ਧੂਰੀ, 3 ਜਨਵਰੀ (ਪੰਜਾਬ ਪੋਸਟ- ਪਰਵੀਨ ਗਰਗ) – ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਧੂਰੀ ਦੀ ਮੀਟਿੰਗ ਸੂਬਾ ਸਕੱਤਰ ਨਰੰਜਣ ਸਿੰਘ ਦੋਹਲਾ ਦੀ ਪ੍ਰਧਾਨਗੀ ਹੇਠ ਹੋਈ।ਸੂਬਾ ਸੱਕਤਰ ਨੇ ਕਿਹਾ ਕਿ ਜਥੇਬੰਦਕ ਢਾਂਚੇ ਨੂੰ ਮਜਬੂਤ ਕਰਨ ਲਈ ਸਾਰੇ ਪੰਜਾਬ ਵਿੱਚ ਪਿੰਡ ਪੱਧਰ ਤੇ ਨਵੀਂਆਂ ਇਕਾਈਆਂ ਬਣਾਉਣ ਲਈ 15 ਜਨਵਰੀ ਤੱਕ ਮੁਹਿੰਮ ਚਲਾਈ ਜਾਵੇਗੀ।16 ਤੋਂ 20 ਜਨਵਰੀ ਤੱਕ ਹਰ ਜਿਲ੍ਹੇ ਵਿੱਚ ਦੋ ਦਿਨਾਂ …
Read More »ਪੰਜਾਬੀ
ਐਸ.ਟੀ.ਐਫ ਟੀਮ ਸੰਗਰੂਰ ਵਲੋਂ 45 ਗ੍ਰਾਮ ਹੈਰੋਇਨ ਸਮੇਤ 1 ਔਰਤ ਸਮੇਤ ਦੋ ਕਾਬੂ, ਇੱਕ ਫਰਾਰ
ਧੂਰੀ, 3 ਜਨਵਰੀ (ਪੰਜਾਬ ਪੋਸਟ- ਪਰਵੀਨ ਗਰਗ) – ਮਨਦੀਪ ਸਿੰਘ ਸਿੱਧੂ ਸੀਨੀਅਰ ਕਪਤਾਨ ਪੁਲਿਸ ਸੰਗਰੂਰ ਅਤੇ ਮਨਜੀਤ ਸਿੰਘ ਬਰਾੜ ਸੁਪਰਡੈਂਟ ਪੁਲਿਸ, ਸਪੈਸ਼ਲ ਟਾਸਕ ਫੋਰਸ ਸੰਗਰੂਰ ਅਤੇ ਹਰਦੀਪ ਸਿੰਘ ਉਪ ਕਪਤਾਨ ਪੁਲਿਸ, ਵੱਲੋਂ ਨਸ਼ੀਆਂ ਦਾ ਧੰਦਾ ਕਰਨ ਵਾਲੇ ਸੌਦਾਗਰਾਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਐਸ.ਟੀ.ਐਫ ਟੀਮ ਦੇ ਇੰਚਾਰਜ ਰਵਿੰਦਰ ਭੱਲਾ ਦੀ ਅਗਵਾਈ ‘ਚ ਇਕ ਔਰਤ ਸਮੇਤ ਨੂੰ ਕਾਬੂ ਕਰਕੇ ਉਹਨਾਂ ਪਾਸੋ …
Read More »ਪੁਸਤਕ `ਵਿਸਰ ਰਹੇ ਪੰਜਾਬੀ ਅਖਾਣ` ਤੇ ਵਿਚਾਰ ਚਰਚਾ 6 ਨੂੰ
ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਾਹਿਤ, ਸਮਾਜ ਅਤੇ ਸਿਰਜਣਾ ਦੇ ਖੇਤਰ ਵਿੱਚ ਨਿਰੰਤਰ ਕਾਰਜਸ਼ੀਲ ਜਨਵਾਦੀ ਲੇਖਕ ਸੰਘ ਅਤੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਵਲੋਂ ਸਥਾਨਕ ਸਾਹਿਤ ਸਭਾਵਾਂ ਦੇ ਸਹਿਯੋਗ ਨਾਲ ਪ੍ਰਿੰਸੀਪਲ ਸੇਵਾ ਸਿੰਘ ਕੌੜਾ ਦੀ ਬਹੁ-ਚਰਚਿਤ ਸਭਿਆਚਾਰਕ ਪੁਸਤਕ `ਵਿਸਰ ਰਹੇ ਪੰਜਾਬੀ ਅਖਾਣ` `ਤੇ ਵਿਚਾਰ ਚਰਚਾ ਕਰਵਾਈ ਜਾ ਰਹੀ ਹੈ। ਕੇਂਦਰੀ ਸਭਾ ਦੇ ਮੀਤ ਪ੍ਰਧਾਨ ਦੀਪ ਦਵਿੰਦਰ …
