Wednesday, November 25, 2026

ਪੰਜਾਬੀ

ਸਬ ਜੂਨੀਅਰ ਸਟੇਟ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-11, 13 ਤੇ 15 ਆਯੋਜਿਤ

ਸੰਦੌੜ, 30 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਮੋਗਾ ਵਿਖੇ ਸਬ ਜੂਨੀਅਰ ਸਟੇਟ ਬੈਡਮਿੰਟਨ ਚੈਂਪੀਅਨਸ਼ਿੱਪ ਅੰਡਰ-11, 13 ਤੇ 15 ਸਾਲ ਲੜਕੇ/ਲੜਕੀਆਂ ਆਯੋਜਿਤ ਹੋਈ।ਜਿਸ ਵਿੱਚ ਪੰਜਾਬ ਭਰ `ਚੋਂ ਲਗਭਗ 300 ਖਿਡਾਰੀਆਂ ਨੇ ਭਾਗ ਲਿਆ।ਸਮਾਪਤੀ ਸਮਾਰੋਹ ‘ਚ ਦਿਲਰਾਜ ਸਿੰਘ ਡਿਪਟੀ ਕਮਿਸ਼ਨਰ, ਮੋਗਾ ਵੱਲੋਂ ਜੇਤੂ ਖਿਡਾਰੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।ਉਕਤ ਟੂਰਨਾਮੈਂਟ ‘ਚ ਮਾਲੇਰਕੋਟਲਾ ਦੇ ਖਿਡਾਰੀਆਂ ਨੇ ਵੀ ਸੰਗਰੂਰ ਜਿਲ੍ਹੇ …

Read More »

7 ਦਿਨਾਂ ਐਨ.ਐਸ.ਐਸ ਕੈਂਪ ਦੌਰਾਨ ਕੂੜੇਦਾਨ ਲਗਾਏ ਤੇ ਪਿੰਡ `ਚ ਕੀਤੀ ਸਫਾਈ

ਸੰਦੌੜ, 30 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਮਾਡਰਨ ਕਾਲਜ ਆਫ ਐਜੂਕੇਸ਼ਨ ਸ਼ੇਰਗੜ੍ਹ ਚੀਮਾ ਵਿਖੇ ਡਾਇਰੈਕਟਰ ਜਗਜੀਤ ਸਿੰਘ ਦੀ ਅਗਵਾਈ ਵਿੱਚ ਸੱਤ ਦਿਨਾਂ ਦੇ ਐਨ.ਐਸ.ਐਸ ਕੈਂਪ ਦੀ ਸ਼ੁਰੂਆਤ ਵਾਲੇ ਦਿਨ ਕਮੇਟੀ ਹੈਡ ਦੀ ਬੈਂਚ ਦੀ ਰਸਮ ਨਾਲ ਕੀਤੀ ਗਈ ।ਡਾਇਰੈਕਟਰ ਜਗਜੀਤ ਸਿੰਘ ਜੀ ਐਨ.ਐਸ.ਐਸ ਕੈਂਪ ਦੇ ਉਦੇਸ਼ਾਂ ਅਤੇ ਕੈਂਪ ਦੇ ਵਲੰਟੀਅਰਜ਼ ਨੂੰ ਕੈਂਪ ਦੀ ਮਹੱਤਤਾ ਦੱਸਦੇ ਹੋਏ ਇਸ ਵਿੱਚ …

Read More »

