Wednesday, November 25, 2026

ਪੰਜਾਬੀ

ਗਣਤੰਤਰ ਦਿਵਸ ਮੌਕੇ ਪੇਸ਼ ਕੀਤੀ ਧੀਆਂ ਬਚਾਓ, ਰੁੱਖ ਲਗਾਓ, ਪਾਣੀ ਦਾ ਸਤਿਕਾਰ ਕਰੋ ਕੋਰੀਓਗ੍ਰਾਫੀ

ਸਮਰਾਲਾ, 27 ਜਨਵਰੀ (ਪੰਜਾਬ ਪੋਸਟ- ਕੰਗ) – ਤਹਿਸੀਲ ਪੱਧਰ `ਤੇ 69ਵਾਂ ਗਣਤੰਤਰ ਦਿਵਸ ਸਥਾਨਕ ਦਾਣਾ ਮੰਡੀ ਵਿਖੇ ਮਨਾਇਆ ਗਿਆ।ਇਸ ਸਮਾਰੋਹ ਦੇ ਮੁੱਖ ਮਹਿਮਾਨ ਵਜੋਂ ਐਸ.ਡੀ.ਐਮ ਸਮਰਾਲਾ ਅਮਿਤ ਬੈਂਬੀ ਨੇ ਸ਼ਿਰਕਤ ਕੀਤੀ।ਝੰਡਾ ਝੁਲਾਉਣ ਦੀ ਰਸਮ ਉਪਰੰਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ।ਇਸ ਮੌਕੇ ਖਿੱਚ ਦਾ ਕੇਂਦਰ ਰਹੇ ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਦੇ ਵਿਦਿਆਰਥੀਆਂ ਨੇ ਤਿੰਨ ਸੰਦੇਸ਼ ਦਿੰਦੇ ਹੋਏ ਕੋਰੀਓਗ੍ਰਾਫੀ …

Read More »

ਗਣਤੰਤਰ ਦਿਵਸ ਮੌਕੇ ਗਣਿਤ ਲੈਕਚਰਾਰ ਜਤਿੰਦਰ ਕੁਮਾਰ ਦਾ ਸਨਮਾਨ

ਸਮਰਾਲਾ, 27 ਜਨਵਰੀ (ਪੰਜਾਬ ਪੋਸਟ- ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ ਡਿਊਟੀ ਨਿਭਾਅ ਰਹੇ ਗਣਿਤ ਵਿਭਾਗ ਦੇ ਮੁਖੀ ਜਤਿੰਦਰ ਕੁਮਾਰ ਵਲੋਂ ਲੰਮੇਂ ਸਮੇਂ ਤੋਂ ਵਿਦਿਅਕ ਖੇਤਰ, ਸਮਾਜ ਵਿਚੋਂ ਸਮਾਜਿਕ ਬੁਰਾਈਆਂ ਤੇ ਕੁਰੀਤੀਆਂ ਨੂੰ ਜੜ੍ਹੋਂ ਖਤਮ ਕਰਨ ਲਈ ਚੁੱਕੇ ਕਦਮਾਂ ਦੇ ਕੀਤੇ ਯਤਨਾਂ ਅਤੇ ਐਨ.ਸੀ.ਸੀ ਖੇਤਰ ਵਿੱਚ ਅਹਿਮ ਯੋਗਦਾਨ ਪਾਉਂਦੇ ਹੋਏ ਇਲਾਕੇ `ਚ ਸ਼ਾਨਦਾਰ ਸੇਵਾਵਾਂ ਨਿਭਾਈਆਂ ਗਈਆਂ ਹਨ।ਸਕੂਲ …

Read More »

ਕੈਨੇਡਾ ਦੀ ਮੈਂਬਰ ਪਾਰਲੀਮੈਂਟ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬਰੈਂਪਟਨ (ਕੈਨੇਡਾ) ਤੋਂ ਮੈਂਬਰ ਪਾਰਲੀਮੈਂਟ ਸਤਿੰਦਰਪਾਲ ਕੌਰ ਸਿੱਧੂ (ਸੋਨੀਆ ਸਿੱਧੂ) ਪਰਿਵਾਰਕ ਮੈਂਬਰਾਂ ਸਮੇਤ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਕਿਰਨਜੋਤ ਕੌਰ ਅਤੇ ਮੁੱਖ ਸਕੱਤਰ ਡਾ. ਰੂਪ ਸਿੰਘ …

Read More »

ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਗੁਰਮਤਿ ਸਮਾਗਮ

ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਸਥਾਨਕ ਸੁਲਤਾਨਵਿੰਡ ਰੋਡ ’ਤੇ ਸਥਿਤ ਸ੍ਰੀ ਦਰਬਾਰ ਸਾਹਿਬ ਦੇ ਕੁਆਟਰਾਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ।ਇਸ ਸਬੰਧੀ ਆਰੰਭ ਕੀਤੇ ਗਏ ਸਹਿਜ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਰਾਗੀ ਅਤੇ ਕਵੀਸ਼ਰੀ ਜੱਥਿਆਂ ਨੇ ਗੁਰਬਾਣੀ ਕੀਰਤਨ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸਜਾਏ ਗਏ ਧਾਰਮਿਕ ਦੀਵਾਨ ਵਿਚ ਸਿੱਖ ਕੌਮ ਦੇ ਪ੍ਰਸਿੱਧ ਰਾਗੀ, …

Read More »

ਜਨਮ ਦਿਹਾੜੇ ਮੌਕੇ ਗੁ. ਸ਼ਹੀਦ ਗੰਜ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ

ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤਾਂ ਨੂੰ ਦਿੱਤੀ ਵਧਾਈ ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਮੌਕੇ ਅੱਜ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸਜਾਏ ਗਏ ਵਿਸ਼ੇਸ਼ ਗੁਰਮਤਿ ਸਮਾਗਮ ਅਤੇ ਕੀਰਤਨ ਦਰਬਾਰ ’ਚ ਸਿੱਖ ਕੌਮ ਮਹਾਨ ਕਥਾਕਾਰਾਂ ਅਤੇ ਰਾਗੀ ਜਥਿਆਂ ਨੇ ਹਾਜ਼ਰੀ ਭਰ ਕੇ ਸੰਗਤਾਂ ਨੂੰ ਗੁਰਮਤਿ ਨਾਲ ਜੋੜਿਆ।ਸ਼ਾਮ 4:00 ਵਜੇ …

Read More »

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ 21 ਅਖੰਡ ਪਾਠਾਂ ਦੇ ਭੋਗ ਪਾਏ ਗਏ- ਭਾਈ ਗੁਰਇਕਬਾਲ ਸਿੰਘ

ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਗੁ: ਸਤਿਸੰਗ ਸਭਾ ਬਜਾਰ ਲੁਹਾਰਾ ਵਿਖੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 21 ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ।ਉਪਰੰਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁੱਖੀ ਭਾਈ ਗੁਰਇਕਬਾਲ ਸਿੰਘ ਨੇ ਕਥਾ ਕੀਰਤਨ ਦੀਆਂ ਛਹਿਬਰਾਂ ਲਾ ਕੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਅਨਮੋਲ ਇਤਿਹਾਸ …

Read More »

69ਵਾਂ ਗਣਤੰਤਰ ਦਿਵਸ ਮੌਕੇ ਐਸ.ਡੀ.ਐਮ ਅਮਰੇਸ਼ਵਰ ਸਿੰਘ ਨੇ ਲਹਿਰਾਇਆ ਤਿਰੰਗਾ

ਧੂਰੀ, 26 ਜਨਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਨਵੀਂ ਅਨਾਜ ਮੰਡੀ ਧੂਰੀ ਵਿਖੇ ਐਸ.ਡੀ.ਐਮ ਧੂਰੀ ਅਮਰੇਸ਼ਵਰ ਸਿੰਘ ਨੇ 69ਵੇਂ ਗਣਤੰਤਰ ਦਿਵਸ ਮੌਕੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ।ਦੇਸ਼ ਭਗਤ ਪਰਿਵਾਰਾਂ ਅਤੇ ਝੋਨੇ ਦੀ ਨਾੜ ਨਾ ਫੂਕਣ ਵਾਲੇ ਕਿਸਾਨਾਂ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਗਿਆ ਅਤੇ ਸਕੂਲੀ ਬੱਚਿਆਂ ਵੱਲੋਂ ਦੇਸ਼ ਭਗਤੀ ਨਾਲ ਸੰਬੰਧਤ …

Read More »

ਗਣਤੰਤਰ ਦਿਵਸ ਮੌਕੇ ਸਟੇਟ ਐਵਾਰਡੀ ਬਾਬਾ ਜਗਤਾਰ ਸਿੰਘ ਸਨਮਾਨਿਤ

ਧੂਰੀ, 26 ਜਨਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਅਨਾਜ ਮੰਡੀ ਵਿਖੇ ਅੱਜ 69ਵੇਂ ਗਣਤੰਤਰ ਦਿਵਸ ਮੌਕੇ ਐਸ.ਡੀ.ਐਮ ਅਮਰੇਸ਼ਵਰ ਸਿੰਘ ਵੱਲੋਂ ਮਾਨਵ ਕਲਿਆਣ ਯੋਗ ਟਰੱਸਟ ਦੇ ਬਾਨੀ ਸਟੇਟ ਐਵਾਰਡੀ ਬਾਬਾ ਜਗਤਾਰ ਸਿੰਘ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ, ਰਾਹੁਲ ਗਰਗ ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨ, ਜਗਵਿੰਦਰ ਸਿੰਘ ਸਿਵਲ ਜੱਜ ਜੂਨੀਅਰ ਡਵੀਜਨ, ਅਕਾਸ਼ਦੀਪ ਸਿੰਘ ਔਲਖ …

Read More »

ਅੰਮ੍ਰਿਤਸਰ ਵਿਖੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਲਹਿਰਾਇਆ ਕੌਮੀ ਝੰਡਾ

  ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ – ਮਨਜੀਤ ਸਿੰਘ) – 69ਵਾਂ ਗਣਤੰਤਰ ਦਿਵਸ ਅੰਮ੍ਰਿਤਸਰ ਵਿਖੇ ਪੂਰੇ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ।ਗੁਰੂ ਨਾਨਕ ਸਟੇਡੀਅਮ ਵਿਖੇ ਹੋਏ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਜੰਗਲਾਤ, ਛਪਾਈ ਤੇ ਲਿਖਣ ਸਮੱਗਰੀ ਅਤੇ ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਮੰਤਰੀ ਪੰਜਾਬ ਸਾਧੂ ਸਿੰਘ ਧਰਮਸੋਤ ਨੇ ਕੌਮੀ ਝੰਡਾ ਲਹਿਰਾਇਆ।ਮੁੱਖ ਮਹਿਮਾਨ ਨੇ ਪਰੇਡ ਦਾ ਨਿਰੀਖਣ ਕਰਨ ਤੋਂ ਬਾਅਦ ਸ਼ਾਨਦਾਰ ਮਾਰਚ …

Read More »