Wednesday, November 25, 2026

ਪੰਜਾਬੀ

ਜਨਮ ਦਿਨ ਮੁਬਾਰਕ – ਕਰਮਪ੍ਰੀਤ ਸਿੰਘ

ਬਟਾਲਾ, 22 ਜਨਵਰੀ (ਪੰਜਾਬ ਪੋਸਟ – ਨਰਿੰਦਰ ਬਰਨਾਲ) – ਪਿੰਡ ਸ਼ਾਹਬਾਦ ਵਾਸੀ ਸੁਭਪ੍ਰੀਤ ਸਿੰਘ ਤੇ ਨਰਿੰਦਰ ਕੌਰ ਨੂੰ ਹੋਣਹਾਰ ਬੇਟੇ ਕਰਮਪ੍ਰੀਤ ਸਿੰਘ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਪੰਜਾਬੀ ਕਾਮੇਡੀ ਨਾਟਕ ‘ਇਸ਼ਕ ਰੀਮਿਕਸ’ ਦਾ ਮੰਚਣ

ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਦੇ ਸਹਿਯੋਗ ਨਾਲ ਸਿਰਜਨਾ ਕਲਾ ਮੰਚ ਅੰਮ੍ਰਿਤਸਰ ਦੀ ਟੀਮ ਵੱਲੋਂ ਪ੍ਰਸਿੱਧ ਨਾਟਕਕਾਰ ਦਵਿੰਦਰ ਸਿੰਘ ਗਿੱਲ ਦਾ ਲਿਖਿਆ ਅਤੇ ਨਰਿੰਦਰ ਸਾਂਘੀ ਦਾ ਨਿਰਦੇਸ਼ਤ ਕੀਤਾ ਪੰਜਾਬੀ ਕਾਮੇਡੀ ਨਾਟਕ ‘ਇਸ਼ਕ ਰੀਮਿਕਸ’ ਦਾ ਮੰਚਣ ਵਿਰਸਾ ਵਿਹਾਰ ਦੇ ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਕੀਤਾ ਗਿਆ।ਇਸ ਨਾਟਕ ਦਾ ਸੰਗੀਤ ਪ੍ਰਸਿੱਧ ਸੰਗੀਤਕਾਰ ਹਰਿੰਦਰ ਸੋਹਲ ਨੇ …

Read More »

ਗੁਰਦੁਆਰਾ ਸਾਹਿਬ `ਚ ਜਾਤੀ ਪੱਖਪਾਤ – ਪ੍ਰਧਾਨ ਲੌਂਗੋਵਾਲ ਵਲੋਂ ਜਾਂਚ ਕਮੇਟੀ ਗਠਿਤ

ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਧੂਰੀ ਨੇੜਲੇ ਪਿੰਡ ਮਾਨਵਾਲਾ ਦੇ ਇੱਕ ਗੁਰਦੁਆਰਾ ਸਾਹਿਬ ਵਿਚ ਦਲਿਤ ਪਰਿਵਾਰ ਨੂੰ ਅਖੰਡ ਪਾਠ ਸਾਹਿਬ ਕਰਵਾਉਣ ਤੋਂ ਰੋਕਣ ਦੇ ਸਾਹਮਣੇ ਆਏ ਮਾਮਲੇ ਨੂੰ ਮੰਦਭਾਗਾ ਕਰਾਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਸਿੱਧੇ ਤੌਰ ‘ਤੇ ਸਿੱਖ ਧਰਮ ਦੇ ਸਿਧਾਂਤਾਂ ਨੂੰ ਢਾਹ ਲਾਉਣ ਵਾਲੀਆਂ …

Read More »

ਪਿੰਡ ਅੰਦੋਈ ਵਿੱਚ ਵਿਸ਼ੇਸ਼ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ

ਪਠਾਨਕੋਟ, 21 ਜਨਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਮਾ ਦੇ ਦਿਸ਼ਾ ਨਿਰਦੇਸ਼ਾਂ  ਅਤੇ ਡਾ. ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵਲੋਂ ਕਣਕ ਦੀ ਫਸਲ ਉਪਰ ਪੀਲੀ ਕੁੰਗੀ ਬਿਮਾਰੀ ਪ੍ਰਤੀ ਜਾਗੁਰਕ ਕਰਨ ਲਈ ਚਲਾਈ ਜਾ ਰਹੀ ਮੁਿਹੰਮ ਤਹਿਤ ਬਲਾਕ ਪਠਾਨਕੋਟ ਦੇ ਪਿੰਡ ਅੰਦੋਈ ਵਿੱਚ ਵਿਸ਼ੇਸ਼ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।ਸੁਦੇਸ਼ ਕੁਮਾਰ ਖੇਤੀ ਉਪ ਨਿਰੀਖਕ ਦੇ …

