Wednesday, November 25, 2026

ਪੰਜਾਬੀ

ਸੁੱਖੀ ਸਰਾਓ ਦੇ ਸਿੰਗਲ ਟਰੈਕ ਗਾਣੇ ‘ਸਟਾਰ’ ਦੀ ਪ੍ਰੋਮਸ਼ਨ ਲਈ ਪੋਸਟਰ ਰਿਲੀਜ਼

ਸਮਰਾਲਾ, 27 ਦਸੰਬਰ (ਪੰਜਾਬ ਪੋਸਟ ਬਿਊਰੋ) – ਪਰਮੋਟ ਪ੍ਰੋਡਕਸ਼ਨ ਅਤੇ ਜੱਸੀ ਧੀਮਾਨ ਪ੍ਰੋਜੈਕਟ ਵੱਲੋਂ ਪੰਜਾਬ ਦੇ ਉਭਰ ਰਹੇ ਗਾਇਕ ਸੁੱਖੀ ਸਰਾਓ ਦਾ ਸਿੰਗਲ ਟਰੈਕ ‘ਸਟਾਰ’ ਦੀ ਪ੍ਰਮੋਸ਼ਨ ਲਈ ਅੱਜ ਸਮਰਾਲਾ ਵਿਖੇ ਪੋਸਟਰ ਜਾਰੀ ਕੀਤਾ ਗਿਆ। ਅੱਜ ਇਹ ਪੋਸਟਰ ਜਾਰੀ ਕਰਨ ਵੇਲੇ ਪ੍ਰਮੁੱਖ ਤੌਰ `ਤੇ ਕੌਂਸਲਰ ਸੰਨੀ ਦੁਆ ਪ੍ਰਧਾਨ ਯੂਥ ਕਾਂਗਰਸ ਸ਼ਹਿਰੀ ਸਮਰਾਲਾ, ਸੁੰਦਰ ਕਲਿਆਣ ਕੌਂਸਲਰ, ਸੁਰਿੰਦਰ ਸਿੰਘ ਕੌਂਸਲਰ ਹਾਜ਼ਰ ਸਨ। …

Read More »

ਵਿਰਾਸਤੀ ਮਾਰਗ ਅਤੇ ਦਰਗਿਆਨਾ ਮੰਦਰ ਵਿਖੇ ਸਵੱਛਤਾ ਜਾਗਰੂਕਤਾ ਪ੍ਰੋਗਰਾਮ ਤਹਿਤ ਨੁੱਕੜ ਨਾਟਕ ਕਰਵਾਇਆ

ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਨਗਰ ਨਿਗਮ ਵਲੋਂ ਸਿਹਤ ਅਫਸਰ ਰਾਜੂ ਚੌਹਾਨ ਦੀ ਦੇਖ-ਰੇਖ ਹੇਠ ਸਵੱਛਤਾ ਜਾਗਰੂਕਤਾ ਪ੍ਰੋਗਰਾਮ ਤਹਿਤ ਦੋ ਅਲੱਗ ਅਲੱਗ ਥਾਵਾਂ ਸ੍ਰੀ ਦਰਬਾਰ ਸਾਹਿਬ ਨੇੜਲੇ ਵਿਰਾਸਤੀ ਮਾਰਗ `ਚ ਪੈਂਦੇ ਚੌਕ ਧਰਮ ਸਿੰਘ ਮਾਰਕੀਟ ਅਤੇ ਦਰਗਿਆਨਾ ਮੰਦਰ ਨੇੜੇ ਅਜ਼ਾਦ ਭਗਤ ਸਿੰਘ ਵਿਰਾਸਤ ਮੰਚ ਵਲੋਂ ਨੁਕੱੜ ਨਾਟਕ ਕਰਵਾਇਆ ਗਿਆ, ਜਿਸ ਦੌਰਾਨ ਲੋਕਾਂ ਨੂੰ ਸ਼ਹਿਰ ਦੀ ਸਾਫ …

Read More »

ਸਵਾਈਨ ਫਲੂ ਤੋ ਡਰਨ ਦੀ ਨਹੀਂ, ਸਗੋਂ ਜਾਗਰੂਕ ਹੋਣ ਦੀ ਲੋੜ – ਸਿਵਲ ਸਰਜਨ

ਪਠਾਨਕੋਟ, 27 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿੱਚ ਸਵਾਈਨ ਫਲੂ ਨੇ ਭਾਵੇਂ ਦਸਤਕ ਦੇ ਦਿੱਤੀ ਹੈ ਪਰ ਇਸ ਤੋਂ ਡਰਨ ਦੀ ਕੋਈ ਲੋੜ ਨਹੀਂ,ਬਲਕਿ ਇਸ ਬਾਰੇ ਜਾਗਰੂਕ ਹੋਣ ਦੀ ਲੋੜ ਹੈ, ਕਿੳਂੁਕਿ ਜਾਗਰੂਕਤਾ ਹੀ ਸਵਾਈਨ ਫਲੂ ਦਾ ਇਲਾਜ ਹੈ।ਇਸ ਲਈ ਸਮੂਹ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜੇਕਰ ਕਿਸੇ ਵਿਅਕਤੀ ਵਿੱਚ ਖਾਂਸੀ, ਬੁਖਾਰ, ਡਾਇਰੀਆ, ਉਲਟੀਆਂ ਅਤੇ ਸਾਹ ਆਉਣ …

