Wednesday, December 31, 2025

ਪੰਜਾਬੀ ਖ਼ਬਰਾਂ

ਆਤਮ ਪਬਲਿਕ ਸਕੂਲ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ

ਅੰਮ੍ਰਿਤਸਰ, 28 ਫਰਵਰੀ (ਦੀਪ ਦਵਿੰਦਰ ਸਿੰਘ) – ਵਿੱਦਿਆ ਦੇ ਖੇਤਰ ਵਿਚ ਮੋਹਰੀ ਰੋਲ ਅਦਾ ਕਰਨ ਵਾਲਾ ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਅੱਜ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਦੀ ਪ੍ਰਧਾਨਗੀ ਪੰਜਾਬੀ ਅਤੇ ਹਿੰਦੀ ਫਿਲਮਾਂ ਦੇ ਨਾਮਵਰ ਚਿਹਰੇ ਸਵਿੰਦਰ ਮਾਹਲ, ਹਰਦੀਪ ਗਿੱਲ, ਅਨੀਤਾ ਦੇਵਗਨ, ਅਰਵਿੰਦਰ ਸਿੰਘ ਭੱਟੀ, ਸੁਰਿੰਦਰ ਫਰਿਸ਼ਤਾ ਅਤੇ ਦੀਪ ਦੇਵਿੰਦਰ ਸਿੰਘ ਨੇ ਸਾਂਝੇ ਤੌਰ ‘ਤੇ …

Read More »

ਡੀ.ਏ.ਵੀ ਇੰਟਰਨੈਸ਼ਨ­­ਲ ਸਕੂਲ ਵਿਖੇ ਸੜਕ ਸੁਰੱਖਿਆ ਹਫ਼ਤਾ ਅਧੀਨ ਵਾਹਨ-ਚਾਲਕਾਂ ਲਈ ਸੈਮੀਨਾਰ

ਅੰਮ੍ਰਿਤਸਰ, 28 ਫਰਵਰੀ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿੱਚ ਬਸ-ਡਰਾਇਵਰਾਂ ਲਈ ਸੜਕ ਸੁਰੱਖਿਆ ਹਫ਼ਤਾ ਦੇ ਅਧੀਨ ਪ੍ਰਿੰਸੀਪਲ ਡਾ: ਅੰਜ਼ਨਾ ਗੁਪਤਾ ਜੀ ਦੀ ਅਗਵਾਈ ਹੇਠ ਇਕ ਸੈਮੀਨਾਰ ਲਗਾਇਆ ਗਿਆ।ਇਸ ਵਿੱਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਇੰਚਾਰਜ਼ ਐਜੂਕੇਸ਼ਨਲ ਸੈਲ ਸਬ-ਇੰਸਪੈਕਟਰ ਦਲਜੀਤ ਸਿੰਘ ਅਤੇ ਹੈਡ ਕਾਂਸਟੇਬਲ ਸਰਦਾਰ ਸਲਵੰਤ ਸਿੰਘ ਅਤੇ ਮਹਿਲਾ ਅਧਿਕਾਰੀ ਲਵਪ੍ਰੀਤ ਕੌਰ ਨੇ ਸ਼ਿਰਕਤ ਕੀਤੀ । ਪ੍ਰਿੰ: ਡਾ: ਅੰਜ਼ਨਾ ਗੁਪਤਾ ਨੇ …

Read More »

ਚੀਫ਼ ਖ਼ਾਲਸਾ ਦੀਵਾਨ ਵਲੋਂ ਭਾਈ ਗੁਰਇਕਬਾਲ ਸਿੰਘ ਦੀ ਬੇਟੀ ਦੇ ਦਿਹਾਂਤ ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 28 ਫਰਵਰੀ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਅਹੁੱਦੇਦਾਰਾਂ ਅਤੇ ਮੈਂਬਰਾਂ ਵਲੋਂ ਬੀਬੀ ਕੋਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁੱਖੀ ਅਤੇ ਗੁਰੂ ਘਰ ਦੇ ਪ੍ਰਸਿੱਧ ਕੀਰਤਨੀਏ ਭਾਈ ਗੁਰਇਕਬਾਲ ਸਿੰਘ ਦੀ ਸਪੁੱਤਰੀ ਬੀਬਾ ਗੁਰਪ੍ਰੀਤ ਕੌਰ ਦੇ ਅਕਾਲ ਚਲਾਣੇ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਮੁੱਖ ਦਫ਼ਤਰ ਵਿਖੇ ਅੱਜ ਹੋਈ ਮੀਟਿੰਗ ਦੌਰਾਨ ਦੀਵਾਨ ਦੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਦੁੱਖ …

Read More »

