪ੍ਰਧਾਨ ਸ੍ਰੀਮਤੀ ਪਰਮਿੰਦਰ ਕੌਰ ਬਰਾੜ ਤੇ ਕਮਲ ਸਿੰਘ ਬਰਾੜ ਦਾ ਸਨਮਾਨ

ਸੰਗਰੂਰ, 8 ਅਪ੍ਰੈਲ (ਜਗਸੀਰ ਲੌਂਗੋਵਾਲ) – ਸੰਤ ਬਾਬਾ ਪ੍ਰੀਤਮ ਸਿੰਘ ਤਿਆਗੀ ਦੀ ਨਿੱਘੀ ਯਾਦ ਨੂੰ ਸਮਰਪਿਤ ਕਰਵਾਏ ਸਪੋਰਟਸ ਟੂਰਨਾਮੈਂਟ ਦੌਰਾਨ ਨਗਰ ਕੌਂਸਲ ਲੌਂਗੋਵਾਲ ਪ੍ਰਧਾਨ ਸ੍ਰੀਮਤੀ ਪਰਮਿੰਦਰ ਕੌਰ ਬਰਾੜ ਤੇ ‘ਆਪ’ ਦੇ ਨੌਜਵਾਨ ਆਗੂ ਕਮਲ ਸਿੰਘ ਬਰਾੜ ਦਾ ਸਨਮਾਨ ਕਰਦੇ ਹੋਏ ਬਾਬਾ ਕੁਲਵੰਤ ਸਿੰਘ ਕਾਂਤੀ, ‘ਆਪ’ ਦੇ ਬਲਾਕ ਪ੍ਰਧਾਨ ਵਿੱਕੀ ਵਸ਼ਿਸ਼ਟ, ਕੌਂਸਲਰ ਗੁਰਮੀਤ ਸਿੰਘ ਲੱਲੀ, ਸਰਪੰਚ ਸੁਖਵਿੰਦਰ ਸਿੰਘ ਚਹਿਲ, ਸਰਪੰਚ ਬੁੱਧ …

Read More »

ਸ਼ੁੱਖ ਅਤੇ ਦੁੱਖ ਜੀਵਨ ਦਾ ਅੰਗ – ਸਵਾਮੀ ਰਾਮ ਗਿਰੀ ਜੀ ਮਹਾਰਾਜ

ਸੰਗਰੂਰ, 8 ਅਪ੍ਰੈਲ (ਜਗਸੀਰ ਲੌਂਗੋਵਾਲ) – ਸਥਾਨਕ ਗੁਰੂ ਅਰਜਨ ਦੇਵ ਕਲੋਨੀ ਵਿਖੇ ਚੱਲ ਰਹੀ ਸ੍ਰੀ ਮਦ ਭਾਗਵਤ ਸਪਤਾਹ ਗਿਆਨ ਯੱਗ ਅੱਜ ਸਮਾਪਤ ਹੋ ਗਿਆ।ਸਭ ਤੋਂ ਪਹਿਲਾਂ ਹਵਨ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ‘ਚ ਆਏ ਭਗਤਾਂ ਨੇ ਆਹੁਤੀ ਪਾਈ।ਉਸ ਤੋਂ ਬਾਅਦ ਭਗਤਾ ਲਈ ਲੰਗਰ ਅਤੱਟ ਵਰਤਾਇਆ ਗਿਆ। ਕਥਾ ਵਾਚਕ ਸੰਤ ਸ਼ਿਰੋਮਨੀ ਮਹੰਤ ਸ਼੍ਰੀ 108 ਸਵਾਮੀ ਰਾਮ ਗਿਰੀ ਜੀ ਮਹਾਰਾਜ ਨੇ …

Read More »