Read More »

ਵਿਕਾਸ ਮੰਚ ਨੇ ਕੂੜਾ ਪ੍ਰਬੰਧਨ ਪਲਾਂਟ ਸ਼ਹਿਰੋਂ ਬਾਹਰ ਲਿਜਾਣ ਅਤੇ ਸਾਰਕ ਹਸਪਤਾਲ ਚਾਲੂ ਕਰਨ ਦੀ ਕੀਤੀ ਮੰਗ

ਕਨੇਡਾ ਤੋਂ ਸਮਾਜ ਸੇਵੀ ਜਗਰੂਪ ਸਿੰਘ ਮਰਾੜ੍ਹ ਕਨਵੀਨਰ ਓਵਰਸੀਜ਼ (ਕਨੇਡਾ) ਨਿਯੁੱਕਤ ਅੰਮ੍ਰਿਤਸਰ, 26 ਦਸੰਬਰ (ਪੰਜਾਬ ਪੋਸਟ  ਮਨਜੀਤ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਦੀ ਕਾਰਜਕਾਰਨੀ ਵਲੋਂ ਅੰਮ੍ਰਿਤਸਰ-ਟੋਰਾਂਟੋ, ਅੰਮ੍ਰਿਤਸਰ-ਵੈਨਕੂਵਰ ਸਿੱਧੀਆਂ ਹਵਾਈ ਉਡਾਨਾਂ ਚਾਲੂ ਕਰਾਉਣ ਲਈ ਯਤਨਸ਼ੀਲ ਕਨੇਡਾ ਤੋਂ ਸਮਾਜ ਸੇਵੀ ਜਗਰੂਪ ਸਿੰਘ ਮਰਾੜ੍ਹ ਨੂੰ ਕਨਵੀਨਰ ਓਵਰਸੀਜ਼ (ਕਨੇਡਾ) ਨਿਯੁੱਕਤ ਕੀਤਾ ਹੈ। ਸਥਾਨਕ ਰੈਸਟਰੈਂਟ ਵਿਖੇ ਮੰਚ ਦੇ ਪ੍ਰਧਾਨ ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ ਦੀ ਪ੍ਰਧਾਨਗੀ …

Read More »

`ਰੰਗ-ਏ-ਕਾਇਨਾਤ` ਦੇ ਬੈਨਰ ਹੇਠ ਆਰਟ ਗੈਲਰੀ ਦੇ ਮੈਂਬਰ ਆਰਟਿਸਟਾਂ ਦੀ ਪ੍ਰਦਰਸ਼ਨੀ ਲਗਾਈ

ਅੰਮ੍ਰਿਤਸਰ, 26 ਦਸੰਬਰ (ਜਗਦੀਪ ਸਿੰਘ ਸੱਗੂ)  ਮਦਨ ਮੋਹਨ ਮਾਲਵੀਆ ਰੋਡ ਸਥਿਤ ਆਰਟ ਗੈਲਰੀ ਵਿਖੇ ਹਰ ਸਾਲ ਦੀ ਤਰਾਂ ਇਸ ਸਾਲ ਵੀ `ਰੰਗ-ਏ-ਕਾਇਨਾਤ` ਦੇ ਬੈਨਰ ਹੇਠ ਆਰਟ ਗੈਲਰੀ ਦੇ ਮੈਂਬਰ ਆਰਟਿਸਟਾਂ ਦੀਆਂ ਪੇਂਟਿੰਗਾਂ ਤੇ ਬੁੱਤਾਂ ਦੀ ਪ੍ਰਦਰਸ਼ਨੀ ਲਗਾਈ ਗਈ।ਇਸ ਪ੍ਰਦਰਸ਼ਨੀ ਦਾ ਉਦਘਾਟਨ ਬਤੌਰ ਮੁੱਖ ਮਹਿਮਾਨ ਪਹੁੰਚੇ ਆਰਟ ਗੈਲਰੀ ਦੇ ਚੇਅਰਮੈਨ ਰਜਿੰਦਰ ਮੋਹਨ ਸਿੰਘ ਛੀਨਾ ਵਲੋਂ ਕੀਤਾ ਗਿਆ।ਜਿੰਨਾਂ ਨੇ ਇਸ ਉਪਰਾਲੇ ਦੀ …

Read More »

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਚੱਢਾ ਨੂੰ ਸ੍ਰੀ ਅਕਾਲ ਤਖਤ `ਤੇ ਤਲਬ ਕਰਨ ਦੀ ਕੀਤੀ ਮੰਗ

ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ ਬਿਊਰੋ) – ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਡਾ. ਮਨਜੀਤ ਸਿੰਘ ਭੋਮਾ ਵਰਕਿੰਗ ਕਮੇਟੀ ਮੈਂਬਰ ਸ਼ੋ੍ਰਮਣੀ ਅਕਾਲੀ ਦਲ, ਜਥੇਬੰਦਕ ਸਕੱਤਰ ਸਰਬਜੀਤ ਸਿੰਘ ਸੋਹਲ, ਫੈਡਰੇਸ਼ਨ ਦੇ ਮੁੱਖ ਸਲਾਹਾਕਾਰ ਸਰਬਜੀਤ ਸਿੰਘ ਜੰਮੂ, ਸਲਾਹਾਕਾਰ ਸਤਨਾਮ ਸਿੰਘ ਕੰਡਾ, ਫੈਡਰੇਸ਼ਨ ਦੇ ਸਕੱਤਰ ਜਰਨਲ ਐਡਵੋਕੇਟ ਅਮਰਜੀਤ ਸਿੰਘ ਪਠਾਨਕੋਟ, ਜਰਨਲ ਸਕੱਤਰ ਵਿਕਰਮ ਗੁਲਜਾਰ ਸਿੰਘ ਖੋਜਕੀਪੁਰ, ਸੀਨੀਅਰ ਫੈਡਰੇਸ਼ਨ ਆਗੂ ਕੁਲਦੀਪ ਸਿੰਘ ਮਜੀਠਾ …

Read More »

ਚੱੱਢਾ ਨੂੰ ਸਜ਼ਾ ਦਿਵਾਉਣ ਲਈ ਭਾਈ ਵਡਾਲਾ ਪੁਲਿਸ ਕਮਿਸ਼ਨਰ ਨੂੰ ਸੌਂਪਣਗੇ ਮੰਗ ਪੱਤਰ

ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ ਬਿਊਰੋ) – ਸਿੱਖ ਸਦਭਾਵਨਾ ਦਲ ਦੇ ਮੁੱਖੀ ਤੇ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਨੇ ਕਿਹਾ ਹੈ ਕਿ ਸ਼ੋਸ਼ਲ ਮੀਡੀਆ `ਤੇ ਵਾਇਰਲ ਹੋਈ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੀ ਇਤਰਾਜ਼ਯੋਗ ਵੀਡੀਓ ਨਾਲ ਜਿੱਥੇ ਸਿੱਖ ਕੌਮ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਥੇ ਸਿੱਖ ਵਿਦਿਅਕ ਸੰਸਥਾ …

Read More »

ਚੱਢਾ ਨੂੰ ਸਿੱਖ ਪੰਥ ਵਿਚੋਂ ਛੇਕਿਆ ਜਾਵੇ – ਗੁਰਿੰਦਰ ਸਾਬੀ

ਅੰਮ੍ਰਿਤਸਰ, 27 ਦਸੰਬਰ (ਜਸਬੀਰ ਸਿੰਘ ਸੱਗੂ) – ਪੰਜਾਬ ਪ੍ਰਦੇਸ਼ ਕਾਂਗਰਸ ਐਸ.ਸੀ.ਐਸ.ਟੀ ਦੇ ਸੂਬਾਈ ਜਨਰਲ ਸਕੱਤਰ ਗੁਰਿੰਦਰ ਸਿੰਘ ਸਾਬੀ ਗਿੱਲ ਨੇ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੀ ਸੋਸ਼ਲ਼ ਮੀਡੀਆ `ਤੇ ਵਾਇਰਲ ਹੋਈ ਵੀਡੀਓ `ਤੇ ਪ੍ਰਤੀਕਰਮ ਦਿੰਦਿਆਂ ਕਿਹਾ ਹੈ ਕਿ ਅਜਿਹਾ ਕਾਰਾ ਕਰਨ ਵਾਲੇ ਚੱਢਾ ਨੂੰ ਐਨੀ ਵੱਡੀ ਵਿਦਿਅਕ ਤੇ ਧਾਰਮਿਕ ਸੰਸਥਾ ਦੀ ਅਹਿਮੀਅਤ ਦਾ ਵੀ ਪਤਾ ਨਾ ਲੱਗਾ, …

Read More »

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਅਖੰਡ ਦੇ ਭੋਗ ਪਾਏ

ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –   ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਸ਼ੋ੍ਰਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ …

Read More »

ਡਾ. ਦਲਜੀਤ ਸਿੰਘ ਦੇ ਅਕਾਲ ਚਲਾਣੇ ’ਤੇ ਅਫ਼ਸੋਸ ਪ੍ਰਗਟਾਇਆ

ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –    ਗੁਰਬਾਣੀ ਦੇ ਵਿਆਖਿਆਕਾਰ ਵਜੋਂ ਸਿੱਖ ਜਗਤ ਅੰਦਰ ਵਿਸ਼ੇਸ਼ ਸਨਮਾਨ ਰੱਖਦੇ ਪ੍ਰੋ. ਸਾਹਿਬ ਸਿੰਘ ਦੇ ਸਪੁੱਤਰ ਅਤੇ ਅੱਖਾਂ ਦੇ ਪ੍ਰਸਿੱਧ ਸਰਜਨ ਡਾ. ਦਲਜੀਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ …

Read More »