ਸਾਹਿਤ ਤੇ ਪੁਸਤਕ ਮੇਲੇ ‘ਚ ਵਾਰਿਸ ਫਾਊਂਡੇਸ਼ਨ ਦੇ ਸਟਾਲ ‘ਤੇ ਦਿਖੀਆਂ ਰੌਣਕਾਂ

ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ਼ ਵਿਖੇ ਲੱਗੇ ਸਾਹਿਤ ਤੇ ਪੁਸਤਕ ਮੇਲੇ ਦੌਰਾਨ ਵਾਰਿਸ ਫਾਊਂਡੇਸ਼ਨ ਦੇ ਸਟਾਲ ‘ਤੇ ਕਾਫੀ ਰੌਣਕ ਰਹੀ।ਤਸਵੀਰ ਵਿੱਚ ਆਪਣੀ ਪੁਸਤਕ ‘ਕੁਤਕੁਤਾਰੀਆਂ’ ਬਾਰੇ ਜਾਣਕਾਰੀ ਦਿੰਦੇ ਹੋਏ ਹਾਸਰਸ ਲੇਖਕ ਪ੍ਰਿਤਪਾਲ ਸਿੰਘ।

Read More »

ਖਾਲਸਾ ਕਾਲਜ ਪੁਸਤਕ ਮੇਲੇ ‘ਚ ਸਾਬਕਾ ਜਿਲ੍ਹਾ ਭਾਸ਼ਾ ਅਫਸਰ ਨੇ ਕੀਤੀ ਸ਼ਿਰਕਤ

ਅੰਮ੍ਰਿਤਸਰ, 27 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਆਯੋਜਿਤ ਕੀਤੇ ਗਏ ਪੰਜ ਰੋਜ਼ਾ ਸਾਹਿਤ ਉਤਸਵ ਅਤੇ ਪੁਸਤਕ ਮੇਲੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਗਾਏ ਸਟਾਲ ਤੋਂ ਪੁਸਤਕਾਂ ਖਰੀਦਦੇ ਹੋਏ ਸਾਬਕਾ ਜਿਲ੍ਹਾ ਭਾਸ਼ਾ ਅਫਸਰ ਅੰਮ੍ਰਿਤਸਰ ਭੁਪਿੰਦਰ ਸਿੰਘ ਮੱਟੂ ਤੇ ਉਨਾਂ ਦੇ ਸਾਥੀ।

Read More »

ਰੰਗਲਾ ਪੰਜਾਬ ਮੇਲੇ ਦੇ ਚੌਥੇ ਦਿਨ ਕਮਲ ਹੀਰ ਅਤੇ ਮਨਮੋਹਣ ਵਾਰਸ ਨੇ ਸਰੋਤੇ ਕੀਲੇ

ਅੰਮ੍ਰਿਤਸਰ, 27 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਰੰਗਲਾ ਪੰਜਾਬ ਮੇਲੇ ਦੇ ਚੌਥੇ ਦਿਨ ਪੰਜਾਬੀ ਗਾਇਕ ਮਨਮੋਹਨ ਵਾਰਿਸ ਅਤੇ ਕਮਲ ਹੀਰ ਨੇ ਸਰੋਤਿਆਂ ਨੂੰ ਕਈ ਘੰਟੇ ਆਪਣੇ ਚੋਣਵੇਂ ਗੀਤਾਂ ਨਾਲ ਕੀਲੀ ਰੱਖਿਆ।ਉਹਨਾਂ ਨੇ 90 ਦੇ ਦਹਾਕੇ ਤੋਂ ਲੈ ਕੇ ਹੁਣ ਤੱਕ ਦੇ ਪ੍ਰਸਿੱਧ ਗੀਤ ਦਰਸ਼ਕਾਂ ਨੂੰ ਸੁਣਾਏ, ਜਿਨਾਂ ਨੇ ਇਹਨਾਂ ਦੀ ਰੱਜ਼ਵੀਂ ਸਰਹਨਾ ਦਿੱਤੀ।ਦੋਵਾਂ ਗਾਇਕਾਂ ਨੇ …

Read More »

ਡੀ.ਏ.ਵੀ ਪਬਲਿਕ ਸਕੂਲ ਨੇ ਚੰਦਰ ਸ਼ੇਖਰ ਅਜ਼ਾਦ ਦੀ ਸ਼ਹਾਦਤ ਨੂੰ ਕੀਤਾ ਯਾਦ

ਅੰਮ੍ਰਿਤਸਰ, 27 ਫਰਵਰੀ (ਜਗਦੀਪ ਸਿੰਘ) – ਮਹਾਨ ਅਜ਼ਾਦੀ ਘੁਲਾਟੀਏ ਚੰਦਰ ਸ਼ੇਖਰ ਅਜ਼ਾਦ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਇੱਕ ਸਮਾਗਮ ਦਾ ਅਯੋਜਨ ਕੀਤਾ ਗਿਆ।ਸਭਾ ਵਿੱਚ ਦੇਸ਼-ਭਗਤੀ ਦੇ ਗੀਤ ਅਤੇ ਪ੍ਰੇਰਣਾਦਾਇਕ ਵਿਚਾਰ ਗੂੰਜਦੇ ਰਹੇ।ਅਸੈਂਬਲੀ ਦੀ ਸਮਾਪਤੀ ਤੇ ਇੱਕ ਬਿਹਤਰ ਰਾਸ਼ਟਰ ਨਿਰਮਾਣ ਲਈ ਕੰਮ ਕਰਨ ਦੇ ਵਾਅਦੇ ਲਈ ਇਕਜੁੱਟ ਹੋ ਕੇ ਹੱਥ ਮਿਲਾਉਣ ਲਈ ਮਾਣ ਨਾਲ …

