Wednesday, November 25, 2026

ਪੰਜਾਬੀ

ਆਪਣੀ ਗੱਡੀ ਆਪਣਾ ਰੋਜ਼ਗਾਰ ਮੇਲਾ ਅੱਜ- ਰਵਿੰਦਰ ਸਿੰਘ

ਅੰਮ੍ਰਿਤਸਰ 6 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਰੋਜ਼ਗਾਰ ਉਤਪਤੀ ਵਿਭਾਗ ਅਤੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵੱਲੋਂ ਸਾਂਝੇ ਉਦਮਾ ਤਹਿਤ ਅਪਣੀ ਗੱਡੀ ਆਪਣਾ ਰੋਜ਼ਗਾਰ ਯੋਜਨਾ ਦੇ ਤਹਿਤ ਰੋਜ਼ਗਾਰ ਮੇਲਾ 7 ਫਰਵਰੀ ਨੂੰ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਸਾਹਮਣੇ ਯੂਨੀਵਰਸਿਟੀ ਵਿਖੇ ਸਵੇਰੇ 10:00 ਤੋ 5:00 ਵਜੇ ਤੱਕ ਲਗਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਬਰ …

Read More »

ਸੇਵਾ ਅਧਿਕਾਰ ਕਾਨੂੰਨ ਤਹਿਤ ਪੈਡਿੰਗ ਪਏ ਕੇਸਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ- ਚੀਮਾ

ਪੰਜਾਬ ਸੇਵਾ ਅਧਿਕਾਰ ਕਮਿਸ਼ਨ ਦੇ ਮੁੱਖ ਕਮਿਸ਼ਨਰ ਵਲੋਂ ਅਧਿਕਾਰੀਆਂ ਨਾਲ ਮੀਟਿੰਗ ਅੰਮ੍ਰਿਤਸਰ 6 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣਾ ਪ੍ਰਸਾਸ਼ਨ ਦਾ ਮੁੱਖ ਮਕਸਦ ਹੈ।ਇਹ ਪ੍ਰਗਟਾਵਾ ਪੰਜਾਬ ਸੇਵਾ ਅਧਿਕਾਰ ਕਮਿਸ਼ਨ ਦੇ ਮੁੱਖ ਕਮਿਸ਼ਨਰ ਜਗਦੀਪ ਸਿੰਘ ਚੀਮਾ ਨੇ ਅੱਜ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਸਮੇਤ …

Read More »

ਸੈਨਿਕ ਇੰਸਟੀਚਿਊਟ ਵਿਖੇ ਬੇਸਿਕ ਕੰਪਿਊਟਰ ਕੋਰਸ ਸ਼ੁਰੂ

ਅੰਮ੍ਰਿਤਸਰ 6 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਕਰਨਲ ਅਮਰਬੀਰ ਸਿੰਘ ਚਾਹਲ (ਰਿਟਾ.) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ 52 ਕੋਰਟ ਰੋਡ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਇਸ ਸੈਂਟਰ ਵਿਖੇ 120 ਘੰਟੇ ਦਾ ਆਈ.ਐਸ.ਓ ਸਰਟੀਫਾਇਡ ਬੇਸਿਕ ਕੰਪਿਊਟਰ ਕੋਰਸ ਚਲਾਇਆ ਜਾ ਰਿਹਾ ਹੈ, ਜੋ ਕਿ ਹਰ ਸਰਕਾਰੀ ਨੌਕਰੀ ਲਈ ਜ਼ਰੂਰੀ ਹੈ। ਬੇਸਿਕ ਕੰਪਿਊਟਰ ਕੋਰਸ ਦੀਆਂ ਕਲਾਸਾਂ ਲਈ ਦਾਖਲਾ 8 ਫਰਵਰੀ ਤੋਂ ਸ਼ੁਰੂ ਹੈ।ਉਨ੍ਹਾਂ …

Read More »

ਸੁਰਿੰਦਰ ਸੋਹਣਾ ਦੀ ਕਾਵਿ ਪੁਸਤਕ `ਅਰਜੋਈਆਂ ਲੋਕ ਅਰਪਿਤ

ਪ੍ਰੈਸ ਕਲੱਬ ਦੇ ਪ੍ਰਧਾਨ ਜੀ.ਪੀ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਕੀਤੀ ਸ਼ਿਰਕਤ ਰਾਜਪੁਰਾ, 6 ਫਰਵਰੀ (ਪੰਜਾਬ ਪੋਸਟ- ਡਾ. ਗੁਰਵਿੰਦਰ) – ਲੋਕ ਸਾਹਿਤ ਸੰਗਮ (ਰਜਿ.) ਦਾ ਸਾਹਿਤਕ ਸਮਾਗਮ ਰੋਟਰੀ ਭਵਨ ਵਿਖੇ ਹੋਇਆ।ਜਿਸ ਦੀ ਪ੍ਰਧਾਨਗੀ ਡਾ. ਗੁਰਵਿੰਦਰ ਅਮਨ ਅਤੇ ਜੀ.ਪੀ ਸਿੰਘ ਪ੍ਰਧਾਨ ਰਾਜਪੁਰਾ ਪ੍ਰੈਸ ਕਲੱਬ ਰਾਜਪੁਰਾ ਨੇ ਸਾਂਝੇ ਤੌਰ `ਤੇ ਕੀਤੀ।ਇਸ ਸਮੇਂ ਉੱਘੇ ਗੀਤਕਾਰ ਸੁਰਿੰਦਰ ਸਿੰਘ ਸੋਹਣਾ ਰਾਜੇਮਾਜਰੀਆ ਦੀ ਧਾਰਮਿਕ ਕਾਵਿ ਪੁਸਤਕ …