Read More »

ਲੁੱਟ-ਖੋਹ ਦੀ ਵਾਰਦਾਤਾਂ ਰੋਕਣ ਲਈ ਸਰਕਾਰ ਗੰਭੀਰ – ਸਿੱਧੂ

ਪੀੜਤ ਔਰਤ ਦਾ ਹਾਲ-ਚਾਲ ਪੁੱਛਣ ਉਸ ਦੇ ਘਰ ਗਏ ਕੈਬਨਿਟ ਮੰਤਰੀ ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਸ਼ਹਿਰਾਂ-ਪਿੰਡਾਂ ਵਿੱਚ ਹੁੰਦੀਆਂ ਲੁੱਟ-ਖੋਹ ਦੀਆਂ ਵਾਰਦਾਤਾਂ  ਨੂੰ ਰੋਕਣ ਲਈ ਪੰਜਾਬ ਸਰਕਾਰ ਗੰਭੀਰ ਹੈ ਅਤੇ ਛੇਤੀ ਹੀ ਇਸ ਬਾਬਤ ਸਖਤ ਕਦਮ ਪੁੱਟੇ ਜਾਣਗੇ।ਉਕਤ ਸਬਦਾਂ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ, ਸੈਰ ਸਪਾਟਾ ਅਤੇ ਸਭਿਆਚਾਰ ਮਾਮਲੇ ਮੰਤਰੀ ਪੰਜਾਬ ਨਵਜੋਤ ਸਿੰਘ ਸਿੱਧੂ ਨੇ ਬੀਤੇ ਦਿਨੀਂ ਅੰਮ੍ਰਿਤਸਰ …

Read More »

ਸਿੱਧੂ ਵਲੋਂ ਦੁਰਗਿਆਣਾ ਮੰਦਰ ਪ੍ਰਾਜੈਕਟ ਲਈ 11 ਕਰੋੜ ਰਿਲੀਜ

30 ਜੂਨ ਤੱਕ ਪ੍ਰਾਜੈਕਟ ਪੂਰਾ ਕਰਨ ਦੀਆਂ ਦਿੱਤੀਆਂ ਹਦਾਇਤਾਂ ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਸਥਾਨਕ ਸਰਕਾਰਾਂ, ਸੈਰ ਸਪਾਟਾ ਅਤੇ ਸਭਿਆਚਾਰ ਮਾਮਲੇ ਮੰਤਰੀ ਪੰਜਾਬ ਨਵਜੋਤ ਸਿੰਘ ਸਿੱਧੂ ਨੇ ਦੁਰਗਿਆਣਾ ਮੰਦਰ ਵਿਖੇ ਚੱਲ ਰਹੇ ਪ੍ਰਾਜੈਕਟ ਲਈ ਪੰਜਾਬ ਸਰਕਾਰ ਦੀ ਤਰਫੋਂ 11 ਕਰੋੜ ਰਿਲੀਜ਼ ਕਰਦੇ ਹੋਏ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰਾ ਪ੍ਰਾਜੈਕਟ 30 ਜੂਨ ਤੱਕ ਹਰ ਹਾਲਤ ਨੇਪਰੇ ਚਾੜਿਆ …

Read More »

ਦਲਿਤ ਪਰਿਵਾਰ ਨੂੰ ਗੁਰਦੁਆਰੇ `ਚ ਭੋਗ ਨਾ ਪਾਉਣ ਦੇਣ ਵਾਲਿਆਂ `ਤੇ ਹੋਵੇਗੀ ਸਖਤ ਕਾਰਵਾਈ – ਲੌਂਗੋਵਾਲ

