Wednesday, November 25, 2026

ਪੰਜਾਬੀ

ਰਣਵੀਰ ਕੌਰ ਕੰਗ ਦੀ ਸੇਵਾ ਮੁਕਤੀ ਸਮੇਂ ਦਿੱਤੀ ਸ਼ਾਨਦਾਰ ਵਿਦਾਇਗੀ ਪਾਰਟੀ

ਸਮਰਾਲਾ, 3 ਦਸੰਬਰ (ਪੰਜਾਬ ਪੋਸਟ- ਕੰਗ) – ਰਣਵੀਰ ਕੌਰ ਕੰਗ ਜੇ.ਬੀ.ਟੀ ਅਧਿਆਪਕਾ ਸਰਕਾਰੀ ਪ੍ਰਾਇਮਰੀ ਸਕੂਲ ਹੇਡੋਂ, ਬਲਾਕ ਸਮਰਾਲਾ-2 ਆਪਣੀ 20 ਸਾਲ ਦੀ ਬੇਦਾਗ ਅਤੇ ਸ਼ਾਨਦਾਰ ਸੇਵਾ ਨਿਭਾਅ ਕੇ ਸੇਵਾ ਮੁਕਤ ਹੋ ਗਏ।ਇਸ ਸਬੰਧ ਵਿੱਚ ਬਲਾਕ ਸਮਰਾਲਾ- 2 ਦੇ ਸਮੂਹ ਅਧਿਆਪਕਾਂ ਅਤੇ ਪਰਿਵਾਰ ਵੱਲੋਂ ਉਹਨਾਂ ਦੇ ਸਨਮਾਨ ਵਿੱਚ ਸਾਂਝੇ ਤੌਰ `ਤੇ ਗਿੱਲ ਰਿਜ਼ੌਰਟਸ ਸਮਰਾਲਾ ਵਿਖੇ ਸ਼ਾਨਦਾਰ ਅਤੇ ਨਿੱਘੀ ਵਿਦਾਇਗੀ ਪਾਰਟੀ ਦਿੱਤੀ …

Read More »

ਸਰਬੱਤ ਦਾ ਭਲਾ ਟਰਸੱਟ ਵੱਲੋਂ ਸਰਕਾਰੀ ਸੈਕੰਡਰੀ ਸਕੂਲ ਦੁੱਬਲੀ ਨੂੰ ਆਰ.ਓ ਸਿਸਟਮ ਭੇਟ

ਪੱਟੀ, 3 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ) – ਡਾ. ਐਸ.ਪੀ ਸਿੰਘ ਉਬਰਾਏ ਐਮ.ਡੀ ਸਰਬੱਤ ਦਾ ਭਲਾ ਟਰਸੱਟ ਵੱਲੋ ਸਰਕਾਰੀ ਸੈਕੰਡਰੀ ਸਕੂਲ ਦੁੱਬਲੀ ਨੂੰ ਕਮਰਸ਼ੀਅਲ ਆਰ.ਓ ਸਿਸਟਮ ਭੇਟ ਕੀਤਾ ਗਿਆ।ਜਿਸ ਦਾ ਉਦਘਾਟਨ ਜੱਸਾ ਸਿੰਘ ਸੰਧੂ ਪ੍ਰਧਾਨ ਉਤਰੀ ਭਾਰਤ ਨੇ ਕੀਤਾ।ਪ੍ਰਧਾਨ ਜੱਸਾ ਸਿੰਘ ਨੇ ਕਿਹਾ ਕਿ ਟਰਸੱਟ ਦੇ ਨਿਰਦੇਸ਼ਾਂ ਤਹਿਤ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਵਧੀਆ ਤੇ ਸਾਫ ਸੁਥਰਾ ਪਾਣੀ ਪੀਣ ਲਈ …

Read More »

ਨਸ਼ੇ `ਤੇ ਕਾਬੂ ਪਾਉਣ ਲਈ ਸ਼ਹਿਰ ਵਾਸੀ ਪੁਲਿਸ ਨੂੰ ਦੇਣ ਸਹਿਯੋਗ – ਬਾਬਾ ਬਲਜਿੰਦਰ ਸਿੰਘ

ਪੱਟੀ, 3 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ) – ਨਸ਼ਾ ਤਸਕਰਾਂ ਨੂੰ ਕਾਬੂ ਕਰਨ ਵਿਚ ਪੱਟੀ ਪੁਲਿਸ ਵੱਲੋ ਲਗਾਤਾਰ ਛਾਪਾਮਾਰੀ ਕੀਤੀ ਜਾ ਰਹੀ ਹੈ ਅਤੇ ਪੱਟੀ ਹਲਕੇ ਨੂੰ ਨਸ਼ਾ ਮੁਕਤ ਕਰਨਾ ਹੀ ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਦਾ ਸੁਪਨਾ ਹੈ।ਉਕਤ ਵਿਚਾਰ ਸੀਨੀਅਰ ਕਾਂਗਰਸੀ ਆਗੂ ਬਾਬਾ ਬਲਜਿੰਦਰ ਸਿੰਘ ਚੂਸਲੇਵੜ ਨੇ ਗੱਲਬਾਤ ਕਰਦੇ ਹੋਏ ਕਹੇ।ਬਾਬਾ ਬਲਜਿੰਦਰ ਸਿੰਘ ਨੇ ਕਿਹਾ ਕਿ ਨਸ਼ੇ `ਤੇ ਕਾਬੂ …

