Wednesday, November 25, 2026

ਪੰਜਾਬੀ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਸਾ ਬਜ਼ਾਰ ਨੂੰ ਮਿਲਿਆ ਜ਼ਿਲ੍ਹਾ ਪੱਧਰੀ ਇਨਾਮ

ਅੰਮ੍ਰਿਤਸਰ, 8 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਸਾ ਬਜ਼ਾਰ ਵੱਲੋਂ ਵਿਦਿਆਰਥੀਆਂ ਦਾ ਵਿਗਿਆਨ ਵਿਸ਼ੇ ਪ੍ਰਤੀ ਰੁਝਾਨ ਪੈਦਾ ਕਰਨ ਲਈ ਪ੍ਰਿੰਸੀਪਲ ਡਾ. ਅਮਰਪਾਲੀ ਦੀ ਅਗਵਾਈ ਵਿੱਚ ਸਕੂਲ ਵਿੱਚ ਵਿਗਿਆਨ ਮੇਲਾ ਕਰਵਾਇਆ ਗਿਆ।ਜਿਸ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲੈ ਕੇ ਵਿਗਿਆਨ ਨਾਲ ਸੰਬੰਧਿਤ ਵੱਖ-ਵੱਖ ਮਾਡਲ ਤਿਆਰ ਕਰਕੇ ਪ੍ਰਦਰਸ਼ਨੀ ਲਗਾਈ।ਜਿਲ੍ਹਾ ਸਿੱਖਿਆ ਅਫਸਰ ਅਤੇ ਜਿਲ੍ਹਾ ਸਾਇੰਸ …

Read More »

ਮੁੱਖ ਮੰਤਰੀ ਦੀ ਮੌਜੂਦਗੀ ਵਿੱਚ ਪੰਜਾਬ ਸਰਕਾਰ ਦੇ ਨਾਲ ਕਈ ਐਮ.ਓ.ਯੂ `ਤੇ ਕੀਤੇ ਹਸਤਾਖਰ

ਅੰਮ੍ਰਿਤਸਰ, 7 ਦਸੰਬਰ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਦੀ ਸਨਅਤੀ ਤੋਂ ਹੁਣ ਗੁਆਂਢੀ ਸੂਬੇ ਵੀ ਪ੍ਰਭਾਵਿਤ ਹੋ ਰਹੇ ਹਨ। ਸਿੱਟੇ ਵਜੋਂ ਪੀ.ਐਚ.ਡੀ.ਚੈਬਰ ਆਫ ਕਾਮਰਸ ਐਂਡ ਇੰਡਸਟਰੀ ਵਲੋਂ ਆਯੋਜਿਤ ਕੀਤੇ ਜਾ ਰਹੇ ਪੰਜਾਬ ਇੰਟਰਨੈਸ਼ਨਡ ਟਰੇਡ ਐਕਸਪੋ-2017 (ਪਾਈਟੈਕਸ) ਵਿੱਚ ਪੁੱਜੇ ਵੱਖ-ਵੱਖ ਸੂਬਿਆਂ ਦੇ ਸਨਅਤਕਾਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿੱਚ ਪੰਜਾਬ ਸਰਕਾਰ ਦੇ ਨਾਲ …

Read More »

ਪੰਜਾਬੀਆਂ ਦੀ ਖਿੱਚ ਦਾ ਕੇਂਦਰ ਬਣੇ ਰਾਜਸਥਾਨੀ ਸਟਾਲ

ਵੱਡੇ ਘਰਾਂ ਦੀਆਂ ਔਰਤਾਂ ਨੂੰ ਪਸੰਦ ਆ ਰਹੀ ਨਕਲੀ ਜਵੈਲਰੀ ਅੰਮ੍ਰਿਤਸਰ, 7 ਦਸੰਬਰ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ) – ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ (ਪਾਈਟੈਕਸ) ਦਾ ਉਦਘਾਟਨ ਬੇਸ਼ੱਕ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵੀਰਵਾਰ ਨੂੰ ਕੀਤਾ ਗਿਆ ਹੈ, ਪ੍ਰੰਤੂ ਮੇਲਾ ਸ਼ੁਰੂ ਹੋਣ ਤੋਂ ਪਹਿਲਾਂ ਹੀ ਭਾਰੀ ਗਿਣਤੀ ਵਿੱਚ ਲੋਕ ਇਥੇ ਦੌਰਾ ਕਰ ਚੁੱਕੇ ਸਨ।ਪਾਈਟੈਕਸ ਵਿੱਚ ਪਹਿਲੀ ਵਾਰ ਪੁੱਜੇ …

Read More »