14ਵੇਂ ਸ੍ਰੀ ਰਾਮ ਨੌਮੀ ਉਤਸਵ ਨੂੰ ਸਮਰਪਿਤ ਸ੍ਰੀ ਰਾਮ ਕਥਾ 11 ਤੋਂ 17 ਅਪ੍ਰੈਲ ਤੱਕ ਹੋਵੇਗੀ

ਸੰਗਰੂਰ, 8 ਅਪ੍ਰੈਲ (ਜਗਸੀਰ ਲੌਂਗੋਵਾਲ)- ਸ੍ਰੀ ਰਾਮ ਨੌਮੀ ਉਤਸਵ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ ਰਜਿ. ਚੀਮਾ ਮੰਡੀ ਵਲੋਂ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਮਨਾਏ ਜਾ ਰਹੇ 14ਵੇਂ ਸ੍ਰੀ ਰਾਮ ਨੌਮੀ ਉਤਸਵ ਸਬੰਧੀ 11 ਤੋਂ 17 ਅਪ੍ਰੈਲ ਤੱਕ ਸ੍ਰੀ ਦੁਰਗਾ ਸ਼ਕਤੀ ਮੰਦਿਰ ਵਿਖੇ ਸ੍ਰੀ ਰਾਮ ਕਥਾ ਕਰਵਾਈ ਜਾ ਰਹੀ ਹੈ।ਇੰਨ੍ਹਾਂ ਸਮਾਗਮਾਂ ਦੀ ਸ਼ੁਰੂਆਤ 11 ਅਪ੍ਰੈਲ ਨੂੰ ਸ੍ਰੀ ਹਨੂੰਮਾਨ ਮੰਦਿਰ ਤੋਂ ਸ੍ਰੀ …

Read More »

ਜੇ.ਈ.ਈ ਮੇਨਜ਼ ਪ੍ਰੀਖਿਆ ’ਚ ਗੁਰਸਿੱਖ ਵਿਦਿਆਰਥੀਆਂ ਨੂੰ ਕੜਾ ਉਤਾਰਨ ਲਈ ਮਜ਼ਬੂਰ ਕਰਨ ਦਾ ਧਾਮੀ ਨੇ ਲਿਆ ਨੋਟਿਸ

ਅੰਮ੍ਰਿਤਸਰ, 8 ਅਪ੍ਰੈਲ (ਜਗਦੀਪ ਸਿੰਘ) – ਨੈਸ਼ਨਲ ਟੈਸਟਿੰਗ ਏਜੰਸੀ ਵੱਲੋਂ 6 ਅਪ੍ਰੈਲ ਨੂੰ ਮੋਹਾਲੀ ਵਿਖੇ ਕਰਵਾਏ ਗਏ ਜੇ.ਈ.ਈ ਮੇਨਜ਼ ਦੇ ਪੇਪਰ ਦੌਰਾਨ ਸਿੱਖ ਵਿਦਿਆਰਥੀਆਂ ਦੇ ਕੜੇ ਉਤਰਵਾਉਣ ਅਤੇ ਕੜਿਆਂ ਉੱਪਰ ਟੇਪ ਲਗਾਉਣ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨੋਟਿਸ ਲੈਂਦਿਆਂ ਪੜਤਾਲ ਦੇ ਆਦੇਸ਼ ਦਿੱਤੇ ਹਨ।ਇਸ ਦੇ ਨਾਲ-ਨਾਲ ਐਡਵੋਕੇਟ ਧਾਮੀ ਨੇ ਨੈਸ਼ਨਲ …

Read More »

ਸਕੂਲ ਆਫ਼ ਐਮੀਨੈਂਸ ਫ਼ਾਰ ਗਰਲਜ਼ ਮਾਲ ਰੋਡ ਵਿਖੇ ਸਲਾਨਾ ਅਰਦਾਸ ਦਿਵਸ ਆਯੋਜਿਤ

ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ) – ਸਥਾਨਕ ਮਾਲ ਰੋਡ ਸਥਿਤ ਸਕੂਲ ਆਫ ਐਮੀਨੈਂਸ ਫਾਰ ਗਰਲਜ਼ ਵਿਖੇ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਅਤੇ ਸਮੂਹ ਸਟਾਫ ਵਲੋਂ ਸਲਾਨਾ ਅਰਦਾਸ ਦਿਵਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਕਰਵਾਇਆ ਗਿਆ।ਇਸ ਵਿੱਚ ਸਕੂਲ ਦੇ ਵਿਦਿਆਰਥੀਆਂ ਤੇ ਸਮੂਹ ਸਟਾਫ ਨੇ ਸ਼ਿਰਕਤ ਕੀਤੀ।ਪ੍ਰਮਾਤਮਾ ਅੱਗੇ ਵਿਦਿਆਰਥੀਆਂ ਦੇ ਚੰਗੇ ਨਤੀਜਿਆਂ ਅਤੇ ਨਵੇਂ ਸੈਸ਼ਨ ਦੀ ਕਾਮਯਾਬੀ ਲਈ ਸ੍ਰੀ ਸੁਖਮਣੀ …