Read More »

ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਵਿਖੇ ਕਰਵਾਏ ਦਸਤਾਰ ਸਜਾਉਣ ਦੇ ਮੁਕਾਬਲੇ

ਪੱਟੀ, 3 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ) – ਸ਼ਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਵਰਨਾਲਾ ਵਿਖੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ।ਜਿਸ ਵਿਚ 6ਵੀਂ ਤੋਂ 10ਵੀਂ ਕਲਾਸ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।ਵਿਦਿਆਰਥੀਆਂ ਨੂੰ 2 ਗਰੁੱਪਾਂ ਵਿਚ ਵੰਡ ਕੇ ਮੁਕਾਬਲੇ ਕਰਵਾਏ ਗਏ।ਜਿਸ ਦੌਰਾਨ ਰਾਜਦੀਪ ਸਿੰਘ ਨੂੰ ਪਹਿਲਾ ਸਥਾਨ, ਅਕਾਸ਼ਦੀਪ ਸਿੰਘ ਨੂੰ ਦੂਸਰਾ ਅਤੇ ਗੁਰਚੰਦ ਸਿੰਘ ਨੂੰ ਤੀਸਰਾ ਸਥਾਨ ਪ੍ਰਾਪਤ ਹੋਇਆ।ਦੂਸਰੇ ਗੁਰਪ ਵਿਚ …

Read More »

ਉਘੇ ਟਰਾਂਸਪੋਰਟਰ ਬੱਲ ਮਲਕੀਤ ਦੇ ਬੇਟੇ ਤੇ ਤਹਿਸੀਲਦਾਰ ਲਖਵਿੰਦਰਪਾਲ ਸਿੰਘ ਦੇ ਵਿਆਹ `ਤੇ ਪੁੱਜੀਆਂ ਪ੍ਰਮੁੱਖ ਸਖਸ਼ੀਅਤਾਂ

ਅੰਮ੍ਰਿਤਸਰ, 3 ਦਸੰਬਰ (ਜਗਦੀਪ ਸਿੰਘ ਸੱਗੂ) – ਮਹਾਂਰਾਸ਼ਟਰ ਸਿੱਖ ਐਸੋਸੀਏਸ਼ਨ ਦੇ ਚੇਅਰਮੈਨ ਅਤੇ ਭਾਰਤ ਦੇ ਉਘੇ ਟਰਾਂਸਪੋਰਟਰ ਬੱਲ ਮਲਕੀਤ ਸਿੰਘ ਦੇ ਬੇਟੇ ਰਣਜੀਤ ਸਿੰਘ ਬੱਲ ਦੇ ਨਵਨੀਤ ਕੌਰ ਪੁੱਤਰੀ ਤਹਿਸੀਲਦਾਰ ਲਖਵਿੰਦਰਪਾਲ ਸਿੰਘ ਗਿੱਲ ਨਾਲ ਅੰਮ੍ਰਿਤਸਰ ਵਿਖੇ ਹੋਏ ਸ਼ੁਭ ਵਿਆਹ ਦੇ ਮੌਕੇ ਦੇਸ਼ ਦੀਆਂ ਉਘੀਆਂ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸਖ਼ਸ਼ੀਅਤਾਂ ਨੇ ਪਹੁੰਚ ਕੇ ਸੁਭਾਗ ਜੋੜੀ ਨੂੰ ਅਸ਼ੀਰਵਾਦ ਦਿੱਤਾ।ਪੰਜਾਬ ਦੀ ਉਘੀ ਲੋਕ …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਨੂੰ ਮੁੱਖ ਰੱਖਿਆ ਜਾਵੇ – ਸਤਿਕਾਰ ਕਮੇਟੀ

