Wednesday, December 31, 2025

ਪੰਜਾਬੀ ਖ਼ਬਰਾਂ

ਜਨਮ ਦਿਨ ਮੁਬਾਰਕ – ਨੂਰਪ੍ਰੀਤ ਕੌਰ

ਸੰਗਰੂਰ, 2 ਫਰਵਰੀ (ਜਗਸੀਰ ਲੌਂਗੋਵਾਲ) – ਜਸਪਾਲ ਸਿੰਘ ਸਰਾਓ ਪਿਤਾ ਅਤੇ ਮਾਤਾ ਹਰਪ੍ਰੀਤ ਕੌਰ ਸੰਗਰੂਰ ਵਲੋਂ ਆਪਣੀ ਹੋਣਹਾਰ ਬੇਟੀ ਨੂਰਪ੍ਰੀਤ ਕੌਰ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਸਰਕਲ ਕਬੱਡੀ ‘ਚ ਜਿੱਤਿਆ ਗੋਲਡ ਮੈਡਲ

ਸੰਗਰੂਰ, 2 ਫਰਵਰੀ (ਜਗਸੀਰ ਲੌਂਗੋਵਾਲ) – ਵਿਦਿਅਕ ਸੰਸਥਾ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਦੇ ਖਿਡਾਰੀ ਪਰਦੀਪ ਸਿੰਘ ਅਤੇ ਕੋਮਲਪ੍ਰੀਤ ਸਿੰਘ ਨੇ ਸਰਕਲ ਕਬੱਡੀ 19 ਸਾਲ ਲੜਕਿਆਂ ਦੇ ਵਰਗ ਵਿੱਚ ਪੰਜਾਬ ਸਕੂਲ ਸਟੇਟ ਪੱਧਰੀ ਮੁਕਾਬਲਿਆਂ ਵਿੱੱੱੱੱੱੱਚ ਪਹਿਲਾ ਸਥਾਨ ਪ੍ਰਾਪਤ ਕੀਤਾ।ਸੰਗਰੂਰ ਅਤੇ ਮੋਗਾ ਵਿਚਕਾਰ ਹੋਏ ਫਾਈਨਲ ਮੁਕਾਬਲੇ ਵਿੱਚ ਪ੍ਰਦੀਪ ਸਿੰਘ ਅਤੇ ਕੋਮਲਪ੍ਰੀਤ ਸਿੰਘ ਦੀ ਭੂਮਿਕਾ ਅਹਿਮ ਰਹੀ।ਇਸ ਸ਼ਾਨਦਾਰ ਪ੍ਰਾਪਤੀ ‘ਤੇ …

Read More »

ਪੁਲਿਸ ਅਤੇ ਨਗਰ ਨਿਗਮ ਕਮਿਸ਼ਨਰਾਂ ਨੇ ਏਕੀਕ੍ਰਿਤ ਕੰਟਰੋਲ ਅਤੇ ਕਮਾਂਡ ਸੈਂਟਰ (ICCC) ਦੀ ਪ੍ਰਗਤੀ ਦਾ ਜਾਇਜ਼ਾ ਲਿਆ

ਅੰਮ੍ਰਿਤਸਰ, 2 ਫਰਵਰੀ (ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਕਮਿਸ਼ਨਰ ਨਗਰ ਨਿਗਮ ਹਰਪ੍ਰੀਤ ਸਿੰਘ ਨੇ ਨਗਰ ਨਿਗਮ ਦਫਤਰ ਰਣਜੀਤ ਐਵਨਿਊ ਅੰਮ੍ਰਿਤਸਰ ਵਿਖੇ ਸਥਾਪਿਤ ਇੰਟੈਗਰੇਟਿਡ ਕੰਟਰੋਲ ਐਂਡ ਕਮਾਂਡ ਸੈਂਟਰ ਦਾ ਦੌਰਾ ਕੀਤਾ।ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਅਤੇ ਜੁਆਇੰਟ ਕਮਿਸ਼ਨਰ ਹਰਦੀਪ ਸਿੰਘ ਵੀ ਮੌਜ਼ੂਦ ਸਨ।ਸਾਰੇ ਅਧਿਕਾਰੀ ਕੇ.ਈ.ਸੀ ਕੰਪਨੀ ਜਿਸ ਨੂੰ ਸ਼ਹਿਰ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦਾ ਕੰਮ ਅਲਾਟ ਕੀਤਾ ਗਿਆ …

