Wednesday, December 31, 2025

ਪੰਜਾਬੀ ਖ਼ਬਰਾਂ

ਰੰਗਲੇ ਪੰਜਾਬ ਮੇਲੇ ਵਿਚ ‘ਸੇਵਾ ਸਟਰੀਟ’ ਹੁਣ ਤੱਕ ਕਰੀਬ 175 ਵਿਅਕਤੀਆਂ ਨੇ ਕੀਤਾ ਖੂਨਦਾਨ

ਨੁੱਕੜ ਨਾਟਕਾਂ ਰਾਹੀਂ ‘ਭਰੂਣ ਹੱਤਿਆ’, ‘ਬੇਟੀ ਬਚਾਓ, ਬੇਟੀ ਪੜ੍ਹਾਓ’ ਬਾਰੇ ਕੀਤਾ ਜਾਗਰੂਕ ਅੰਮ੍ਰਿਤਸਰ, 27 ਫਰਵਰੀ (ਸੁਖਬੀ ਸਿੰਘ) – ਪੰਜਾਬ ਸਰਕਾਰ ਵਲੋਂ 24 ਤੋਂ 29 ਫਰਵਰੀ ਤੱਕ ਮਨਾਏ ਜਾ ਰਹੇ ਰੰਗਲੇ ਪੰਜਾਬ ਮੇਲੇ ਦੌਰਾਨ ਦਾਨ ਨੂੰ ਨਵੀਂ ਦਿਸ਼ਾ ਦੇਣ ਲਈ ਸੇਵਾ ਸਟਰੀਟ ਵਿਖੇ ਜੋ ਖੂਨਦਾਨ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ, ਉਸ ਵਿੱਚ ਹੁਣ ਤੱਕ 175 ਲੋਕਾਂ ਵਲੋਂ ਖੂਨਦਾਨ ਕੀਤਾ ਗਿਆ …

Read More »

ਸੇਵਾਮੁਕਤੀ ’ਤੇ ਧਰਮ ਪ੍ਰਚਾਰ ਕਮੇਟੀ ਦੇ ਸੁਪਰਵਾਈਜ਼ਰ ਜਰਨੈਲ ਸਿੰਘ ਦਾ ਸਨਮਾਨ

ਅੰਮ੍ਰਿਤਸਰ, 27 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ’ਚ ਸੁਪਰਵਾਈਜ਼ਰ ਵਜੋਂ ਸੇਵਾ ਨਿਭਾਅ ਰਹੇ ਜਰਨੈਲ ਸਿੰਘ ਨੂੰ ਅੱਜ ਸੇਵਾਮੁਕਤ ਹੋਣ ’ਤੇ ਸਨਮਾਨਿਤ ਕੀਤਾ ਗਿਆ।ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਵਤਾਰ ਸਿੰਘ ਵਣਵਾਲਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਸੇਵਾਮੁਕਤ ਹੋਏ ਜਰਨੈਲ ਸਿੰਘ ਦੀਆਂ ਸੇਵਾਵਾਂ ਦੀ …

Read More »

