Saturday, March 21, 2026

ਪੰਜਾਬੀ

ਨਗਰ ਨਿਗਮ ਦੇ ਸਾਰੇ ਵਿਭਾਗਾਂ ਵਲੋਂ ਦੱਖਣੀ ਜ਼ੋਨ ਖੇਤਰਾਂ ਵਿੱਚ ਸਾਂਝੀ ਕਾਰਵਾਈ

ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ `ਤੇ ਹੱਲ ਕੀਤਾ ਜਾਵੇਗਾ- ਕਮਿਸ਼ਨਰ ਨਿਗਮ ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਸਾਰੇ ਵਿਭਾਗਾਂ ਵਲੋਂ ਸ਼ਹਿਰ ਦੇ ਦੱਖਣੀ ਜ਼ੋਨ ਅਧੀਨ ਆਉਂਦੇ ਖੇਤਰਾਂ ਵਿੱਚ ਇੱਕ ਸਾਂਝੀ ਕਾਰਵਾਈ ਕੀਤੀ ਗਈ।ਕਮਿਸ਼ਨਰ ਹਰਪ੍ਰੀਤ ਸਿੰਘ ਨੇ ਜਾਰੀ ਬਿਆਨ ਵਿੱਚ ਦੱਸਿਆ ਕਿ ਪਵਿੱਤਰ ਨਗਰੀ ਨੂੰ ਨਵੀਂ ਨੁਹਾਰ ਦੇਣ ਲਈ ਨਗਰ ਨਿਗਮ ਦੇ ਸਾਰੇ ਵਿਭਾਗਾਂ ਵਲੋਂ ਸਾਂਝੇ ਤੌਰ ’ਤੇ …

Read More »

ਡਾ. ਐਸ.ਪੀ ਸਿੰਘ ਓਬਰਾਏ “ਸਿੱਖ ਗੌਰਵ ਸਨਮਾਨ“ ਨਾਲ ਸਨਮਾਨਿਤ

ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ) – ਅਕਾਲ ਪੁਰਖ ਕੀ ਫ਼ੌਜ ਵੱਲੋਂ ਆਪਣੇ 25 ਸਾਲਾ ਸਥਾਪਨਾ ਦਿਵਸ ਮੌਕੇ ਅੰਮ੍ਰਿਤਸਰ ਵਿਖੇ ਕਰਵਾਏ ਗਏ `ਸ਼ਾਨ ਦਸਤਾਰ ਦੀ ਅਤੇ ਸਿੱਖ ਗੌਰਵ ਸਨਮਾਨ` ਸਮਾਗਮ ਦੌਰਾਨ ਸੰਸਾਰ ਪ੍ਰਸਿੱਧ ਸਮਾਜਸੇਵੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ ਸਿੰਘ ਓਬਰਾਏ ਨੂੰ “ਸਿੱਖ ਗੌਰਵ ਸਨਮਾਨ“ ਨਾਲ ਸਨਮਾਨਿਤ ਕੀਤਾ ਗਿਆ।

Read More »

ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ ਮਨਾਇਆ

ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ) – ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਭੁਪਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ …

Read More »

ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਸਿੱਖ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਹਿਰਾਸਤ ’ਚ ਲੈਣ ਦੀ ਆਲੋਚਨਾ

ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਅਸਾਮ ਦੀ ਜੇਲ੍ਹ ਵਿਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ ਬੀਬੀ ਬਲਵਿੰਦਰ ਕੌਰ, ਉਨ੍ਹਾਂ ਦੇ ਚਾਚਾ ਅਤੇ ਹੋਰ ਨਜ਼ਰਬੰਦ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਜ਼ਬਰੀ ਪੁਲਿਸ ਹਿਰਾਸਤ ਵਿੱਚ ਲੈਣਾ ਮਨੁੱਖੀ ਹੱਕਾਂ ਅਤੇ ਧਰਮ ਪ੍ਰਚਾਰ ਲਈ ਕੀਤੇ ਜਾ ਰਹੇ ਯਤਨਾਂ ਨੂੰ ਦਬਾਉਣ ਵਾਲੀ ਕਾਰਵਾਈ ਹੈ।ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ …

Read More »

