Wednesday, December 31, 2025

ਪੰਜਾਬੀ ਖ਼ਬਰਾਂ

ਸਲਾਇਟ ਵਿਖੇ “ਕੰਪਰੀਹੈਂਸਿਵ ਅਵੇਅਰਨੈਸ ਪ੍ਰੋਗਰਾਮ” ਭਾਗ ਦੂਜਾ ਤਹਿਤ ਸੈਮੀਨਾਰ

ਸੰਗਰੂਰ, 10 ਫਰਵਰੀ (ਜਗਸੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਚਲਾਏ ਕੰਪਰੀਹੈਂਸਿਵ ਅਵੇਅਰਨੈਸ ਪ੍ਰੋਗਰਾਮ ਤਹਿਤ ਅੱਜ ਜਿਲ੍ਹਾ ਪੁਲਿਸ ਸੰਗਰੂਰ ਵਲੋਂ ਸਲਾਇਟ ਲੌਂਗੋਵਾਲ ਦੇ ਆਡੀਟੋਰੀਅਮ ਵਿਖੇ “ਜਿੰਦਗੀ ਨੂੰ ਹਾਂ, ਨਸ਼ਿਆਂ ਨੂੰ ਨਾਂਹ” ਦੇ ਬੈਨਰ ਹੇਠ ਜਯੋਤੀ ਪ੍ਰਜਵਲਨ ਕਰਕੇ ਸੈਮੀਨਾਰ ਦਾ ਆਗਾਜ਼ ਕੀਤਾ ਗਿਆ।ਜਿਸ ਵਿੱਚ ਜਿਲ੍ਹਾ ਸੰਗਰੂਰ ਦੇ ਵੱਖ-ਵੱਖ ਸਕੂਲਾਂ, ਕਾਲਜਾਂ ਦੇ 1200 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਨਸ਼ਿਆਂ ਖਿਲਾਫ ਸੌਂਹ ਚੁੱਕੀ। ਸਰਤਾਜ …

Read More »

ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਵਿਖੇ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਅੰਮ੍ਰਿਤਸਰ, 10 ਫ਼ਰਵਰੀ (ਜਗਦੀਪ ਸਿੰਘ) – ਅਨੋਖੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਤਰਨ ਤਾਰਨ ਰੋਡ ਪਿੰਡ ਚੱਬਾ ਵਿਖੇ ਮਨਾਇਆ ਗਿਆ।ਪ੍ਰੋ. ਸਰਚਾਂਦ ਸਿੰਘ ਅਨੁਸਾਰ ਸਿੱਖ ਆਗੂਆਂ ਤੇ ਜਥੇਬੰਦੀਆਂ ਨੇ ਤਖ਼ਤ ਸ਼੍ਰੀ ਹਜੂਰ ਸਾਹਿਬ ਨਾਂਦੇੜ ਗੁਰਦੁਆਰਾ ਬੋਰਡ ਵਿਚ ਮਹਾਰਾਸ਼ਟਰ ਸਰਕਾਰ ਵਲੋਂ ਸਿੱਖ ਸੰਸਥਾਵਾਂ ਦੇ ਮੈਂਬਰਾਂ ਦੀ ਗਿਣਤੀ ਘਟਾਉਣ ਦੀ ਕਾਰਵਾਈ ਦਾ ਸਖ਼ਤ ਨੋਟਿਸ …

Read More »

ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਸਬੰਧੀ ਮਹਾਰਾਸ਼ਟਰ ਸਰਕਾਰ ਦਾ ਸਪੱਸ਼ਟੀਕਰਨ ਗੁੰਮਰਾਹਕੁੰਨ – ਐਡਵੋਕੇਟ ਧਾਮੀ

ਅੰਮ੍ਰਿਤਸਰ, 10 ਫ਼ਰਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਵਿੱਚ ਸਰਕਾਰ ਵੱਲੋਂ ਨਾਮਜ਼ਦ ਮੈਂਬਰਾਂ ਦੀ ਗਿਣਤੀ ਵਧਾਉਣ ਦੇ ਮਾਮਲੇ ਵਿੱਚ ਮਹਾਰਾਸ਼ਟਰ ਸਰਕਾਰ ਦੀ ਅੜੀ ਨੂੰ ਸਿੱਖ ਭਾਵਨਾਵਾਂ ਦੀ ਅਣਦੇਖੀ ਕਰਾਰ ਦਿੱਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਵੱਲੋਂ ਹੁਣ ਇਹ ਕਹਿਣਾ ਕਿ ਬੋਰਡ ਵਿਚ ਕੇਵਲ …

Read More »

