ਅੰਮ੍ਰਿਤਸਰ, 28 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਸ਼ਹੀਦ ਊਧਮ ਸਿੰਘ ਨਗਰ ਵਿਖੇ ਬਜੁਰਗ ਰਿਟਾਇਰਡ ਮਿਊਜਿਕ ਟੀਚਰ ਇੰਦਰਜੀਤ ਕੌਰ (ਜਿਸ ਨੂੰ ਅੱਖਾਂ ਤੋਂ ਘੱਟ ਦਿਸਦਾ ਸੀ) ਪਤਨੀ ਲੇਟ ਜੋਗਿੰਦਰ ਸਿੰਘ ਵਾਸੀ ਸ਼ਹੀਦ ਊਧਮ ਸਿੰਘ ਨਗਰ ਦੇ ਗਲਾ ਘੁੱਟ ਕੇ ਕਤਲ ਕਰਨ ਦੇ ਮਾਮਲੇ `ਚ ਸਿਟੀ ਪੁਲਿਸ ਵਲੋਂ ਰਣਜੀਤ ਸਿੰਘ ਉਰਫ ਬੱਬਲ ਅਤੇ ਉਸ ਦੀ ਪਤਨੀ ਸੁਮਨ ਵਾਸੀ ਪਿੰਡ …
Read More »ਪੰਜਾਬੀ
ਗੁਰੂ ਸਾਹਿਬਾਨ ਨਾਲ ਸਬੰਧਤ ਵਿਰਾਸਤੀ ਨਿਸ਼ਾਨੀਆਂ ਦੀ ਸੰਭਾਲ ਕਰੇ ਸ਼੍ਰੋਮਣੀ ਕਮੇਟੀ – ਗੁਰਾਇਆ
ਅੰਮ੍ਰਿਤਸਰ, 28 ਜੁਲਾਈ (ਪੰਜਾਬ ਪੋਸਟ ਬਿਊਰੋ) – ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਲਾਂਘੇ ਨੂੰ ਸਮਰਪਿਤ ਜਥੇਬੰਦੀ `ਸੰਗਤ ਲਾਂਘਾ ਕਰਤਾਰਪੁਰ` ਦੇ ਮੁੱਖ ਸੇਵਾਦਾਰ ਬੀ.ਐਸ ਗੁਰਾਇਆ ਨੇ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਦੀ ਚੱਲ ਰਹੀ ਕਾਰ ਸੇਵਾ `ਤੇ ਸਵਾਲ ਖੜੇ ਕੀਤੇ ਹਨ।ਗੁਰਾਇਆ ਨੇ ਦੋਸ਼ ਲਾਉਂਦਿਆ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਨੇ ਦੋ ਪੁਰਾਤਨ ਖੂਹਾਂ ਨੂੰ ਹੀ ਢਾਹ ਦਿਤਾ ਹੈ, ਜਿੰਨਾਂ ਨਾਲ ਗੁਰੂ …
Read More »ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ ਮੰਡੀ ਹਰਜੀ ਰਾਮ ਵਿਖੇ ਲਗਾਇਆ ਮੈਥ ਮੇਲਾ
ਮਲੋਟ, 28 ਜੁਲਾਈ (ਪੰਜਾਬ ਪੋਸਟ – ਗਰਗ) – ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਅਤੇ ਜਿਲਾ ਸਿੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਮਲਕੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਪ੍ਰਿੰਸੀਪਲ ਵਿਜੈ ਗਰਗ ਦੀ ਅਗਵਾਈ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਵਿਖੇ ਮੈਥ ਮੇਲਾ ਲਗਾਇਆ ਗਿਆ।ਜਿਸ ਵਿੱਚ ਲਗਭਗ 100 ਵਿਦਿਆਰਥਣਾਂ ਨੇ ਭਾਗ ਲਿਆ, ਜਿੰਨਾਂ ਵਲੋਂ ਤਿਆਰ ਕੀਤੇ ਗਏ ਚਾਰਟ, ਮਾਡਲ, …
Read More »ਡਿਪਟੀ ਡਾਇਰੈਕਟਰ ਨੇ ਗਣਿਤ ਮੇਲੇ ਦਾ ਕੀਤਾ ਨਰੀਖਣ