Read More »

ਪੰਜਾਬ ਉਮੀਦ ਵੈਲਫੇਅਰ ਸੁਸਾਇਟੀ ਵਲੋਂ ਮੇਅਰ ਕਰਮਜੀਤ ਸਿੰਘ ਦਾ ਸਨਮਾਨ

ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਗੁਰੂ ਕੀ ਨਗਰੀ ਦੇ ਨਵੇਂ ਬਣੇ ਮੇਅਰ ਕਰਮਜੀਤ ਸਿੰਘ ਰਿੰਟੂ ਨੂੰ ਅੱਜ ਪੰਜਾਬ ਉਮੀਦ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਰਣਜੀਤ ਸਿੰਘ, ਚੇਅਰਮੈਨ ਪ੍ਰਿੰਸ ਅਨੇਜਾ ਤੇ ਜਨਰਲ ਸਕੱਤਰ ਰਵੀ ਵਲੋਂ ਸਿਰੋਪਾ ਤੇ ਕਿਰਪਾਨ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ।ਇਸ ਸਮੇਂ ਉਨਾਂ ਨੇ ਕਿਹਾ ਕਿ ਕਰਮਜੀਤ ਸਿੰਘ ਰਿੰਟੂ ਦੇ ਮੇਅਰ ਬਣਨ ਨਾਲ ਨਿਗਰ ਨਿਗਮ ਮੁਲਾਜਮਾਂ …

Read More »

ਬੁੱਲਟ ਮੋਟਰਸਾਇਕਲ ਦੇ ਪਟਾਕੇ ਮਾਰਨ ਵਾਲਿਆਂ `ਤੇ ਕੱਸਿਆ ਸਿਕੰਜਾ

ਧੂਰੀ, 5 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਐਸ.ਐਸ.ਪੀ ਮਨਦੀਪ ਸਿੰਘ ਸਿੱਧੂ ਜਿਲ੍ਹਾ ਪੁਲਿਸ ਮੁੱਖੀ ਸੰਗਰੂਰ ਅਤੇ ਡੀ.ਐਸ.ਪੀ ਅਕਾਸ਼ਦੀਪ ਔਲਖ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਟ੍ਰੈਫਿਕ ਪੁਲਿਸ ਇੰਚਾਰਜ ਪਵਨ ਸ਼ਰਮਾ ਵੱਲੋ ਅੱਜ ਤਰਵੈਨੀ ਚੌਕ ਵਿਖੇ ਨਾਕਾ ਲਗਾ ਕੇ 30 ਚਲਾਨ ਕੱਟੇ ਅਤੇ ਬੁੱਲਟ ਮੋਟਰਸਾਈਕਲਾਂ ਦੇ ਪਟਾਕੇ ਮਾਰਨ ਵਾਲਿਆਂ ਦੇ ਸਲੰਸਰ ਵੀ ਲਹਾਏ ਗਏ। ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਪਵਨ ਸ਼ਰਮਾ ਨੇ ਕਿਹਾ …

Read More »

ਸ਼੍ਰੀ ਰਣਕੇਸ਼ਵਰ ਮਹਾਂਦੇਵ ਮੰਦਰ ਵਿਖੇ ਮਹਾਂਸ਼ਿਵਰਾਤਰੀ ਉਤਸਵ ਦੀਆਂ ਤਿਆਰੀਆਂ ਜੋਰਾਂ `ਤੇ

ਰਣੀਕੇ ਮੰਦਰ ਵਿਖੇ ਤਿੰਨ ਰੋਜ਼ਾ ਵਿਸ਼ਾਲ ਮੇਲਾ 11 ਤੋਂ 13 ਫਰਵਰੀ ਨੂੰ ਧੂਰੀ, 5 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਹਰ ਸਾਲ ਦੀ ਤਰਾਂ੍ਹ ਇਸ ਵਾਰ ਵੀ ਸ਼੍ਰੀ ਰਣਕੇਸ਼ਵਰ ਮਹਾਂਦੇਵ (ਸ਼ਿਵ ਮੰਦਰ) ਰਣੀਕੇ ਵਿਖੇ ਮਹਾਂਸ਼ਿਵਰਾਤਰੀ ਉਤਸਵ 11,12,13 ਫਰਵਰੀ ਨੂੰ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਜਾਵੇਗਾ।ਇਸ ਉਤਸਵ ਵਿੱਚ ਸ਼ਰਧਾਲੂਆਂ ਦੀ ਭੀੜ ਨੂੰ ਦੇਖਦੇ ਹੋਏ ਮੰਦਰ ਦੇ ਪ੍ਰਬੰਧਕਾਂ ਵੱਲੋਂ ਕਾਫੀ ਦਿਨਾਂ …

