Wednesday, November 25, 2026

ਪੰਜਾਬੀ

ਖੇਡ ਪ੍ਰਮੋਟਰ ਤੇ ਸਮਾਜ ਸੇਵੀ ਪ੍ਰਗਟ ਸਿੰਘ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ 19 ਨੂੰ

ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ ਬਿਊਰੋ) – ਉਘੇ ਖੇਡ ਪ੍ਰਮੋਟਰ ਤੇ ਸਮਾਜ ਸੇਵਕ ਪ੍ਰਗਟ ਸਿੰਘ (72) ਜਿੰਨ੍ਹਾਂ ਦਾ ਬੀਤੇ ਦਿਨੀ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੀ ਨਮਿਤ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ 19 ਨਵੰਬਰ ਦਿਨ ਐਤਵਾਰ ਨੂੰ ਉਨ੍ਹਾਂ ਦੇ ਗ੍ਰਹਿ ਪਾਉਣ ਉਪਰੰਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਦੁਪਹਿਰ 12.00 ਤੋਂ 2.00 …

Read More »

ਸ਼੍ਰੋਮਣੀ ਕਮੇਟੀ ਦਾ ਹਰੇਕ ਮੁਲਾਜ਼ਮ ਪੰਥਕ ਮਰਿਯਾਦਾ ਦਾ ਵੀ ਪ੍ਰਚਾਰਕ – ਪ੍ਰੋ: ਬਡੂੰਗਰ

ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਥਾਪਨਾ ਦਿਵਸ ਮਨਾਇਆ ਗਿਆ ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਗੁਰੂ-ਘਰਾਂ ਦਾ ਪ੍ਰਬੰਧ ਮਹੰਤਾਂ ਦੇ ਹੱਥਾਂ ਵਿਚੋਂ ਨਿਕਲ ਕੇ ਸੰਗਤੀ ਹੱਥਾਂ ਵਿਚ ਆਉਣ ਦਾ ਉਹ ਸਫ਼ਰ ਹੈ, ਜਿਸ ਨੂੰ ਤੈਅ ਕਰਨ ਲਈ ਸਿੱਖ ਕੌਮ ਨੂੰ ਅਨੇਕਾਂ ਸ਼ਹਾਦਤਾਂ ਦੇ ਰੂਬਰੂ ਹੋਣਾ ਪਿਆ।ਖ਼ਾਲਸਾ ਪੰਥ ਦੀ ਇਸ ਮਾਣਮੱਤੀ ਸੰਸਥਾ ਦੀ …

Read More »

ਸਹੋਦਿਆ ਸਕੂਲਜ਼ ਕੰਪਲੈਕਸ ਵਲੋਂ ਵਿਵੇਕ ਪਬਲਿਕ ਸਕੂਲ ਵਿਖੇ 100 ਸਕੂਲਾਂ ਦੇ ਹੋਣਹਾਰ ਬੱਚੇ ਸਨਮਾਨਿਤ

ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) –  ਸਹੋਦਿਆ ਸਕੂਲਜ਼ ਕੰਪਲੈਕਸ ਅੰਮ੍ਰਿਤਸਰ ਵਲੋਂ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਬਾਲ ਦਿਵਸ ਦੇ ਰੂਪ ਵਿੱਚ ਮਨਾਇਆ ਗਿਆ।ਵਿਵੇਕ ਪਬਲਿਕ ਸਕੂਲ ਦੇ ਡਾਇਰੈਕਟਰ ਨਿਧੀ ਮਹਿਰਾ ਅਤੇ ਸਹੋਦਿਆ ਸਕੂਲਜ਼ ਕੰਪਲੈਕਸ ਦੇ ਚੇਅਰਮੈਨ ਡਾ: ਧਰਮਵੀਰ ਸਿੰਘ ਦੀ ਅਗਵਾਈ ਵਿੱਚ ਵਿਵੇਕ ਪਬਲਿਕ ਸਕੂਲ ਏਅਰਪੋਰਟ ਰੋਡ ਵਿਖੇ ਇਕ ਸਮਾਗਮ ਦਾ …

Read More »

ਉੱਚ ਪੱਧਰੀ ਸਟੈਂਡਿੰਗ ਕਮੇਟੀ ਵਲੋਂ ਸਰਹੱਦੀ ਪਿੰਡ ਜੈਦਪੁਰ ਦਾ ਦੌਰਾ, ਕਿਸਾਨਾਂ ਨਾਲ ਕੀਤੀ ਗੱਲਬਾਤ