Read More »

16ਵੀਂ ਸਿਰਜਣ ਪ੍ਰਕਿਰਿਆ ਪ੍ਰੋਗਰਾਮ ਦਾ ਸਫ਼ਲ ਆਯੋਜਨ

ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਸੰਸਥਾ ਨਾਦ ਪ੍ਰਗਾਸੁ ਸ੍ਰੀ ਅੰਮ੍ਰਿਤਸਰ ਵੱਲੋਂ ਅੱਜ ਪੰਜਾਬੀ ਸਾਹਿਤ ਦੀਆਂ ਪ੍ਰਸਿੱਧ ਸ਼ਖਸ਼ੀਅਤਾਂ ਨਾਲ ਸਾਹਿਤਕ ਮਿਲਣੀ ਸੰਬੰਧਤ ਮਹੀਨਾਵਾਰ ਪ੍ਰੋਗਰਾਮ ਸਿਰਜਣ ਪ੍ਰਕਿਰਿਆ ਦੇ 16ਵੇਂ ਭਾਗ ਦਾ ਆਯੋਜਨ ਕੀਤਾ ਗਿਆ।ਸੰਸਥਾ ਵੱਲੋਂ ਇਸ ਪ੍ਰੋਗਰਾਮ ਵਿੱਚ ਪੰਜਾਬੀ ਅਤੇ ਪੋਠੋਹਾਰੀ ਉਪ-ਬੋਲੀ ਦੇ ਪ੍ਰਸਿਧ ਕਵੀ ਸੁਆਮੀ ਅੰਤਰ ਨੀਰਵ ਨੂੰ ਸਰੋਤਿਆਂ ਦੇ ਰੂ-ਬ-ਰੂ ਕਰਵਾਇਆ ਗਿਆ, ਜਿਸ ਵਿੱਚ ਉਨ੍ਹਾਂ ਆਪਣੇ ਕਾਵਿਕ-ਸਵੈ ਅਤੇ …

Read More »

ਡੀ.ਏ.ਵੀ ਪਬਲਿਕ ਸਕੂਲ ਨੇ ਸਥਾਪਨਾ ਦਿਵਸ ਤੇ ਵਿਸ਼ਵ ਸਿਹਤ ਦਿਵਸ ਉਤਸ਼ਾਹ ਨਾਲ ਮਨਾਇਆ

ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦਾ ਸਥਾਪਨਾ ਦਿਵਸ ਮਨਾਉਣ ਤੇ ਪ੍ਰਮਾਤਮਾ ਦਾ ਅਸ਼ੀਰਵਾਦ ਲੈਣ ਲਈ ਪਵਿੱਤਰ ਹਵਨ ਕੀਤਾ ਗਿਆ।ਪਵਿੱਤਰ ਮੰਤਰਾਂ ਦੇ ਜਾਪ ਦੌਰਾਨ ਹਾਜ਼ਰੀਨ ਨੇ ਸਕੂਲ ਦੀ ਸਫ਼ਲਤਾ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।ਸਾਲ 1982 ਵਿੱਚ ਆਪਣੀ ਸ਼ੁਰੂਆਤ ਤੋਂ ਲੈ ਕੇ ਸਕੂਲ ਨੇ ਹਮੇਸ਼ਾਂ ਉਤਮਤਾ ਲਈ ਯਤਨ ਕੀਤੇ ਹਨ ਅਤੇ ਬੱਚਿਆਂ ਵਿੱਚ ਮਿਆਰੀ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ 27ਵੇਂ ਸਥਾਪਨਾ ਦਿਵਸ ‘ਤੇ ਵਿਸ਼ੇਸ਼ ਹਵਨ

ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ 27ਵੇਂ ਸਥਾਪਨਾ ਦਿਵਸ ਦੇ ਸ਼ੁੱਭ ਅਵਸਰ ‘ਤੇ ਸਕੂਲ਼ ਦੇ ਵਿਹੜੇ ਵਿੱਚ ਵਿਸ਼ੇਸ਼ ਹਵਨ ਦਾ ਆਯੋਜਨ ਕੀਤਾ ਗਿਆ।ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ, ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਹਵਨ ਦੀ ਪਾਵਨ ਅਗਨੀ ਵਿੱਚ ਵੈਦਿਕ ਮੰਗਲ ਉਚਾਰਣ ਨਾਲ ਘਿਓ ਅਤੇ ਹੋਰ ਸਮੱਗਰੀ ਦੀਆਂ ਆਹੂਤੀਆਂ ਅਰਪਿਤ ਕਰਕੇ ਪ੍ਰਮਾਤਮਾ ਪਾਸ ਸਕੁਲ ਦੀ ਤਰੱਕੀ ਤੇ ਖੁਸ਼ਹਾਲੀ ਦੀ ਕਾਮਨਾ …

Read More »

ਖਸਤਾ ਹਾਲ ਪੁੱਲ ਤੋਂ ਹੇਠਾਂ ਡਿੱਗਿਆ ਟਰਾਲਾ

ਸੰਗਰੂਰ, 7 ਅਪ੍ਰੈਲ (ਜਗਸੀਰ ਲੌਂਗੋਵਾਲ) – ਸੁਨਾਮ ਸੰਗਰੂਰ ਰੋਡ ‘ਤੇ ਬਣੇ ਸਰਹੰਦ ਚੋਅ ਪੁੱਲ ਤੇ ਬੀਤੀ ਦਿਨ ਹੋਏ ਹਾਦਸੇ ‘ਚ ਸਪੇਅਰ ਪਾਰਟ ਨਾਲ ਭਰਿਆ ਇੱਕ ਟਰਾਲਾ ਜੋ ਲੁਧਿਆਣਾ ਤੋਂ ਮਹਾਰਾਸ਼ਟਰ ਜਾ ਰਿਹਾ ਸੀ, ਰੇਲਿੰਗ ਨੂੰ ਤੋੜਦਾ ਹੋਇਆ ਪੁੱਲ ਤੋਂ ਹੇਠਾਂ ਜਾ ਡਿੱਗਾ, ਪਰ ਚੰਗੀ ਕਿਸਮਤ ਦੇ ਚੱਲਦਿਆਂ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਜਿਕਰਯੋਗ ਹੈ ਕਿ ਇਹ ਪੁੱਲ ਪਿੱਛਲੀਆਂ ਬਰਸਾਤਾਂ ਦੌਰਾਨ …

Read More »

ਪਿੰਗਲਵਾੜਾ ਪਰਿਵਾਰ ਦੀ 71ਵੀਂ ਲੜਕੀ ਦਾ ਅਨੰਦ ਕਾਰਜ਼ ਕਰਵਾਇਆ ਗਿਆ

ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਦੇ ਮੇਨ ਬ੍ਰਾਂਚ ਦੇ ਵਿਹੜੇ ਵਿੱਚ ਪਿੰਗਲਵਾੜਾ ਪਰਿਵਾਰ ਦੀ ਲੜਕੀ ਚਾਂਦਨੀ ਦਾ ਆਨੰਦ ਕਾਰਜ਼ ਗੁਰਪ੍ਰੀਤ ਸਿੰਘ ਸਪੁੱਤਰ ਸਵ. ਪਰਮਜੀਤ ਸਿੰਘ ਵਾਸੀ ਹਰਗੋਬਿੰਦ ਨਗਰ ਪੋਸਟ ਆਫ਼ਿਸ ਰੇਰੂ ਜਲੰਧਰ-1 ਨਾਲ ਮੇਨ ਬ੍ਰਾਂਚ ਪਿੰਗਲਵਾੜਾ ਸਥਿਤ ਗੁਰਦੁਆਰਾ ਸਾਹਿਬ ਵਿਖੇ ਹੋਇਆ।ਇਹ ਪਿੰਗਲਵਾੜਾ ਪਰਿਵਾਰ ਵਿੱਚ 71ਵਾਂ ਆਨੰਦ ਕਾਰਜ਼ ਹੈ।ਸੁਭਾਗ ਜੋੜੀ ਨੂੰ ਪਿੰਗਲਵਾੜਾ ਸੰਸਥਾ ਮੁਖੀ ਡਾ. …

Read More »