Wednesday, November 25, 2026

ਪੰਜਾਬੀ

ਸੰਦੌੜ ਪੁਲਿਸ ਨੇ ਨਾਕਾ ਲਗਾ ਕੇ ਕੀਤੀ ਸਪੈਸ਼ਲ ਚੈਕਿੰਗ

ਸੰਦੌੜ, 24 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪੁਲਸ ਥਾਣਾ ਸੰਦੌੜ ਦੇ ਮੁੱਖ ਅਫਸਰ ਪਵਿੱਤਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਏ.ਐਸ.ਆਈ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਅੱਡਾ ਸੰਦੌੜ ਵਿਖੇ ਟਰੈਫ਼ਿਕ ਨਿਯਮਾਂ ਦੀਆਂ ਉਲੰਘਣਾ ਕਰਨ ਵਾਲਿਆਂ ਤੇ ਸਖਤੀ ਅਤੇ ਗੱਡੀਆਂ ਦੀ ਸਪੈਸ਼ਲ ਚੈਕਿੰਗ ਕੀਤੀ ਗਈ।ਐਸ.ਐਚ.ਓ ਪਵਿੱਤਰ ਸਿੰਘ ਨੇ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਹਾਲਤ ਵਿਚ …

Read More »

ਬੀ.ਬੀ.ਕੇ ਡੀ.ਏ.ਵੀ ਅੰਤਰ-ਕਾਲਜ ਬੌਲ ਬੈਡਮਿੰਟਨ ‘ਚ ਸੈਕਿੰਡ ਰਨਰ ਅੱਪ

ਅੰਮ੍ਰਿਤਸਰ, 24 ਅਕਤੂਬਰ (ਜਗਦੀਪ ਸਿੰਘ ਸੱਗੂ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਦੀ ਬੌਲ ਬੈਡਮਿੰਟਨ ਟੀਮ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਈ ਜੀ.ਐਨ.ਡੀ.ਯੂ ਅੰਤਰ-ਕਾਲਜ ਬੌਲ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਸੈਕਿੰਡ ਰਨਰ ਅੱਪ ਰਹੀ ਹੈ।ਕਾਲਜ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਟੀਮ ਵਿੱਚ ਸ਼ਾਮਲ ਰਾਜਵਿੰਦਰ ਕੌਰ, ਕਮਲਜੀਤ ਕੌਰ, ਸਰਬਜੀਤ ਕੌਰ, ਪਵਨਦੀਪ ਕੌਰ, ਮੌਨਿਕਾ, ਨਵਦੀਪ ਕੌਰ, ਚਰਨਜੀਤ ਕੌਰ, ਕਿਰਨਜੀਤ ਕੌਰ ਅਤੇ ਰਾਜਵਿੰਦਰ ਕੌਰ …

Read More »

ਬਾਬਾ ਫ਼ਰੀਦ ਕਾਲਜ ਦੇ ਬੀ.ਐਸ.ਸੀ (ਬਾਇਓਟੈਕ) ਦਾ ਨਤੀਜਾ ਸ਼ਾਨਦਾਰ

ਬਠਿੰਡਾ, 24 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਐਸ.ਸੀ (ਬਾਇਓਟੈਕ) ਦੇ ਅਕਾਦਮਿਕ ਨਤੀਜਿਆਂ ਵਿੱਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਹਾਸਲ ਕਰਕੇ ਸੰਸਥਾ ਦਾ ਨਾਂ ਰੋਸ਼ਨ ਕੀਤਾ ਹੈ। ਬੀ.ਐਸ.ਸੀ (ਬਾਇਓਟੈਕ) ਦੂਜਾ ਸਮੈਸਟਰ ਦੇ ਨਤੀਜਿਆਂ ਵਿੱਚ ਦਵਿੰਦਰ ਸਿਧੂ ਨੇ 88.86 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ ਅਤੇ …

Read More »

ਸੇਵਾ ਕੇਂਦਰ ਵਿਖੇ ਲਾਭਪਾਤਰੀ ਜਾਗਰੂਕਤਾ ਕੈਂਪ ਲਗਾਇਆ ਗਿਆ

ਬਠਿੰਡਾ, 24 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਠਿੰਡਾ ਦੇ ਸੇਵਾ ਕੇਂਦਰ ਵਿਖੇ ਲਾਭਪਾਤਰੀ ਜਾਗਰੂਕਤਾ ਕੈਂਪ ਲਗਾਇਆ ਗਿਆ।ਜਿਸ ਵਿਚ ਸਹਾਇਕ ਕਿਰਤ ਕਮਿਸ਼ਨਰ ਬਠਿੰਡਾ ਗੁਰਵੰਤ ਸਿੰਘ ਬਰਾੜ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ, ਕਿਰਤ ਵਿਭਾਗ ਪੰਜਾਬ ਵਲੋਂ ਉਸਾਰੀ ਨਾਲ ਸਬੰਧਤ ਕਿਰਤੀਆਂ ਨੂੰ ਰਜਿਸਟ੍ਰੇਸ਼ਨ ਕਰਨ ਤੇ ਭਲਾਈ ਸਕੀਮਾਂ ਦਾ ਲਾਭ ਦੇਣ …