ਅਭਿਆਨ ਫਾਊਂਡੇਸ਼ਨ ਨੇ ਔਰਤਾਂ ਦੇ ਆਰਥਿਕ ਸਸ਼਼ਕਤੀਕਰਨ ਨੂੰ ਉਤਸ਼ਾਹਿਤ ਕਰਨ ਦੀ ਕੀਤੀ ਪਹਿਲਕਦਮੀ

ਸੰਗਰੂਰ, 27 ਫਰਵਰੀ (ਜਗਸੀਰ ਲੌਂਗੋਵਾਲ) – ਅਭਿਆਨ ਫਾਊਂਡੇਸ਼ਨ ਨੇ ਸੰਗਰੂਰ ਜਿਲ੍ਹੇ ‘ਚ ਔਰਤਾਂ ਵਿੱਚ ਆਰਥਿਕ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਯਤਨ ਸ਼ੁਰੂ ਕੀਤਾ ਹੈ।ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਸਹਿਯੋਗ ਨਾਲ, ਅਭਿਆਨ ਫਾਊਂਡਸ਼ਨ ਨੇ ਸੰਗਰੂਰ ਜਿਲ੍ਹੇ ਦੇ ਪਿੰਡ ਬਡਰੁੱਖਾਂ ‘ਚ ਸਿਲਾਈ ਅਤੇ ਟੇਲਰਿੰਗ ਪ੍ਰੋਜੈਕਟ ਸ਼ੁਰੂ ਕੀਤਾ ਸੀ।ਜਿਥੇ ਤਕਰੀਬਨ 80 ਔਰਤਾਂ ਨੂੰ ਪਹਿਲਕਦਮੀ ਵਿੱਚ ਦੋ …

Read More »

ਟੈਂਕੀ `ਤੇ ਚੜ੍ਹੇ ਆਜ਼ਾਦੀ ਸੰਗਰਾਮੀਏ ਦੇ ਪੋਤੇ

ਸੰਗਰੂਰ, 27 ਫਰਵਰੀ (ਜਗਸੀਰ ਲੌਂਗੋਵਾਲ) – ਆਜ਼ਾਦੀ ਸੰਗਰਾਮੀਏ ਬਚਨ ਸਿੰਘ ਘਨੌਰ ਦੇ ਪੋਤੇ ਪਰਮਜੀਤ ਸਿੰਘ ਅਤੇ ਕਰਮਜੀਤ ਸਿੰਘ ਆਪਣੇ ਦਾਦਾ ਦੇ ਨਾਮ `ਤੇ ਧੂਰੀ ਦੇ ਹਸਪਤਾਲ ਦਾ ਨਾਮ ਰੱਖਣ ਅਤੇ ਹੋਰ ਮੰਗਾਂ ਨੂੰ ਲੈ ਕੇ ਲਗਭਗ ਡੇਢ ਮਹੀਨੇ ਤੋਂ ਘਨੌਰ ਵਿਖੇ ਟੈਂਕੀ `ਤੇ ਚੜ੍ਹੇ ਹੋਏ ਹਨ ਅਤੇ ਭੁੱਖ ਹੜਤਾਲ `ਤੇ ਹਨ।ਦੇਸ਼ ਭਗਤ ਯਾਦਗਾਰ ਦੇ ਪ੍ਰਧਾਨ ਬਲਬੀਰ ਲੌਂਗੋਵਾਲ ਨੇ ਕਿਹਾ ਕਿ …

Read More »

ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਦਾ ਆਯੋਜਨ

ਸੰਗਰੂਰ, 27 ਫਰਵਰੀ (ਜਗਸੀਰ ਲੌਂਗੋਵਾਲ) – ਸ਼਼੍ਰੋਮਣੀ ਭਗਤ ਰਵਿਦਾਸ ਜੀ ਦੇ ਆਗਮਨ ਪੁਰਬ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਬੋਪਾਰਾਏ ਕਲਾਂ ਅਤੇ ਅਲੋਵਾਲ ਵਿਖੇ ਧਾਰਮਿਕ ਸਮਾਗਮ ਹੋਇਆ।ਜਿਸ ਵਿੱਚ ਅਕਾਲ ਅਕੈਡਮੀ ਬੋਪਾਰਾਏ ਕਲਾਂ ਦੇ ਦੂਸਰੀ ਅਤੇ ਪੰਜ਼ਵੀ ਜਮਾਤ ਦੇ ਵਿਦਿਆਰਥੀਆਂ ਵਲੋਂ ਸ਼ਬਦ ਅਤੇ ਕਵੀਸ਼ਰੀ ਪੇਸ਼ ਕੀਤੀ ਗਈ।ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬਲਵਿੰਦਰ ਕੁਮਾਰ ਅਤੇ ਲਵਪ੍ਰੀਤ ਮਹਿਮੀ ਨੇ ਵਿਦਿਆਰਥੀਆਂ ਦੀ ਪ੍ਰਸੰਸਾ ਕੀਤੀ।ਬੱਚਿਆਂ …

