Wednesday, November 25, 2026

ਪੰਜਾਬੀ

ਖਾਲਸਾ ਕਾਲਜ ਐਜੂਕੇਸ਼ਨ ਵਿਖੇ ਅੰਤਰਰਾਸ਼ਟਰੀ ਸਿਹਤ ਦਿਵਸ ਮਨਾਇਆ

ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ਅੰਤਰ ਰਾਸ਼ਟਰੀ ਸਿਹਤ ਦਿਵਸ ਨੂੰ ਸਮਰਪਿਤ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਕਾਲਜ ਪਿ੍ਰੰਸੀਪਲ ਡਾ. ਜਸਵਿੰਦਰ ਸਿੰਘ ਢਿੱਲੋਂ ਦੇ ਸਹਿਯੋਗ ਨਾਲ ਕਰਵਾਏ ਇਸ ਸੈਮੀਨਾਰ ’ਚ ਸ੍ਰੀਮਤੀ ਮਨਮੀਤਪਾਲ ਕੌਰ ਪ੍ਰਧਾਨ, ਗੈਰ ਸਰਕਾਰੀ ਸੇਵੀ ਸੰਸਥਾ-ਦਿਵਾ ਅਤੇ ਸ੍ਰੀਮਤੀ ਰੂਬੀ ਅਗਰਵਾਲ ਅਧਿਆਪਕ-ਆਰਟ ਆਫ਼ ਲਿਵਿੰਗ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ …

Read More »

ਪੰਜਾਬੀ ਸਾਹਿਤ ਸਭਾ ਧੂਰੀ ਵਲੋਂ ਸਨਮਾਨ ਸਮਾਰੋਹ ਅਤੇ ਕਵੀ ਦਰਬਾਰ

ਧੂਰੀ, 9 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) – ਡਾ. ਰਾਮ ਸਿੰਘ ਸਿੱਧੂ ਯਾਦਗਾਰੀ ਟਰੱਸਟ ਦੀ ਸਰਪ੍ਰਸਤੀ ਹੇਠ ਪੰਜਾਬੀ ਸਾਹਿਤ ਸਭਾ (ਰਜਿ.) ਧੂਰੀ ਵਲੋਂ ਸਨਮਾਨ ਸਮਾਰੋਹ ਅਤੇ ਕਵੀ ਦਰਬਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਡਾ. ਐਸ.ਤਰਸੇਮ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ ਮਿੱਤਰ ਸੈਨ ਮੀਤ, ਵਿਸ਼ੇਸ਼ ਮਹਿਮਾਨ ਕੇ.ਐਲ ਗਰਗ ਅਤੇ ਸ਼੍ਰੀਮਤੀ ਵੀਨਾ ਭੱਲਾ ਪ੍ਰਿੰਸੀਪਲ ਅਤੇ ਪ੍ਰਧਾਨਗੀ ਮੰਡਲ ਵਿੱਚ …

Read More »

ਸੋਨੇ ਚਾਂਦੀ ਦੇ ਗਹਿਣਿਆਂ ਤੇ ਦੋ ਮੋਬਾਇਲਾਂ ਸਮੇਤ ਇੱਕ ਗ੍ਰਿਫਤਾਰ

ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਥਾਣਾ ਏ ਡਵੀਜਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਮੋਟਰ ਸਾਈਕਲ ਸਵਾਰ ਨੂੰ ਕਾਬੂ ਕਰਕੇ ਉਸ ਪਾਸੋਂ ਇੱਕ ਛੋਟਾ ਲੇਡੀਜ਼ ਪਰਸ ਜਿਸ ਵਿੱਚ ਸੋਨੇ ਤੇ ਚਾਂਦੀ ਦੇ ਗਹਿਣੇ ਤੇ ਸੈਮਸੰਗ ਕੰਪਨੀ ਦੇ ਦੋ ਮੋਬਾਇਲ ਮੌਜੂਦ ਬਰਾਮਦ ਕੀਤਾ ਹੈ । ਇਸ ਸਬੰਧੀ ਕੀਤੀ ਪ੍ਰੇਸ ਕਾਨਫਰੰਸ ਦੌਰਾਨ ਥਾਣਾ ਏ ਡਵੀਜ਼ਨ ਮੁੱਖੀ ਇੰਸਪੈਕਟਰ ਜਸਪਾਲ ਸਿੰਘ …

Read More »

ਸਕੂਲ ਦੇ ਨਵੇਂ ਸੈਸ਼ਨ ਦੀ ਆਰੰਭਤਾ ਸਮੇਂ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ

ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਸਥਾਨਕ ਤਰਨ ਤਾਰਨ ਰੋਡ ਸਥਿਤ ਬੀਬੀ ਕੌਲਾਂ ਜੀ ਪਬਲਿਕ ਸਕੂਲ ਬਰਾਂਚ-1 ਵਿਖੇ ਨਵੇਂ ਸੈਸ਼ਨ ਦੀ ਆਰੰਭਤਾ ਅਤੇ ਚੱਲ ਰਹੇ ਕਾਰਜਾਂ ਦੀ ਚੜਦੀ ਕਲਾ ਲਈ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ।ਸਕੂਲ ਵਿੱਚ ਸ੍ਰੀ ਸੰਪਟ ਅਖੰਡ ਪਾਠ ਸਾਹਿਬ ਤੇ ਜਪੁਜੀ ਸਾਹਿਬ ਦੇ ਪਾਠਾਂ ਦੀ ਲੜੀ 7 ਦਿਨਾਂ ਤੋਂ ਚੱਲ ਰਹੀ ਸੀ ਅਤੇ ਰੋਜ਼ਾਨਾ …

Read More »

ਵੈਸਾਖੀ ਮੌਕੇ 11 ਦੀ ਥਾਂ 12 ਅਪ੍ਰੈਲ ਨੂੰ ਪਾਕਿਸਤਾਨ ਜਾਵੇਗਾ ਜੱਥਾ

ਕੇਂਦਰ ਸਰਕਾਰ ਨੇ 41 ਵੀਜ਼ੇ ਕੱਟੇ ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਵੈਸਾਖੀ ਪੁਰਬ ਮਨਾਉਣ ਲਈ ਪਾਕਿਸਤਾਨ ਭੇਜੇ ਜਾਣ ਵਾਲੇ ਜੱਥੇ ਦੇ 758 ਸ਼ਰਧਾਲੂਆਂ ਦੇ ਨਾਮਾਂ ਦੀ ਲਿਸਟ ਕੇਂਦਰ ਸਰਕਾਰ ਨੂੰ ਭੇਜੀ ਗਈ ਸੀ, ਜਿਸ ਵਿਚੋਂ ਪੰਜਾਬ ਸਰਕਾਰ, ਕੇਂਦਰ ਸਰਕਾਰ ਤੇ ਪਾਕਿਸਤਾਨ ਅੰਬੈਸੀ ਨੇ 41 ਸ਼ਰਧਾਲੂਆਂ ਦੇ ਨਾਮ ਕੱਟ ਦਿੱਤੇ …

Read More »

ਸ. ਜੱਸਾ ਸਿੰਘ ਅਹਲੂਵਾਲੀਆ ਦੀ ਤੀਜੀ ਜਨਮ ਸਤਾਬਦੀ ਨੂੰ ਸਮਰਪਿਤ ਦਿੱਲੀ ਤੱਕ ਸੱਜੇਗਾ ਨਗਰ ਕੀਰਤਨ

ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੁਲਤਾਨਉਲ ਕੌਮ ਸ. ਜੱਸਾ ਸਿੰਘ ਅਹਲੂਵਾਲੀਆ ਦੀ 300 ਸਾਲਾ ਜਨਮ ਸ਼ਤਾਬਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਤੇ ਹੋਰ ਧਾਰਮਿਕ ਜਥੇਬੰਦੀਆਂ ਅਤੇ ਸਭਾ ਸੁਸਾਇਟੀਆਂ ਦੇ ਸਹਿਯੋਗ ਨਾਲ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਈ ਜਾਵੇਗੀ।ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ …

Read More »

ਸ਼੍ਰੋਮਣੀ ਕਮੇਟੀ `ਚ ਪਹਿਲਾਂ ਤੋਂ ਠੇਕੇ `ਤੇ ਕੰਮ ਕਰਦੇ ਮੁਲਾਜ਼ਮ ਨਹੀਂ ਕੀਤੇ ਫਾਰਗ – ਲੌਂਗੋਵਾਲ

ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਅਧੀਨ ਪਹਿਲਾਂ ਤੋਂ ਕੰਟਰੈਕਟ ਤੇ ਕੰਮ ਕਰਦੇ ਮੁਲਾਜ਼ਮ ਫਾਰਗ ਕੀਤੇ ਗਏ ਮੁਲਾਜ਼ਮਾਂ ਵਿਚ ਸ਼ਾਮਲ ਨਹੀਂ ਹਨ।ਦਫਤਰ ਤੋਂ ਜਾਰੀ ਬਿਆਨ ਵਿਚ ਲੌਂਗੋਵਾਲ ਨੇ ਕਿਹਾ ਕਿ ਕੱਢੇ ਗਏ 523 ਮੁਲਾਜ਼ਮਾਂ ਸਬੰਧੀ ਬਣਾਈ ਗਈ ਸਬ-ਕਮੇਟੀ ਦੀ ਰਿਪੋਰਟ ਤੋਂ ਬਾਅਦ ਇਸ ਸਬੰਧੀ ਫੈਸਲਾ ਸਮੁੱਚੀ …

