ਸਮਰਾਲਾ, 3 ਅਪ੍ਰੈਲ (ਪੰਜਾਬ ਪੋਸਟ- ਕੰਗ) – ਇੱਥੋਂ ਨਜਦੀਕੀ ਪੈਂਦੇ ਪਿੰਡ ਗਹਿਲੇਵਾਲ ਵਿਖੇ ਗ੍ਰਾਮ ਪੰਚਾਇਤ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਤਪੋਬਣ ਧਰਮ ਪ੍ਰਚਾਰ ਲਹਿਰ ਦੇ ਤਹਿਤ 9 ਤੇ 10 ਅਪ੍ਰੈਲ ਨੂੰ ਸ਼ਾਮ 7.00 ਤੋਂ 10.00 ਵਜੇ ਤੱਕ ਸੰਤ ਬਾਬਾ ਦਰਸ਼ਨ ਸਿੰਘ ਖਾਲਸਾ ਗੁਰਦੁਆਰਾ ਤਪੋਬਣ ਢੱਕੀ ਸਾਹਿਬ ਵਾਲਿਆਂ ਵੱਲੋਂ ਧਾਰਮਿਕ ਦੀਵਾਨ ਸਜਾਏ ਜਾਣਗੇ ਅਤੇ ਗੁਰਬਾਣੀ ਦੇ ਇਤਿਹਾਸ ਨਾਲ ਸੰਗਤਾਂ ਨੂੰ …
Read More »ਪੰਜਾਬੀ
ਮੁਲਾਜ਼ਮਾਂ ਦੀ ਛਾਂਟੀ ਦਾ ਫੈਸਲਾ ਸਮੁੱਚੀ ਅੰਤ੍ਰਿੰਗ ਕਮੇਟੀ ਦਾ, ਕਿਸੇ ਵਿਅਕਤੀ ਵਿਸ਼ੇਸ ਦਾ ਨਹੀਂ
ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਵੱਲੋਂ ਕੱਢੇ ਗਏ 523 ਮੁਲਾਜ਼ਮਾਂ ਦੇ ਸਬੰਧ ਵਿਚ ਸਪੱਸ਼ਟ ਕਰਦਿਆਂ ਕਿਹਾ ਕਿ ਇਹ ਫੈਸਲਾ ਸ਼੍ਰੋਮਣੀ ਕਮੇਟੀ ਦੀ ਸਮੁੱਚੀ ਅੰਤ੍ਰਿੰਗ ਕਮੇਟੀ ਦਾ ਹੈ ਨਾ ਕਿ ਕਿਸੇ ਵਿਅਕਤੀ ਵਿਸ਼ੇਸ ਦਾ। ਮੁੱਖ ਦਫਤਰ ਤੋਂ ਜਾਰੀ ਬਿਆਨ ਵਿੱਚ ਲੌਂਗੋਵਾਲ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਨਿਯਮਾਂ …
Read More »ਦਲਿਤ ਭਾਈਚਾਰੇ ਵਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਦਾ ਸਨਮਾਨ ਅੱਜ
ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਗਰੀਬ ਅਤੇ ਲੋੜਵੰਦ ਸਿੱਖ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹਾਂ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਸਹਾਇਤਾ ਦੇਣ ਦੇ ਫੈਸਲੇ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਦਲਿਤ ਭਾਈਚਾਰੇ ਵੱਲੋਂ ਵਿਸ਼ੇਸ ਧੰਨਵਾਦ ਤੇ ਸਨਮਾਨ ਕਰਨ ਦਾ ਫੈਸਲਾ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਪਿਛਲੇ ਸਮੇਂ ਸ਼੍ਰੋਮਣੀ ਗੁਰਦੁਆਰਾ …
Read More »ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ 5 ਅਪ੍ਰੈਲ ਨੂੰ- ਬੇਦੀ
ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵਲੋਂ ਸਥਾਨਕ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ 5 ਅਪ੍ਰੈਲ ਨੂੰ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ …
Read More »ਰਘੂਜੀਤ ਸਿੰਘ ਵਿਰਕ ਦੀ ਅਗਵਾਈ `ਚ ਹਰਿਆਣਾ ਦੀਆਂ ਸੰਗਤਾਂ ਨੇ ਕੀਤੀ ਲੰਗਰ ਸੇਵਾ
ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੀ ਅਗਵਾਈ ਵਿੱਚ ਹਰਿਆਣਾ ਰਾਜ ਦੀਆਂ ਸੰਗਤਾਂ ਨੇ ਅੱਜ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਸੇਵਾ ਕੀਤੀ ਤੇ ਵੱਡੀ ਮਾਤਰਾ ਵਿੱਚ ਲੰਗਰ ਲਈ ਰਸਦਾਂ ਭੇਟ ਕੀਤੀਆਂ।ਉਨ੍ਹਾਂ ਵੱਲੋਂ ਇਹ ਲੰਗਰ ਸੇਵਾ ਭਲਕ ਤਕ ਕੀਤੀ ਜਾਵੇਗੀ।ਦੱਸਣਯੋਗ ਹੈ ਕਿ ਰਘੂਜੀਤ ਸਿੰਘ ਵਿਰਕ ਹਰਿਆਣੇ ਦੀਆਂ ਸੰਗਤਾਂ ਸਮੇਤ 2008 …
Read More »ਇਰਾਕੀ ਅੱਤਵਾਦੀਆਂ ਹੱਥੋਂ ਮਾਰੇ ਗਏ ਧੂਰੀ ਦੇ ਪ੍ਰਿਤਪਾਲ ਸ਼ਰਮਾ ਦਾ ਕੀਤਾ ਅੰਤਿਮ ਸੰਸਕਾਰ
ਧੂਰੀ, 3 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) ਇਰਾਕੀ ਅੱਤਵਾਦੀਆਂ ਹੱਥੋਂ ਇਰਾਕ ਦੇ ਮੈਸੂਰ ਸ਼ਹਿਰ ਵਿਖੇ ਮਾਰੇ ਗਏ 39 ਭਾਰਤੀਆਂ ਵਿੱਚ ਸ਼ਾਮਿਲ ਜ਼ਿਲਾ ਸੰਗਰੂਰ ਦੇ ਧੂਰੀ ਨਿਵਾਸੀ ਮ੍ਰਿਤਕ ਪ੍ਰਿਤਪਾਲ ਸ਼ਰਮਾ ਦੀਆਂ ਅਸਥੀਆਂ ਅੱਜ ਧੂਰੀ ਵਿਖੇ ਉਹਨਾਂ ਦੇ ਪਰਿਵਾਰ ਪਾਸ ਪੁੱਜੀਆਂ।ਉਪਰੰਤ ਪਰਿਵਾਰ ਵਲੋਂ ਰਾਮ ਬਾਗ ਧੂਰੀ ਵਿਖੇ ਅੰਤਿਮ ਸਸਕਾਰ ਹਿੰਦੂ ਰੀਤੀ-ਰਿਵਾਜ਼ਾਂ ਮੁਤਾਬਿਕ ਕੀਤਾ ਗਿਆ।ਮ੍ਰਿਤਕ ਪ੍ਰਿਤਪਾਲ ਸ਼ਰਮਾਂ ਦੇ ਸਪੁੱਤਰ ਨੀਰਜ ਸ਼ਰਮਾ ਵਲੋਂ ਆਪਣੇ …
Read More »ਇਰਾਕ ’ਚ ਮਾਰੇ ਗਏ 38 ਭਾਰਤੀ ਕਾਮਿਆਂ ਦੇ ਵਾਰਸਾਂ ਨੂੰ ਇਕ ਕਰੋੜ ਮੁਆਵਜ਼ਾ ਦੇਵੇ ਸਰਕਾਰ – ਮਜੀਠੀਆ
ਪਿੰਡ ਭੋਏਵਾਲ ਵਾਸੀ ਮਨਜਿੰਦਰ ਸਿੰਘ ਦੀ ਮ੍ਰਿਤਕ ਦੇਹ ਦਾ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਸੰਸਕਾਰ ਮੱਤੇਵਾਲ, 2 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਇਰਾਕ ਵਿਖੇ ਆਈ ਐਸ.ਆਈ.ਐਸ ਵਲੋਂ ਮਾਰੇ ਗਏ 38 ਭਾਰਤੀ ਕਾਮਿਆਂ ਦੇ ਪਰਿਵਾਰਕ ਵਾਰਸਾਂ ਲਈ ਪਾਕਿਸਤਾਨ ’ਚ ਮਾਰੇ ਗਏ ਭਿੱਖੀਵਿੰਡ ਵਾਸੀ ਸਰਬਜੀਤ ਸਿੰਘ ਦੇ ਪਰਿਵਾਰ ਨੂੰ ਦਿੱਤੇ …
Read More »ਇਰਾਕ ’ਚ ਮਾਰੇ ਗਏ ਬਟਾਲਾ ਸਬ ਡਵੀਜ਼ਨ ਦੇ ਨੌਜਵਾਨਾਂ ਦਾ ਉਨਾਂ ਦੇ ਜੱਦੀ ਪਿੰਡਾਂ `ਚ ਅੰਤਿਮ ਸਸਕਾਰ
ਮ੍ਰਿਤਕ ਦੇਹਾਂ ਨੂੰ ਸਨਮਾਨਪੂਰਵਕ ਪਿੰਡਾਂ `ਚ ਲੈ ਕੇ ਪੱਜੇ ਪ੍ਰਸ਼ਾਸ਼ਨਿਕ ਅਧਿਕਾਰੀ ਬਟਾਲਾ, 2 ਅਪ੍ਰੈਲ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਇਰਾਕ ਵਿੱਚ ਮਾਰੇ ਗਏ ਜਿਲਾ ਗੁਰਦਾਸਪੁਰ ਦੇ ਚਾਰ ਨੌਜਵਾਨਾਂ ਦੀਆਂ ਮ੍ਰਿਤਕ ਦੇਹਾਂ ਅੱਜ ਉਨਾਂ ਦੇ ਜੱਦੀ ਪਿੰਡਾਂ `ਚ ਪਹੁੰਚ ਗਈਆਂ।ਜਿਥੇ ਪਰਿਵਾਰਕ ਮੈਂਬਰਾਂ ਵੱਲੋਂ ਉਨਾਂ ਦੀਆਂ ਅੰਤਿਮ ਰਸਮਾਂ ਪੂਰੀਆਂ ਕਰ ਦਿੱਤੀਆਂ ਗਈਆਂ।ਇਰਾਕ ਤੋਂ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਵਿਸ਼ੇਸ਼ ਜਹਾਜ …
Read More »ਐਸਕਾਰਟਸ ਕੰਪਨੀ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟਰੈਕਟਰ ਭੇਟ
ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪਸੋਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਐਸਕਾਰਟਸ ਕੰਪਨੀ ਵੱਲੋਂ ਫਾਰਮਟਰੈਕ ਟਰੈਕਟਰ ਭੇਟ ਕੀਤਾ ਗਿਆ, ਜਿਸ ਦੀਆਂ ਚਾਬੀਆਂ ਕੰਪਨੀ ਦੇ ਸੀ.ਈ.ਓ. ਸ੍ਰੀ ਸ਼ੇਨੂ ਅਗਰਵਾਲ ਨੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਨੂੰ ਸੌਂਪੀਆਂ।ਕੰਪਨੀ ਅਧਿਕਾਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ …
Read More »ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸ਼੍ਰੋਮਣੀ ਕਮੇਟੀ ਦਾ ਨੁਮਾਇੰਦਾ ਪਾਠ ਪੁਸਤਕਾਂ ਦੀ ਕਮੇਟੀ `ਚ ਕੀਤਾ ਸ਼ਾਮਲ
ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪਸੋਟ- ਗੁਰਪ੍ਰੀਤ ਸਿੰਘ) -ਸ਼੍ਰੋਮਣੀ ਕਮੇਟੀ ਦੇ ਸਿੱਖ ਇਤਿਹਾਸ ਰਿਸਰਚ ਬੋਰਡ ਦੇ ਮੈਂਬਰ ਡਾ. ਪਰਮਵੀਰ ਸਿੰਘ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਤਿਆਰ ਕੀਤੀਆਂ ਜਾਣ ਵਾਲੀਆਂ ਪਾਠ ਪੁਸਤਕਾਂ ਲਈ ਬਣਾਈ ਗਈ ਕਮੇਟੀ ਵਿਚ ਮੈਂਬਰ ਲਿਆ ਗਿਆ ਹੈ।ਜਾਰੀ ਇਕ ਪ੍ਰੈੱਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਅਤੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ।ਬੇਦੀ …
Read More »
Punjab Post Daily Online Newspaper & Print Media