ਪਠਾਨਕੋਟ, 16 ਨਵੰਬਰ (ਪੰਜਾਬ ਪੋਸਟ ਬਿਊਰੋ) – ਉੱਚ ਪੱਧਰੀ ਸਟੈਂਡਿੰਗ ਕਮੇਟੀ ਵਲੋਂ ਜ਼ਿਲਾ ਪਠਾਨਕੋਟ ਦੇ ਸਰਹੱਦੀ ਪਿੰਡ ਜੈਦਪੁਰ ਦਾ ਦੌਰਾ ਕੀਤਾ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ ਅੰਤਰਰਾਸ਼ਟਰੀ ਸਰਹੱਦ ਤੇ ਕੰਡਿਆਲੀ ਤਾਰ ਤੋਂ ਪਾਰ ਜ਼ਮੀਨਾਂ ਦੀ ਮਾਲਕੀ ਵਾਲੇ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਘੋਖ ਕਰਨ ਭਾਰਤ ਸਰਕਾਰ ਦੇ ਖੇਤੀ ਲਾਗਤ ਅਤੇ ਮੁੱਲ ਕਮਿਸ਼ਨ ਦੇ ਮੈਂਬਰ ਸੈਕਟਰੀ ਡਾ. ਸ਼ੈਲਜਾ ਸ਼ਰਮਾ ਦੀ ਅਗਵਾਈ …

Read More »

ਖ਼ਾਲਸਾ ਕਾਲਜ ਪਬਲਿਕ ਸਕੂਲ ਦੀ ਵਿਦਿਆਰਥਣ ਦਾ ਜਿਮਨਾਸਟਿਕ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਪਬਲਿਕ ਸਕੂਲ ਦੀ ਵਿਦਿਆਰਥਣ ਪ੍ਰਿਯਾਸ਼ੂੰ ਕਾਲੀਆ ਨੇ ਬੀਤੇ ਦਿਨੀਂ ਯਮੁਨਾਨਗਰ (ਹਰਿਆਣਾ) ਵਿਖੇ ਕਰਵਾਈ ਗਈ ਕੌਮੀ ਪੱਧਰ (ਅੰਡਰ-17) ‘ਸੀ.ਬੀ.ਐਸ.ਈ ਰਿਧਮਿਕ ਜਿਮਨਾਸਟਿਕ’ ਪ੍ਰਤੀਯੋਗਤਾ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੇ ਦਾ ਤਮਗਾ ਹਾਸਲ ਕੀਤਾ ਹੈ। ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਵਿਦਿਆਰਥੀਆਂ ਦੀ ਇਸ ਉਪਲਬੱਧੀ ’ਤੇ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਸਕੂਲ ਦੇ ‘ਸਵਰਲੀਨ’ …

Read More »

ਜ਼ੋਨਲ ਯੂਥ ਫ਼ੈਸਟੀਵਲ ’ਚ ਸੈਕਿੰਡ ਰਨਰਜ਼ ਅੱਪ ਰਿਹਾ ਖ਼ਾਲਸਾ ਕਾਲਜ ਆਫ਼ ਲਾਅ

ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਏ ਗਏ ਜ਼ੋਨਲ ਯੂਥ ਫ਼ੈਸਟੀਵਲ ਦੇ ‘ਏ’ ਜ਼ੋਨ ਮੁਕਾਬਲਿਆਂ ’ਚ ਖ਼ਾਲਸਾ ਕਾਲਜ ਆਫ਼ ਲਾਅ ‘ਬੀ’ ਡਵੀਜ਼ਨ ’ਚ ਓਵਰਆਲ ਤੀਜੇ ਸਥਾਨ ’ਤੇ ਰਿਹਾ।ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਾਲਜ ਦੇ ਸਟਾਫ਼ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਸ ਫੈਸਟੀਵਲ ਦੀ ਤਿਆਰੀ ਡਾ. ਅਰਨੀਤ ਕੌਰ …

Read More »

ਖ਼ਾਲਸਾ ਕਾਲਜ ਵਲੋਂ ਪ੍ਰਵਾਸੀ ਪੰਜਾਬੀ ਕਵੀ ਪਰਮਿੰਦਰ ਸੋਢੀ ਨਾਲ ਕਰਵਾਇਆ ਰੂਬਰੂ

ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਪ੍ਰਵਾਸੀ ਪੰਜਾਬੀ ਕਵੀ ਪਰਮਿੰਦਰ ਸੋਢੀ ਦਾ ਵਿਦਿਆਰਥੀਆਂ ਨਾਲ ਰੂਬਰੂ ਕਰਵਾਇਆ ਗਿਆ। ਪਿਛਲੇ ਦਿਨੀਂ ਲੰਮੇ ਸਮੇਂ ਤੋਂ ਜਾਪਾਨ ਰਹਿ ਰਹੇ ਪੰਜਾਬੀ ਕਵੀ ਤੇ ਵਾਰਤਕਕਾਰ ਅਤੇ ਪੰਜਾਬੀ ’ਚ ਹਾਈਕੂ ਨਾਮੀਂ ਜਾਪਾਨੀ ਸ਼ਾਇਰੀ ਨੂੰ ਪੇਸ਼ ਕਰਨ ਵਾਲੇ ਪੰਜਾਬੀ ਕਵੀ ਪਰਮਿੰਦਰ ਸੋਢੀ ਪੰਜਾਬ ਫੇਰੀ ’ਤੇ ਆਏ ਸਨ।ਇਸ ਦੌਰਾਨ ਕਾਲਜ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਾਲਜ ਡਿਵੈਲਪਮੈਂਟ ਕੌਂਸਲ ਪੋਰਟਲ ਜਾਰੀ