Read More »

ਕੰਵਲਜੀਤ ਸਿੰਘ ਸੰਨੀ ਭਾਜਪਾ ਓ.ਬੀ.ਸੀ ਮੋਰਚੇ ਦੇ ਜਿਲ੍ਹਾ ਪ੍ਰਧਾਨ ਬਣੇ

ਅੰਮ੍ਰਿਤਸਰ, 2 ਫਰਵਰੀ (ਸੁਖਬੀਰ ਸਿੰਘ) – ਭਾਜਪਾ ਦੇ ਜਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੇ ਕੰਵਲਜੀਤ ਸਿੰਘ ਸੰਨੀ ਨੂੰ ਓ.ਬੀ.ਸੀ ਮੋਰਚੇ ਦਾ ਨਵਾਂ ਜਿਲ੍ਹਾ ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ।ਦੱਸਣਯੋਗ ਹੈ ਕਿ ਕੰਵਲਜੀਤ ਸਿੰਘ ਸੰਨੀ ਸ਼ਰੋਮਣੀ ਅਕਾਲੀ ਦਲ ਛੱਡ ਕੇ ਭਾਜਪਾ ਪਰਿਵਾਰ ਵਿੱਚ ਸ਼ਾਮਿਲ ਹੋਏ ਸਨ ਅਤੇ ਇਸ ਤੋਂ ਪਹਿਲਾਂ ਵੀ ਓ.ਬੀ.ਸੀ ਮੋਰਚਾ ਜਿਲ੍ਹਾ ਪ੍ਰਧਾਨ ਰਹਿ ਚੁੱਕੇ ਹਨ।ਇਸ ਦੇ ਨਾਲ ਹੀ ਭਾਜਪਾ …

Read More »

ਕਮਿਸ਼ਨਰ ਨਿਗਮ ਨੇ ਨਜਾਇਜ਼ ਇਮਾਰਤਾਂ ਦੀ ਉਸਾਰੀ ਸਬੰਧੀ ਟਾਊਨ ਪਲਾਨਿੰਗ ਵਿਭਾਗ ਦੀ ਬੁਲਾਈ ਮੀਟਿੰਗ

ਅੰਮ੍ਰਿਤਸਰ, 2 ਫਰਵਰੀ (ਸੁਖਬੀਰ ਸਿੰਘ) –  ਨਜਾਇਜ਼ ਇਮਾਰਤਾਂ ਦੀ ਉਸਾਰੀ ਸਬੰਧੀ ਸ਼ਿਕਾਇਤਾਂ ਦਾ ਨੋਟਿਸ ਲੈਂਦਿਆਂ ਕਮਿਸ਼ਨਰ ਹਰਪ੍ਰੀਤ ਸਿੰਘ ਵਲੋਂ ਮਿਉਂਸਪਲ ਟਾਊਨ ਪਲਾਨਿੰਗ ਵਿਭਾਗ ਦੀ ਮੀਟਿੰਗ ਕੀਤੀ ਮਹਾਰਾਜਾ ਰਣਜੀਤ ਸਿੰਘ ਪੈਨੋਰਮਾ ਵਿਖੇ ਕੀਤੀ ਗਈ।ਉਨ੍ਹਾਂ ਨੇ ਦੋਵੇਂ ਐਮ.ਟੀ.ਪੀ ਨਰਿੰਦਰ ਸ਼ਰਮਾ ਅਤੇ ਮੇਹਰਬਾਨ ਸਿੰਘ ਨੂੰ ਹਦਾਇਤ ਕੀਤੀ ਕਿ ਉਹ ਸ਼ਹਿਰ ਦੇ ਹਰੇਕ ਹਿੱਸੇ ਵਿੱਚ ਉਸਾਰੀ ਅਧੀਨ ਗੈਰ-ਕਾਨੂੰਨੀ ਇਮਾਰਤਾਂ ਦੀ ਸੂਚੀ ਦੇ ਨਾਲ-ਨਾਲ ਖਸਤਾਹਾਲ …

Read More »

