Wednesday, November 25, 2026

ਪੰਜਾਬੀ

ਫਿਲਮ ਨਾਨਕ ਸ਼ਾਹ ਫਕੀਰ ਜਾਰੀ ਹੋਣ ਦੇ ਰੋਸ ਵਜੋਂ ਸ਼੍ਰੋਮਣੀ ਕਮੇਟੀ ਦੇ ਅਦਾਰੇ ਬੰਦ ਰਹੇ

ਅੰਮ੍ਰਿਤਸਰ, 13 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਵਿਵਾਦ ਗ੍ਰਸਤ ਫਿਲਮ ਨਾਨਕ ਸ਼ਾਹ ਫਕੀਰ ਜਾਰੀ ਕੀਤੇ ਜਾਣ ਦੇ ਰੋਸ ਵਜੋਂ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਸਮੇਤ ਇਸ ਨਾਲ ਸਬੰਧਤ ਸਾਰੇ ਅਦਾਰੇ ਬੰਦ ਰਹੇ।ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਮੁਲਾਜਮਾਂ ਵੱਲੋਂ ਕਾਲੀਆਂ ਦਸਤਾਰਾਂ ਅਤੇ ਦਸਤਾਰਾਂ ’ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਦਾ ਪ੍ਰਗਟਾਵਾ ਵੀ ਕੀਤਾ ਗਿਆ।ਇਸੇ ਦੌਰਾਨ ਅੱਜ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸੈ: ਸਕੂਲ ਜੀ.ਟੀ ਰੋਡ ਵਿਖੇ ਕੀਰਤਨ ਸਮਾਗਮ

ਅੰਮ੍ਰਿਤਸਰ, 13 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਖਾਲਸਾ ਸਾਜਨਾ ਦਿਵਸ ਦੇ ਸੰਬੰਧੀ ਸਕੂਲ ਦੇ ਗੁਰਮਤਿ ਅਭਿਆਸ ਕੇਂਦਰ ਵਿਖੇ ਕੀਰਤਨ ਦੀ ਚੱਲ ਰਹੀ ਲੜੀ ਸਮਾਪਤੀ ਸਮਾਗਮ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਕਰਵਾਇਆ ਗਿਆ।ਸਕੂਲ ਦੇ ਕੀਰਤਨੀ ਜਥੇ ਨੇ …

Read More »

ਭਗਵਾਨ ਪਰਸ਼ੂ ਰਾਮ ਜੈਅੰਤੀ `ਤੇ ਗਜ਼ਟਿਡ ਛੁੱਟੀ ਦਾ ਐਲਾਨ ਕਰੇ ਪੰਜਾਬ ਸਰਕਾਰ – ਬ੍ਰਾਹਮਣ ਸਭਾ

ਸਮਰਾਲਾ 13 ਅਪ੍ਰੈਲ (ਪੰਜਾਬ ਪੋਸਟ-ਕੰਗ) – ਰਾਜਸਥਾਨ ਦੀ ਮੁੱਖ ਮੰਤਰੀ ਵਸੁੰਦਰਾ ਰਾਜੇ ਸਿੰਧੀਆ ਨੇ ਭਗਵਾਨ ਪਰਸ਼ੂਰਾਮ ਜੈਅੰਤੀ ਦੀ ਛੁੱਟੀ ਆਪਸ਼ਨਲ ਛੁੱਟੀਆਂ ਦੀਆਂ ਦੀ ਸੂਚੀ ਵਿੱਚੋਂ ਕੱਢ ਕੇ ਪਬਲਿਕ ਛੁੱਟੀਆਂ ਦੀ ਲਿਸਟ ਵਿੱਚ ਦਰਜ ਕਰਕੇ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਬਿਹਾਰੀ ਲਾਲ ਸੱਦੀ ਜਨਰਲ ਸਕੱਤਰ, ਡਾ. ਵਿਕਰਮ ਸ਼ਰਮਾ ਕਾਰਜਕਾਰੀ ਪ੍ਰਧਾਨ, ਪ੍ਰੇਮ ਸਾਗਰ ਸ਼ਰਮਾ ਮੁੱਖ ਸਲਾਹਕਾਰ ਅਤੇ ਦਰਗੇਸ਼ ਸ਼ਰਮਾ ਉਪ ਚੇਅਰਮੈਨ ਸ੍ਰੀ …

Read More »