ਖਾਲਸਾ ਅਕੈਡਮੀ ਮਹਿਤਾ ਵਿੱਖੇ ਦੋ ਰੋਜ਼ਾ ਸਪੋਰਟਸ ਮੀਟ ਸ਼ੁਰੂ

ਚੌਕ ਮਹਿਤਾ, 8 ਦਸੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਦਮਦਮੀ ਟਕਸਾਲ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਰਹਿਨੁਮਾਈ ਹੇਠ ਚਲ ਰਹੀ ਨਾਮਵਰ ਵਿਦਿਅਕ ਸੰਸਥਾ ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਅਕੈਡਮੀ ਮਹਿਤਾ ਵਿਖੇ ਦੋ ਰੋਜ਼ਾ ਸਾਲਾਨਾ ਸਪੋਰਟਸ ਮੀਟ ਦੀ ਅੱਜ ਸ਼ੁਰੂਆਤ ਕੀਤੀ ਗਈ।ਮੁੱਖ ਮਹਿਮਾਨ ਵਜੋਂ ਪੁੱਜੇ ਬਾਬਾ ਅਜੀਤ ਸਿੰਘ ਤਰਨਾ ਦਲ ਨੇ ਰਸਮੀ ਤੌਰ `ਤੇ ਖੇਡਾਂ ਸ਼ੁਰੂ ਕਰਨ ਦਾ …

Read More »

ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਯੂਨੀਵਰਸਿਟੀ ਵਲੋਂ ਪ੍ਰੀਖਿਆਵਾਂ ਮੁਲਤਵੀ

ਅੰਮ੍ਰਿਤਸਰ,87 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)  ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਨਗਰ ਨਿਗਮ ਚੋਣਾਂ 2017 ਦੇ ਮੱਦੇਨਜ਼ਰ ਪਹਿਲਾਂ ਨੈਟ `ਤੇ ਅਪਲੋਡ ਕੀਤੀਆਂ ਡੇਟ-ਸ਼ੀਟਾਂ ਵਿਚੋਂ 8 ਦਸੰਬਰ ਤੇ 9 ਦਸੰਬਰ (ਰਿਹਰਸਲ ਵਾਲੇ ਦਿਨ) ਅਤੇ 16 ਦਸੰਬਰਨੂੰ ਹੋਣ ਵਾਲੀਆਂ ਸਾਰੀਆਂ ਸਾਲਾਨਾਂ ਅਤੇ ਸਿਮੈਸਟਰ (ਥਿਊਰੀ) ਪ੍ਰੀਖਿਆਵਾਂ ਮੁਲਤਵੀ ਕੀਤੀਆਂ ਜਾਂਦੀਆਂ ਹਨ।ਡਾ. ਮਨੋਜ ਕੁਮਾਰ, ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ) ਨਵੀਆਂ ਮਿਤੀਆਂ ਵਿਚ ਡੇਟ-ਸ਼ੀਟਾਂ ਅਨੁਸਾਰ ਮਿਤੀ 8 …

Read More »

ਪਾਈਟੈਕਸ ਮੇਲੇ `ਚ ਕਾਨੂੰਨੀ ਜਾਗਰੂਕਤਾ ਸਬੰਧੀ ਹੈਲਪ ਡੈਸਕ/ ਲੀਗਲ ਏਡ ਸਟਾਲ ਲਗਾਇਆ

ਅੰਮ੍ਰਿਤਸਰ, 8 ਦਸੰਬਰ (ਪੰਝਾਬ ਪੋਸਟ- ਮਨਜੀਤ ਸਿੰਘ) – ਪਾਈਟੈਕਸ ਮੇਲਾ ਇਸ ਵਾਰ 7 ਦਸੰਬਰ ਤੋਂ ਲੈ ਕੇ 11 ਦਸੰਬਰ ਤੱਕ ਲਗਾਇਆ ਜਾ ਰਿਹਾ ਹੈ।ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਮੋਹਾਲੀ ਦੇ ਕਾਰਜਕਾਰੀ ਚੇਅਰਮੈਨ ਮਿਸਟਰ ਜਸਟਿਸ ਟੀ.ਪੀ.ਐਸ ਮਾਨ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਅਨੂਸਾਰ ਅਤੇ ਸ੍ਰੀ ਕਰਮਜੀਤ ਸਿੰਘ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ …

Read More »

ਐਸ.ਟੀ.ਐਫ ਸੰਗਰੂਰ ਟੀਮ ਵੱਲੋਂ ਸਮੈਕ ਅਤੇ ਸੁਲਫਾ ਸਮੇਤ ਇੱਕ ਕਾਬੂ

ਧੂਰੀ, 8 ਦਸੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਮਨਦੀਪ ਸਿੰਘ ਸਿੱਧੂ ਸੀਨੀਅਰ ਕਪਤਾਨ ਪੁਲਿਸ ਸੰਗਰੂਰ ਅਤੇ ਮਨਜੀਤ ਸਿੰਘ ਬਰਾੜ ਸੁਪਰਡੈਂਟ ਪੁਲਿਸ, ਸਪੈਸ਼ਲ ਟਾਸਕ ਫੋਰਸ ਸੰਗਰੂਰ ਅਤੇ ਹਰਦੀਪ ਸਿੰਘ ਉਪ ਕਪਤਾਨ ਪੁਲਿਸ ਵੱਲੋਂ ਨਸ਼ਿਆਂ ਦਾ ਧੰਦਾ ਕਰਨ ਵਾਲੇ ਸੌਦਾਗਰਾਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਐਸ.ਟੀ.ਐਫ ਟੀਮ ਵੱਲੋਂ 1 ਵਿਅਕਤੀਆਂ ਨੂੰ ਕਾਬੂ ਕਰਕੇ ਉਸ ਪਾਸੋਂ ਕੋਲੋ 10 ਗ੍ਰਾਮ ਸਮੈਕ ਅਤੇ 30 ਗ੍ਰਾਮ …

