Wednesday, November 25, 2026

ਪੰਜਾਬੀ

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ `ਚ ਸਵੱਛ ਭਾਰਤ ਪੱਖਵਾੜਾ ਸਮਾਪਤੀ `ਤੇ ਐਵਾਰਡ ਡੇਅ ਦਾ ਆਯੋਜਨ

ਅੰਮ੍ਰਿਤਸਰ, 18 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਵਿੱਚ ਸਵੱਛ ਭਾਰਤ ਅਭਿਆਨ ਦੇ ਅੰਤਰਗਤ ਯੂ.ਜੀ.ਸੀ ਨੋਟੀਫਿਕੇਸ਼ਨ ਦੇ ਅਧੀਨ ਪੰਦਰਾ ਰੋਜ਼ਾ ਸਵੱਛਤਾ ਪੱਖਵਾੜਾ ਮਨਾਇਆ ਗਿਆ।ਪੰਦਰਾਂ ਰੋਜਾਂ ਸਵੱਛਤਾ ਪ੍ਰੋਗਰਾਮ ਦੇ ਸਮਾਪਨ ਦੇ ਮੁਕੰਮਲ ਹੋਣ ਤੇ ਐਵਾਰਡ ਡੇ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਡਾ. ਆਰ.ਕੇ ਮਹਾਜਨ, ਡੀਨ ਕਾਲਜ, ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਮੁੱਖ ਮਹਿਮਾਨ ਵਜੋਂ ਅਤੇ …

Read More »

ਸਿਹਤ ਵਿਭਾਗ ਨੇ ਐਮ.ਡੀ.ਆਰ ਟੀ.ਬੀ ਦੇ ਮਰੀਜ਼ਾਂ ਨੂੰ ਪ੍ਰੋਟੀਨ ਸਪਲੀਮੈਂਟ ਤੇ ਮਲਟੀ ਵਿਟਾਮਿਨ ਵੰਡੇ

ਬਠਿੰਡਾ, 18 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਵਿਭਾਗ ਬਠਿੰਡਾ ਵੱਲੋਂ ਸਿਵਲ ਸਰਜਨ ਬਠਿੰਡਾ ਡਾ: ਐਚ.ਐਨ ਸਿੰਘ ਦੀ ਯੋਗ ਅਗਵਾਈ ਹੇਠ ਅੱਜ ਬਾਲਾ ਜੀ ਚੈਰੀਟੇਬਲ ਟਰੱਸਟ ਰਜਿ: ਬਠਿੰਡਾ ਦੇ ਸਹਿਯੋਗ ਨਾਲ ਐਮ.ਡੀ.ਆਰ ਟੀ.ਬੀ ਦੇ ਮਰੀਜ਼ਾ ਨੂੰ ਪ੍ਰੋਟੀਨ ਸਪਲੀਮੈਂਟ ਅਤੇ ਮਲਟੀ ਵਿਟਾਮਿਨ ਦਿੱਤੇ ਗਏ। ਇਸ ਮੌਕੇ ਸਟੇਟ ਟੀ.ਬੀ ਅਫਸਰ ਡਾ: ਨਰੇਸ਼ ਸ਼ਰਮਾਂ ਅਤੇ ਜ਼ਿਲਾ ਟੀ.ਬੀ.ਅਫਸਰ ਡਾ: …

Read More »

ਇੱਟਾਂ ਪਕਾਉਣ ਲਈ ਛਟੀਆਂ ਦੀ ਵਰਤੋਂ `ਤੇ ਰੋਕ ਦੀ ਮੰਗ

ਬਠਿੰਡਾ, 18 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਦੇ ਹਾਲਤ ਪਿਛਲੇ ਦਿਨੀਂ ਖਰਾਬ ਹੋਣ ਕਾਰਨ ਬਾਹਰਲੇ ਸੂਬਿਆਂ ਤੋਂ ਆਉਣ ਵਾਲੇ ਮਜਦੂਰਾਂ ਦੀ ਘਾਟ ਕਾਰਨ ਨਰਮਾ ਪੱਟੀ ਇਲਾਕਿਆਂ ਦੇ ਕਿਸਾਨਾਂ ਵਿੱਚ ਜਿੱਥੇ ਇਸ ਵਾਰ ਨਰਮੇ ਦੀ ਭਰਪੂਰ ਹੋਈ ਫ਼ਸਲ ਨੂੰ ਲੈ ਕੇ ਉਨਾਂ ਦੇ ਚਿਹਰਿਆਂ ਤੇ ਰੌਣਕ ਛਾਈ ਹੈ, ਦੂਸਰੇ ਪਾਸੇ ਚੁਗਾਵੇ ਵੀ ਇਸ ਮੌਕੇ ਖੂਬ …

Read More »

ਏਅਰ ਮਾਰਸ਼ਲ ਅਰਜਨ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ `ਚ ਲੱਗੇਗੀ – ਪ੍ਰੋ. ਬਡੂੰਗਰ