ਧੂਰੀ, 21 ਜਨਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਧੂਰੀ ਦੇ ਮਾਨਵਾਲਾ ਪਿੰਡ `ਚ ਇਕ ਦਲਿਤ ਪਰਿਵਾਰ ਨੂੰ ਗੁਰਦੁਆਰੇ `ਚ ਭੋਗ ਨਾ ਪਾਉਣ ਦੇਣ ਦਾ ਮਾਮਲਾ ਗਰਮਾ ਗਿਆ ਹੈ।ਮਾਮਲਾ ਮੀਡੀਆ `ਚ ਆਉਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਮਾਨਵਾਲਾ ਪਹੁੰਚੇ ਤੇ ਉਨ੍ਹਾਂ ਨੇ ਪਰਿਵਾਰ ਨਾਲ ਮੀਟਿੰਗ ਕਰ ਕੇ ਦੋਸ਼ੀਆਂ ਨੂੰ ਸਖਤ ਸਜ਼ਾ ਦੇਣ ਦਾ ਵਿਸ਼ਵਾਸ ਦਿਵਾਇਆ।ਰਾਜੋਆਣਾ ਦੀ ਫਾਂਸੀ ਦੀ …

Read More »

ਕਰਜਾ ਮੁਆਫੀ ਬਾਰੇ ਕੂੜ ਪ੍ਰਚਾਰ ਕਰਨ ਵਾਲੇ ਅਕਾਲੀ ਦੱਸਣ ਕਿ ਕਿਸਾਨੀ ਲਈ ਉਨਾਂ ਕੀ ਕੀਤਾ – ਗੋਲਡੀ ਖੰਗੂੜਾ

ਧੂਰੀ, 21 ਜਨਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਅੱਜ ਐਸ.ਡੀ.ਐਮ ਦਫਤਰ ਵਿਖੇ ਮਾਲ ਵਿਭਾਗ ਦੇ ਅਧਿਕਾਰੀਆਂ, ਪਟਵਾਰੀਆਂ, ਪੰਚਾਇਤ ਸਕੱਤਰਾਂ, ਧੂਰੀ ਅਤੇ ਸ਼ੇਰਪੁਰ ਬਲਾਕਾਂ ਦੇ ਬੀ.ਡੀ.ਪੀ.ਓਜ਼ ਨਾਲ ਪੰਜਾਬ ਸਰਕਾਰ ਦੀ ਕਿਸਾਨੀ ਕਰਜਾ ਮੁਆਫੀ ਸਕੀਮ ਸਬੰਧੀ ਕੀਤੀ ਗਈ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਰਕਾਰ ਦੀ ਕਰਜਾ ਮੁਆਫੀ ਸਕੀਮ ਤਹਿਤ ਉਪ ਮੰਡਲ ਧੂਰੀ …

Read More »

ਚੌਲਾਂ ਦਾ ਲੰਗਰ ਲਗਾਇਆ ਗਿਆ

ਧੂਰੀ, 21 ਜਨਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਗੁਰੂ ਨਾਨਕ ਕਾਰ ਬਾਜ਼ਾਰ ਦੇ ਦੁਕਾਨਦਾਰਾਂ ਵਲੋਂ ਚੌਲਾਂ ਦਾ ਲੰਗਰ ਲਗਾਇਆ ਗਿਆ।ਇਸ ਮੌਕੇ ਹਰਜੀਤ ਸਿੰਘ, ਮਨਜੀਤ ਸਿੰਘ, ਗੁਰਮੇਲ ਸਿੰਘ, ਸੁਖਦੇਵ ਸਿੰਘ, ਹਰਦੀਪ ਸਿੰਘ, ਤਲਵੀਰ ਸਿੰਘ, ਜਤਿੰਦਰ ਸਿੰਘ ਨੇ ਲੰਗਰ ਵਰਤਾਉਣ ਦੀ ਸੇਵਾ ਕੀਤੀ।ਉਨਾਂ ਨੇ ਮਾਨਵਤਾ ਦੀ ਭਲਾਈ ਅਤੇ ਲੋੜਵੰਦਾਂ ਦੀ ਮਦਦ ਕਰਨਾ ਹੀ ਮਨੁੱਖਤਾ ਦਾ ਅਸਲੀ ਧਰਮ ਦੱਸਿਆ।

Read More »