Read More »ਡਾ. ਰਾਜਬੀਰ ਕੌਰ ਰੰਧਾਵਾ ਔਲ਼ਖ ਨੇ ਜਿੱਤਿਆ ‘ਮਿਸਿਜ਼ ਇੰਡੀਆ ਪ੍ਰਾਈਡ ਆਫ ਨੇਸ਼ਨ 2017-18’
ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ ਅਮਨ) – ਹੋਲੀ ਸਿਟੀ ਵਾਸੀ ਡਾ. ਰਾਜਬੀਰ ਕੌਰ ਰੰਧਾਵਾ ਔਲ਼ਖ ਨੇ ‘ਮਿਸਿਜ਼ ਇੰਡੀਆ ਪ੍ਰਾਈਡ ਆਫ ਨੇਸ਼ਨ 2017-18’ ਦਾ ਖਿਤਾਬ ਜਿੱਤ ਕੇ ਅੰਮ੍ਰਿਤਸਰ ਹੀ ਨਹੀਂ ਬਲਕਿ ਪੰਜਾਬ ਦਾ ਨਾਂ ਰੋਸ਼ਨ ਕੀਤਾ ਹੈ।ਇਹ ਖਿਤਾਬ ਉਨ੍ਹਾਂ ਨੇ ਆਪਣੀ ਲਗਨ ਅਤੇ ਸਖਤ ਮਿਹਨਤ ਨਾਲ ਹਾਸਲ ਕੀਤਾ ਹੈ।ਸ਼ੋਅ ਦਾ ਫਾਈਨਲ ਬੀਤੇ ਦਿਨੀਂ ਦਿੱਲੀ ਵਿਖੇ ਹੋਇਆ, ਜਿਸ ਵਿਚ ਪੂਰੇ ਭਾਰਤ ਤੋਂ …
Read More »ਪਿਤਾ ਦੀ ਵਾਇਰਲ ਹੋਈ ਇਤਰਾਜ਼ਯੋਗ ਵੀਡੀਓ ਤੋਂ ਬਾਅਦ ਇੰਦਰਪੀਤ ਸਿੰਘ ਚੱਢਾ ਵਲੋਂ ਖੁਦਕੁਸ਼ੀ
ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ ਬਿਊਰੋ) – ਚੀਫ ਖਾਲਸਾ ਦੀਵਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੀ ਬੀਤੇ ਦਿਨੀ ਸੋਸ਼ਲ ਮੀਡੀਆ `ਤੇ ਵਾਇਰਲ ਹੋਈ ਇਤਰਾਜ਼ਯੋਗ ਵੀਡੀਓ ਤੋਂ ਬਾਅਦ ਅੱਜ ਉਨਾਂ ਦੇ ਸਪੁੱਤਰ ਇੰਦਰਪ੍ਰੀਤ ਸਿੰਘ ਚੱਢਾ ਵਲੋਂ ਬਾਅਦ ਦੁਪਹਿਰ ਆਪਣੇ ਸਿਰ ਵਿਚ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਏ ਜਾਣ ਦੀ ਖਬਰ ਹੈ।ਮਿਲੀ ਜਾਣਕਾਰੀ ਅਨੁਸਾਰ ਇੰਦਰਪ੍ਰੀਤ ਸਿੰੰਘ ਚੱਢਾ ਨੂੰ ਤਕਰੀਬਨ 2.00 ਵਜੇ …
Read More »ਸੰਸਦ ਮੈਂਬਰ ਜਾਖੜ ਤੇ ਔਜਲਾ ਵਿਦੇਸ਼ ਮੰਤਰੀ ਸ਼ੁਸਮਾ ਸਵਰਾਜ ਨੂੰ ਮਿਲੇ
