ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਮਿਸਟਰ ਜਸਟਿਸ ਟੀ.ਪੀ.ਐਸ ਮਾਨ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਅੱਜ ਜ਼ਿਲ੍ਹਾ ਕਚਿਹਰੀਆਂ ਅੰਮ੍ਰਿਤਸਰ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਗਈ, ਜਿਸ ਵਿੱਚ ਤਕਰੀਬਨ ਸਾਰੇ ਕਿਸਮਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ।ਨੈਸ਼ਨਲ …
Read More »ਪੰਜਾਬੀ
ਮਾਰਚ 2018 `ਚ ਲਗਾਏ 53 ਪਿੰਡ ਪੱਧਰੀ ਖੇਤੀਬਾੜੀ ਕੈਂਪ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ – ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵਲੋਂ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਕੀਤੀ ਗਈ।ਜਿਸ ਵਿਚ ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਦਲਬੀਰ ਸਿੰਘ ਛੀਨਾ ਮੁੱਖ ਖੇਤੀਬਾੜੀ ਅਫਸਰ, ਬਾਜ ਸਿੰਘ ਜਿਲ੍ਹਾ ਬਾਗਬਾਨੀ ਅਫਸਰ ਤੋਂ ਇਲਾਵਾ ਪਸ਼ੂ ਪਾਲਣ, ਮੱਛੀ ਪਾਲਣ, ਮੰਡੀ ਬੋਰਡ, ਡੇਅਰੀ ਅਤੇ ਵਣ ਵਿਭਾਗ ਦੇ ਅਧਿਕਾਰੀਆਂ ਨੇ ਭਾਗ ਲਿਆ। ਮੀਟਿੰਗ ਦੌਰਾਨ ਡਿਪਟੀ …
Read More »ਕਣਕ ਦੀ ਖਰੀਦ `ਚ ਤੇਜ਼ੀ ਤੇ ਹੱਥੋਂ ਹੱਥ ਅਦਾਇਗੀ- ਡੀ.ਸੀ
ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ – ਮਨਜੀਤ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿਚ ਕਣਕ ਦੀ ਖਰੀਦ ਨੇ ਤੇਜੀ ਫੜ ਲਈ ਹੈ, ਜਦ ਕਿ ਸਰਕਾਰ ਵੱਲੋਂ ਖਰੀਦੀ ਗਈ ਕਣਕ ਦੀ ਤੇਜੀ ਨਾਲ ਅਦਾਇਗੀ ਤੇ ਜੋਰ ਦਿੱਤਾ ਜਾ ਰਿਹਾ ਹੈ।ਅੱਜ ਸ਼ਾਮ ਤੱਕ ਜ਼ਿਲ੍ਹੇ ਦੇ ਕਿਸਾਨਾਂ ਤੋਂ ਖਰੀਦੀ ਕਣਕ ਲਈ 9.38 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ।ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ …
Read More »ਕਾਲਾ ਘਨੂੰਪੁਰ 125 ਵਿਖੇ ਲਾਭਪਾਤਰੀਆਂ ਵੱਲੋਂ ਪੈਨਸ਼ਨ ਪੜਤਾਲ ਫਾਰਮ ਭਰੇ ਗਏ
ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ – ਮਨਜੀਤ ਸਿੰਘ) – ਸਮਾਜਿਕ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਕਾਲਾ ਘਨੂੰਪੁਰ ਗੁਰਦੁਆਰਾ ਸਾਹਿਬ ਵਿਖੇ ਬਜ਼ੁਰਗਾਂ, ਵਿਧਵਾਵਾਂ ਅਤੇ ਅਪੰਗ ਵਿਅਕਤੀਆਂ ਦੀਆਂ ਪੈਨਸ਼ਨਾਂ ਸਬੰਧੀ ਸਮੱਸਿਆਵਾਂ ਸੁਣੀਆਂ ਗਈਆਂ।ਪਿਛਲੇ ਦਿਨੀਂ ਕੀਤੀ ਕਿ ਪੜਤਾਲ ਦੌਰਾਨ ਗੈਰ ਹਾਜ਼ਰ ਹੋਣ ਕਰਕੇ ਜਿੰਨਾਂ ਲਾਭਪਾਤਰੀਆਂ ਦੀਆਂ ਪੈਨਸ਼ਨਾਂ ਕੱਟੀਆਂ ਗਈਆਂ ਸਨ, ਉਨ੍ਹਾਂ ਨੂੰ ਡਿਪਟੀ ਕਮਿਸ਼ਨਰ ਵਲੋਂ ਲਏ ਗਏ ਫ਼ੈਸਲੇ ਅਨੁਸਾਰ ਮੁੜ ਸ਼ੁਰੂ …
Read More »ਡੀ.ਏ.ਵੀ ਪਬਲਿਕ ਸਕੂਲ `ਚ `ਧਰਤੀ ਦਿਵਸ` ਮਨਾਇਆ
ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ `ਧਰਤੀ ਦਿਵਸ` `ਤੇ ਖ਼ਾਸ ਪ੍ਰਾਰਥਨਾ ਸਭਾ ਦਾ ਅਯੋਜਨ ਕੀਤਾ ਗਿਆ।ਵਿਦਿਆਰਥੀਆਂ ਨੇ ਵਾਤਾਵਰਨ ਦੀ ਸੰਭਾਲ ਬਾਰੇ ਆਪਣੇ ਵਿਚਾਰ ਪੇਸ਼ ਕੀਤੇ।ਉਹਨਾਂ ਨੇ ਇਹ ਵੀ ਦੱਸਿਆ ਕਿ ਗਲੋਬਲ ਵਾਰਮਿੰਗ ਨੂੰ ਕਿਸ ਤਰ੍ਹਾਂ ਰੋਕ ਸਕਦੇ ਹਾਂ।ਇਸ ਸਮੇਂ ਗੀਤ ਗਾਏ, ਕਵਿਤਾਵਾਂ ਸੁਣਾਈਆਂ ਅਤੇ ਲਘੂ-ਨਾਟਕ ਪੇਸ਼ ਕੀਤੇ।ਵਿਦਿਆਰਥੀਆਂ ਨੇ ਕੁਦਰਤੀ ਸਰੋਤਾਂ ਨੂੰ …
Read More »550 ਸਾਲ ਗੁਰੂ ਨਾਨਕ ਜੀ ਦੀ ਬਾਣੀ ਨਾਲ` ਲਹਿਰ ਦਾ ਤੀਸਰਾ ਅਰਦਾਸ ਸਮਾਗਮ ਆਯੋਜਿਤ
ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਭਾਈ ਗੁਰਇਕਬਾਲ ਸਿੰਘ ਵੱਲੋਂ 550 ਸਾਲ ਗੁਰੂ ਨਾਨਕ ਜੀ ਦੀ ਬਾਣੀ ਨਾਲ ਤੀਸਰਾ ਅਰਦਾਸ ਸਮਾਗਮ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਿਖੇ ਕਰਵਾਇਆ ਗਿਆ।ਜਿਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਕਥਾ ਕੀਰਤਨ ਦੇ ਦੀਵਾਨ ਸਜਾਏ ਗਏ।ਇਸ ਸਮੇਂ ਵਿਸ਼ੇਸ਼ ਤੌਰ `ਤੇ ਸੰਤ ਬਾਬਾ …
Read More »ਕਠੂਆ ਬਲਾਤਕਾਰ ਪੀੜਿਤਾ ਦੇ ਦੋਸ਼ੀਆਂ ਨੂੰ ਫਾਂਸੀ ਦੇਣ ਦੀ ਮੰਗ
ਭੀਖੀ, 22 ਅਪੈ੍ਰਲ (ਪੰਜਾਬ ਪੋਸਟ- ਕਮਲ ਜਿੰਦਲ) – ਕੇਂਦਰ ਸਰਕਾਰ ਵੱਲੋ 12 ਸਾਲ ਤੱਕ ਦੀ ਲੜਕੀ ਨਾਲ ਬਲਾਤਕਾਰ ਹੋਣ ਦੀ ਸੂਰਤ ਵਿੱਚ ਮੋਤ ਦੀ ਸਜ਼ਾ ਦਾ ਪ੍ਰਾਦਾਨ ਕਰਨ ਤੋਂ ਬਾਅਦ ਅੱਜ ਕਸਬੇ ਦੀਆਂ ਸਿੱਖ ਅਤੇ ਮੁਸਲਿਮ ਤਬਕੇ ਦੀਆਂ ਧਾਰਮਿਕ ਜਥੇਬੰਦਿਆ ਦੇ ਨੁੰਮਾਇਦਿਆਂ ਵੱਲੋਂ ਕਠੂਆ ਬਲਾਤਕਾਰ ਪੀੜਿਤਾ ਬਾਲੜੀ ਦੇ ਦੋਸ਼ੀਆਂ ਨੂੰ ਤੁਰੰਤ ਫਾਂਸੀ ਦੇਣ ਦੀ ਮੰਗ ਨੂੰ ਲੈ ਕੇ ਰੋਸ਼ ਮਾਰਚ …