ਕਾਲਜਾਂ ਲਈ ਵਿਸ਼ੇਸ਼ ਆਨਲਾਈਨ ਸਹੂਲਤ ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਡਾ. ਜਸਪਾਲ ਸਿੰਘ ਸੰਧੂ ਨੇ ਯੂਨੀਵਰਸਿਟੀ ਨਾਲ ਸਬੰਧਤ ਕਾਲਜਾਂ ਲਈ ਨਵੇਂ ਕੋਰਸ/ਵਿਸ਼ੇ ਵਾਸਤੇ ਅਪਲਾਈ ਕਰਨ ਅਤੇ ਹੋਰ ਸਹੂਲਤਾਂ ਲਈ ਯੂਨੀਵਰਸਿਟੀ ਦੀ ਵੈਬਸਾਈਟ ‘ਤੇ ਕਾਲਜ ਡਿਵੈਲਪਮੈਂਟ ਕੌਂਸਲ ਪੋਰਟਲ ਜਾਰੀ ਕੀਤਾ।ਇਸ ਮੌਕੇ ਡੀਨ ਅਕਾਦਮਿਕ ਮਾਮਲੇ ਪ੍ਰੋ. ਕਮਲਜੀਤ ਸਿੰਘ, ਰਜਿਸਟਰਾਰ ਪ੍ਰੋ. …

Read More »

ਨਹੀਂ ਮੰਨ ਰਹੇ ਸਰਕਾਰੀ ਹੁਕਮ, ਛੁੱਟੀ ਵਾਲੇ ਦਿਨ ਖੁੱਲੇ ਸਕੂਲ

ਸੰਦੌੜ, 16 ਨਵੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਥਾਨਕ ਸੰਦੌੜ ਦੇ ਨੇੜੇ ਕਈ ਪ੍ਰਾਈਵੇਟ ਸਕੂਲ ਅੱਜ ਪੰਜਾਬ ਸਰਕਾਰ ਦੇ ਨਿਯਮਾਂ ਦੀਆ ਧੱਜੀਆਂ ਉਡਾਉਂਦੇ ਨਜ਼ਰ ਆਏ।ਸ਼ਹੀਦ ਕਰਤਾਰ ਸਿੰਘ ਸਰਾਭੇ ਦੇ ਸਹੀਦੀ ਦਿਹਾੜੇ `ਤੇ ਕੀਤੀ ਗਈ ਸਰਕਾਰੀ ਛੁੱਟੀ ਨੂੰ ਨਜ਼ਰਅੰਦਾਜ਼ ਕਰਦਿਆਂ ਸਕੂਲ ਖੋਲੇ ਗਏ ਜਦੋਂਕਿ ਸ਼ਹੀਦਾਂ ਦੇ ਸਨਮਾਨ ਲਈ ਸਰਕਾਰ ਵਲੋਂ ਛੱਟੀ ਕੀਤੀ ਗਈ ਸੀ।ਇਸ ਸਬੰਧੀ ਜਦੋਂ ਇਲਾਕੇ ਦੇ ਸਕੂਲਾਂ ਦਾ …

Read More »

ਸ਼ਹੀਦ ਕਰਤਾਰ ਸਿੰਘ ਸਰਾਭਾ ਲਾਇਬਰੇਰੀ ਨੇ ਮਨਾਇਆ ਨਹਿਰੂ ਯੁਵਾ ਕੇਂਦਰ ਦਾ ਸਥਾਪਨਾ ਦਿਵਸ

ਸੰਦੌੜ, 16 ਨਵੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸ਼ਹੀਦ ਕਰਤਾਰ ਸਿੰਘ ਸਰਾਭਾ ਯਾਦਗਾਰੀ ਲਾਇਬਰੇਰੀ ਕਲੱਬ ਵੱਲੋਂ ਨਹਿਰੂ ਯੁਵਾ ਕੇਂਦਰ ਦਾ ਸਥਾਪਨਾ ਦਿਵਸ ਸਰਕਾਰੀ ਪ੍ਰਾਇਮਰੀ ਸਕੂਲ ਪੰਜਗਰਾਈਆਂ ਵਿਖੇ ਮਨਾਇਆ ਗਿਆ ਇਸ ਮੌਕੇ ਹੋਏ ਸਮਾਗਮ ਦੌਰਾਨ ਬੁਲਾਰਿਆ ਨੇ ਨਹਿਰੂ ਯੁਵਾ ਕੇਂਦਰ ਬਾਰੇ ਤੇ ਕੇਂਦਰ ਵੱਲੋਂ ਪਿੰਡਾਂ ਦੀਆਂ ਕਲੱਬਾਂ ਤੇ ਸੁਸਾਇਟੀਆਂ ਰਾਹੀ ਸਮਾਜ ਵਿੱਚ ਕੀਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਚਾਨਣਾ ਪਾਇਆ ਅਤੇ …

Read More »