ਟਰੈਫਿਕ ਨਿਯਮਾਂ ਬਾਰੇ ਟਰੱਕ ਡਰਾਈਵਰਾਂ ਨੂੰ ਕੀਤਾ ਜਾਗਰੂਕ

ਅੰਮ੍ਰਿਤਸਰ 9 ਫਰਵਰੀ (ਸੁਖਬੀਰ ਸਿੰਘ) – ਏ.ਡੀ.ਸੀ.ਪੀ ਟਰੈਫਿਕ ਹਰਪਾਲ ਸਿੰਘ ਦੀ ਰਹਿਨੁਮਾਈ ਹੇਠ ਟਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ਼ ਐਸ.ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਵਲੋਂ ਜ਼ੋਮਾਟੋ (ਰੈਸਟੋਰੈਂਟ ਤੋ ਘਰ ਅਤੇ ਹੋਰ ਸੰਸਥਾਵਾਂ ਤੇ ਖਾਣਾ ਡਲਿਵਰੀ ਬੁਆਇਜ਼) ਦੇ ਡਰਾਈਵਰਾਂ ਨਾਲ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ।ਉਹਨਾਂ ਨੂੰ ਰੋਡ ਸਾਇਨ ਸਮਝਾਏ ਗਏ ਅਤੇ ਸੜਕ ‘ਤੇ ਚੱਲਦਿਆਂ ਹੈਲਮੇਟ ਪਾਉਣ ਅਤੇ ਟਰੈਫਿਕ ਨਿਯਮਾਂ ਦੀ …

Read More »

ਖ਼ਾਲਸਾ ਕਾਲਜ ਵੁਮੈਨ ਦੀ ਵਿਦਿਆਰਥਣ ਨੇ ਪਾਸ ਕੀਤੀ ਨੈਟ ਪ੍ਰੀਖਿਆ 

ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੀ ਵਿਦਿਆਰਥਣ ਨੇ ਯੂ.ਜੀ.ਸੀ ਨੈਟ ਦੀ ਪ੍ਰੀਖਿਆ ਪਾਸ ਕਰਕੇ ਕਾਲਜ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਪ੍ਰੀਖਿਆ ਪਾਸ ਕਰਨ ਵਾਲੀ ਵਿਦਿਆਰਥਣ ਕੋਮਲ ਨੂੰ ਮੁਬਾਰਕਬਾਦ ਦਿੰਦਿਆਂ ਆਪਣੇ ਦਫ਼ਤਰ ਵਿਖੇ ਮੂੰਹ ਮਿੱਠਾ ਕਰਵਾਇਆ।ਉਨ੍ਹਾਂ ਦੱਸਿਆ ਕਿ ਕੋਮਲ ਐਮ.ਕਾਮ ਦੀ ਹੁਸ਼ਿਆਰ ਵਿਦਿਆਰਥਣ ਹੈ, ਜਿਸ ਨੇ ਦਸੰਬਰ-2023 …

Read More »

ਖ਼ਾਲਸਾ ਕਾਲਜ ਸੀਨੀ: ਸੈਕੰ: ਸਕੂਲ ਵਿਖੇ ਅਰਦਾਸ ਦਿਵਸ ਮਨਾਇਆ

ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੜ੍ਹ ਰਹੇ ਵਿਦਿਆਰਥੀਆਂ ਦੀ ਸਾਲਾਨਾ ਪ੍ਰੀਖਿਆ ’ਚ ਸਫਲਤਾ ਲਈ ਅਰਦਾਸ ਦਿਵਸ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਧਾਰਮਿਕ ਸਮਾਗਮ ’ਚ ਜੁਗੋ-ਜੁਗ ਅਟਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ’ਚ ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ …

Read More »

ਖ਼ਾਲਸਾ ਕਾਲਜ ਵਿਖੇ 5 ਰੋਜ਼ਾ ‘ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲਾ’ 21 ਫਰਵਰੀ ਤੋਂ

ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ 5 ਰੋਜ਼ਾ ‘8ਵਾਂ ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲਾ’ 21 ਤੋਂ 25 ਫਰਵਰੀ ਲਗਾਇਆ ਜਾ ਰਿਹਾ ਹੈ।ਜਿਸ ਵਿੱਚ ‘ਕਾਹਨੂੰ ਸਾਨੂੰ ਚਾਹ ਪੁੱਛਦੇ, ਤੁਸੀਂ ਚਿੱਠੀਆਂ ਪਾਉਣੀਆਂ ਭੁੱਲ ਗਏ’ ਆਦਿ ਗੀਤਾਂ ਰਾਹੀਂ ਪ੍ਰਸਿੱਧੀ ਹਾਸਲ ਕਰਨ ਵਾਲੇ ਪਦਮਸ੍ਰੀ ਸੂਫ਼ੀ ਗਾਇਕ ਅਤੇ ਮੈਂਬਰ ਪਾਰਲੀਮੈਂਟ ਹੰਸ ਰਾਜ ਹੰਸ, ‘ਅਸ਼ਕੇ’ ਗੀਤ ਰਾਹੀਂ ਦਿਲਕਸ਼ ਬੋਲੀਆਂ ਰਾਹੀਂ ਮਕਬੂਲ …

