Wednesday, November 25, 2026

ਪੰਜਾਬੀ

ਭਿੱਟੇਵੱਡ ਵਿਖੇ ਆਯੂਰਵੈਦਿਕ ਮੈਡੀਕਲ ਕੈਂਪ `ਚ 491 ਮਰੀਜਾਂ ਦਾ ਮੁਫ਼ਤ ਚੈਕਅਪ – ਡਾ: ਬਸਰਾ

ਅੰਮਿ੍ਤਸਰ, 26 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਪਿੰਡ ਭਿੱਟੇਵੱਡ ਵਿਖੇ ਆਯੂਸ਼ ਅਧੀਨ ਆਯੂਰਵੈਦਿਕ ਅਤੇ ਹੋਮਿਓਪੈਥਿਕ ਵੱਲੋਂ ਸਾਂਝੇ ਤੌਰ ਤੇ ਪੁਰਾਣੀਆਂ ਬਿਮਾਰੀਆਂ ਸਬੰਧੀ ਜਾਗਰੂਕਤਾ ਅਤੇ ਚੈਕਅਪ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਆਯੂਰਵੈਦਿਕ ਯੂਨਾਨੀ ਅਫਸਰ ਡਾ: ਆਤਮਜੀਤ ਸਿੰਘ ਬਸਰਾ ਨੇ ਦੱਸਿਆ ਕਿ ਆਯੂਰਵੈਦਿਕ ਇਲਾਜ ਪੁਰਾਣੇ ਸਮੇਂ ਤੋਂ ਚਲਦਾ ਆ ਰਿਹਾ ਹੈ ਇਸ ਦਾ ਸਰੀਰ ਨੂੰ ਕੋਈ ਨੁਕਸਾਨ ਨਹੀ …

Read More »

ਐਨ.ਆਰ.ਆਈਜ਼ ਨੂੰ ਵੋਟਾਂ ਬਣਾਉਣ ਲਈ ਜਾਗਰੂਕ ਕੀਤਾ ਜਾਵੇ – ਏ.ਡੀ.ਸੀ

ਵੋਟਰਾਂ ਦੀ ਰਜਿਸਟਰੇਸ਼ਨ ਲਈ ਜਿਲੇ੍ਹ ਵਿੱਚ ਲਗਾਏ ਜਾਣਗੇ 74 ਕੈਂਪ ਅੰਮ੍ਰਿਤਸਰ, 26 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਭਾਸ਼ ਚੰਦਰ ਨੇ ਅੱਜ ਵੋਟਰ ਸੂਚੀ ਦੀ ਲਾਗਾਤਰ ਸੁਧਾਈ ਦੇ ਸਬੰਧ ਵਿੱਚ ਸਮੂਹ ਈ.ਆਰ.ਓਜ਼ ਨਾਲ ਬੱਚਤ ਭਵਨ ਵਿਖੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਉਪ ਮੰਡਲ ਮੈਜਿਸਟਰੇਟ ਅਜਨਾਲਾ ਸ੍ਰੀ ਰਜਤ ਓਬਰਾਏ, ਉਪ ਮੰਡਲ ਮੈਜਿਸਟਰੇਟ ਅੰਮ੍ਰਿਤਸਰ-1 ਸ੍ਰੀ ਨਿਤਿਸ਼ ਸਿੰਗਲਾ, …

Read More »

ਖ਼ਾਲਸਾ ਕਾਲਜ ਵਿਖੇ ਪੁਸਤਕ ਪ੍ਰਦਰਸ਼ਨੀ ਆਯੋਜਿਤ ਕੀਤੀ ਗਈ

ਅੰਮ੍ਰਿਤਸਰ, 26 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਵਿਖੇ ਲਾਇਬ੍ਰੇਰੀ ਹਾਲ ’ਚ ਪੁਸਤਕ ਪ੍ਰਦਰਸ਼ਨੀ ਲਗਾਈ ਗਈ।ਜਿਸ ਦਾ ਉਦਘਾਟਨ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਰਨ ਉਪਰੰਤ ਕਿਹਾ ਕਿ ਪੁਸਤਕ ਗਿਆਨ ਦਾ ਸੋਮਾ ਹੁੰਦੀਆਂ ਹਨ, ਜਿਸ ਰਾਹੀਂ ਮਨੁੱਖ ਦਾ ਮਾਨਸਿਕ ਵਿਕਾਸ ਹੁੰਦਾ ਹੈ।ਇਸ ਲਈ ਸਾਨੂੰ ਪੁਸਤਕ ਪੜ੍ਹਨ ਦੇ ਨਾਲ-ਨਾਲ ਪੁਸਤਕਾਂ ਖਰੀਦਣ ਵੱਲ ਵੀ ਵਧੇਰੇ ਧਿਆਨ ਦੇਣਾ ਚਾਹੀਦਾ ਹੈ।ਉਨ੍ਹਾਂ ਇਸ …