ਜੰਡਿਆਲਾ ਗੁਰੂ, 3 ਦਸੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਹੋ ਰਹੇ ਧਾਰਮਿਕ ਸਮਾਗਮ ਗੰਦੇ ਨਾਲਿਆਂ ਦੇ ਜਾਂ ਮੀਟ, ਸ਼ਰਾਬ ਦੀਆਂ ਦੁਕਾਨਾਂ ਦੇ ਕੋਲ ਨਹੀਂ ਹੋਣੇ ਚਾਹੀਦੇ ਕਿਉਂਕਿ ਇਸ ਨਾਲ ਅਸੀ ਖੁੱਦ ਗੁਰੂ ਸਾਹਿਬ ਦੀ ਬੇਅਦਬੀ ਕਰਨ ਦੇ ਦੋਸ਼ੀ ਮੰਨੇ ਜਾਵਾਂਗੇ।ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਭਾਈ ਬਲਬੀਰ ਸਿੰਘ ਮੁੱਛਲ …

Read More »

ਲੋਂਗੋਵਾਲ ਦੇ ਪ੍ਰਧਾਨ ਸ਼੍ਰੋਮਣੀ ਕਮੇਟੀ ਬਨਣ ‘ਤੇ ਵਾਦ-ਵਿਵਾਦ ਉਚਿਤ ਨਹੀਂ- ਗਿਆਨੀ ਗੁਰਬਚਨ ਸਿੰਘ

ਅੰਮ੍ਰਿਤਸਰ, 3 ਦਸੰਬਰ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਆਖਿਆ ਹੈ ਕਿ ਗੋਬਿੰਦ ਸਿੰਘ ਲੋਂਗੋਵਾਲ ਦੇ ਪ੍ਰਧਾਨ ਸ਼੍ਰੋਮਣੀ ਕਮੇਟੀ ਬਨਣ ‘ਤੇ ਕੁੱਝ ਜਥੇਬੰਦੀਆਂ ਵੱਲੋਂ ਕਈ ਕਿਸਮ ਦਾ ਵਾਦ-ਵਿਵਾਦ ਕੀਤਾ ਜਾ ਰਿਹਾ ਹੈ, ਜੋ ਉਚਿਤ ਨਹੀਂ।ਸਿੰਘ ਸਾਹਿਬ ਜੀ ਨੇ ਕਿਹਾ ਕਿ ਪੰਥਕ ਰਵਾਇਤਾਂ ਅਨੁਸਾਰ ਜਿਹੜਾ ਵਿਅੱਕਤੀ ਨਿਮਾਣਾ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ …

Read More »

ਐਡਵੋਕੇਟ ਸਿਆਲਕਾ ਨੇ ਟਕਸਾਲ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਤੋਂ ਲਿਆ ਅਸ਼ੀਰਵਾਦ

ਚੌਕ ਮਹਿਤਾ, 2 ਦਸੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਸ਼੍ਰੋਮਣੀ ਕਮੇਟੀ ਦੇ ਨਵੇਂ ਚੁਣੇ ਗਏ ਅੰਤ੍ਰਿੰਗ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਅਜ ਪਰਿਵਾਰ ਸਮੇਤ ਦਮਦਮੀ ਟਕਸਾਲ ਦੇ ਹੈਡ ਕੁਆਟਰ ਚੌਕ ਮਹਿਤਾ ਵਿਖੇ ਪਹੁੰਚ ਕੇ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਤੋਂ ਅਸ਼ੀਰਵਾਦ ਲਿਆ ਹਾਸਲ ਕੀਤਾ। ਐਡਵੋਕੇਟ ਸਿਆਲਕਾ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ’ਚ ਜ਼ਿੰਮੇਵਾਰੀ …

Read More »

ਅੱਜੋਕੇ ਦੌਰ `ਚ ਕੰਪਿਊਟਰ ਸਿਖਿਆ ਬਿਨਾਂ ਇਨਸਾਨ ਅਧੂਰਾ – ਪ੍ਰਿੰਸੀਪਲ ਰਵਿੰਦਰ ਕੌਰ

ਅੰਮ੍ਰਿਤਸਰ, 2 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ “ਕੰਪਿਊਟਰ ਸਾਖਰਤਾ ਦਿਵਸ” ਮਨਾਇਆ ਗਿਆ।ਇਸ ਖਾਸ ਮੌਕੇ ਵਿਦਿਆਰਥੀਆਂ ਦੀ ਕੰਪਿਊਟਰ ਤੇ ਟਾਇੰਪਿੰਗ ਦੀ ਪ੍ਰਤੀਯੋਗਤਾ ਕਰਵਾਈ ਗਈ, ਜਿਸ ਵਿੱਚ 9ਵੀਂ ਤੇ ਦਸਵੀ ਜਮਾਤ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।ਇਸ ਮੌਕੇ ਤੇ ਰਮਨੀਕ ਕੌਰ ਦਸਵੀ ਬੀ ਨੇ ਪਹਿਲਾ, ਨੰਦਨੀ ਦਸਵੀ ਬੀ ਨੇ ਦੂਜਾ, …

Read More »