Wednesday, November 25, 2026

ਪੰਜਾਬੀ

ਸਨਮਾਨ ’ਚ ਮਿਲਿਆ ਸੋਨੇ ਦਾ ਕੈਂਠਾ ਲੌਂਗੋਵਾਲ ਵਲੋਂ ਸ੍ਰੀ ਦਰਬਾਰ ਸਾਹਿਬ ਭੇਟ

ਕੇਂਦਰੀ ਸਿੱਖ ਅਜਾਇਬ ਘਰ ਵਿਖੇ ਹੋਵੇਗਾ ਸੁਸ਼ੋਭਿਤ ਅੰਮ੍ਰਿਤਸਰ, 23 ਜੁਲਾਈ (ਪੰਝਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਅੱਜ ਗੁਰੂ ਕੀ ਵਡਾਲੀ ਸਥਿਤ ਢਾਡੀ/ਕਵੀਸ਼ਰ ਗੁਰਮਤਿ ਕਾਲਜ ਦੇ ਉਦਘਾਟਨ ਸਮੇਂ ਢਾਡੀ ਸਭਾ ਦੇ ਪ੍ਰਧਾਨ ਗਿਆਨੀ ਬਲਦੇਵ ਸਿੰਘ ਐਮ.ਏ ਸਮੇਤ ਢਾਡੀ ਜਥਿਆਂ ਨੇ ਸੋਨੇ ਦੇ ਕੈਂਠੇ ਨਾਲ ਸਨਮਾਨਿਤ ਕੀਤਾ।ਢਾਡੀ ਸ਼੍ਰੇਣੀ ਵੱਲੋਂ ਸਨਮਾਨ ਵਿਚ ਮਿਲੇ ਕੈਂਠੇ ਨੂੰ ਸ਼੍ਰੋਮਣੀ …

Read More »

20 ਤੋੜੇ ਸੁੱਕੀ ਭੰਗ ਸਮੇਤ ਇਕ ਵਿਅਕਤੀ ਕਾਬੂ

ਅੰਮ੍ਰਿਤਸਰ, 23 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਥਾਣਾ ਸੁਲਤਾਨਵਿੰਡ ਦੇ ਅਧੀਨ ਪੈਂਦੀ ਕੋਟ ਮਿੱਤ ਸਿੰਘ ਪੁਲਿਸ ਚੌਂਕੀ ਨੇ ਭੰਗ ਦੀਆਂ ਬੋਤਲਾਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।ਚੌਂਕੀ ਇੰਚਾਰਜ ਏ.ਐਸ.ਆਈ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਕਿਸੇ ਖਾਸ ਮੁਖਬਰ ਦੀ ਇਤਲਾਹ `ਤੇ ਉਨਾਂ ਨੇ ਬਗਜੀਤ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਪਿੰਡ ਰੂੜੀ ਵਾਲਾ ਥਾਣਾ ਸਰਹਾਲੀ …

Read More »

ਤਰਕਸ਼ੀਲ ਸੁਸਾਇਟੀ ਪੰਜਾਬ ਨੇ ਐਲਾਨਿਆ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਦਾ ਨਤੀਜਾ

ਅੰਮ੍ਰਿਤਸਰ, 22 ਜੁਲਾਈ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਵਿਦਿਆਰਥੀਆਂ ਨੂੰ ਸਮਾਜ ਵਿੱਚ ਫੈਲੇ ਅੰਧ ਵਿਸ਼ਵਾਸਾਂ, ਵਹਿਮਾਂ ਭਰਮਾਂ, ਅਖੌਤੀ ਚਮਤਕਾਰਾਂ, ਰੂੜੀਵਾਦੀ ਰਸਮਾਂ ਅਤੇ ਸਮਾਜਿਕ ਬੁਰਾਈਆਂ ਖਿਲਾਫ ਜਾਗਰੂਕ ਕਰਨ ਅਤੇ ਉਨ੍ਹਾਂ ਵਿਚ ਮਹਾਨ ਇਨਕਲਾਬੀ ਦੇਸ਼ ਭਗਤਾਂ ਅਤੇ ਪ੍ਰਸਿੱਧ ਵਿਗਿਆਨੀਆਂ, ਚਿੰਤਕ ਦੀ ਵਿਗਿਆਨਕ ਵਿਚਾਰਧਾਰਾ ਪ੍ਰਫੁਲਿਤ ਕਰਨ ਦੇ ਮੰਤਵ ਵਜੋਂ ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਸਮੁੱਚੇ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਤੇ ਕਸਬਿਆਂ ਵਿਚ ਆਯੋਜਿਤ …