Read More »

ਖ਼ਾਲਸਾ ਗਰਲਜ਼ ਸੀ: ਸੈਕੰ: ਸਕੂਲ ਵਿਖੇ ਵਿਦਾਇਗੀ ਪਾਰਟੀ ਆਯੋਜਿਤ

ਅੰਮ੍ਰਿਤਸਰ, 26 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਅਗਵਾਈ ਹੇਠ ਚਲ ਰਹੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਦੀ ਅਗਵਾਈ ਹੇਠ ਆਯੋਜਿਤ ਇਸ ਪਾਰਟੀ ’ਚ 12ਵੀਂ ਕਲਾਸ ਦੀਆਂ ਵਿਦਿਆਰਥਣਾਂ ਨੂੰ ਸਕੂਲ ਦੀਆਂ ਅਭੁੱਲ ਯਾਦਾਂ ਸਹਿਤ ਵਿਦਾਇਗੀ ਦਿੱਤੀ ਗਈ ਸੀ।ਮੌਜ਼ੂਦਾ …

Read More »

ਖਾਲਸਾ ਕਾਲਜ ਕਾਮਰਸ ਵਿਭਾਗ ਵਿਖੇ ‘ਜੀ.ਐਸ.ਟੀ-ਇੱਕ ਝਾਤ’ ’ਤੇ ਵਿਸ਼ੇਸ਼ ਭਾਸ਼ਣ

ਅੰਮ੍ਰਿਤਸਰ, 26 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜਨੈਸ ਐਡਮਨਿਸਟ੍ਰੇਸ਼ਨ ਦੇ ਪੀ.ਜੀ ਵਿਭਾਗ ਨੇ ਅੱਜ ‘ਜੀ.ਐਸ.ਟੀ (ਗੁਡਜ਼ ਅਤੇ ਸਰਵਿਸ ਟੈਕਸ) ਇਕ ਝਾਤ ਵਿਸ਼ੇ ’ਤੇ ਇਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਆਯੋਜਿਤ ਇਸ ਭਾਸ਼ਣ ’ਚ ਸੂਬੇ ਦੇ ਜੀ.ਐਸ.ਟੀ ਡਿਪਟੀ ਕਮਿਸ਼ਨਰ ਹਰਿੰਦਰ ਪਾਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ‘ਰਾਈਟਿੰਗ ਸਕਿਲਜ਼’ ’ਤੇ ਵਿਸ਼ੇਸ਼ ਭਾਸ਼ਣ ਆਯੋਜਿਤ

ਅੰਮ੍ਰਿਤਸਰ, 26 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਇੰਗਲਿਸ਼ ਵਿਭਾਗ ਨੇ ‘ਇੰਪਰੂਵਿੰਗ ਰਾਈਟਿੰਗ ਸਕਿਲਸ’ ’ਤੇ ਇਕ ਵਿਸ਼ੇਸ਼ ਭਾਸ਼ਣ ਦਾ ਆਯੋਜਨ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਦੇ ਸਹਿਯੋਗ ਨਾਲ ਆਯੋਜਿਤ ਇਸ ਪ੍ਰੋਗਰਾਮ ’ਚ ਐਸ.ਆਰ ਗੌਰਮਿੰਟ ਕਾਲਜ ਫ਼ਾਰ ਵੂਮੈਨ ਦੀ ਮਾਨਸੀ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।ਉਨ੍ਹਾਂ ਆਪਣੇ ਭਾਸ਼ਣ ’ਚ ਵਿਦਿਆਰਥੀਆਂ ਦੇ …

Read More »

‘ਨੈਤਿਕ ਸਿੱਖਿਆ ਇਮਤਿਹਾਨ’ ’ਚ ਹਾਸਲ ਕੀਤਾ ਵਿਸ਼ੇਸ਼ ਸਥਾਨ

ਅੰਮ੍ਰਿਤਸਰ, 26 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) -ਜੀਵਨ ’ਚ ਨੈਤਿਕਤਾ ਦੇ ਮਹੱਤਵ ਨੂੰ ਪਛਾਣਦਿਆਂ ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਹਿਯੋਗ ਨਾਲ ‘ਨੈਤਿਕ ਸਿੱਖਿਆ ਇਮਤਿਹਾਨ’ ਕਰਵਾਇਆ ਜਾਂਦਾ ਹੈ। ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੇ ਉਕਤ ਪ੍ਰੀਖਿਆ ’ਚ ਵਿਸ਼ੇਸ਼ ਸਥਾਨ ਹਾਸਲ ਕੀਤੇ। ਜਿਨ੍ਹਾਂ ’ਚ ਕਾਲਜ ਦੀ ਬੀ. ਕਾਮ. ਸਮੈਸਟਰ ਚੌਥਾ ਦੀ ਵਿਦਿਆਰਥਣ ਸੰਦੀਪ ਕੌਰ …