ਯਾਦਗਾਰੀ ਹੋ ਨਿਬੜਿਆ ਪ੍ਰਾਇਮਰੀ ਸਕੂਲ ਘੁਲਾਲ ਦਾ ਸਲਾਨਾ ਇਨਾਮ ਵੰਡ ਸਮਾਰੋਹ

ਸ਼ਮਰਾਲਾ, 13 ਅਪ੍ਰੈਲ (ਪੰਜਾਬ ਪੋਸਟ- ਕੰਗ) – ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਦਾ 10ਵਾਂ ਸਲਾਨਾ ਇਨਾਮ ਵੰਡ ਸਮਾਰੋਹ ਸਕੂਲ ਇੰਚਾਰਜ ਸੰਜੀਵ ਕੁਮਾਰ ਕਲਿਆਣ (ਸਟੇਟ ਐਵਾਰਡੀ) ਦੀ ਅਗਵਾਈ ਹੇਠ ਕਰਵਾਇਆ ਗਿਆ।ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਵੱਖ ਵੱਖ ਖੇਤਰਾਂ ਵਿਚ ਕੀਤੀਆਂ ਪ੍ਰਾਪਤੀਆਂ ਅਤੇ ਉਨ੍ਹਾਂ ਦੁਆਰਾ ਸਕੂਲ ਅਤੇ ਪਿੰਡ ਦਾ ਨਾਮ ਰੌਸ਼ਨ ਕਰਨ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।ਮਾ. ਸੰਜੀਵ ਕੁਮਾਰ ਨੇ …

Read More »

ਗੁ. ਸਿੰਘ ਸਭਾ ਬਾਜ਼ਾਰ ਕਸ਼ਮੀਰੀਆਂ ਤੋਂ ਵਿਸਾਖੀ ਦੇ ਸਬੰਧ `ਚ ਨਗਰ ਕੀਰਤਨ ਦਾ ਆਯੋਜਨ

ਜੰਡਿਆਲਾ ਗੁਰੂ, 13 ਅਪ੍ਰੈਲ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਗੁ. ਸਿੰਘ ਸਭਾ ਬਾਜ਼ਾਰ ਕਸ਼ਮੀਰੀਆਂ ਤੋਂ ਵਿਸਾਖੀ ਦੇ ਸਬੰਧ ਵਿਚ ਇਕ ਨਗਰ ਕੀਰਤਨ ਕੱਢਿਆ ਗਿਆ, ਜੋ ਭਾਈ ਦੀਪ ਸਿੰਘ ਮਲਹੋਤਰਾ ਪ੍ਰਧਾਨ ਸਿੰਘ ਸਭਾ ਵਲੋਂ ਅਰਦਾਸ ਉਪਰੰਤ ਰਵਾਨਾ ਕੀਤਾ ਗਿਆ।ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ।ਗਤਕਾ ਅਖਾੜਾ ਦੇ ਸਿੰਘਾਂ …

Read More »

ਸੇਂਟ ਸੋਲਜ਼ਰ ਸਕੂਲ ਨੇ ਖਾਲਸਾ ਸਥਾਪਨਾ ਦਿਵਸ ਤੇ ਵਿਸਾਖੀ ਜੋਸ਼ੋ-ਖਰੋਸ਼ ਨਾਲ ਮਨਾਈ

ਜੰਡਿਆਲਾ ਗੁਰੂ, 13 ਅਪ੍ਰੈਲ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸੇਂਟ ਸੋਲਜ਼ਰ ਸਕੂਲ ਨੇ ਖਾਲਸਾ ਸਥਾਪਨਾ ਦਿਵਸ ਅਤੇ ਵਿਸਾਖੀ ਦਾ ਦਿਨ ਪੂਰੇ ਜੋਸ਼ੋ-ਖਰੋਸ਼ ਨਾਲ ਮਨਾਇਆ।ਸਕੂਲ ਦਾ ਸਟਾਫ ਅਤੇ ਬੱਚੇ ਰਵਾਇਤੀ ਪੰਜਾਬੀ ਪੁਸ਼ਾਕਾਂ ਪਾ ਕੇ ਸਕੂਲ ਪਹੁੰਚੇ।ਬੱਚਿਆਂ ਨੇ ਰਵਾਇਤੀ ਰੀਤਾਂ ਰਿਵਾਜ਼ਾਂ ਨੂੰ ਦਰਸਾਉਂਦੀ ਪ੍ਰਦਰਸ਼ਨੀ ਲਗਾਈ।ਕਿੰਡਰਗਾਰਟਨ ਦੇ ਬੱਚਿਆਂ ਨੇ ਫੈਂਸੀ ਡਰੈਸ ਅਤੇ ਡਾਂਸ ਦੀਆਂ ਝਲਕੀਆਂ ਪੇਸ਼ ਕੀਤੀਆਂ।ਗੁਰੂ ਗੋਬਿੰਦ ਸਿੰਘ ਜੀ ਦੀ ਜੀਵਨੀ, …