ਪਠਾਨਕੋਟ, 2 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰਦਾਸਪੁਰ ਤੋਂ ਸੰਸਦ ਮੈਬਰ ਸੁਨੀਲ ਜਾਖੜ ਅਤੇ ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਅੋਜਲਾ ਨੇ ਵਿਦੇਸ਼ ਮੰਤਰੀ ਸ੍ਰੀਮਤੀ ਸੁਸਮਾ ਸਵਰਾਜ ਨੂੰ ਮਿਲ ਕੇ ਸਾਊਦੀ ਅਰਬ ਵਿਖੇ ਕੰਮ ਕਰਨ ਲਈ ਗਏ ਦਿਲਾਵਰ ਸਿੰਘ ਪੁੱਤਰ ਕਰਨੈਲ ਸਿੰਘ ਪਿੰਡ ਚੋਹਾਨ (ਪਠਾਨਕੋਟ) ਨੂੰ ਵਾਪਸ ਵਤਨ ਭਾਰਤ ਵਿਖੇ ਲਿਆਉਣ ਦੀ ਮੰਗ ਕੀਤੀ ਹੈ।ਦਿਲਾਵਰ ਸਿੰਘ 19 ਜੂਨ 2017 ਨੂੰ …
Read More »ਖੇਡ ਸਮੇਂ ਦੁਰਘਟਨਾ ਦਾ ਸ਼ਿਕਾਰ ਕੌਮੀ ਤੇ ਕੌਮਾਂਤਰੀ ਖਿਡਾਰੀ ਵਿਤੀ ਸਹਾਇਤਾ ਤੇ ਪੈਨਸ਼ਨ ਦੇ ਹੱਕਦਾਰ
ਪਠਾਨਕੋਟ, 2 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਡਿਤ ਦੀਨਦਿਆਲ ਉਪਾਧਿਆਏ ਨੈਸ਼ਨਲ ਸਪੋਰਟਸ ਵੈਲਫੇਅਰ ਫੰਡ ਫਾਰ ਸਪੋਰਟਸ ਪਰਸਨਜ਼ ਯੋਜਨਾ ਅਨੁਸਾਰ ਭਾਰਤ ਸਰਕਾਰ ਵਲੋਂ ਨੈਸ਼ਨਲ ਅਤੇ ਅੰਤਰਰਾਸ਼ਟਰੀ ਪੱਧਰ ਦੇ ਟੂਰਨਾਮੈਂਟਾਂ ਦੌਰਾਨ ਖਿਡਾਰੀ ਨਾਲ ਖੇਡ ਦੇ ਸਮੇਂ ਕੋਈ ਵੀ ਦੁਰਘਟਨਾ ਵਾਪਰਨ `ਤੇ ਉਨਾਂ ਦੇ ਇਲਾਜ ਲਈ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ ਅਤੇ ਦੁਰਘਟਨਾ ਕਾਰਨ ਖਿਡਾਰੀ ਦੀ ਮੌਤ ਹੋਣ ਦੀ ਸੂਰਤ ਵਿੱਚ ਉਨਾਂ ਦੇ …
Read More »ਮੱਛੀ ਵਿਕ੍ਰੇਤਾਵਾਂ ਦੀਆਂ ਦੁਕਾਨਾਂ ਤੋਂ ਮੱਛੀ ਦੇ ਨਮੂਨੇ ਭਰੇ