Read More »

ਪੰਜਾਬੀ ਸ਼ਾਇਰਾ ਪ੍ਰੋ. ਮਧੂ ਭਾਸਕਰ ਵਲੋਂ ਲਿਪੀਅੰਤਰ ਪੁਸਤਕ ‘ਛੋਟਾ ਸ਼ਹਿਜਾਦਾ’ ਦਾ ਲੋਕ ਅਰਪਿਤ

ਅੰਮ੍ਰਿਤਸਰ, 26 ਫਰਵਰੀ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਪੰਜਾਬੀ ਵਿਰਾਸਤ ਫਾਊਂਡੇਸ਼ਨ ਦੇ ਸਹਿਯੋਗ ਨਾਲ ਪੰਜਾਬੀ ਸ਼ਾਇਰਾ ਪ੍ਰੋ. ਮਧੂ ਭਾਸਕਰ ਸ਼ਰਮਾ ਦੁਆਰਾ ਲਿਪੀਅੰਤਰ ਪੁਸਤਕ ‘ਛੋਟਾ ਸ਼ਹਿਜਾਦਾ’ ਦਾ ਲੋਕ ਅਰਪਣ ਸਥਾਨਕ ਹੋਟਲ ਵਿਖੇ ਕੀਤਾ ਗਿਆ।ਜਿਸ ਵਿੱਚ ਮੁੱਖ ਮਹਿਮਾਨ ਵਜੋਂ ਡਾ. ਬਿਕਰਮ ਸਿੰਘ ਘੁੰਮਣ ਸਾਬਕਾ ਡੀਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਸ਼ਾਮਲ ਹੋਏ, ਜਦਕਿ ਪ੍ਰਧਾਨਗੀ ਮੰਡਲ ਵਿੱਚ ਡਾ. ਇਕਬਾਲ ਕੌਰ ਸੌਂਦ, ਡਾ. ਲਖਵਿੰਦਰ …

Read More »

ਗੁ: ਥੜ੍ਹਾ ਸਾਹਿਬ ਨੂੰ ਦੁੱਧ ਨਾਲ ਗਿਆ ਕਰਾਇਆ ਇਸ਼ਨਾਨ

ਅੰਮਿ੍ਤਸਰ, 26 ਫਰਵਰੀ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨਜ਼ਦੀਕ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸਦੀਵੀ ਯਾਦ ‘ਚ ਸਥਾਪਿਤ ਗੁਰਦੁਆਰਾ ਥੜ੍ਹਾ ਸਾਹਿਬ ਪਾ: 9ਵੀਂ ਦੀ ਨਵੀਂ ਇਮਾਰਤ ਦਾ ਉਦਘਾਟਨ 28 ਫਰਵਰੀ ਦਿਨ ਬੁੱਧਵਾਰ ਨੂੰ ਕੀਤੇ ਜਾਣ ਪ੍ਰਤੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ’ਚ …

Read More »

ਵਿਸ਼ੇਸ ਜ਼ਰੂਰਤਾਂ ਵਾਲੇ ਲਿਸਨਿੰਗ ਇਅਰਜ ਸਕੂਲ ਦਾ ਸਿੱਧੂ ਨੇ ਕੀਤਾ ਉਦਘਾਟਨ

5 ਲੱਖ ਦੀ ਗਰਾਂਟ ਦੇਣ ਦਾ ਕੀਤਾ ਐਲਾਨ ਅੰਮ੍ਰਿਤਸਰ, 26 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਵਿਸ਼ਵ ਪ੍ਰਸਿੱਧ ਸਟਾਰਕੀ ਸਮੂਹ ਦੁਆਰਾ ਅੰਮ੍ਰਿਤਸਰ ਵਿਖੇ ਸ਼ੁਰੂ ਕੀਤੇ ਗਏ ਪੰਜਾਬ ਦੇ ਪਹਿਲੇ ਲਿੰਸਨਿੰਗ ਇਅਰਜ਼ ਸਕੂਲ ਦਾ ਉਦਘਾਟਨ ਕਰਨ ਉਪਰੰਤ ਕੀਤਾ ਗਿਆ।ਇਸ ਸਮੇਂ ਸਿੱਧੂ ਨੇ ਕਿਹਾ ਕਿ ਲਿੰਸਨਿੰਗ ਇਅਰਜ਼ ਇੱਕ ਹੀ ਛੱਤ ਹੇਠਾਂ ਵਿਸ਼ੇਸ ਜ਼ਰੂਰਤ ਵਾਲੇ …

Read More »