Read More »

ਸਟੱਡੀ ਸਰਕਲ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਇਨਾਮ ਵੰਡ ਸਮਾਰੋਹ ਆਯੋਜਿਤ

ਸੰਗਰੂਰ, 27 ਫਰਵਰੀ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸੰਗਰੂਰ-ਬਰਨਾਲਾ-ਮਾਲੇਰਕੋਟਲਾ ਜ਼ੋਨ ਵਲੋਂ ਨਵੰਬਰ ਮਹੀਨੇ ਕਰਵਾਏ ਕਾਲਜ ਵਦਿਆਰਥੀਆਂ ਦੇ ਨੈਤਿਕ ਸਿੱਖਿਆ ਇਮਤਿਹਾਨ ਦੇ ਜੇਤੂ ਵਿਦਿਆਰਥੀਆਂ ਦਾ ਇਨਾਮ ਵੰਡ ਸਮਾਰੋਹ ਸਥਾਨਕ ਸਰਕਾਰੀ ਰਣਬੀਰ ਕਾਲਜ ਵਿਖੇ ਡਾ: ਰਾਜਵਿੰਦਰ ਕੌਰ ਪੋ੍ਫੈਸਰ ਇੰਚਾਰਜ਼ ਗੁਰੂੂ ਗੋਬਿੰਦ ਸਿੰਘ ਸਟੱਡੀ, ਪ੍ਰੋ: ਨਰਿੰਦਰ ਸਿੰਘ ਐਡੀਸ਼ਨਲ ਜ਼ੋਨਲ ਸਕੱਤਰ ਅਕਾਦਮਿਕ, ਅਜਮੇਰ ਸਿੰਘ ਡਿਪਟੀ ਡਾਇਰੈਕਟਰ ਅਤੇ ਗੁਰਮੇਲ ਸਿੰਘ ਵਿੱਤ …

Read More »

ਮੁਫਤ ਮੈਡੀਕਲ ਕੈਂਪ ਅੱਜ

ਭੀਖੀ, 27 ਫਰਵਰੀ (ਕਮਲ ਜਿੰਦਲ) – ਸ੍ਰੀ ਮਹਾ ਸ਼ਿਰਾਤਰੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਸ਼ਿਵ ਮੰਦਰ ਭੀਖੀ ਵਿਖੇ ਮੁਫਤ ਮੈਡੀਕਲ ਚੈਕਅਪ ਕੈਂਪ ਅੱਜ ਲਗਾਇਆ ਜਾ ਰਿਹਾ ਹੈ।ਪ੍ਰਬੰਧਕ ਰਜਨੀਸ਼ ਸ਼ਰਮਾ ਅਤੇ ਬਲਰਾਜ ਬਾਂਸਲ ਨੇ ਦੱਸਿਆ ਕਿ ਡਾਕਟਰ ਵਿਵੇਕ ਬਾਂਸਲ ਅਤੇ ਡਾਕਟਰ ਜੀਵਨ ਗਰਗ ਆਪਣੀ ਪੂਰੀ ਟੀਮ ਨਾਲ ਪਹੁੰਚ ਰਹੇ ਹਨ।ਕੈਂਪ ਦੌਰਾਨ ਸ਼ੂਗਰ, ਬੀ.ਪੀ, ਈ.ਸੀ.ਜੀ ਆਦਿ ਅਨੇਕਾਂ ਬਿਮਾਰੀਆਂ ਦਾ ਚੈਕਅਪ ਕੀਤਾ ਜਾਵੇਗਾ …

Read More »