ਅੰਮ੍ਰਿਤਸਰ, 18 ਸਤੰਬਰ (ਪੰਜਾਬ ਪੋਸਟ  ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਏਅਰ ਮਾਰਸ਼ਲ ਅਰਜਨ ਸਿੰਘ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਇਜਹਾਰ ਕੀਤਾ ਹੈ।ਉਨ੍ਹਾਂ ਕਿਹਾ ਕਿ ਮਾਰਸ਼ਲ ਅਰਜਨ ਸਿੰਘ ਨੇ 1965 ਦੀ ਜੰਗ ਵਿਚ ਭਾਰਤੀ ਹਵਾਈ ਸੈਨਾ ਦੀ ਅਗਵਾਈ ਕਰ ਕੇ ਦੇਸ਼ ਦੀ ਰੱਖਿਆ ਲਈ ਆਪਣਾ ਵਡਮੁੱਲਾ ਯੋਗਦਾਨ ਪਾਇਆ। ਪ੍ਰੋ. ਬਡੂੰਗਰ …

Read More »

ਵਿਦਿਆਰਥੀਆਂ ਦੀ ਸੁਰੱਖਿਆ ਲਈ ਸਕੂਲ ਮੁਖੀ ਸੁਚੇਤ ਰੂਪ `ਚ ਜ਼ਿੰਮੇਵਾਰੀ ਨਿਭਾਉਣ- ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 18 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਦੇ ਸਕੂਲਾਂ ਦੇ ਪ੍ਰਿੰਸੀਪਲ ਸਾਹਿਬਾਨ ਦੀ ਵਿਸ਼ੇਸ਼ ਇਕੱਤਰਤਾ ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਹੋਈ, ਜਿਸ ਦੀ ਅਗਵਾਈ ਸਕੱਤਰ ਅਵਤਾਰ ਸਿੰਘ ਸੈਂਪਲਾ, ਐਡੀਸ਼ਨਲ ਸਕੱਤਰ ਮਹਿੰਦਰ ਸਿੰਘ ਆਹਲੀ ਅਤੇ ਡਾਇਰੈਕਟਰ ਸਿੱਖਿਆ ਜਤਿੰਦਰ ਸਿੰਘ ਨੇ ਕੀਤੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੇ ਨਿਰਦੇਸ਼ਾਂ ਅਨੁਸਾਰ ਹੋਈ ਇਕੱਤਰਤਾ ਦੌਰਾਨ ਜਿਥੇ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਸੰਗੀਤ ਪ੍ਰਤੀਯੋਗਿਤਾ `ਚ ਚੈਂਪੀਅਨ

ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸੰਗੀਤ ਕਲਾ ਮੰਚ ਜਲੰਧਰ ਵਲੋਂ ਕਰਵਾਈ ਗਈ ਰਾਸ਼ਟਰ ਪੱਧਰੀ `ਸੰਗੀਤ ਪ੍ਰਤੀਯੋਗਤਾ 2017 – ਡਾ: ਜੇ.ਐਸ ਬਾਵਰਾ` ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਜੇਤੂ ਰਿਹਾ।ਸਕੂਲ ਪਿ੍ਰੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਦੀ ਅਗਵਾਈ ਵਿੱਚ ਸਕੂਲ ਦੀ ਨੌਵੀਂ, ਦੱਸਵੀਂ ਅਤੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲੈਂਦੇ ਹੋਏ ਸਫਲਤਾ ਪ੍ਰਾਪਤ ਕੀਤੀ।ਸਮੂਹ …

Read More »

ਸਰਕਾਰੀ ਸੀਨੀ. ਸੈਕੰ. ਸਕੂਲ ਖਾਸਾ ਬਜਾਰ ਦੇ ਐਨ.ਸੀ.ਸੀ ਦੇ ਕੈਡਿਟਾਂ ਨੇ ਮਾਰੀਆਂ ਮੱਲਾਂ

ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਸਾ ਬਜਾਰ ਦੇ ਐਨ.ਸੀ.ਸੀ ਕੈਡਿਟਾਂ ਨੇ ਸਤਲਾਣੀ ਸਾਹਿਬ ਵਿਖੇ ਲੱਗੇ ਪਹਿਲੇ ਪੰਜਾਬ ਬਟਾਲੀਅਨ ਦੇ ਕੰਬਾਇਨ ਐਨੂਅਲ ਟਰੇਨਿੰਗ ਕੈਂਪ ਦੌਰਾਨ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲੈ ਕੇ ਅੱਵਲ ਸਥਾਨ ਹਾਸਲ ਕੀਤੇ ਹਨ।ਪਿ੍ਰੰਸੀਪਲ ਡਾ: ਸ਼੍ਰੀਮਤੀ ਅਮਰਪਾਲੀ ਕੌਰ ਨੇ ਵਿਦਿਆਰਥੀਆਂ ਦੀ ਇਸ ਸਫਲਤਾ ਲਈ ਵਧਾਈ ਦਿੰਏ ਹੋਏ ਉਨ੍ਹਾਂ ਨੂੰ ਸਕੂਲ ਵਿੱਚ …

Read More »