ਪਠਾਨਕੋਟ, 2 ਜਨਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਵਲੋਂ ਜ਼ਿਲੇ ਅੰਦਰ ਮੱਛੀ ਦੇ ਮਿਆਰ ਦੀ ਜਾਂਚ ਲਈ ਬਣਾਈ ਵਿਸ਼ੇਸ਼ ਟੀਮ ਵਲੋਂ ਮੱਛੀ ਵਿਕ੍ਰੇਤਾਵਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਵੱਖ ਵੱਖ ਤਰਾਂ ਦੀਆ ਮੱਛੀਆਂ ਦੇ ਨਮੂਨੇ ਲੈ ਕੇ ਸਿਹਤ ਵਿਭਾਗ ਨੇ ਪ੍ਰਯੋਗਸ਼ਾਲਾ ਵਿੱਚ ਭੇਜ ਦਿੱਤੇ।ਇਸ ਟੀਮ ਵਿੱਚ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ, ਗੁਰਿੰਦਰ ਸਿੰਘ ਰੰਧਾਵਾ ਮੱਛੀ …
Read More »ਧੁੰਦ ਤੇ ਠੰਡ ਦੇ ਮੱਦੇਨਜ਼ਰ ਸਵੇਰੇ 10.00 ਵਜੇ ਲੱਗਣਗੇ ਸਕੂਲ
ਪਠਾਨਕੋਟ, 2 ਜਨਵਰੀ (ਪੰਜਾਬ ਪੋਸਟ ਬਿਊਰੋ) – ਵਧੀਕ ਜ਼ਿਲਾ ਮੈਜਿਸਟਰੇਟ ਪਠਾਨਕੋਟ ਕੁਲਵੰਤ ਸਿੰਘ ਆਈ.ਏ.ਐਸ ਨੇ ਧੁੰਦ ਤੇ ਠੰਡ ਦੇ ਮੱਦੇਨਜ਼ਰ ਇਕ ਹੁਕਮ ਰਾਹੀਂ ਛੋਟੇ ਬਚਿਆਂ ਦੀ ਸਿਹਤ ਅਤੇ ਜਾਨੀ ਸੁਰਖਿਆ ਲਈ 3 ਜਨਵਰੀ 2018 ਤੋਂ 6 ਜਨਵਰੀ 2018 ਤੱਕ ਜ਼ਿਲਾ ਪਠਾਨਕੋਟ ਅਧੀਨ ਆਉਂਦੇ ਸਾਰੇ ਐਲੀਮੈਂਟਰੀ ਸਕੂਲਾਂ ਦਾ ਸਮਾਂ ਸਵੇਰੇ 10:00 ਵਜੇ ਤੋਂ ਦੁਪਹਿਰ 02:00 ਵਜੇ ਤੱਕ ਅਤੇ ਹਾਈ ਤੇ ਸੈਕੰਡਰੀ …
Read More »ਪੈਨਸ਼ਨ ਲਾਭਪਾਤਰੀ 15 ਜਨਵਰੀ ਤੱਕ ਭਰ ਸਕਦੇ ਹਨ ਪੜਤਾਲ ਫਾਰਮ
ਪਠਾਨਕੋਟ, 2 ਜਨਵਰੀ (ਪੰਜਾਬ ਪੋਸਟ ਬਿਊਰੋ) – ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਦੀ ਪੜਤਾਲ ਦੌਰਾਨ ਜਿਹਨਾਂ ਲਾਭਪਾਤਰੀਆਂ ਵਲੋਂ ਪੜਤਾਲ ਫਾਰਮ ਨਹੀਂ ਭਰੇ ਗਏ ਅਤੇ ਉਹਨਾਂ ਦੇ ਬੈਂਕ ਖਾਤਿਆਂ ਵਿੱਚ ਅਪ੍ਰੈਲ 2017 ਦੀ ਪੈਨਸ਼ਨ ਨਹੀਂ ਆਈ ਹੈ।ਉਹ ਲਾਭਪਾਤਰੀ ਆਪਣੇ ਹਲਕੇ ਦੇ ਸੀ.ਡੀ.ਪੀ.ਓ ਦਫ਼ਤਰ ਵਿਖੇ ਪਹੁੰਚ ਕਰਕੇ ਆਪਣੇ ਪੈਨਸ਼ਨ ਵੈਰੀਫੀਕੇਸ਼ਨ ਨਾਲ ਸਬੰਧਤ ਦਸਤਾਵੇਜ਼ (ਆਧਾਰ ਕਾਰਡ, ਬੈਂਕ ਦੀ ਪਾਸ ਬੁੱਕ ਅਤੇ …
Read More »
Punjab Post Daily Online Newspaper & Print Media