Read More »

ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਕਰਵਾਇਆ ਵਿਸ਼ੇਸ਼ ਲੈਕਚਰ `ਜ਼ਿੰਦਗੀ ਜ਼ਿੰਦਾਬਾਦ`

ਧੂਰੀ, 5 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਯੂਨੀਵਰਸਿਟੀ ਕਾਲਜ ਬੇਨੜ੍ਹਾ-ਧੂਰੀ ਦੇ ਵਿਹੜੇ ਧੂਰੀ ਦੇ ਜੰਮਪਲ ਅਤੇ ਪੰਜਾਬੀ ਫਿਲਮ ਇੰਡਸਟਰੀ ਦੇ ਨਾਮਵਰ ਹਸਤਾਖਰ ਰਾਣਾ ਰਣਬੀਰ ਜੀ ਨੇ ਵਿਦਿਆਰਥੀਆਂ ਨੂੰ `ਜ਼ਿੰਦਗੀ ਜ਼ਿੰਦਾਬਾਦ` ਵਿਸ਼ੇਸ਼ ਲੈਕਚਰ ਦਿੱਤਾ।ਆਪਣੀ ਵਿਲੱਖਣ ਸ਼ੈਲੀ ਵਿਚ ਦਿੱਤੇ ਅਸਰ-ਅੰਦਾਜ਼ ਭਾਸ਼ਣ ਰਾਹੀਂ ਉਹਨਾਂ ਨੇ ਵਿਦਿਆਰਥੀਆਂ ਨੂੰ ਸਾਹਿਤ ਦਾ ਜ਼ਿੰਦਗੀ ਵਿਚ ਮਹੱਤਵ ਸਮਝਾਇਆ ਅਤੇ ਕਿਤਾਬਾਂ ਨਾਲ ਮਿਤਰਤਾ ਪਾਉਣ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ …

Read More »

ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇੱਕਤਰਤਾ ਹੋਈ

ਧੂਰੀ, 6 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇੱਕਤਰਤਾ ਸ਼੍ਰੀ ਮੂਲ ਚੰਦ ਸ਼ਰਮਾਂ ਅਤੇ ਕਰਮ ਸਿੰਘ ਜ਼ਖਮੀ ਦੀ ਪ੍ਰਧਾਨਗੀ ਹੇਠ ਡਾ. ਰਾਮ ਸਿੰਘ ਸਿੱਧੂ ਯਾਦਗਾਰੀ ਸਾਹਿਤ ਭਵਨ ਦਸ਼ਮੇਸ਼ ਨਗਰ ਧੂਰੀ ਵਿਖੇ ਹੋਈ।ਜਿਸ ਵਿੱਚ ਸਭ ਤੋਂ ਪਹਿਲਾਂ ਸ਼ੋਕ ਮਤੇ ਉਘੇ ਗਾਇਕ ਸਾਬਰ ਕੋਟੀ ਦੇ ਅਕਾਲ ਚਲਾਣੇ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਰਚਨਾਵਾਂ ਦੇ ਦੌਰ …

Read More »

ਭਾਰਤ ਤੇ ਪਾਕਿ ਸਰਕਾਰਾਂ ਨੂੰ ਮਿਲ ਬੈਠ ਕੇ ਵੀਜਾ ਸ਼ਰਤਾਂ ਨਰਮ ਕਰਨ – ਗੁਲਾਮ ਮੁਸਤਫਾ ਡੋਗਰ

ਮਾਲੇਰਕੋਟਲਾ, 6 ਫਰਵਰੀ (ਪੰਜਾਬ ਪੋਸਟ- ) ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਮੁਦੱਈ ਤੇ ਲਹਿੰਦੇ ਪੰਜਾਬ ਦੇ ਜਿਲ੍ਹਾ ਸਿਆਲਕੋਟ ਦੀਆਂ ਗਲੀਆਂ ਵਿੱਚ ਖੇਡਦਿਆਂ ਵੱਡੇ ਹੋਏ ਅਤੇ ਅੱਜ ਕੱਲ ਇੰਗਲੈਂਡ ਦੇ ਲੰਡਨ ਸ਼ਹਿਰ ਵਿੱਚ ਪੰਜਾਬੀਆਂ ਦਾ ਨਾਮ ਰੋਸ਼ਨ ਕਰ ਰਹੇ ਉੱਘੇ ਪੰਜਾਬੀ ਦੇ ਲੇਖਕ ਤੇ ਭਾਰਤੀ ਪੰਜਾਬ ਦੀਆਂ ਨਾਮਵਰ ਅਖਬਾਰਾਂ ਵਿੱਚ ਅਪਣੀਆਂ ਲੇਖਾਂ ਰਾਹੀਂ ਚਰਚਿਤ ਖੋਜੀ ਲੇਖਕ ਗੁਲਾਮ ਮੁਸਤਫਾ ਡੋਗਰ ਇੰਨੇ ਦਿਨੀ …

Read More »