ਏਅਰਫੋਰਸ ਸਟੇਸ਼ਨ ਕੈਂਟ ਅੰਮ੍ਰਿਤਸਰ ਵਿਖੇ ਕਰਵਾਇਆ ਟਰੈਫਿਕ ਜਾਗਰੂਕਤਾ ਸੈਮੀਨਾਰ

ਅੰਮ੍ਰਿਤਸਰ, 1 ਫਰਵਰੀ (ਸੁਖਬੀਰ ਸਿੰਘ) – ਏਅਰਫੋਰਸ ਸਟੇਸ਼ਨ ਦੇ ਜਵਾਨਾਂ ਨੂੰ ਟਰੈਫਿਕ ਨਿਯਮਾਂ ਤੋਂ ਜਾਗਰੂਕ ਕਰਦੇ ਹੋਏ ਟਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ਼ ਐਸ.ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਐਚ ਸੀ ਸਲਵੰਤ ਸਿੰਘ, ਮਹਿਲਾ ਕਾਂਸਟੇਬਲ ਲਵਪ੍ਰੀਤ ਕੌਰ ਵਲੋਂ ਏਅਰਫੋਰਸ ਸਟੇਸ਼ਨ ਕੈਂਟ ਅੰਮ੍ਰਿਤਸਰ ਵਿਖੇ ਟਰੈਫਿਕ ਸੈਮੀਨਾਰ ਕੀਤਾ ਗਿਆ।ਕੇ.ਸੀ. ਨਿਥਾਨੀ ਸਟੇਸ਼ਨ ਕਮਾਂਡਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।ਇਸ ਤੋ ਇਲਾਵਾ ਐਨ.ਜੀ.ਓ ਪਬਲਿਕ ਪਾਵਰ …

Read More »

ਪੰਜਾਬ ਬਚਾਓ ਯਾਤਰਾ ਨੂੰ ਅਟਾਰੀ ਤੇ ਰਾਜਾਸਾਂਸੀ ਹਲਕਿਆਂ ‘ਚ ਮਿਲਿਆ ਭਰਵਾਂ ਹੁੰਗਾਰਾ

ਸੁਖਬੀਰ ਸਿੰਘ ਬਾਦਲ ਵਲੋਂ ਵਪਾਰ ਲਈ ਕੌਮਾਂਤਰੀ ਸਰਹੱਦ ਖੋਲ੍ਹਣ ਦੀ ਮੰਗ ਅਟਾਰੀ, 1 ਫਰਵਰੀ (ਪੰਜਾਬ ਪੋਸਟ ਬਿਊਰੋ) – ਸ਼਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਜ਼ੀਰੋ ਲਾਈਨ ਤੋਂ ਪੰਜਾਬ ਬਚਾਓ ਯਾਤਰਾ ਦੀ ਸ਼ੁਰੂਆਤ ਕੀਤੀ ਤੇ ਪਾਕਿਸਤਾਨ ਨਾਲ ਲੱਗਦੀ ਕੌਮਾਂਤਰੀ ਸਰਹੱਦ ਨੂੰ ਖੋਲ੍ਹਣ ਦੀ ਮੰਗ ਕੀਤੀ ਤਾਂ ਜੋ ਦੋਵਾਂ ਦੇਸ਼ਾਂ ਵਿਚਾਲੇ ਵਪਾਰ ਹੋ ਸਕੇ।ਉਹਨਾਂ ਕਿਹਾ ਕਿ …

Read More »

ਬਲਕ ਵਾਟਰ ਸਪਲਾਈ ਪ੍ਰੋਜੈਕਟ ਦਸੰਬਰ 2024 ‘ਚ ਪੂਰਾ ਕਰਨ ਦਾ ਕਮਿਸ਼ਨਰ ਨਗਰ ਨਿਗਮ ਨੇ ਦਿੱਤਾ ਭਰੋਸਾ