Read More »

ਦਿਹਾਤੀ ਮਜ਼ਦੂਰ ਸਭਾ ਵਲੋਂ ਸੰਗਤ ਮੰਡੀ ਵਿੱਚ ਧਰਨਾ

ਬਠਿੰਡਾ, 24 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸੰਗਤ ਬਲਾਕ ਨਾਲ ਸਬੰਧਤ ਪਿੰਡਾਂ ਦੇ ਬੇਜ਼ਮੀਨੇ, ਦਲਿਤ ਕਿਰਤੀ, ਦਿਹਾਤੀ ਮਜ਼ਦੂਰਾਂ ਨੇ ਦਿਹਾਤੀ ਮਜ਼ਦੂਰ ਸਭਾ ਦੀ ਅਗਵਾਈ ’ਚ ਅੱਜ ਸਬ ਤਹਿਸੀਲ ਸੰਗਤ ਵਿਖੇ ਪ੍ਰਦਰਸ਼ਨ ਕਰਨ ਉਪਰੰਤ ਤਹਿਸੀਲਦਾਰ ਦੀ ਗੈਰਹਾਜ਼ਰੀ ਕਾਰਨ ਏ.ਪੀ.ਓ ਸੰਗਤ ਮੁਕੇਸ਼ ਕੁਮਾਰ ਰਾਹੀਂ ਪ੍ਰਧਾਨ ਮੰਤਰੀ ਭਾਰਤ ਅਤੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਹੇਠ ਦਿਹਾਤੀ ਮਜ਼ਦੂਰ …

Read More »

ਕੈਪਟਨ ਸਰਕਾਰ ਕੋਈ ਵੀ ਵਾਅਦੇ ਪੁਰੇ ਕਰਨ ’ਚ ਬੁਰੀ ਤਰਾਂ ਫੇਲ ਪ੍ਰੋ. ਬਲਜਿੰਦਰ ਕੌਰ

ਬਿਜਲੀ ਦੇ ਰੇਟਾਂ ਕਾਰਨ ਪੰਜਾਬ ਦੀ ਜਨਤਾ `ਤੇ 2500 ਕਰੋੜ ਰੁਪਏ ਦਾ ਬੋਝ ਬਠਿੰਡਾ, 24 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਆਮ ਆਦਮੀ ਪਾਰਟੀ ਪੰਜਾਬ ਦੇ ਮਹਿਲਾ ਵਿੰਗ ਪ੍ਰਧਾਨ ਤੇ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਨੇ ਪੰਜਾਬ ਸਰਕਾਰ ਦੇ ਉਸ ਫੈਸਲੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।ਜਿਸ ਤਹਿਤ ਬਿਜਲੀ ਦੇ ਰੇਟਾਂ ’ਚ …

Read More »

ਗੁਰੂ ਗੋਬਿੰਦ ਸਿੰਘ ਜੀ ਦਾ ਪਰਲੋਕਗਮਨ ਪੁਰਬ ਸੱਚਖੰਡ ਸ੍ਰੀ ਹਜੂੂਰ ਸਾਹਿਬ ਵਿਖੇ ਅੱਜ ਮਨਾਇਆ ਜਾਵੇਗਾ

ਨਾਂਦੇੜ, 24 ਅਕਤੂਬਰ (ਪੰਜਾਬ ਪੋਸਟ- ਰਵਿੰਦਰ ਸਿੰਘ ਮੋਦੀ)  ਸਿੱਖਾਂ  ਦੇ ਦਸਵੇਂ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ  ਦਾ 309ਵਾਂ ਪਰਲੋਕਗਮਨ ਪੁਰਬ ਅੱਜ 25 ਅਕਤੂਬਰ ਦੀ ਸਵੇਰੇ 11.30 ਵਜੇ ਗੁਰਦੁਆਰਾ ਤਖਤ ਸਚਖੰਡ ਸ੍ਰੀ ਹਜੂੂਰ ਸਾਹਿਬ ਵਿਖੇ ਮਨਾਇਆ ਜਾਵੇਗਾ।ਸਾਲ 1708 ਵਿਚ ਸ੍ਰੀ ਗੁਰੂ ਗੋਬਿੰਦਸਿੰਘ ਜੀ ਨੇ ਨਾਂਦੇੜ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਨੂੰ ਗੁਰੁਗੱਦੀ ਪ੍ਰਦਾਨ ਕਰਨ ਦੇ ਬਾਅਦ ਪਰਲੋਕਗਮਨ ਕੀਤਾ ਸੀ।ਉਸ ਘਟਨਾ …