ਪਿੰਗਲਵਾੜਾ ਪਰਿਵਾਰ ਦੀ 70ਵੀਂ ਲੜਕੀ ਦਾ ਅਨੰਦ ਕਾਰਜ਼ ਹੋਇਆ- ਡਾ. ਇੰਦਰਜੀਤ ਕੌਰ ਨੇ ਦਿੱਤਾ ਆਸ਼ੀਰਵਾਦ

ਅੰਮ੍ਰਿਤਸਰ, 6 ਅਪ੍ਰੈਲ (ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਦੇ ਮੇਨ ਬ੍ਰਾਂਚ ਦੇ ਵਿਹੜੇ ਵਿਚ ਪਿੰਗਲਵਾੜਾ ਪਰਿਵਾਰ ਦੀ ਲੜਕੀ ਨਿਮਾਂ ਕੌਰ ਦਾ ਆਨੰਦ ਕਾਰਜ਼ ਮਨੀ ਸਿੰਘ ਸਪੁੱਤਰ ਖੜਕ ਸਿੰਘ ਵਾਸੀ ਸਟਾਰ ਸਿਟੀ ਕਾਲੋਨੀ ਟਿੱਬਾ ਰੋਡ ਬਸਤੀ ਜੋਧੇਵਾਲ ਲੁਧਿਆਣਾ ਨਾਲ ਅੱਜ ਗੁਰਦੁਆਰਾ ਸਾਹਿਬ ਮੇਨ ਬ੍ਰਾਂਚ ਪਿੰਗਲਵਾੜਾ ਵਿਖੇ ਹੋਇਆ।ਇਹ ਪਿੰਗਲਵਾੜਾ ਪਰਿਵਾਰ ਵਿੱਚ 70ਵਾਂ ਆਨੰਦ ਕਾਰਜ਼ ਹੈ। ਸੁਭਾਗ ਜੋੜੀ ਨੂੰ ਪਿੰਗਲਵਾੜਾ …

Read More »

ਖ਼ਾਲਸਾ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਮੁੱਕੇਬਾਜ਼ੀ ’ਚ ਹਾਸਲ ਕੀਤਾ ਕਾਂਸੇ ਦਾ ਤਮਗਾ

ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਦੀ ਵਿਦਿਆਰਥਣ ਨੇ ‘ਬਾਕਸਿੰਗ ਯੂਥ ਸਟੇਟ ਲੈਵਲ’ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੇ ਦਾ ਤਮਗਾ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਵਿਦਿਆਰਥਣ ਹਰਲੀਨ ਕੌਰ ਨੇ ਸਮਾਣਾ (ਪਟਿਆਲਾ) ਵਿਖੇ ਉਕਤ …

Read More »

ਖ਼ਾਲਸਾ ਕਾਲਜ ਐਜ਼ੂਕੇਸ਼ਨ ਦੀਆਂ ਵਿਦਿਆਰਥਣਾਂ ਦਾ ਪ੍ਰੀਖਿਆ ’ਚ ਸ਼ਾਨਦਾਰ ਸਥਾਨ

ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਏ-ਬੀ.ਐਡ ਸਮੈਸਟਰ 7ਵਾਂ ਦੀ ਪ੍ਰੀਖਿਆ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਪ੍ਰਿੰਸੀਪਲ ਪ੍ਰੋ: (ਡਾ.) ਮਨਦੀਪ ਕੌਰ ਨੇ ਇਮਤਿਹਾਨ ’ਚ ਸ਼ਾਨਦਾਰ ਕਾਰਗੁਜ਼ਾਰੀ ਪੇਸ਼ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਕਿਰਨਜੋਤ …

Read More »

ਜਿਲ੍ਹਾ ਚੋਣ ਅਫ਼ਸਰ ਅਤੇ ਪੁਲਿਸ ਮੁਖੀ ਵਲੋਂ ਤਜਵੀਜ਼ਤ ਗਿਣਤੀ ਕੇਂਦਰਾਂ ਤੇ ਸਟਰਾਂਗ ਰੂਮ ਦਾ ਜਾਇਜ਼ਾ