ਅਣਪਛਾਤਿਆਂ ਵਲੋਂ ਗੋਲੀਆਂ ਮਾਰ ਕੇ ਅਕਾਲੀ ਸਰਪੰਚ ਦੇ ਪਤੀ ਦਾ ਕਤਲ

ਦੋਸ਼ੀਆਂ ਨੂੰ ਜਲਦ ਕੀਤਾ ਜਾਵੇਗਾ ਗ੍ਰਿਫਤਾਰ –  ਐਸ.ਪੀ ਸੰਦੌੜ, 30 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਮਾਲੇਰਕੋਟਲਾ-ਬਰਨਾਲਾ ਮੁੱਖ ਸੜਕ ਉਪਰ ਪਿੰਡ ਬੁਰਜ ਦੇ ਨਜ਼ਦੀਕ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਹਰਕੀਰਤ ਸਿੰਘ ਵਾਸੀ ਪਿੰਡ ਮੁਬਾਰਕਪੁਰ ਚੁੰਗਾ ਤਹਿਸੀਲ ਮਾਲੇਰਕੋਟਲਾ ਜ਼ਿਲਾ ਸੰਗਰੂਰ ਦਾ ਕਤਲ ਕਰ ਕਰ ਦਿੱਤਾ ਗਿਆ।ਜਾਣਕਾਰੀ ਅਨੁਸਾਰ ਹਰਕੀਰਤ ਸਿੰਘ ਪਿੰਡ ਮੁਬਾਰਿਕਪੁਰ ਦਾ ਰਹਿਣ ਵਾਲਾ ਸੀ ਤੇ ਸਰਕਾਰੀ ਪ੍ਰਾਇਮਰੀ ਸਕੂਲ ਬੁਰਜ ਵਿਖੇ …

Read More »

ਹਥਿਆਰਬੰਦ ਹਮਲਾਵਰਾਂ ਵਲੋਂ ਹਿੰਦੂ ਨੇਤਾ ਦੀ ਗੋਲੀਆਂ ਮਾਰ ਕੇ ਹੱਤਿਆ

ਹਿੰਦੂ ਜਥੇਬੰਦੀਆਂ ਵਲੋਂ 30 ਅਕਤੂਬਰ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਥਾਨਕ ਬਟਾਲਾ ਰੋਡ ਸਥਿਤ ਭਾਰਤ ਚੌਕ ਵਿਖੇ ਇੱਕ ਹਿੰਦੂ ਨੇਤਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੇ ਜਾਣ ਦੀ ਖਬਰ ਹੈ।ਮਿਲੀ ਜਾਣਕਾਰੀ ਅਨੁਸਾਰ ਬਾਅਦ ਦੁਪਹਿਰ ਸਵਾ ਤਿੰਨ ਵਜੇ ਦੇ ਕਰੀਬ ਦੋ ਮੋਟਰਸਾਈਕਲਾਂ `ਤੇ ਆਏ ਚਾਰ ਨੌਜਵਾਨਾਂ ਜਿੰਨਾਂ ਵਿਚੋਂ ਦੋ ਨੇ ਮੂੰਹ ਢੱਕੇ ਹੋਏ …

Read More »

ਇੰਦਰਾ ਗਾਂਧੀ ਦਾ ਬੁੱਤ ਲਾ ਕੇ ਕਾਂਗਰਸ ਸਿੱਖਾਂ ਦੇ ਜ਼ਖ਼ਮਾਂ ’ਤੇ ਨਮਕ ਨਾ ਛਿੜਕੇ – ਦਮਦਮੀ ਟਕਸਾਲ

ਅੰਮਿ੍ਤਸਰ, 29 ਅਕਤੂਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸਪੱਸ਼ਟ ਕਿਹਾ ਕਿ ਜੇ ਪੰਜਾਬ ਕਾਂਗਰਸ ਨੇ ਕੱਲ ਨੂੰ ਲੁਧਿਆਣਾ ਵਿਖੇ ਸ੍ਰੀਮਤੀ ਇੰਦਰਾ ਗਾਂਧੀ ਦਾ ਬੁੱਤ ਲਾਉਣ ਦੀ ਕੋਸ਼ਿਸ਼ ਕੀਤੀ ਤਾਂ ਸਿੱਖ ਪੰਥ ਵਲੋਂ ਵੀ ਆਪਣੇ ਨਾਇਕ ਕੇਹਰ ਸਿੰਘ, ਭਾਈ ਸਤਵੰਤ ਸਿੰਘ ਅਤੇ ਭਾਈ ਬੇਅੰਤ ਸਿੰਘ ਦੇ ਬੁੱਤ ਲਗਾਏ ਜਾਣਗੇ। ਬਾਬਾ ਹਰਨਾਮ …