Read More »

ਨਸ਼ੇ ਦਾ ਖਾਤਮੇ ਕਰਕੇ ਹੀ ਲਵੇਗੀ ਦਮ ਪੰਜਾਬ ਸਰਕਾਰ – ਸਰਕਾਰੀਆ

ਗੁਰਦੁਆਰਾ ਬਾਬਾ ਬੁੱਢਾ ਸਾਹਿਬ ਵਿਖੇ ਹੋਏ ਨਤਮਸਤਕ ਅੰਮ੍ਰਿਤਸਰ, 22 ਜੁਲਾਈ (ਪੰਜਾਬ ਪੋਸਟ- ਪ੍ਰੀਤਮ ਸਿੰਘ) -‘ਪੰਜਾਬ ਸਰਕਾਰ ਰਾਜ ਵਿਚ ਨਸ਼ੇ ਨੂੰ ਖਤਮ ਕਰਨ ਲਈ ਦ੍ਰਿੜ ਹੈ ਅਤੇ ਇਸ ਦੇ ਖਾਤਮੇ ਵਿਚ ਕੋਈ ਅੜਚਣ ਨਹੀਂ ਆਉਣ ਦਿੱਤੀ ਜਾਵੇਗੀ।ਨਸ਼ਾ ਸਾਡੀ ਨੌਜਵਾਨ ਪੀੜ੍ਹੀ ਨੂੰ ਘੁਣ ਵਾਂਗ ਖਾ ਰਿਹਾ ਹੈ ਅਤੇ ਇਸ ਘੁਣ ਨੂੰ ਖਤਮ ਕਰਕੇ ਹੀ ਸਰਕਾਰ ਦਮ ਲਵੇਗੀ।’ ਉਕਤ ਸਬਦਾਂ ਦਾ ਪ੍ਰਗਟਾਵਾ ਮਾਲ …

Read More »

ਗਿਆਨੀ ਸੋਹਣ ਸਿੰਘ ਸੀਤਲ ਢਾਡੀ ਕਵੀਸ਼ਰ ਕਾਲਜ ਗੁਰੂ ਕੀ ਵਡਾਲੀ ਦਾ ਉਦਘਾਟਨ ਅੱਜ

ਅੰਮ੍ਰਿਤਸਰ, 22 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਢਾਡੀ ਅਤੇ ਕਵੀਸ਼ਰੀ ਕਲਾ ਨੂੰ ਪ੍ਰਫੁੱਲਤ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਕੀ ਵਡਾਲੀ ਛੇਹਰਟਾ ਸਾਹਿਬ ਵਿਖੇ ਸਥਾਪਿਤ ਕੀਤੇ ਗਏ ਗਿਆਨੀ ਸੋਹਣ ਸਿੰਘ ਸੀਤਲ ਢਾਡੀ ਕਵੀਸ਼ਰ ਗੁਰਮਤਿ ਮਿਸ਼ਨਰੀ ਕਾਲਜ ਦਾ ਉਦਘਾਟਨ 23 ਜੁਲਾਈ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਕਰਨਗੇ।ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਢਾਡੀ ਅਤੇ ਕਵੀਸ਼ਰ …

Read More »

