ਡੀ.ਏ.ਵੀ ਸਕੂਲ ਤੇ ਪਿੰਡ ਵਾਸੀਆਂ ਨੂੰ ਦਿੱਤੇ ਗਰਾਂਟਾਂ ਦੇ ਤੋਹਫੇ -ਦੋ ਏਕੜ `ਚ ਬਣੇਗਾ ਸਟੇਡੀਅਮ ਧੂਰੀ, 27 ਜਨਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) ਸਥਾਨਕ ਡੀ.ਏ.ਵੀ. ਪਬਲਿਕ ਸਕੂਲ ਵੱਲੋਂ ਗਰਾਮ ਪੰਚਾਇਤ ਕੱਕੜਵਾਲ ਦੇ ਸਹਿਯੋਗ ਨਾਲ ਗਣਤੰਤਰਤਾ ਦਿਵਸ ਮੌਕੇ ਕਰਵਾਏ ਇੱਕ ਸੱਭਿਆਚਾਰਕ ਪ੍ਰੋਗਰਾਮ ਵਿੱਚ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਕੈਬਨਿਟ ਮੰਤਰੀ ਬਨਣ ਤੋਂ ਬਾਅਦ …
Read More »ਪੰਜਾਬੀ
ਗਣਤੰਤਰ ਦਿਵਸ `ਤੇ ਰਿਲੇਅ ਰੇਸ ਤੇ ਕਬੱਡੀ ਦਾ ਨੁਮਾਇਸ਼ੀ ਮੈਚ ਕਰਵਾਇਆ ਗਿਆ
ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਦੇ ਵੱਲੋਂ ਨਸ਼ਿਆ ਦੇ ਕੋਰਾਹੇ ਪਈ ਨੋਜਵਾਨੀ ਨੂੰ ਸਹੀਂ ਦਿਸ਼ਾ ਦੇਣ ਦੇ ਮੰਤਵ ਨਾਲ ਸ਼ੁਰੂ ਕੀਤੇ ਗਏ ਵੱਖ-ਵੱਖ ਖੇਡ ਮੁਕਾਬਲਿਆਂ ਦੇ ਸਿਲਸਿਲੇ ਦੇ ਚੱਲਦਿਆਂ ਪੰਜਾਬ ਖੇਡ ਵਿਭਾਗ ਅਤੇ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜਿਲ੍ਹਾ ਸਪੋਰਟਸ ਦਫਤਰ ਦੇ ਵਲੋਂ ਗਣਤੰਤਰ ਦਿਵਸ ਦੇ ਸ਼ੁੱਭ ਅਵਸਰ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਰਿਲੇਅ ਰੇਸਿਜ਼ …
Read More »ਸਪੋਰਟਸ ਵਿੰਗ ਸਕੂਲ (ਰੈਜੀਡੈਸ਼ਲ ਤੇ ਡੇਅ-ਸਕਾਲਰ) `ਚ ਲਈ ਟਰਾਇਲ 29 ਤੇ 30 ਜਨਵਰੀ ਨੂੰ
ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋੋ 2018-19 ਦੇ ਸੈਸ਼ਨ ਲਈ ਸਪੋਰਟਸ ਵਿੰਗ ਸਕੂਲਜ (ਰੈਜੀਡੈਸ਼ਲ ਅਤੇ ਡੇਅ-ਸਕਾਲਰ) `ਚ ਅੰਡਰ 14, 17 ਤੇ 19 ਸਾਲ ਦੇ ਹੋਣਹਾਰ ਖਿਡਾਰੀਆਂ ਤੇ ਖਿਡਾਰਨਾਂ ਨੂੰ ਦਾਖਲ ਕਰਨ ਲਈ ਦੋ ਦਿਨਾ ਚੋਣ ਟਰਾਇਲ 29-01-18 ਤੋੋ 30-01-18 ਤੱਕ ਅਤੇ ਤੈਰਾਕੀ (ਲੜਕਿਆਂ ਤੇ ਲੜਕੀਆਂ) ਦੇ ਟਰਾਇਲ 9 ਅਪ੍ਰੈਲ 2018 ਨੂੰ …
Read More »ਪੰਥ ਪ੍ਰਸਿੱਧ ਢਾਡੀ ਕੁਲਵੰਤ ਸਿੰਘ ਪੰਡੌਰੀ ਵੜੈਚ ਨੂੰ ਸਦਮਾ – ਪਿਤਾ ਦਾ ਦਿਹਾਂਤ
ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ- ਸੰਧੂ) – ਪੰਥ ਪ੍ਰਸਿੱਧ ਢਾਡੀ ਕੁਲਵੰਤ ਸਿੰਘ ਪੰਡੌਰੀ ਵੜੈਚ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਪਿਤਾ ਬਾਪੂ ਹਰਨਾਮ ਸਿੰਘ ਪੰਡੌਰੀ ਵੜੈਚ (92) ਇਸ ਫਾਨੀ ਸੰਸਾਰ ਤੋਂ ਕੂਚ ਕਰ ਗਏ।ਇਸ ਦੁੱਖ ਦੀ ਘੜੀ ਵਿੱਚ ਕਈ ਢਾਡੀ, ਰਾਗੀ ਤੇ ਕਵਿਸ਼ਰੀ ਜੱਥਿਆਂ ਤੋਂ ਇਲਾਵਾ ਕਈ ਰਾਜਨੀਤਿਕ, ਧਾਰਮਿਕ ਤੇ ਸਮਾਜ ਸੇਵੀ ਸੰਗਠਨਾਂ ਦੇ ਅਹੁੱਦੇਦਾਰਾਂ ਤੇ ਮੈਂਬਰਾਂ …