Read More »

ਹਰਭਜਨ ਸਿੰਘ ਵਕਤਾ ਨੂੰ ਸਦਮਾ ਪਿਤਾ ਦਾ ਦੇਹਾਂਤ

ਅੰਮ੍ਰਿਤਸਰ, 29 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪਬਲੀਸਿਟੀ ਵਿਭਾਗ ਦੇ ਇੰਚਾਰਜ ਹਰਭਜਨ ਸਿੰਘ ਵਕਤਾ ਅਤੇ ਸਾਬਕਾ ਐਂਕਰ ਦੂਰਦਰਸ਼ਨ ਤੇ ਸਾਬਕਾ ਡਾਇਰੈਕਟਰ ਪੰਜਾਬ ਐਗਰੋ ਪ੍ਰਿੰਸੀਪਲ ਹਰਜਿੰਦਰ ਸਿੰਘ ਰੰਧਾਵਾ ਦੇ ਸਤਿਕਾਰਯੋਗ ਪਿਤਾ ਸੰਤੋਖ ਸਿੰਘ (75) ਦੇ ਅਕਾਲ ਚਲਾਣਾ ਕਰ ਗਏ ਹਨ।ਸੰਤੋਖ ਸਿੰਘ ਬਿਜਲੀ ਬੋਰਡ ਤੋਂ ਜੇ.ਈ ਦੇ ਅਹੁੱਦੇ ਤੋਂ ਸੇਵਾ ਮੁਕਤ ਹੋਏ ਸਨ ਅਤੇ ਪਿੰਡ ਬੰਬ ਦੇ ਸਾਬਕਾ ਸਰਪੰਚ …

Read More »

ਤਿੰਨ ਜੰਗੀ ਨਾਇਕਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ `ਚ 31 ਨੂੰ ਲੱਗਣਗੀਆਂ

ਅੰਮ੍ਰਿਤਸਰ, 29 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਆਪਣਾ ਅਹਿਮ ਯੋਗਦਾਨ ਪਾਉਣ ਵਾਲੇ ਤਿੰਨ ਜੰਗੀ ਨਾਇਕਾਂ ਦੀਆਂ ਤਸਵੀਰਾਂ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ 31 ਅਕਤੂਬਰ ਨੂੰ ਲਗਾਈਆਂ ਜਾਣਗੀਆਂ। ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸਿੰਘ ਸਾਹਿਬਾਨ ਅਤੇ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ …

Read More »

ਦੋ ਰੋਜ਼ਾ ਜਿਲਾ ਪੱਧਰੀ ਪਸ਼ੂ ਧੰਨ ਚੈਪੀਅਨਸ਼ਿਪ 2017 ਤੇ ਦੁੱਧ ਚੁਆਈ ਮੁਕਾਬਲੇ ਅਰੰਭ

ਪਠਾਨਕੋਟ, 29 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪਸ਼ੂ ਪਾਲਣ ਵਿਭਾਗ ਪੰਜਾਬ ਪਠਾਨਕੋਟ ਵੱਲੋਂ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਦੋ ਰੋਜਾ ਜਿਲਾ ਪੱਧਰੀ ਪਸ਼ੂ ਧੰਨ ਚੈਪੀਅਨਸ਼ਿਪ 2017 ਅਤੇ ਦੁੱਧ ਚੁਆਈ ਮੁਕਾਬਲਿਆਂ ਦਾ ਅਰੰਭ ਅੱਜ ਇੰਡਸਟਰੀਅਲ ਗਰੋਥ ਸੈਂਟਰ ਪਿੰਡ ਝੰਜੇਲੀ ਵਿਖੇ ਕੀਤਾ ਗਿਆ।ਪਹਿਲੇ ਦਿਨ ਜਿਲਾ ਪੱਧਰੀ ਪਸ਼ੂ ਧੰਨ ਚੈਪੀਅਨਸ਼ਿਪ 2017 ਦਾ ਅਰੰਭ ਦਿਨੇਸ ਸਿੰਘ ਬੱਬੂ ਵਿਧਾਇਕ ਸੁਜਾਨਪੁਰ ਅਤੇ ਸ੍ਰੀ ਅਮਿਤ ਮਿੰਟੂ ਹਲਕਾ …