Read More »

9 ਸਵੱਛਤਾ ਰੱਥਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪਖਾਨਾ ਸ਼ੁਰੂ ਕਰਨ ਦੀ ਆਖਰੀ ਮਿਤੀ 30 ਅਪਰੈਲ – ਰਵਿੰਦਰ ਸਿੰਘ ਅੰਮ੍ਰਿਤਸਰ, 13 ਅਪੈਲ (ਪੰਜਾਬ ਪੋਸਟ- ਸੁਖਬੀਰ ਸਿੰਘ) –  ਸਵੱਛ ਭਾਰਤ ਮਿਸਨ (ਗ੍ਰਾਮੀਣ) ਅਧੀਨ ਯੋਗ ਲਾਭਪਾਤਰੀਆਂ ਵੱਲੋਂ ਆਪਣਾ ਪਖਾਨਾ ਸੁਰੂ ਕਰਨ ਦੀ ਆਖਰੀ ਮਿਤੀ 30 ਅਪਰੈਲ ਅਤੇ ਮੁਕੰਮਲ ਕਰਨ ਦੀ ਆਖਰੀ ਮਿਤੀ 15 ਜੂਨ 2018 ਹੋਵੇਗੀ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੇ ਅੱਜ 9 ਸਵੱਛਤਾ ਰੱਥਾਂ ਨੂੰ ਹਰੀ ਝੰਡੀ …

Read More »

ਸ਼ੋਰ ਪ੍ਰਦੂਸ਼ਣ ਰੋਕਣ ਲਈ ਮਨਾਹੀ ਦੇ ਹੁਕਮ ਜਾਰੀ

ਅੰਮ੍ਰਿਤਸਰ, 13 ਅਪੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ ਕਮਿਸ਼ਨਰੇਟ ਅੰਮ੍ਰਿਤਸਰ ਅਮਰੀਕ ਸਿੰਘ ਪਵਾਰ ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਵਿਆਹਾਂ ਦੇ ਮੌਕੇ ਨਿਰਧਾਰਤ ਅਵਾਜ਼ ਤੋਂ ਵੱਧ ਡੀ.ਜੇ ਚਲਾਉਣ, ਵਿਆਹ ਅਤੇ ਤਿਉਹਾਰਾਂ ਦੇ ਮੌਕੇ ਆਤਿਸਬਾਜ਼ੀ/ ਪਟਾਕਿਆਂ ਦੀ ਵਰਤੋਂ ਕਰਨ ਤੇ ਰਾਤ …

Read More »

ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ’ਤੇ ਮੁਕੰਮਲ ਪਾਬੰਦੀ

ਅੰਮ੍ਰਿਤਸਰ, 13 ਅਪੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ, ਕਮਿਸ਼ਨਰੇਟ ਅੰਮਿ੍ਰਤਸਰ ਅਮਰੀਕ ਸਿੰਘ ਪਵਾਰ, ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਅੰਮਿ੍ਰਤਸਰ ਸ਼ਹਿਰ ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕਿਆਂ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ …

Read More »

ਜਲਿਆਂ ਵਾਲਾ ਬਾਗ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਇਕ ਮਿਸਾਲ- ਔਜਲਾ

ਵੱਖ-ਵੱਖ ਆਗੂਆਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਜਲੀਆਂ ਭੇਟ ਅੰਮ੍ਰਿਤਸਰ, 13 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ‘ਅਜ਼ਾਦੀ ਵੱਡੀ ਕੀਮਤ ਨਾਲ ਮਿਲੀ ਹੈ ਅਤੇ ਸਾਡੀ ਕੌਮ ਦਾ ਸਰਮਾਇਆ ਸਾਡੇ ਸ਼ਹੀਦ ਹਨ। ਜਲ੍ਹਿਆਂ ਵਾਲਾ ਬਾਗ ਸਾਡੇ ਅਜ਼ਾਦੀ ਸੰਘਰਸ਼ ਦਾ ਜਿੳੂਂਦਾ ਜਾਗਦਾ ਗਵਾਹ ਹੈ ਅਤੇ ਇਹ ਸਾਨੂੰ ਦੇਸ਼-ਕੌਮ ਲਈ ਕੁੱਝ ਕਰ ਗੁਜ਼ਰਨ ਦੀ ਪ੍ਰੇਰਨਾ ਸਦਾ ਦਿੰਦਾ ਰਹੇਗਾ।’ ਉਕਤ ਸਬਦਾਂ ਦਾ ਪ੍ਰਗਟਾਵਾ ਲੋਕ ਸਭਾ …

Read More »