ਮੀਰੀ-ਪੀਰੀ ਦਿਵਸ ਮੌਕੇ ਕਰਵਾਏ ਗਤਕਾ ਮੁਕਾਬਲੇ

ਅੰਮ੍ਰਿਤਸਰ, 22 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਅੱਜ ਮੀਰੀ ਪੀਰੀ ਦਿਵਸ ਮੌਕੇ ਛੇਵੇਂ ਪਾਤਸ਼ਾਹ ਜੀ ਨਾਲ ਸਬੰਧਤ ਇਤਿਹਾਸਿਕ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਅੰਮ੍ਰਿਤਸਰ ਵਿਖੇ ਗੱਤਕਾ ਮੁਕਾਬਲੇ ਕਰਵਾਏ ਗਏ।ਇਨ੍ਹਾਂ ਗਤਕਾ ਮੁਕਾਬਲਿਆਂ ਵਿਚ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਸ੍ਰੀ ਅੰਮ੍ਰਿਤਸਰ, ਬਾਬਾ ਫ਼ਤਹਿ ਸਿੰਘ ਗਤਕਾ ਅਖਾੜਾ ਬਟਾਲਾ, ਜੈਤੇਗੰ ਗਤਕਾ ਅਖਾੜਾ ਅੰਮ੍ਰਿਤਸਰ, ਬਾਬਾ ਬਘੇਲ ਸਿੰਘ ਗਤਕਾ ਅਖਾੜਾ ਅੰਮ੍ਰਿਤਸਰ, ਕਲਗੀਧਰ ਗਤਕਾ ਅਖਾੜਾ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਗਿਆ ਮੀਰੀ ਪੀਰੀ ਦਿਵਸ

ਅਜ਼ਾਦੀ ਨਾਲ ਜਿਊਣ ਦਾ ਹੱਕ ਦਿੰਦਾ ਹੈ ਮੀਰੀ ਪੀਰੀ ਦਾ ਸਿਧਾਂਤ – ਗਿ. ਗੁਰਬਚਨ ਸਿੰਘ ਅੰਮ੍ਰਿਤਸਰ, 22 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੀਰੀ ਪੀਰੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਸਮੇਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਮੀਰੀ ਪੀਰੀ …

Read More »

ਪੀ.ਓ ਸਟਾਫ ਪੁਲਿਸ ਪਾਰਟੀ ਵਲੋਂ ਭਗੌੜਾ ਕਾਬੂ

ਅੰਮ੍ਰਿਤਸਰ, 22 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਡੀ.ਸੀ.ਪੀ ਇਨਵੈਸਟੀਗੇਸ਼ਨ ਦੇ ਦਿਸ਼ਾ ਨਿਰਦੇਸ਼ਾਂ `ਤੇ ਏ.ਐਸ.ਆਈ ਹਰੀਸ਼ ਕੁਮਾਰ ਇਚਾਰਜ਼ ਪੀ.ਓ ਸਟਾਫ ਸਮੇਤ ਪੁਲਿਸ ਪਾਰਟੀ ਵਲੋਂ ਪੀ.ਓ ਜਗਜੀਤ ਸਿੰਘ ਪੁੱਤਰ ਓਂਕਾਰ ਸਿੰਘ ਵਾਸੀ 217/14 ਸੂਰਜ ਮੁਹੱਲਾ ਰਾਮ ਬਾਗ ਅੰਮ੍ਰਿਤਸਰ ਨੂੰ ਗ੍ਰਿਫਤਾਰ ਕੀਤਾ ਹੈ।ਏ.ਐਸ.ਆਈ ਨੇ ਦੱਸਿਆ ਕਿ ਜਗਜੀਤ ਸਿੰਘ ਦੇ ਖਿਲਾਫ ਅੰਮ੍ਰਿਤਸਰ ਸ਼ਹਿਰ ਦੇ ਵੱਖ-ਵੱਖ ਥਾਣਿਆਂ, ਥਾਣਾ ਏ-ਡਵੀਜ਼ਨ, ਸੀ-ਡਵੀਜ਼ਨ ਅਤੇ ਸਿਵਲ ਲਾਈਨ …