Read More »

ਜਹਾਂਗੀਰ ਨਹਿਰ ਦੇ ਪੁਲ ਦਾ ਰੇੜਕਾ ਮੁੱਕਿਆ – ਵਿਧਾਇਕ ਖੰਗੂੜਾ ਨੇ ਕੀਤਾ ਉਦਘਾਟਨ

ਧੂਰੀ, 8 ਦਸੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਪਿਛਲੇ ਲੰਮੇ ਸਮੇ ਤੋ ਇਲਾਕੇ `ਚ ਚਰਚਾ ਦਾ ਵਿਸ਼ਾ ਬਣੇ ਨੇੜਲੇ ਪਿੰਡ ਜਹਾਂਗੀਰ ਨਹਿਰ ਦੇ ਪੁਲ ਦਾ ਰੇੜਕਾ ਅੱਜ ਉਸ ਵੇਲੇ ਖਤਮ ਹੋ ਗਿਆ, ਜਦ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਇਸ ਪੁਲ ਦਾ ਉਦਘਾਟਨ ਕਰਦਿਆਂ ਆਮ ਲੋਕਾਂ ਦੀ ਸਹੂਲਤ ਲਈ ਇਹ ਪੁੱਲ ਲੋਕਾਂ ਨੂੰ ਸਮਰਪਿਤ ਕਰ ਦਿੱਤਾ, ਜਿਸ ਕਾਰਨ ਇਲਾਕੇ …

Read More »

ਸ਼ਿਵ ਭੋਲਾ ਸੇਵਾ ਸੰਮਤੀ ਦੇ ਅਹੁਦੇਦਾਰਾਂ ਦੀ ਚੋਣ ਹੋਈ

ਧੂਰੀ, 8 ਦਸੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਗੀਤਾ ਭਵਨ ਵਿਖੇ ਸ਼ਿਵ ਭੋਲਾ ਸੇਵਾ ਸੰਮਤੀ ਰਣੀਕੇ ਦੀ ਇੱਕ ਮੀਟਿੰਗ ਜਨਕ ਰਾਜ ਗੋਇਲ ਮੀਮਸਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਪ੍ਰਧਾਨ ਰਾਜਿੰਦਰ ਸ਼ਰਮਾ ਨੇ ਸੰਮਤੀ ਵੱਲੋਂ ਕਰਵਾਏ ਕੰਮਾਂ ਦਾ ਵੇਰਵਾ ਪੇਸ਼ ਕਰਨ ਉਪਰੰਤ, ਪੁਰਾਣੀ ਕਾਰਜਕਾਰਨੀ ਭੰਗ ਕਰਕੇ ਨਵੀਂ ਚੋਣ ਕਰਨ ਲਈ ਹਾਜ਼ਰ ਮੈਂਬਰਾਂ ਨੂੰ ਕਿਹਾ ਗਿਆ।ਜਿਸ `ਤੇ ਸਰਬਸੰਮਤੀ ਨਾਲ ਰਾਜਿੰਦਰ ਸ਼ਰਮਾ …

Read More »

ਖੂਨਦਾਨ ਕੈਂਪ `ਚ ਪਰਿਵਰਤਨ ਵਲੋਂ 107 ਯੂਨਿਟ ਖੂਨ ਇਕੱਤਰ

ਧੂਰੀ, 8 ਦਸੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਧੂਰੀ ਇਲਾਕੇ ਦੀ ਨਾਮਵਰ ਸੰਸਥਾ ਪਰਿਵਰਤਨ (ਮਾਲਵਾ ਫਰੈਂਡਜ਼ ਵੈਲਫੇਅਰ) ਸੋਸਾਇਟੀ ਧੂਰੀ ਜੋ ਕਿ ਸਮਾਜ ਸੇਵੀ ਕੰੰਮਾਂ ਕਰ ਕੇ ਜਾਣੀ ਜਾਂਦੀ ਹੈ, ਵਲੋਂ ਅਨਾਜ ਮੰਡੀ ਧੂਰੀ ਵਿਖੇ ਐਚ. ਡੀ.ਐਫ.ਸੀ ਬੈਂਕ ਦੇ ਸਹਿਯੋਗ ਨਾਲ਼ ਖੂਨਦਾਨ ਕੈਂਪ ਲਗਾਇਆ ਗਿਆ।ਕੈਂਪ ਵਿਚ ਸਰਕਾਰੀ ਬਲੱਡ ਬੈਂਕ ਸੰਗਰੂਰ ਅਤੇ ਰਘੂਨਾਥ ਬਲੱਡ ਬੈਂਕ ਲੁਧਿਆਣਾ ਦੀਆਂ ਟੀਮਾਂ ਵਲੋਂ 107 ਯੂਨਿਟ ਖੂਨ …

Read More »