Read More »

ਮਾਸਟਰ ਕਲਾਸ ਅਕੈਡਮੀ `ਚ ਵੱਖ-ਵੱਖ ਕਲਾ ਮੁਕਾਬਲੇ ਕਰਵਾਏ ਗਏ

ਅੰਮ੍ਰਿਤਸਰ, 29 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਬਜ਼ਾਰ ਖਿਡਾਉਣਿਆਂ ਸਥਿਤ ਮਾਸਟਰ ਕਲਾਸ ਅਕੈਡਮੀ ਵਿਖੇ ਡਾਇਰੈਕਟਰ ਚੇਤਨ ਸ਼ਰਮਾ ਦੀ ਪ੍ਰਧਾਨਗੀ ਹੇਠ ਸਲੋਗਨ ਲਿਖਣ, ਚਿੱਤਰਕਲਾ, ਲੇਖਣ ਅਤੇ ਅਰਥਪੂਰਨ ਫੋਟੋਗ੍ਰਾਫੀ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਅਕੈਡਮੀ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।ਇਸ ਸਮੇਂ ਅਕੈਡਮੀ ਦੇ ਕਨਵੀਨਰ ਨਿਤਿਨ ਕੁਮਾਰੀ ਤੇ ਪ੍ਰਾਜੈਕਟ ਇੰਚਾਰਜ ਚਾਂਦਨੀ ਸੂਦ ਨੇ ਦੱਸਿਆ ਕਿ ਬੱਚਿਆਂ ਦੇ ਸਰਬਪੱਖੀ ਵਿਕਾਸ …

Read More »

ਮੁਨਸ਼ੀ ਖਿਲਾਫ ਤੁਰੰਤ ਕਾਰਵਾਈ ਨੇ ਪ੍ਰੈਸ ਤੇ ਪੁਲਿਸ ਦਾ ਰਿਸ਼ਤਾ ਕੀਤਾ ਮਜ਼ਬੂਤ – ਵਰਿੰਦਰ ਮਲਹੋਤਰਾ

ਜੰਡਿਆਲਾ ਗੁਰੂ, 29 ਅਕਤੂਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਮੀਡੀਆ ਇਕ ਆਜ਼ਾਦ ਹਸਤੀ ਹੈ ਅਤੇ ਕਿਸੇ ਵਲੋਂ ਵੀ ਪੱਤਰਕਾਰ ਨਾਲ ਕੀਤੀ ਵਧੀਕੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਕਤ ਸ਼ਬਦਾਂ ਦਾ ਪ੍ਰਗਟਾਵਾ ਪੱਤਰਕਾਰਾਂ ਦੀ ਇਕ ਹੰਗਾਮੀ ਮੀਟਿੰਗ ਦੌਰਾਨ ਜੰਡਿਆਲਾ ਪ੍ਰੈਸ ਕਲੱਬ (ਰਜਿ) ਦੇ ਪ੍ਰਧਾਨ  ਵਰਿੰਦਰ ਸਿੰਘ ਮਲਹੋਤਰਾ ਨੇ ਕਿਹਾ ਕਿ ਜੰਡਿਆਲਾ ਗੁਰੂ ਦੇ ਸੀਨੀਅਰ ਪੁਲਿਸ ਅਫਸਰਾਂ ਵਲੋਂ ਪੱਤਰਕਾਰਾਂ ਨਾਲ ਬਦਸਲੂਕੀ ਕਰਨ ਵਾਲੇ ਮੁਨਸ਼ੀ …

Read More »