Read More »

ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਰੋਜ਼ਗਾਰ ਕੈਂਪ 28 ਫਰਵਰੀ ਨੂੰ

ਅੰਮ੍ਰਿਤਸਰ, 27 ਫਰਵਰੀ (ਸੁਖਬੀਰ ਸਿੰਘ) – ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀਮਤੀ ਨੀਲਮ ਮਹੇ ਨੇ ਦੱਸਿਆ ਕਿ 28 ਫਰਵਰੀ 2024 ਦਿਨ ਬੁਧਵਾਰ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫਤਰ ਅੰਮ੍ਰਿਤਸਰ ਵਿਖੇ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ।ਜਿਸ ਵਿੱਚ ਐਸ.ਬੀ.ਆਈ ਕ੍ਰੈਡਿਟ ਕਾਰਡ, ਐਲ.ਆਈ.ਸੀ, ਪੇ.ਟੀ.ਐਮ, ਏ.ਡੀ.ਐਸ ਫਾਊਡੇਸ਼ਨ (ਗੁਜਰਾਤ ਗੈਸ ਦੇ ਸੀ.ਐਸ.ਆਰ ਅਧੀਨ) ਵਰਗੀਆਂ ਨਾਮੀ ਕੰਪਨੀਆ ਵੱਖ-ਵੱਖ ਅਸਾਮੀਆਂ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਯੂ.ਕੇ.ਜੀ ਬੱਚਿਆਂ ਨੇ ਸਲਾਨਾ ਸਮਾਰੋਹ ‘ਪ੍ਰਯਾਸ’ ‘ਚ ਦਿੱਤਾ ਵਾਤਾਵਰਣ ਬਚਾਉਣ ਦਾ ਸੰਦੇਸ਼

ਅੰਮ੍ਰਿਤਸਰ, 27 ਫਰਵਰੀ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਯੂ.ਕੇ.ਜੀ ਬੱਚਿਆਂ ਨੇ ਸਲਾਨਾ ਸਮਾਰੋਹ ‘ਪ੍ਰਯਾਸ’ ‘ਚ ਦਿੱਤਾ ਵਾਤਾਵਰਣ ਬਚਾਉਣ ਦਾ ਸੰਦੇਸ਼ ਕਲਾਤਮਕ ਤਰੀਕੇ ਨਾਲ ਦਿੱਤਾ।ਸਕੂਲ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੇ ਨਿਰਦੇਸ਼ਾਂ ‘ਤੇ ਆਯੋਜਿਤ ਸਮਾਰੋਹ ਵਿੱਚ ਬੱਚਿਆਂ ਦੇ ਮਾਪਿਆਂ ਨੂੰ ਸ਼ਾਮਲ ਕੀਤਾ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਦੀਪ ਜਗਾ ਕੇ ਕੀਤੀ ਗਈ।ਵਿਦਿਆਰਥੀਆਂ ਦੇ ਮਾਪਿਆਂ ਨੂੰ ਪੌਦੇ ਦੇ ਕੇ ਸਨਮਾਨਿਤ ਕਰ ਕੇ ਵੱਧ …

Read More »

ਡਿਪਟੀ ਕਮਿਸ਼ਨਰ ਵਲੋਂ ਸ਼ਹਿਰ ਦੇ ਵਪਾਰੀਆਂ ਅਤੇ ਸਨਅਤਕਾਰਾਂ ਨਾਲ ਮੀਟਿੰਗ

ਅੰਮ੍ਰਿਤਸਰ, 27 ਫਰਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਵਿੱਚ ਵਪਾਰੀਆਂ ਅਤੇ ਸਨਅਤਕਾਰਾਂ ਪੱਖੀ ਮਾਹੌਲ ਉਸਾਰਨ ਦੀ ਕੀਤੀ ਜਾ ਰਹੀ ਲਗਾਤਾਰ ਕੋਸ਼ਿਸ਼ ਦੇ ਮੱਦੇਨਜ਼ਰ ਅੱਜ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਸ਼ਹਿਰ ਦੀਆਂ ਸਾਰੀਆਂ ਕਾਰੋਬਾਰੀ ਜੱਥੇਬੰਦੀਆਂ ਨਾਲ ਵਿਸਥਾਰਪੂਰਵਕ ਮੀਟਿੰਗ ਕੀਤੀ, ਜਿਨਾਂ ਵਿੱਚ ਸਨਅਤਕਾਰ ਅਤੇ ਵਪਾਰੀਆਂ ਦੀਆਂ …

Read More »