ਅੰਮ੍ਰਿਤਸਰ 1 ਫਰਵਰੀ (ਸੁਖਬੀਰ ਸਿੰਘ) – ਬਲਕ ਵਾਟਰ ਸਪਲਾਈ ਪ੍ਰੋਜੈਕਟ ਦਸੰਬਰ 2024 ਦੇ ਅੰਤ ਤੱਕ ਪੂਰਾ ਕਰ ਦਿੱਤਾ ਜਾਵੇਗਾ।ਇਹ ਭਰੋਸਾ ਕਮਿਸ਼ਨਰ ਨਗਰ ਨਿਗਮ ਹਰਪ੍ਰੀਤ ਸਿੰਘ ਨੇ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼਼ਾ ਲੈਣ ਲਈ ਵੱਲ੍ਹਾ ਅਧਾਰਿਤ ਡਬਲਯੂ. ਟੀ.ਪੀ ਪ੍ਰੋਜੈਕਟ ਸਾਈਟ ਦਾ ਦੌਰਾ ਕਰਦਿਆਂ ਕੀਤਾ।ਕਮਿਸ਼ਨਰ ਹਰਪ੍ਰੀਤ ਸਿੰਘ ਨੇ 440 ਐਮ.ਐਲ.ਡੀ ਪਲਾਂਟ ਸਾਈਟ ਦਾ ਵੀ ਦੌਰਾ ਕੀਤਾ ਅਤੇ ਪ੍ਰਾਜੈਕਟ ਦੇ ਵੇਰਵਿਆਂ ਨੂੰ ਚੰਗੀ …

Read More »

ਪੰਜਾਬ ਦਾ ਮਾਣਮੱਤਾ ਇਤਿਹਾਸ ਦਰਸਾਉਂਦੀਆਂ ਝਾਕੀਆਂ ਦਾ ਲੋਕਾਂ ਵਲੋਂ ਦੂਜੇ ਦਿਨ ਵੀ ਭਰਵਾਂ ਸਵਾਗਤ

ਅੰਮ੍ਰਿਤਸਰ, 1 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਵਲੋਂ ਪਾਏ ਗਏ ਬੇਮਿਸਾਲ ਯੋਗਦਾਨ ਅਤੇ ਪੰਜਾਬ ਦੇ ਗੌਰਵਮਈ ਵਿਰਸੇ ਅਤੇ ਇਤਿਹਾਸ ਬਾਰੇ ਜਾਗਰੂਕ ਕਰਨ ਲਈ ਕੱਢੀਆਂ ਗਈਆਂ ਝਾਕੀਆਂ ਦਾ ਅੱਜ ਵੱਖ-ਵੱਖ ਸਥਾਨਾਂ ‘ਤੇ ਪਹੁੰਚਣ ਸਮੇਂ ਜਿਲ੍ਹਾ ਵਾਸੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਨਰਾਇਣਗੜ੍ਹ ਇੰਡੀਆ ਗੇਟ ਵਿਖੇ ਝਾਕੀਆਂ ਦੇ ਪੁੱਜਣ ‘ਤੇ …

Read More »

ਵਿਦਿਆਰਥਣਾਂ ਨੇ ਸਕੂਲ ਕੈਂਪਸ ਵਿੱਚ ਬੂਟੇ ਲਗਾ ਕੇ ਮਨਾਇਆ ਜਨਮ ਦਿਨ

ਸੰਗਰੂਰ, 1 ਫਰਵਰੀ (ਜਗਸੀਰ ਲੌਂਗੋਵਾਲ) – ਸ਼ਹੀਦ ਮੇਜ਼ਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰਹੇੜੀ ਵਿਖੇ ਵਿਦਿਆਰਥਣਾਂ ਨੇ ਆਪਣਾ ਜਨਮ ਦਿਨ ਸਕੂਲ ਵਿੱਚ ਬੂਟੇ ਲਗਾ ਕੇ ਮਨਾਇਆ।ਵਿਦਿਆਰਥਣ ਮਹਿਕਪ੍ਰੀਤ ਕੌਰ ਅਤੇ ਸੁਲਤਾਨਾ ਨੇ ਸਕੂਲ ਕੈਂਪਸ ਵਿੱਚ ਆਪਣੇ ਅਧਿਆਪਕਾਂ ਦੀ ਹਾਜ਼ਰੀ ਵਿੱਚ ਵੱਖ-ਵੱਖ ਬੂਟੇ ਲਗਾਏ, ਉਥੇ ਹੀ ਉਕਤ ਬੂਟਿਆਂ ਦੀ ਸਾਂਭ ਸੰਭਾਲ ਦਾ ਬੀੜਾ ਵੀ ਉਠਾਇਆ।ਅਧਿਆਪਕ ਇੰਚਾਰਜ਼਼ ਜਰਨੈਲ ਸਿੰਘ, ਲੈਕਚਰਾਰ ਸਰਬਜੀਤ ਕੌਰ, ਅਧਿਆਪਕਾ …

Read More »