ਸਕੂਲਾਂ ਵਿੱਚ ਕਮਰਿਆਂ ਦੀ ਕਮੀ ਕੀਤੀ ਜਾਵੇਗੀ ਪੂਰੀ – ਪਵਨ ਪਠਾਨਕੋਟ, 28 ਜੁਲਾਈ (ਪੰਜਾਬ ਪੋਸਟ ਬਿਊਰੋ) – ਉੱਚ ਅਧਿਕਾਰੀਆਂ ਵੱਲੋਂ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਦੇ ਉਦੇਸ਼ ਨਾਲ ਪੰਜਾਬ ਭਰ ਦੇ ਵੱਖ ਵੱਖ ਚੁਣੇ ਗਏ ਸਰਕਾਰੀ ਸਕੂਲਾਂ ਨੂੰ ਅਡਾਪਟ ਕੀਤਾ ਹੋਇਆ ਹੈ।ਇਸੇ ਕੜੀ ਵਜੋਂ ਅੱਜ ਸਿੱਖਿਆ ਵਿਭਾਗ ਦੇ ਡਿਪਟੀ ਡਾਇਰੈਕਟਰ ਪਵਨ ਕੁਮਾਰ ਨੇ ਸਰਕਾਰੀ ਸੀਨੀਅਰ ਸਕੂਲ ਧੀਰਾ ਦਾ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਜੈ ਬੈਂਕ ਵਲੋਂ ਬੈਟਰੀ ਗੱਡੀਆਂ ਭੇਟ
ਅੰਮ੍ਰਿਤਸਰ, 28 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਵਿਜੈ ਬੈਂਕ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਨੂੰ ਬੈਟਰੀ ਨਾਲ ਚੱਲਣ ਵਾਲੀਆਂ ਗੱਡੀਆਂ ਭੇਟ ਕੀਤੀਆਂ ਗਈਆਂ ਹਨ, ਜਿਸ ਦੀਆਂ ਚਾਬੀਆਂ ਅੱਜ ਬੈਂਕ ਅਧਿਕਾਰੀਆਂ ਪਾਸੋਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਬਲਵਿੰਦਰ ਸਿੰਘ ਜੌੜਾਸਿੰਘਾ ਅਤੇ ਸ੍ਰੀ ਦਰਬਾਰ …
Read More »ਅੰਗਹੀਣ ਗੁਰਸਿੱਖ ਖਿਡਾਰੀ ਚੰਨਦੀਪ ਸਿੰਘ ਦਾ ਨਕਦ ਰਾਸ਼ੀ ਨਾਲ ਸਨਮਾਨ
ਅੰਮ੍ਰਿਤਸਰ, 28 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਗੁਰਸਿੱਖ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਖੇਡਾਂ ਵਿਚ ਮੈਡਲ ਧਾਰਕਾਂ ਨੂੰ ਵੱਡੇ ਇਨਾਮ ਦੇਣ ਦੇ ਫੈਸਲੇ ਤਹਿਤ ਅੱਜ ਜੰਮੂ ਕਸ਼ਮੀਰ ਦੇ ਅੰਗਹੀਣ ਨੌਜੁਆਨ ਖਿਡਾਰੀ ਚੰਨਦੀਪ ਸਿੰਘ ਨੂੰ ਇਕ ਲੱਖ ਪੰਜਾਹ ਹਜ਼ਾਰ ਰੁਪਏ ਦੀ ਰਾਸ਼ੀ, ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੁਨਹਿਰੀ ਮਾਡਲ ਨਾਲ ਸਨਮਾਨਿਤ ਕੀਤਾ ਗਿਆ।ਚੰਨਦੀਪ ਸਿੰਘ …
Read More »ਇਤਿਹਾਸਕ ਗੁਰਦੁਆਰਾ ਸਾਹਿਬ ਦੀ ਜਗ੍ਹਾ ਕਿਰਾਏਦਾਰ ਨੇ ਕੀਤੀ ਵਾਪਸ
ਜੱਸਾ ਸਿੰਘ ਦੇ ਫੈਸਲੇ ਤੋਂ ਹੋਰ ਕਬਜ਼ਾ ਧਾਰਕ ਵੀ ਲੈਣ ਪ੍ਰੇਰਣਾ – ਡਾ. ਰੂਪ ਸਿੰਘ ਅੰਮ੍ਰਿਤਸਰ, 28 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨਾਲ ਸਬੰਧਤ ਗੁਰਦੁਆਰਾ ਸਾਹਿਬ ਮੰਡੀ ਗੋਬਿੰਦਗੜ੍ਹ ਦੀ ਜਗ੍ਹਾ ਇਕ ਕਿਰਾਏਦਾਰ ਵੱਲੋਂ 36 ਸਾਲ ਬਾਅਦ ਗੁਰਦੁਆਰਾ ਸਾਹਿਬ ਨੂੰ ਵਾਪਸ ਕਰ ਦਿੱਤੀ ਗਈ ਹੈ।ਜੱਸਾ ਸਿੰਘ ਆਹਲੂਵਾਲੀਆ ਮੰਡੀ ਗੋਬਿੰਦਗੜ੍ਹ …