Read More »

ਪਰਿਵਾਰਕ ਡਰਾਮਾ, ਡਰਾਵਣੀ ਤੇ ਡਬਲਡੋਜ਼ ਕਾਮੇਡੀ ਫਿਲਮ `ਪੰਜਾਬੀ ਫ਼ਿਲਮ `ਬੂ ਮੈਂ ਡਰ ਗਈ` ਦਾ ਟ੍ਰੇਲਰ ਰਲੀਜ਼

1 ਮਾਰਚ ਨੂੰ ਸਿਨੇਮਾ ਘਰਾਂ ਦਾ ਬਣੇਗੀ ਸ਼ਿੰਗਾਰ ਚੰਡੀਗੜ੍ਹ, 9 ਫਰਵਰੀ (ਹਰਜਿੰਦਰ ਸਿੰਘ ਜਵੰਦਾ) – ਇਕ ਪਰਿਵਾਰਕ ਡਰਾਮਾ, ਹੌਰਰ ਯਾਨੀ ਕਿ ਡਰਾਵਣੀ ਅਤੇ ਡਬਲਡੋਜ਼ ਕਾਮੇਡੀ ਵਾਲੀ ਮਨੋਰੰਜ਼ਨ ਭਰਪੂਰ `ਪੰਜਾਬੀ ਫ਼ਿਲਮ `ਬੂ ਮੈਂ ਡਰ ਗਈ` 1 ਮਾਰਚ ਨੂੰ ਸਿਨੇਮਾ ਘਰਾਂ ਦੇਖਣ ਨੂੰ ਮਿਲੇਗੀ।ਫਿਲਮ ਦਾ ਟ੍ਰੇਲਰ ਰਿਆਤ ਬਾਹਰਾ ਯੂਨੀਵਰਸਿਟੀ ਖਰੜ ਵਿਖੇ ਨੈਕਸਟ ਅਮੈਜ ਇੰੰਟਰਟੈਨਮੈਂਟ ਵਲੋਂ ਕਰਵਾਏ ਗਏ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਰਲੀਜ਼ …

Read More »

ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਦੀਆਂ ਗੋਲੀਆਂ ਦਿੱਤੀਆਂ

ਸੰਗਰੂਰ, 9 ਫਰਵਰੀ (ਜਗਸੀਰ ਲੌਂਗੋਵਾਲ) – ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਮੈਰੀ ਗੋਲਡ ਪਬਲਿਕ ਸਕੂਲ ਲੌਂਗੋਵਾਲ ਵਿਖੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਦੀਆਂ ਗੋਲੀਆਂ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਹਰਪ੍ਰੀਤ ਸਿੰਘ ਸਿੱਧੂ, ਉਨਾਂ ਨਾਲ ਹਨ ਸਮੂਹ ਸਟਾਫ ਮੈਂਬਰ।

Read More »

ਸਿਹਤ ਵਿਭਾਗ ਦੀ ਟੀਮ ਨੇ ਭਰੇ ਪਾਣੀ ਦੇ ਸੈਂਪਲ

ਸੰਗਰੂਰ, 9 ਫਰਵਰੀ (ਜਗਸੀਰ ਲੌਂਗੋਵਾਲ) – ਸਿਵਲ ਸਰਜਨ ਸੰਗਰੂਰ ਡਾ. ਕਿਰਪਾਲ ਸਿੰਘ, ਸੀਨੀਅਰ ਮੈਡੀਕਲ ਅਫਸਰ ਹਰਪ੍ਰੀਤ ਸਿੰਘ ਲੌਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਿਹਤ ਸੁਪਰਵਾਈਜ਼ਰ ਸੁਖਪਾਲ ਸਿੰਘ ਦੀ ਅਗਵਾਈ ਹੇਠ ਸਿਹਤ ਕਰਮਚਾਰੀ ਮਨਜੀਤ ਸਿੰਘ, ਜਸਵੀਰ ਸਿੰਘ ਅਤੇ ਹਰਜੀਤ ਸਿੰਘ ਨੇ ਸੈਕਟਰ ਬਡਰੁੱਖਾ ਅਧੀਨ ਪੈਂਦੇ ਪਿੰਡ ਬਡਰੁੱਖਾ ਅਤੇ ਬਹਾਦਰਪੁਰ ਵਿਖੇ ਸਰਕਾਰੀ ਸਕੂਲਾਂ ਤੋਂ ਪਾਣੀ ਦੇ ਸੈਂਪਲ ਲੈ ਕੇ ਜਲ ਸਪਲਾਈ ਅਤੇ …

Read More »