Read More »

ਪਹਿਲੀ `ਆਸਟ੍ਰੇਲੀਅਨ ਪੰਜਾਬੀ ਮੀਡੀਆ ਕਾਨਫਰੰਸ` ਦੀ ਮੇਜ਼ਬਾਨੀ ਕਰੇਗਾ ਬ੍ਰਿਸਬੇਨ

ਬ੍ਰਿਸਬੇਨ, 24 ਅਕਤੂਬਰ (ਪੰਜਾਬ ਪੋਸਟ- ਵਰਿੰਦਰ ਅਲੀਸ਼ੇਰ) – ਮੰਗਲਵਾਰ ਸ਼ਾਮ ਨੂੰ ਜੱਟ ਫਲਾਵਾ ਰੈਸਟੋਰੈਂਟ `ਚ ਪੰਜਾਬੀ ਪ੍ਰੈਸ ਕਲੱਬ ਯੂਈਨਜਲੈਂਡ (ਪੀ਼.ਪੀ.ਸੀ.ਕਿਯੂ) ਦੀ “ਪਹਿਲੀ ਆਸਟ੍ਰੇਲੀਅਨ ਪੰਜਾਬੀ ਮੀਡੀਆ ਕਾਨਫਰੰਸ“ ਦੇ ਸੰਬੰਧ ਵਿੱਚ ਪ੍ਰਧਾਨ ਸਤਵਿੰਦਰ ਟੀਨੂੰ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ।ਜਿਸ ਵਿੱਚ ਮੀਡੀਆ ਕਾਨਫਰੰਸ ਨਾਲ ਸੰਬੰਧਿਤ ਵਿਸ਼ਿਆਂ ਉਪਰ ਖੁੱਲ੍ਹ ਕੇ ਚਰਚਾ ਹੋਈ।ਪੀ਼.ਪੀ.ਸੀ.ਕਿਯੂ ਸਕੱਤਰ ਹਰਮਨਦੀਪ ਗਿੱਲ ਨੇ ਦੱਸਿਆ ਕਿ ਨੈਸ਼ਨਲ ਮੀਡੀਆ ਕਾਨਫਰੰਸ ਦੀਆਂ ਤਿਆਰੀਆਂ ਬਿਲਕੁੱਲ …

Read More »

ਪ੍ਰੀ-ਪ੍ਰਾਇਮਰੀ ਜਮਾਤਾਂ `ਚ ਗਿਣਤੀ ਵਧਾਉਣ ਲਈ ਬੋਗਸ ਦਾਖਲਾ ਨਾ ਕੀਤਾ ਜਾਵੇ – ਸਿੱਖਿਆ ਸਕੱਤਰ

ਫਾਜਿਲਕਾ, 24 ਅਕਤੂਬਰ (ਪੰਜਾਬ ਪੋਸਟ- ਵਿਨੀਤ ਕੁਮਾਰ ਅਰੋੜਾ) – ਸਕੂਲ ਸਿਖਿਆ ਸਕੱਤਰ ਕਿ੍ਸ਼ਨ ਕੁਮਾਰ ਅਤੇ ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ ਪੰਜਾਬ ਦੇ ਆਗੂਆਂ ਦਰਮਿਆਨ ਅੱਜ ਹੋਈ ਗੱਲਬਾਤ ਅਨੁਸਾਰ ਸਿਖਿਆ ਸਕੱਤਰ ਵੱਲੋਂ ਪ੍ਰੀ-ਪ੍ਰਾਇਮਰੀ ਜਮਾਤਾਂ ਦੀ ਹੋਣ ਜਾ ਰਹੀ ਸ਼ੁਰੂਆਤ ਬਾਰੇ ਉਨ੍ਹਾਂ ਮੰਚ ਦੇ ਆਗੂਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪ੍ਰੀ-ਪ੍ਰਾਇਮਰੀ ਜਮਾਤਾਂ ਦੀ ਦੇਖ ਭਾਲ ਲਈ ਆਂਗਣਵਾੜੀ ਵਰਕਰਾਂ/ਹੈਲਪਰਾਂ ਦਾ ਭਰਵਾਂ ਸਹਿਯੋਗ ਲਿਆ …

Read More »

ਜਨਮ ਦਿਨ ਮੁਬਾਰਕ – ਸੁਮਿਤ ਬਬੂਟਾ

ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਪੋਸਟ ਬਿਊਰੋ)  ਮਜੀਠਾ ਵਾਸੀ ਰਕੇਸ਼ ਬਬੂਟਾ ਅਤੇ ਸ਼ਸ਼ੀ ਬਬੂਟਾ ਨੂੰ ਆਪਣੇ ਹੋਣਹਾਰ ਬੇਟੇ ਸੁਮਿਤ ਬਬੂਟਾ ਦੇ ਜਨਮ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »