2 ਅਪ੍ਰੈਲ 2018 ਨੂੰ 11 ਵਜੇ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਨਿਸ਼ਚਿਤ ਲੁਧਿਆਣਾ, 25 ਮਾਰਚ (ਪੰਜਾਬ ਪੋਸਟ ਬਿਊਰੋ) – ਸਾਂਝਾ ਅਧਿਆਪਕ ਮੋਰਚਾ ਦੇ ਸੱਦੇ ’ਤੇ ਪੰਜਾਬ ਦੇ ਹਜ਼ਾਰਾਂ ਅਧਿਆਪਕ ਅਧਿਆਪਕਾਵਾਂ ਨੇ ਪਰਿਵਾਰਾਂ ਸਮੇਤ ਦਾਣਾ ਮੰਡੀ ਲੁਧਿਆਣਾ ਵਿਖੇ ਮੋਰਚੇ ਦੇ ਕਨਵੀਨਰਾਂ ਅਤੇ ਕੋ-ਕਨਵੀਨਰਾਂ ਦੀ ਪ੍ਰਧਾਨਗੀ ਹੇਠ ਹੋਈ ਚਿਤਾਵਨੀ ਰੈਲੀ ਵਿੱਚ ਨਾਅਰੇ ਮਾਰਦਿਆਂ ਸ਼ਮੂਲੀਅਤ ਕੀਤੀ।ਸੂਬਾਈ ਕਨਵੀਨਰਾਂ ਬਲਕਾਰ ਵਲਟੋਹਾ, ਸੁਖਵਿੰਦਰ ਸਿੰਘ ਚਾਹਲ, ਭੁਪਿੰਦਰ …
Read More »ਪੰਜਾਬੀ
ਗੁਰੂ ਘਰਾਂ ਤੋਂ ਜੀ.ਐਸ.ਟੀ ਹਟਾਉਣ ਲਈ ਸ੍ਰੀ ਅਰੁਣ ਜੇਤਲੀ ਨੂੰ ਲਿਖਿਆ ਪੱਤਰ
ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਦੇ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਨੂੰ ਪੱਤਰ ਲਿਖ ਕੇ ਗੁਰਦੁਆਰਾ ਸਾਹਿਬਾਨ ’ਚ ਚੱਲਦੇ ਲੰਗਰਾਂ ਦੀ ਰਸਦ ਤੋਂ ਜੀ.ਐਸ.ਟੀ ਹਟਾਉਣ ਦੀ ਮੰਗ ਕੀਤੀ ਹੈ।ਲੰਘੀ 23 ਮਾਰਚ ਨੂੰ ਲਿਖੇ ਗਏ ਇਸ ਪੱਤਰ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਵਿੱਤ ਮੰਤਰੀ ਨੂੰ ਲਿਖਿਆ ਹੈ ਕਿ ਸਿੱਖ ਧਰਮ …
Read More »ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ।ਆਪਣੀ ਧਰਮ ਪਤਨੀ ਗੁਰਸ਼ਰਨ ਕੌਰ, ਭਰਾ ਸੁਰਜੀਤ ਸਿੰਘ ਕੋਹਲੀ ਸਮੇਤ ਕਈ ਹੋਰ ਪਰਿਵਾਰਕ ਮੈਂਬਰ ਵੀ ਉਨਾਂ ਦੇ ਨਾਲ ਸਨ। ਉਨ੍ਹਾਂ ਨੇ ਕੜਾਹ ਪ੍ਰਸ਼ਾਦਿ ਦੀ ਦੇਗ ਕਰਵਾਈ ਅਤੇ ਕੀਰਤਨ ਵੀ ਸਰਵਣ ਕੀਤਾ।ਭਾਈ …
Read More »ਖਾਲਸਾ ਕਾਲਜ ਵੂਮੈਨ ਦੀ ਸਾਲਾਨਾ ਕਾਨਵੋਕੇਸ਼ਨ ਦੌਰਾਨ ਵੰਡੀਆਂ 1100 ਡਿਗਰੀਆਂ
ਪੜ੍ਹਿਆ-ਲਿਖਿਆ ਸਮਾਜ ਹੀ ਔਰਤ ਦੇ ਸ਼ਸ਼ਕਤੀਕਰਨ ਦਾ ਬਣਦਾ ਹੈ ਮਾਧਿਅਮ : ਡਾ. ਸ਼ਰਮਾ ਅੰਮਿ੍ਤਸਰ, 25 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫਾਰ ਵੂਮੈਨ ਵਿਖੇ ਅੱਜ ਸਾਲਾਨਾ ਕਾਨਵੋਕੇਸ਼ਨ ਮੌਕੇ 1100 ਦੇ ਕਰੀਬ ਵਿਦਿਆਰਥਣਾਂ ਨੂੰ ਡਿਗਰੀਆਂ ਪ੍ਰਦਾਨ ਕਰਨ ਲਈ ਮੁੱਖ ਮਹਿਮਾਨ ਵਜੋਂ ਪੁੱਜੇ ਯੂਨੀਵਰਸਿਟੀ ਗਰਾਂਟ ਕਮਿਸ਼ਨਰ (ਯੂ.ਜੀ.ਸੀ) ਸਾਬਕਾ ਵਾਈਸ ਚੇਅਰਪਰਸਨ ਪ੍ਰੋ: (ਡਾ.) ਮੂਲ ਚੰਦ ਸ਼ਰਮਾ ਨੇ ਆਪਣੇ ਭਾਸ਼ਣ ਦੌਰਾਨ …
Read More »ਦਰੱਖਤ ਨਾਲ ਲਟਕਦੀ ਲਾਸ਼ ਮਿਲੀ
ਜੰਡਿਆਲਾ ਗੁਰੁ, 25 ਮਾਰਚ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਹਲਕੇ ਦੇ ਪਿੰਡ ਬੁੰਡਾਲਾ ਵਿਖੇ ਖੇਤਾਂ ਵਿੱਚੋਂ ਦਰੱਖਤ ਨਾਲ ਲਟਕਦੀ ਇੱਕ ਲਾਸ਼ ਮਿਲਣ ਦਾ ਸਮਾਚਾਰ ਹੈ।ਪੁਲਿਸ ਚੌਕੀਂ ਬੁੰਡਾਲਾ ਦੇ ਇੰਚਾਰਜ ਏ.ਐਸ.ਆਈ ਨਰੇਸ਼ ਕੁਮਾਰ ਨੇ ਦੱਸਿਆ ਕਿ ਗੁਰਸੇਵਕ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਨਵਾਂ ਪਿੰਡ ਨੇ ਉਨਾਂ ਨੂੰ ਸੂਚਨਾ ਦਿੱਤੀ ਸੀ ਕਿ ਕਣਕ ਦੇ ਖੇਤਾਂ ਵਿਚ ਦਰੱਖਤ ਨਾਲ ਇੱਕ …
Read More »ਅਹਿਮ ਪੁਜੀਸ਼ਨਾਂ ਹਾਸਲ ਕਰਨ ਵਾਲੇ ਸਕੂਲੀ ਬੱਚੇ ਸਨਮਾਨਿਤ
ਸੰਦੌੜ, 25 ਮਾਰਚ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪਿੰਡ ਖੁਰਦ ਦੇ ਇਸਲਾਮੀਆਂ ਪ੍ਰਾਇਮਰੀ ਸਕੂਲ ਵਿਖੇ ਸਕੂਲ ਦਾ ਸਲਾਨਾਂ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਵਧੀਆਂ ਪੁਜੀਸਨਾਂ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਕੇਐਸ ਕੰਬਾਇਨ ਦੇ ਐਮ.ਡੀ ਅਤੇ ਵਿਸ਼ਵਕਰਮਾਂ ਵੈਲਫੇਅਰ ਸੁਸਾਇਟੀ ਮਲੇਰਕੋਟਲਾ ਦੀ ਪ੍ਰਧਾਨ ਇੰਦਰਜੀਤ ਸਿੰਘ ਮੁੰਡੇ ਅਤੇ ਸੁਸਾਇਟੀ ਦੇ ਸੈਕਟਰੀ ਚਰਨਦਾਸ ਵੱਲੋਂ ਸਨਮਾਨਿਤ ਕੀਤਾ ਗਿਆ।ਇਸ ਮੌਕੇ ਇੰਦਰਜੀਤ ਸਿੰਘ ਵੱਲੋਂ …
Read More »ਯਾਦਗਾਰੀ ਹੋ ਨਿਬੜਿਆ ਆਤਮ ਪਬਲਿਕ ਸਕੂਲ ਦਾ ਇਨਾਮ ਵੰਡ ਸਮਾਗਮ
ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਸਿੱਖਿਆ ਦੇ ਖੇਤਰ ਵਿੱਚ ਵਿਸ਼ੇਸ਼ ਸਥਾਨ ਰੱਖਦੇ ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਦਾ ਸਲਾਨਾ ਇਨਾਮ ਵੰਡ ਸਮਾਰੋਹ ਯਾਦਗਾਰੀ ਹੋ ਨਿਬੜਿਆ।ਸਕੂਲ ਦੇ ਮੁੱਖ ਪ੍ਰਬੰਧਕ ਦੇਵ ਦਰਦ ਦੇ ਸਵਾਗਤੀ ਸ਼ਬਦਾਂ ਨਾਲ ਸ਼ੁਰੂ ਹੋਏ।ਇਸ ਸਮਾਗਮ ਦਾ ਆਗਾਜ਼ ਸ਼ਾਇਰ ਐਸ.ਨਸੀਮ ਨੇ ਆਪਣੀ ਖੂਬਸੂਰਤ ਗਜ਼ਲ ‘ਦਰਾਂ ਦਰਵਾਜਿਆਂ ਦੀ ਖੈਰ ਹੋਵੇ’ ਨਾਲ ਕੀਤਾ।ਉਪਰੰਤ ਸਕੂਲ ਪ੍ਰਿੰਸੀਪਲ ਟੀਨਾ ਸ਼ਰਮਾ …