ਕਿਸਾਨ ਝੋਨੇ/ਬਾਸਮਤੀ ਦੀ ਫਸਲ ਦਾ ਸ਼ੁੱਧ ਬੀਜ ਖੁਦ ਤਿਆਰ ਕਰਨ- ਡਾ. ਅਮਰੀਕ ਸਿੰਘ

ਪਠਾਨਕੋਟ, 18 ਸਤੰਬਰ (ਪੰਜਾਬ ਪੋਸਟ ਬਿਊਰੋ) – ਝੋਨੇ/ਬਾਸਮਤੀ ਦੀ ਫਸਲ ਦਾ ਸ਼ੁੱਧ ਬੀਜ ਤਿਆਰ ਕਰਨ ਨਾਲ ਜਿਥੇ ਖੇਤੀ ਲਾਗਤ ਖਰਚੇ ਘੱਟ ਕਰਨ ਵਿੱਚ ਮਦਦ ਮਿਲਦੀ ਹੈ।ਉਥੇ ਵਧੇਰੇ ਪੈਦਾਵਾਰ ਵੀ ਮਿਲਦੀ ਹੈ।ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਪਠਾਨਕੋਟ ਨੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜਤਿ ਸਿੰਘ ਮੁੱਖ ਖੇਤੀਬਾੜੀ ਅਫਸਰ ਅਗਵਾਈ ਹੇਠ ਚਲਾਈ ਜਾ ਰਹੀ ਵਿਸ਼ੇਸ਼ …

Read More »

ਨਾਟਸ਼ਾਲਾ ਵਿਖੇ ਪੰਜਾਬੀ ਨਾਟਕ `ਸੌਂਕਨ` ਦਾ ਮੰਚਨ

ਅੰਮ੍ਰਿਤਸਰ, 18 ਸਤੰਬਰ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਪੰਜਾਬ ਨਾਟਸ਼ਾਲਾ ਵਿੱਚ ਬਲੀ ਗਾਰਗੀ ਲਿਖਤੀ ਤੇ ਏਮੇਨੁਅਲ ਸਿੰਘ ਨਿਦੇਰਸ਼ਿਤ ਪੰਜਾਬੀ ਨਾਟਕ `ਸੌਂਕਨ` ਦਾ ਮੰਚਨ ਕੀਤਾ ਗਿਆ।1970 ਦੇ ਦਸ਼ਕ ਵਿੱਚ ਲਿਖੇ ਇਸ ਨਾਟਕ ਦੀ ਕਹਾਣੀ ਇੱਕ ਅਜਿਹੇ ਪਰਿਵਾਰ ਜਿਸ ਵਿੱਚ ਮਾਂ, ਪੁੱਤਰ, ਬਹੂ ਤੇ ਭੈਣ ਦੇ ਦੁਆਲੇ ਘੁੰਮਦੀ ਹੈ।ਸਰੀਰਕ ਸਬੰਧਾਂ ਤੇ ਰਿਸ਼ਤਿਆਂ ਨੂੰ ਬਿਆਨ ਕਰਦੇ ਇਸ ਨਾਟਕ ਨੇ ਸਮਾਜ `ਤੇ ਕਟਾਕਸ਼ …

Read More »

`ਸੰਕਲਪ ਤੋਂ ਸਿੱਧੀ` ਪ੍ਰੋਗਰਾਮ ਤਹਿਤ ਪ੍ਰਧਾਨ ਮੰਤਰੀ ਦੇ ਰੂ-ਬ-ਰੂ ਹੋਏ ਡੀ.ਏ.ਵੀ ਕਾਲਜ ਦੇ ਵਿਦਿਆਰਥੀ

ਅੰਮ੍ਰਿਤਸਰ, 18 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)  ਸਥਾਨਕ ਡੀ.ਏ.ਵੀ ਕਾਲਜ ਵਿਖੇ `ਸੰਕਲਪ ਤੋਂ ਸਿੱਧੀ` ਪ੍ਰੋਗਰਾਮ ਅਯੋਜਿਤ ਕੀਤਾ ਗਿਆ।ਜਿਸ ਦੌਰਾਨ ਮਨਿਸਟਰੀ ਆਫ਼ ਹਿਊਮਨ ਰਿਸੋਰਸ ਦੇ ਵੈਬ ਪੋਰਟਲ ਰਾਹੀਂ ਵਿਦਿਆਰਥੀਆਂ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਲਾਈਵ ਰੂ-ਬ-ਰੂ ਕਰਵਾਇਆ ਗਿਆ।ਸੰਕਲਪ ਤੋਂ ਸਿੱਧੀ ਪ੍ਰੋਗਰਾਮ ਦੇਸ਼ ਦੀ ਭਲਾਈ ਲਈ ਕੇਂਦਰੀ ਸਰਕਾਰ ਦੁਆਰਾ ਚਲਾਈ ਗਈ ਇੱਕ ਨਵੀਂ ਯੋਜਨਾ ਹੈ।ਇਸ ਪ੍ਰੋਗਰਾਮ ਵਿੱਚ ਕਾਲਜ …

Read More »