Read More »ਨਗਰ ਕੌਂਸਲ ਦਫਤਰ ਵਿਖੇ ਵਿਧਾਇਕ ਸੁਖਵਿੰਦਰ ਡੈਨੀ ਨੇ ਤਿਰੰਗਾ ਲਹਿਰਾਇਆ
ਜੰਡਿਆਲਾ ਗੁਰੂ, 27 ਜਨਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਥਾਨਕ ਨਗਰ ਕੌਂਸਲ ਦਫਤਰ ਵਿਖੇ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਗਿਆ।ਸਮਾਗਮ ਦੀ ਸ਼ੁਰੂਆਤ ਸਕੂਲੀ ਬੱਚਿਆਂ ਵਲੋਂ ਸ਼ਬਦ ਗਾਇਨ ਕਰਕੇ ਕੀਤੀ ਗਈ।ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਵਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ। ਪੁਲਿਸ ਦੀ ਟੀਮ ਨੇ ਝੰਡੇ ਨੂੰ ਸਰਕਾਰੀ ਸਨਮਾਨਾਂ ਨਾਲ ਸਲਾਮੀ ਦਿੱਤੀ ।ਸਕੂਲ ਦੇ ਬੱਚਿਆਂ ਵਲੋਂ ਵੱਖ-ਵੱਖ ਸਕਿੱਟਾਂ, ਦੇਸ਼ ਭਗਤੀ ਦੇ …
Read More »ਗ੍ਰੇਸ ਪਬਲਿਕ ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ
ਜੰਡਿਆਲਾ ਗੁਰੂ, 27 ਜਨਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸੀਨੀ: ਸੈ: ਸਕੂਲ ਵਿਖੇ ਗਣਤੰਤਰ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ।ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਤੇ ਪ੍ਰਿੰਸੀਪਲ ਰਮਨਜੀਤ ਕੌਰ ਰੰਧਾਵਾ ਨੇ ਸਕੂਲ ਦੇ ਕੈਂਪਸ ਵਿੱਚ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।ਸਕੂਲ ਦੇ ਬੱਚਿਆਂ ਨੇ ਰੰਗਾਰੰਗ ਪ੍ਰਗੋਰਾਮ ਤੇ ਕਵਿਤਾਵਾਂ ਪੇਸ਼ ਕੀਤੀਆ।ਇਸ ਮੌਕੇ ਸਕੂਲ ਦਾ ਸਟਾਫ਼ ਅਤੇ …
Read More »ਖ਼ਾਲਸਾ ਸੰਸਥਾਵਾਂ ਵਿਖੇ ਮਨਾਇਆ ਗਿਆ ਗਣਤੰਤਰ ਦਿਵਸ
ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਗਣਤੰਤਰ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ।ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਮੁੱਖ ਮਹਿਮਾਨ ਵਜੋਂ ਪੁੱਜੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਝੰਡਾ …
Read More »ਸਿਲਵਰ ਜੋਨ ਇੰਟਰਨੈਸ਼ਨਲ ਉਲੰਪੀਆਡ ‘ਚ ਕੀਤੀਆਂ ਸ਼ਾਨਦਾਰ ਪ੍ਰਾਪਤੀਆਂ
ਚੌਂਕ ਮਹਿਤਾ, 27 ਜਨਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਸਿਲਵਰ ਜ਼ੋਨ ਇੰਟਰਨੈਸ਼ਨਲ ਉਲੰਪੀਆਡ ਦੌਰਾਨ ਵੱਖ-ਵੱਖ ਕਲਾਸਾਂ ਤੇ ਵਿਸ਼ਿਆਂ ‘ਚ ਉਚ ਪੱਧਰ ਦੇ ਹੁੰਦੇ ਵਿਦਿਅਕ ਮੁਕਾਬਲਿਆਂ ਦੌਰਾਨ ਹਿਸਾ ਲੈਂਦਿਆਂ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਸੀਨੀ: ਸੈਕੰ: ਸਕੂਲ ਚੂੰਗ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।ਸਕੂਲ ਦੇ 12ਵੀਂ ਕਲਾਸ ਦੇ ਕਾਰਤਿਕ ਤਨੇਜਾ ਤੇ ਅਨਮੋਲ ਸਿੰਘ ਨੇ ਇੰਨ੍ਹਾਂ ਮੁਕਾਬਲਿਆਂ ਦੇ ਦੂਸਰੇ ਫੇਜ਼ ‘ਚ …
Read More »ਥਾਣਾ ਸੁਲਤਾਨਵਿੰਡ ਦੇ ਮੁੱਖੀ ਇੰਸਪੈਕਟਰ ਨੀਰਜ਼ ਕੁਮਾਰ ਦਾ ਗਣਤੰਤਰ ਦਿਵਸ ਮੌਕੇ ਸਨਮਾਨ
ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰੰਘ) – ਡਿਊਟੀ ਦੌਰਾਨ ਵਧੀਆਂ ਸੇਵਾਵਾਂ ਨਿਭਾਉਣ `ਤੇ ਥਾਣਾ ਸੁਲਤਾਨਵਿੰਡ ਦੇ ਮੁੱਖੀ ਇੰਸਪੈਕਟਰ ਨੀਰਜ਼ ਕੁਮਾਰ ਨੂੰ ਗਣਤੰਤਰ ਦਿਵਸ ਮੌਕੇ ਜੰਗਲਾਤ, ਛਪਾਈ ਤੇ ਲਿਖਣ ਸਮੱਗਰੀ ਅਤੇ ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਮੰਤਰੀ ਪੰਜਾਬ ਸਾਧੂ ਸਿੰਘ ਧਰਮਸੋਤ ਵਲੋਂ ਸਨਮਾਨਿਤ ਕੀਤਾ ਗਿਆ।ਤਸਵੀਰ ਵਿੱਚ ਇੰਸਪੈਕਟਰ ਨੀਰਜ਼ ਕੁਮਾਰ ਨੂੰ ਮਾਣ ਪੱਤਰ ਭੇਟ ਕਰਦੇ ਹੋਏ ਸਾਧੂ ਸਿੰਘ ਧਰਮਸੋਤ, ਨਾਲ ਹਨ …
Read More »ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੇ 71ਵੇਂ ਜਨਮ ਦਿਨ `ਤੇ ਸਮਾਗਮ 12 ਫਰਵਰੀ ਨੂੰ
ਅੰਮ੍ਰਿਤਸਰ 27 ਜਨਵਰੀ (ਪੰਜਾਬ ਪੋਸਟ ਬਿਊਰੋ) – 20ਵੀਂ ਸਦੀ ਦੇ ਮਹਾਨ ਜਰਨੈਲ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੇ 71ਵੇਂ ਜਨਮ ਦਿਨ ਮੌਕੇ 12 ਫਰਵਰੀ ਨੂੰ ਇਤਿਹਾਸਿਕ ਨਗਰ ਫਤਿਹਗੜ੍ਹ ਸਾਹਿਬ ਵਿਖੇ ਸ਼ੋ੍ਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਵਲੋਂ ਪ੍ਰਭਾਵਸ਼ਾਲੀ ਧਾਰਮਿਕ ਸਮਾਰੋਹ ਦਾ ਆਯੋਜਨ ਕੀਤਾ ਜਾਵੇਗਾ।ਪਾਰਟੀ ਦੇ ਜਨਰਲ ਸਕੱਤਰ ਭਾਈ ਜਰਨੈਲ ਸਿੰਘ ਸਖੀਰਾ ਅਤੇ ਪ੍ਰੈਸ ਤੇ ਦਫਤਰ ਸਕੱਤਰ ਭਾਈ ਹਰਬੀਰ ਸਿੰਘ ਸੰਧੂ …
Read More »
Punjab Post Daily Online Newspaper & Print Media