Read More »ਮਾਰੇ ਗਏ 39 ਵਿਅਕਤੀਆਂ ਦੀ ਮਾਲੀ ਮਦਦ ਕਰਨ ਕੇਂਦਰ ਤੇ ਸੂਬਾ ਸਰਕਾਰਾਂ – ਗਿ. ਗੁਰਬਚਨ ਸਿੰਘ
ਅੰਮ੍ਰਿਤਸਰ, 25 ਮਾਰਚ 2018 (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗਿਆਨੀ ਗੁਰਬਚਨ ਸਿੰਘ ਜੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪਿਛਲੇ ਦਿਨੀਂ ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਵਿਦੇਸ਼ ਗਏ 39 ਵਿਅਕਤੀਆਂ ਦੀ ਬੇਰਹਮੀ ਨਾਲ ਕੀਤੀ ਹੱਤਿਆ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਕੇਂਦਰ ਸਰਕਾਰ ਅਤੇ ਸੂਬਾ ਸਰਕਾਰਾਂ ਪੀੜਤ ਪਰਿਵਾਰਾਂ ਨੂੰ ਤੁਰੰਤ ਰਾਹਤ ਦੇਂਦਿਆਂ …
Read More »ਚੀਫ ਖਾਲਸਾ ਦੀਵਾਨ ਦੀ ਚੋਣ ਸੰਪਨ- ਡਾ. ਸੰਤੋਖ ਸਿੰਘ ਪ੍ਰਧਾਨ ਚੁਣੇ ਗਏ
ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਵਿਦਿਅਕ ਖੇਤਰ ਦੀ ਉਘੀ ਸਿੱਖ ਸੰਸਥਾ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਅੱਜ ਹੋਈ ਉਪ ਚੋਣ ਦੌਰਾਨ ਡਾ. ਸੰਤੋਖ ਸਿੰਘ ਨੂੰ ਪ੍ਰਧਾਨ `ਚ ਲ਼ਿਆ ਗਿਆ ਹੈ।ਚੋਣ ਕਮੇਟੀ ਦੇ ਮੈਂਬਰਾਂ ਪ੍ਰੀਜਾਈਡਿੰਗ ਅਫਸਰ ਤੇਜਿੰਦਰ ਸਿੰਘ ਖਾਲਸਾ, ਚੋਣ ਅਧਿਕਾਰੀ ਡਾ. ਐਸ.ਪੀ.ਸਿੰਘ, ਇਕਬਾਲ ਸਿੰਘ ਲਾਲਪੁਰਾ ਅਤੇ ਪ੍ਰਿੰਸੀਪਲ ਬਲਜਿੰਦਰ ਸਿੰਘ ਦੇ ਦਸਤਖਤਾਂ ਹੇਠ ਜਾਰੀ ਪ੍ਰੈਸ …
Read More »ਸਾਂਝੇ ਅਧਿਆਪਕ ਮੋਰਚੇ ਦੀ ਸੂਬਾ ਪੱਧਰੀ ਰੋਸ ਰੈਲੀ ਅੱਜ 25 ਨੂੰ
ਲੁਧਿਆਣਾ, 25 ਮਾਰਚ (ਪੰਜਾਬ ਪੋਸਟ ਬਿਊਰੋ) – ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਅੱਜ ਦੀ ਵਿਸ਼ਾਲ ਰੋਸ ਰੈਲੀ ਦੀਆਂ ਤਿਆਰੀਆਂ ਦੇ ਸਬੰਧ ਵਿੱਚ ਇੱਕ ਅਹਿਮ ਮੀਟਿੰਗ ਸੂਬਾ ਕਨਵੀਨਰ ਕੁਲਵੰਤ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਅੱਜ ਹੋਣ ਜਾ ਰਹੇ ਵਿਸ਼ਾਲ ਸੂਬਾਈ ਰੋਸ ਪ੍ਰਦਰਸ਼ਨ ਲਈ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।ਮੀਟਿੰਗ ਨੂੰ ਸੰਬੋਧਨ ਕਰਦਿਆਂ ਦਵਿੰਦਰ ਸਿੰਘ ਪੂਨੀਆ, ਸੁਖਵਿੰਦਰ ਸਿੰਘ ਚਾਹਲ, ਬਾਜ਼ ਸਿੰਘ …
Read More »
Punjab Post Daily Online Newspaper & Print Media