ਸੰਗਰਰ, 6 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਜਿਲਾ ਪੁਲਿਸ ਮੁਖੀ ਸਰਤਾਜ ਸਿੰਘ ਚਹਿਲ ਸਮੇਤ ਦੌਰਾ ਕਰਕੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਵਲੋਂ ਚੋਣ ਕਮਿਸ਼ਨ ਨੂੰ ਤਜਵੀਜ਼ ਕੀਤੇ ਗਏ ਸਟਰਾਂਗ ਰੂਮਾਂ ਅਤੇ ਗਿਣਤੀ ਕੇਂਦਰਾਂ ਦਾ ਅਗੇਤੇ ਤੌਰ ਤੇ ਜਾਇਜ਼ਾ ਲਿਆ।ਜਿਲ੍ਹਾ ਚੋਣ ਅਫਸਰ ਅਤੇ ਐਸ.ਐਸ.ਪੀ ਨੇ ਆਪਣੇ ਦੋਰੇ ਦੌਰਾਨ ਇਹਨਾਂ ਕੇਂਦਰਾਂ ਵਿੱਚ ਸੁਰੱਖਿਆ ਵਿਵੱਸਥਾ ਸਮੇਤ ਹੋਰ ਲੋੜੀਂਦੇ ਪ੍ਰਬੰਧਾਂ ਬਾਰੇ …

Read More »

ਪੀ.ਏ.ਯੂ ਨੇ ਵਧੇਰੇ ਝਾੜ ਦੇਣ ਵਾਲੀ ਮੂੰਗੀ ਦੀ ਕਿਸਮ-ਐਸ.ਐਮ.ਐਲ 1827 ਦੀ ਕਾਸ਼ਤ ਦੀ ਕੀਤੀ ਸਿਫ਼ਾਰਸ਼

ਸੰਗਰੂਰ, 6 ਅਪ੍ਰੈਲ (ਜਗਸੀਰ ਲੌਂਗੋਵਾਲ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ਦੇ ਐਸੋਸੀਏਟ ਡਾਇਰੈਕਟਰ ਟ੍ਰੇਨਿੰਗ ਡਾ. ਮਨਦੀਪ ਸਿੰਘ ਨੇ ਦੱਸਿਆ ਕਿ ਪੀ.ਏ.ਯੂ ਵਲੋੋਂ ਸੱਠੀ ਮੂੰਗੀ ਦੀ ਕਿਸਮ ਐਸ.ਐਮ.ਐਲ 1827 ਗਰਮ ਰੁੱਤ ਵਿੱਚ ਕਾਸ਼ਤ ਲਈ ਵਿਕਸਿਤ ਕੀਤੀ ਗਈ ਹੈ।ਇਹ ਕਿਸਮ ਤਕਰੀਬਨ 62 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ।ਇਸ ਦੇ ਬੂਟੇ ਖੜਵੇਂ ਤੇ ਦਰਮਿਆਨੇ ਕੱਦ ਦੇ ਹੁੰਦੇ …

Read More »

ਲੋਕਾਂ ‘ਚ ਖਿੱਚ ਦਾ ਕੇਂਦਰ ਬਣੀ ਪਹਿਲ ਮੰਡੀ ਧੂਰੀ

ਸੰਗਰੂਰ, 6 ਅਪ੍ਰੈਲ (ਜਗਸੀਰ ਲੌਂਗੋਵਾਲ) – ਜ਼ਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਵਲੋਂ ਪਹਿਲ ਪ੍ਰੋਜੈਕਟ ਤਹਿਤ ਸੈਲਫ ਹੈਲਪ ਗਰੁੱਪ ਮੈਂਬਰ ਅਤੇ ਆਰਗੈਨਿਕ ਕਿਸਾਨਾਂ ਨੂੰ ਮਾਰਕੀਟਿੰਗ ਪਲੇਟਫਾਰਮ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਹਫਤਾਵਾਰੀ ਪਹਿਲ ਮੰਡੀ ਧੂਰੀ ਸ਼ਹਿਰ ਵਾਸੀਆਂ ਲਈ ਖਿੱਚ ਦਾ ਕੇਂਦਰ ਬਣ ਚੁੱਕੀ ਹੈ।ਪਹਿਲ ਮੰਡੀ ਦੇ ਪ੍ਰਬੰਧਕ ਕਮੇਟੀ ਪ੍ਰਧਾਨ ਮਿਸ਼ਰਾ ਸਿੰਘ ਬਮਾਲ ਨੇ ਦੱਸਿਆ ਕਿ ਹਰ ਸ਼ਨਿਚਰਵਾਰ ਨਗਰ ਕੌਂਸਲ ਦਫਤਰ ਦੇ ਸਾਹਮਣੇ ਲੱਗਣ …

Read More »