Read More »

ਸਿਵਲ ਹਸਪਤਾਲ ਵਿਖੇ 9 ਤੋਂ 22 ਜੁਲਾਈ ਤੱਕ ਚੱਲਿਆ ਦਸਤ ਰੋਕੂ ਪੰਦਰਵਾੜਾ ਸੰਪਨ

ਪਠਾਨਕੋਟ, 22 ਜੁਲਾਈ (ਪੰਜਾਬ ਪੋਸਟ ਬਿਊਰੋ) – “ਮਿਸ਼ਨ ਤੰਦਰੁਸਤ ਪੰਜਾਬ” ਤਹਿਤ ਸਿਵਲ ਸਰਜਨ ਪਠਾਨਕੋਟ ਡਾ.ਨੈਨਾ ਸਲਾਥੀਆ ਦੀ ਪ੍ਰਧਾਨਗੀ ਵਿੱਚ ਸਿਵਲ ਹਸਪਤਾਲ ਵਿਖੇ 9 ਤੋਂ 22 ਜੁਲਾਈ ਤੱਕ ਚੱਲਿਆ ਦਸਤ ਰੋਕੂ ਪੰਦਰਵਾੜਾ (ਇੰਨਟੈਨਸੀਫਾਈਡ ਡਾਇਰੀਆ ਕੰਟਰੋਲ ਫੋਟਨਾਈਟ) ਅੱਜ ਸਮਾਪਤ ਕੀਤਾ ਗਿਆ।ਇਸ ਮੌਕੇ ਤੇ ਡਾ. ਨਰੇਸ਼ ਕਾਂਸਰਾ ਡਾਇਰੈਕਟਰ ਫੈਮਲੀ ਪਲਾਨਿੰਗ ਵਿਸ਼ੇਸ ਤੋਰ ਤੇ ਹਾਜ਼ਰ ਹੋਏ।ਉਨ੍ਹਾਂ ਜੱਚਾ ਬੱਚਾ ਵਾਰਡ ਦਾ ਵੀ ਨਿਰੀਖਣ ਕੀਤਾ ਅਤੇ …

Read More »

ਗੈਰ ਸਿਫਾਰਸ਼ਸ਼ੁਦਾ ਕੀਟਨਾਸ਼ਕਾਂ ਦੀ ਵਰਤੋਂ ਨਾ ਕੀਤੀ ਜਾਵੇ – ਡਾ. ਹਰਿੰਦਰ ਸਿੰਘ

ਪਠਾਨਕੋਟ, 22 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਰਾਮਵੀਰ ਆਈ.ਏ.ਐਸ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਮਿਸ਼ਨ ਤੰਦਰੁਸਤ ਮਿਸ਼ਨ ਤਹਿਤ ਝੋਨੇ/ਬਾਸਮਤੀ ਵਿੱਚ ਗੈਰ ਸਿਫਾਰਸ਼ਸ਼ੁਦਾ ਕੀਟਨਾਸ਼ਕਾਂ ਦੇ ਪੈਦਾਵਾਰ ਅਤੇ ਬਰਾਮਦ ਉੱਪਰ ਪੈਂਦੇ ਬੁਰੇ ਪ੍ਰਭਾਵਾਂ ਪ੍ਰਤੀ ਜਾਗਰੁਕਤਾ ਪੈਦਾ ਕਰਨ ਲਈ ਬਲਾਕ ਪਠਾਨਕੋਟ ਦੇ ਪਿੰਡ ਗੁਜਰਾਂ ਲਾਹੜੀ ਵਿੱਚ ਵਿਸ਼ੇਸ਼ ਜਾਗਰੁਕਤਾ ਕੈਂਪ ਲਗਾਇਆ ਗਿਆ।ਖੇਤੀਬਾੜੀ ਅਤੇ …

Read More »