Read More »

10 ਅਪ੍ਰੈਲ ਦੇ ਭਾਰਤ ਬੰਦ ਦਾ ਵਿਰੋਧ ਕਰੇਗਾ ਸ਼ੋ੍ਮਣੀ ਅਕਾਲੀ ਦਲ (ਅ) – ਸਖੀਰਾ

ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਮੂਲ ਨਿਵਾਸੀਆਂ, ਐਸ.ਸੀ ਤੇ ਐਸ.ਟੀ ਭਾਈਚਾਰੇ ਵੱਲੋਂ ਬੀਤੀ 2 ਅਪ੍ਰੈਲ ਨੂੰ ਐਸ.ਸੀ./ਐਸ.ਟੀ ਐਕਟ ਮਾਮਲੇ ਨੂੰ ਲੈ ਕੇ ਦਿੱਤੇ ਗਏ ਬੰਦ ਦੇ ਸੱਦੇ ਦੀ ਹਮਾਇਤ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ (ਅ) ਨੇ 10 ਅਪ੍ਰੈਲ ਨੂੰ ਦਿੱਤੇ ਗਏ ਬੰਦ ਦੇ ਸੱਦੇ ਦੀ ਕਰੜੀ ਨਿੰਦਾ ਕਰਦਿਆਂ ਇਸ ਦੀ ਵਿਰੋਧਤਾ ਕੀਤੀ ਹੈ।ਇਸ ਸਬੰਧੀ ਜਾਰੀ ਇੱਕ ਪ੍ਰੈਸ …

Read More »

ਫਿਲਮ ਨਾਨਕ ਸ਼ਾਹ ਫਕੀਰ ਬਿਲਕੁੱਲ ਨਹੀਂ ਚੱਲਣ ਦਿੱਤੀ ਜਾਵੇਗੀ – ਅਕਾਲੀ ਦਲ (ਅ)

ਨਿਰਮਾਤਾ ਨਿਰਦੇਸ਼ਕ ਹਰਿੰਦਰ ਸਿੱਕਾ ਦੇ ਖਿਲਾਫ ਕਰਾਂਗੇ ਕਾਨੂੰਨੀ ਕਾਰਵਾਈ- ਭਾਈ ਸਖੀਰਾ ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ ਬਿਊਰੋ) –  ਬੀਤੇ ਦੋ ਵਰ੍ਹਿਆਂ ਤੋਂ ਵਿਵਾਦਾਂ ਵਿੱਚ ਘਿਰੀ ਫਿਲਮ ‘ਨਾਨਕ ਸ਼ਾਹ ਫਕੀਰ’ ਦੀ ਵਿਰੋਧਤਾ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ (ਅ) ਨੇ ਆਪਣਾ ਸਟੈਂਡ ਸ਼ਪੱਸ਼ਟ ਕਰਦਿਆਂ ਚੇਤਾਵਨੀ ਦਿੱਤੀ ਹੈ ਕਿ ਸਿੱਖ ਧਰਮ ਦੇ ਬਾਨੀ ਤੇ ਪਹਿਲੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ …

Read More »

ਫਿਲਮ ਨਾਨਕਸ਼ਾਹ ਫਕੀਰ ਦੀ ਰਿਲੀਜ਼ ’ਤੇ ਤੁਰੰਤ ਲੱਗੇ ਪਾਬੰਦੀ – ਦਮਦਮੀ ਟਕਸਾਲ

ਅਣਸੁਖਾਵੇਂ ਮਾਹੌਲ ਲਈ ਫਿਲਮ ਦੇ ਨਿਰਦੇਸ਼ਕ, ਕੇਂਦਰ ਤੇ ਪੰਜਾਬ ਸਰਕਾਰ ਹੋਣਗੇ ਜ਼ਿੰਮੇਵਾਰ – ਬਾਬਾ ਹਰਨਾਮ ਸਿੰਘ ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਵਿਵਾਦਿਤ ਫਿਲਮ ਨਾਨਕਸ਼ਾਹ ਫਕੀਰ ਪ੍ਰਤੀ ਸਿੱਖ ਕੌਮ ਅੰਦਰ ਪੈਦਾ ਹੋਏ ਰੋਸ ਅਤੇ ਰੋਹ ਨੂੰ ਸਮਝਦਿਆਂ ਦਮਦਮੀ ਟਕਸਾਲ ਨੇ ਉਕਤ ਫਿਲਮ ਨੂੰ ਰਿਲੀਜ਼ ਕਰਨ ’ਤੇ ਤੁਰੰਤ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ।ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਹੈ …

Read More »