ਖਾਣੇ ਦੇ ਸ਼ਕੀਨ ਫੂਡਿਸਤਾਨ ਵਿਖੇ ਲੈ ਰਹੇ ਹਨ ਵੱਖ-ਵੱਖ ਪਕਵਾਨਾਂ ਦਾ ਸਵਾਦ

ਅੰਮ੍ਰਿਤਸਰ ਵਾਸੀਆਂ ਨੇ ਲਖਵਿੰਦਰ ਵਡਾਲੀ ਦੇ ਗੀਤਾਂ ਦਾ ਮਾਣਿਆ ਆਨੰਦ ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ‘ਤੇ ਪ੍ਰਸਿੱਧ ਕਰਨ ਲਈ ਅੰਮ੍ਰਿਤਸਰ ਵਿਖੇ ਮਨਾਏ ਜਾ ਰਹੇ ਰੰਗਲੇ ਪੰਜਾਬ ਦੇ ਤੀਜੇ ਦਿਨ ਰਣਜੀਤ ਐਵੀਨਿਊ ਗਰਾਉਂਡ (ਜਿਸ ਨੂੰ ਕੀ ਤਾਲ ਚੌਂਕ ਦਾ ਨਾਂ ਦਿੱਤਾ ਗਿਆ ਹੈ), ਵਿਖੇ ਵੱਡੀ ਗਿਣਤੀ ‘ੱਚ ਲੋਕ ਪੁੱਜੇ …

Read More »

ਭਾਰਤ ’ਚ ਅਮਰੀਕਾ ਦੇ ਰਾਜਦੂਤ ਐਰਿਕ ਗਾਰਸੇਟੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੰਯੁਕਤ ਰਾਜ ਅਮਰੀਕਾ ਦੇ ਭਾਰਤ ਵਿੱਚ ਰਾਜਦੂਤ ਐਰਿਕ ਗਾਰਸੇਟੀ ਅੱਜ ਆਪਣੀ ਪਤਨੀ ਐਮੀ ਵੇਕਲੈਂਡ ਸਮੇਤ ਪਰਿਵਾਰਕ ਮੈਂਬਰਾਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।ਇਸ ਦੌਰਾਨ ਅੰਬੈਸਡਰ ਗਾਰਸੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਕੀਰਤਨ ਸਰਵਣ ਕੀਤਾ।ਉਹ ਲੰਗਰ ਸ੍ਰੀ ਗੁਰੂ ਰਾਮਦਾਸ ਵਿਖੇ ਵੀ ਗਏ, ਜਿਥੇ ਉਨ੍ਹਾਂ ਨੇ ਲੰਗਰ ਸੇਵਾ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ …

Read More »

ਨਿਰਵਿਘਨ ਆਵਾਜਾਈ ਲਈ ਰੇਹੜੀਆਂ, ਫੜੀਆਂ ਤੇ ਦੁਕਾਨਦਾਰਾਂ ਨੂੰ ਨਜਾਇਜ਼ ਕਬਜ਼ੇ ਹਟਾਉਣ ਦੀ ਕੀਤੀ ਅਪੀਲ

ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ) – ਏ.ਡੀ.ਸੀ.ਪੀ ਟਰੈਫਿਕ ਅੰਮ੍ਰਿਤਸਰ ਹਰਪਾਲ ਸਿੰਘ ਦੀ ਅਗਵਾਈ ਹੇਠ ਟਰੈਫਿਕ ਸਟਾਫ ਵਲੋਂ ਅੱਜ ਰੇਹੜੀਆਂ, ਫੜੀਆਂ ਅਤੇ ਦੁਕਾਨਦਾਰਾਂ ਵਲੋਂ ਸੜਕ ‘ਤੇ ਕੀਤੇ ਨਜ਼ਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਮਾਲ ਰੋਡ, ਹਾਲ ਬਜ਼ਾਰ, ਪੁਤਲੀਘਰ ਬਜ਼ਾਰ, ਛੇਹਰਟਾ ਬਜ਼ਾਰ, ਕੱਟੜਾ ਜੈਮਲ ਸਿੰਘ ਆਦਿ ਖੇਤਰਾਂ ਵਿੱਚ ਜਾ ਕੇ ਅਪੀਲ ਕੀਤੀ ਕਿ ਉਹ ਆਪਣਾ ਸਮਾਨ ਦੁਕਾਨ ਦੀ ਹਦੂਦ ਅੰਦਰ ਹੀ ਰੱਖਣ ਤੇ …

Read More »