Read More »ਅਕਾਲੀ ਦਲ (ਅ) ਦੇ ਆਗੂ ਹਰਬੀਰ ਸਿੰਘ ਸੰਧੂ ਨੂੰ ਸਦਮਾ, ਪਤਨੀ ਸੁਵਰਗਵਾਸ
ਅੰਤਿਮ ਸੰਸਕਾਰ 29 ਜੁਲਾਈ ਐਤਵਾਰ ਨੂੰ ਅੰਮ੍ਰਿਤਸਰ, 28 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼ੋ੍ਰਮਣੀ ਅਕਾਲੀ ਦਲ (ਅ) ਦੇ ਦਫਤਰ ਤੇ ਪ੍ਰੈਸ ਸਕੱਤਰ ਹਰਬੀਰ ਸਿੰਘ ਸੰਧੂ ਨੂੰ ਉਸ ਵੱਕਤ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੀ ਧਰਮ ਪਤਨੀ ਬੀਬੀ ਸੁਖਵਿੰਦਰ ਕੌਰ ਸੰਧੂ (61) ਦਾ ਦਿਹਾਂਤ ਹੋ ਗਿਆ।ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਸ਼ੋ੍ਰਮਣੀ ਅਕਾਲੀ ਦਲ (ਅ) ਦੇ ਜਨਰਲ ਸਕੱਤਰ ਭਾਈ ਜਰਨੈਲ ਸਿੰਘ …
Read More »ਅਖਿਲ ਸ਼ੌਰਾਨ ਤੇ ਲਕਸ਼ਯ ਦੀ ਹੋਈ ਏਸ਼ੀਅਨ ਤੇ ਵਰਲਡ ਚੈਪੀਅਨਸ਼ਿਪ ਦੇ ਲਈ ਚੋਣ
ਸੀਮਿਤ ਸਹੂਲਤਾਂ ਦੇ ਬਾਵਜੂਦ ਵੀ ਸ਼ੂਟਿੰਗ ਖਿਡਾਰੀਆਂ ਦੀ ਕਾਰਗੁਜ਼ਾਰੀ ਬੇਮਿਸਾਲ ਅੰਮ੍ਰਿਤਸਰ, 28 ਜੁਲਾਈ (ਪੰਜਾਬ ਪੋਸਟ- ਸੰਧੂ) – 10 ਮੀਟਰ ਏਅਰ ਪਿਸਟਲ ਤੇ ਏਅਰ ਰਾਈਫਲ ਸ਼ੂਟਿੰਗ ਖੇਡ ਦੇ ਸ਼ੌਕੀਨ ਇੰਡੀਆ ਕੈਂਪ ਦੇ ਵਿੱਚ ਜਗ੍ਹਾ ਬਣਾਉਣ ਦੇ ਲਈ ਅਤੇ ਕੌਮਾਂਤਰੀ ਤੇ ਕੌਮੀ ਪੱਧਰ ਦੇ ਸ਼ੂਟਿੰਗ ਖੇਡ ਮੁਕਾਬਲਿਆਂ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ।ਜਦੋਂ ਕਿ ਇਸੇ ਸਿਲਸਿਲੇ ਦੇ ਚਲਦਿਆਂ ਜੀ.ਐਨ.ਡੀ.ਯੂ ਦੀ ਸ਼ੂਟਿੰਗ ਕੋਚ …
Read More »ਸਰਕਾਰੀ ਸੀਨੀ. ਸੈਕੰ. ਸਕੂਲ ਟਾਊਨ ਹਾਲ ਵਿਖੇ `ਪੜ੍ਹੋ ਪੰਜਾਬ, ਪੜ੍ਹਾਓੁ ਪੰਜਾਬ` ਸਬੰਧੀ ਵਰਕਸਾਪ
ਅੰਮ੍ਰਿਤਸਰ, 28 ਜੁਲਾਈ (ਪੰਜਾਬ ਪੋਸਟ- ਸੰਧੂ) – ਸਕੱਤਰ ਸਿੱਖਿਆ ਵਿਭਾਗ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ, ਸਟੇਟ ਕੋਆਰਡੀਨੇਟਰ ਮੈਡਮ ਹਰਪ੍ਰੀਤ ਕੌਰ ਦੀ ਅਗਵਾਈ ਤੇ ਡੀ.ਐਮ ਮੈਡਮ ਜਸਵਿੰਦਰ ਕੌਰ ਦੀ ਦੇਖ-ਰੇਖ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਊਨ ਹਾਲ ਵਿਖੇ ਇੱਕ 3 ਰੋਜਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ 13 ਅਧਿਆਪਕਾਂ ਨੇ ਹਿੱਸਿਆ ਲਿਆ।ਇਸ ਵਰਕਸ਼ਾਪ ਵਿੱਚ ਲਰਨਿੰਗ ਆਊਟ ਕਮਜ਼, ਨੈਸ਼ਨਲ ਅਚੀਵਮੈਂਟ ਸਰਵੇ (ਐਨ.ਏ.ਐਸ) …
Read More »
Punjab Post Daily Online Newspaper & Print Media