Read More »ਖ਼ਰੀਦ ਕੇਂਦਰ ਭੀਖੀ `ਚ ਲਿਫਟਿੰਗ ਦੀ ਹਾਲਤ ਸੁਧਰੀ
ਭੀਖੀ, 22 ਅਪੈ੍ਰਲ (ਪੰਜਾਬ ਪੋਸਟ- ਕਮਲ ਜਿੰਦਲ) – ਸਥਾਨਕ ਅਨਾਜ ਮੰਡੀ ਵਿੱਚ ਪਿਛਲੇ ਦਿਨੀ ਕਣਕ ਦੀ ਤਾਬੜਤੋੜ ਆਮਦ ਕਾਰਨ ਲਿਫਟਿੰਗ ਵਿੱਚ ਦਿੱਕਤਾਂ ਆ ਰਹੀਆ ਸਨ, ਪ੍ਰੰਤੂ ਆਮਦ ਦੀ ਚਾਲ ਮੱਠੀ ਹੋਣ ਨਾਲ ਹੀ ਤੋਲੀ ਹੋਈ ਕਣਕ ਦੀ ਲਿਫਟਿੰਗ ਵਿੱਚ ਵੀ ਸੁਧਾਰ ਹੋਇਆ ਹੈ।ਮਾਰਕੀਟ ਕਮੇਟੀ ਦੇ ਸਕੱਤਰ ਗੁਰਵਿੰਦਰ ਸਿੰਘ ਅਨੁਸਾਰ 21 ਅਪ੍ਰੈਲ ਸ਼ਾਮ ਤੱਕ ਕਮੇਟੀ ਅਧੀਨ ਆਉਂਦੇ 23 ਖ਼ਰੀਦ ਕੇਂਦਰਾਂ `ਤੇ …
Read More »ਸਮਾਜਸੇਵੀ ਪ੍ਰਧਾਨ ਇੰਦਰਜੀਤ ਸਿੰਘ ਮੁੰਡੇ ਵੱਲੋਂ ਪਿੰਡ ਖੁਰਦ ਕਿਤਾਬਾਂ, ਕਾਪੀਆਂ ਭੇਂਟ
ਸੰਦੌੜ, 21 ਅਪ੍ਰੈਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪਿੰਡ ਖੁਰਦ ਦੇ ਇਸਲਾਮੀਆਂ ਪ੍ਰਾਇਮਰੀ ਸਕੂਲ ਵਿਖੇ ਸਕੂਲ ਦਾ ਬੱਚਿਆਂ ਨੂੰ ਚੰਗੀ ਸਿੱਖਿਆਂ ਪ੍ਰਦਾਨ ਕਰਨ ਲਈ ਕੇਐਸ ਕੰਬਾਇਨ ਦੇ ਐਮਡੀ ਅਤੇ ਵਿਸ਼ਵਕਰਮਾਂ ਵੈਲਫੇਅਰ ਸੁਸਾਇਟੀ ਮਲੇਰਕੋਟਲਾ ਦੇ ਪ੍ਰਧਾਨ ਉੱਘੇ ਸਮਾਜਸੇਵੀ ਇੰਦਰਜੀਤ ਸਿੰਘ ਮੁੰਡੇ ਅਤੇ ਸੁਸਾਇਟੀ ਦੇ ਸੈਕਟਰੀ ਚਰਨਦਾਸ ਵੱਲੋਂ ਕਿਤਾਬਾਂ, ਕਾਪੀਆਂ ਭੇਂਟ ਕਰਕੇ ਨਵੇਂ ਸੈਸ਼ਨ ਦੀ ਸੁਰੂਆਤ ਕੀਤੀ।ਸਮਾਜਸੇਵੀ ਇੰਦਰਜੀਤ ਸਿੰਘ ਨੇ ਸੰਬੋਧਨ …
Read More »ਪ੍ਰਧਾਨ ਮੰਤਰੀ ਅਵਾਸ ਯੋਜਨਾ ਸਕੀਮ ਤਹਿਤ 54 ਲਾਭਪਾਤਰੀਆਂ ਨੂੰ ਗੈਸ ਵੰਡੇ ਸਿਲੰਡਰ
ਸੰਦੌੜ, 21 ਅਪ੍ਰੈਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪ੍ਰਧਾਨ ਮੰਤਰੀ ਅਵਾਸ ਯੋਜਨਾ ਤਹਿਤ ਸੰਦੌੜ ਵਿਖੇ ਸੰਦੌੜ ਇੰਡੇਨ ਗ੍ਰਾਮੀਣ ਏਜੰਸੀ ਵੱਲੋਂ ਇਕ ਉਜਾਲਾ ਦਿਵਸ ਨੂੰ ਸਮਰਪਿਤ ਇਕ ਕੈਂਪ ਆਯੋਜਿਤ ਕੀਤਾ ਗਿਆ।ਇਸ ਸਮੇਂ 54 ਅਨੁਸੂਚਿਤ ਜਨਜਾਤੀ ਨਾਲ ਸਬੰਧਿਤ ਲਾਭਪਾਤਰੀ ਔਰਤਾਂ ਨੂੰ ਗੈਸ ਸਿਲੰਡਰ ਅਤੇ ਚੁੱਲੇ ਵੰਡੇ ਗਏ।ਗੁਰਦੁਆਰਾ ਸਾਹਿਬ ਵਿਖੇ ਲੱਗੇ ਕੈਂਪ ਦੌਰਾਨ ਬੋਲਦੇ ਹੋਏ ਏਜੰਸੀ ਦੇ ਮੈਨੇਜਰ ਕੁਲਵਿੰਦਰ ਸਿੰਘ ਅਲੀਪੁਰ ਖਾਲਸਾ …
Read More »
Punjab Post Daily Online Newspaper & Print Media