Wednesday, November 25, 2026

ਪੰਜਾਬੀ

ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾ ਮੁਕਤ ਕਰਮਚਾਰੀਆਂ ਦੀ ਜਰੂਰੀ ਇਕੱਤਰਤਾ 9 ਸਤੰਬਰ ਨੂੰ

ਅੰਮ੍ਰਿਤਸਰ, 6 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)  ਅੰਮ੍ਰਿਤਸਰ ਦੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾ ਮੁਕਤ ਕਰਮਚਾਰੀਆਂ ਦੀ ਜਰੂਰੀ ਇਕੱਤਰਤਾ 9 ਸਤੰਬਰ ਦਿਨ ਸਨਿਚਰਵਾਰ ਨੂੰ ਸਵੇਰੇ 10.00 ਵਜੇ ਪ੍ਰੇਮ ਆਸ਼ਰਮ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਵੇਗੀ।ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸਾਬਕਾ ਜ਼ਿਲਾ ਪ੍ਰਧਾਨ ਕੁਲਦੀਪ ਸਿੰਘ ਨੇ ਇਹ ਜਾਣਕਾਰੀ ਦਿੰਦਿਆ ਦੱਸਿਆ ਹੈ ਕਿ ਇਸ ਇਕੱਤਰਤਾ ਵਿਚ ਸੇਵਾ ਮੁਕਤ ਅਧਿਆਪਕਾਂ ਦੇ ਅਹਿਮ …

Read More »

ਖ਼ਾਲਸਾ ਕਾਲਜ ਪਬਲਿਕ ਸਕੂਲ ਨੇ ਬਾਕਸਿੰਗ ’ਚ ਜਿੱਤੇ 2 ਸੋਨੇ ਤੇ 3 ਕਾਂਸੇ ਦੇ ਤਮਗੇ

ਅੰਮ੍ਰਿਤਸਰ, 6 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)  ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਬਾਕਸਿੰਗ ਦੇ ਮੁਕਾਬਲੇ ’ਚ ਮੁੱਕੇਬਾਜ਼ੀ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਅਤੇ ਕਾਂਸੀ ਦੇ ਤਮਗੇ ਹਾਸਲ ਕਰਕੇ ਸਕੂਲ ਦਾ ਨਾਮ ਚਮਕਾਇਆ। ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ, ਅੰਮ੍ਰਿਤਸਰ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਮੁੱਕੇਬਾਜ਼ੀ ਅੰਡਰ-14 ਮੁਕਾਬਲੇ ’ਚ ਮਾਨਵ ਅਤੇ ਸਨੇਹਦੀਪ ਸਿੰਘ ਨੇ ਆਪਣੇ ਪੰਚ ਦਾ ਵਧੀਆ ਮੁਜ਼ਾਹਰਾ …

Read More »

ਹਾਕੀ ਅਕੈਡਮੀ ਦੀਆਂ ਵਿਦਿਆਰਥਣਾਂ ਆਸਟਰੇਲੀਆ ਟੈਸਟ ਦੀ ਤਿਆਰੀ ਲਈ ਭੋਪਾਲ ਕੈਂਪ ਪੁੱਜੀਆਂ

ਅੰਮ੍ਰਿਤਸਰ, 6 ਸਤੰਬਰ (ਪੰਜਾਬ ਪੋਸਟ ਬਿਊਰੋ)  ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੀ ਹਾਕੀ ਅਕੈਡਮੀ (ਔਰਤਾਂ) ਦੀ ਟੀਮ ਆਸਟਰੇਲੀਆ ਵਿਖੇ ਹੋ ਰਹੇ ਹਾਕੀ ਟੈਸਟ ਮੈਚ ਦੀ ਤਿਆਰੀ ਸਬੰਧੀ ਭੋਪਾਲ ਵਿਖੇ ਲਗਾਏ ਗਏ ਕੈਂਪ ’ਚ ਪਹੁੰਚ ਗਈਆਂ।ਸਪੋਰਟਸ ਅਥਾਰਟੀ ਆਫ਼ ਇੰਡੀਆ ਦੇ ਸੈਂਟਰ (ਭੋਪਾਲ) ਵਲੋਂ ਲਗਾਏ ਗਏ ਇਸ 24 ਸਤੰਬਰ ਤੱਕ ਚੱਲਣ ਵਾਲੇ ਕੈਂਪ ’ਚ ਅਕੈਡਮੀ ਦੀਆਂ 5 ਖਿਡਾਰਣਾਂ ਟੈਸਟ ਮੈਚ ਦਾ …

Read More »

ਖ਼ਾਲਸਾ ਮੈਨੇਜ਼ਮੈਂਟ ਨੇ ਲੈਫ਼: ਕਰਨਲ ਰਾਜਿੰਦਰ ਸਿੰਘ ਨਾਗੀ ਦੇ ਦਿਹਾਂਤ ’ਤੇ ਪ੍ਰਗਟਾਇਆ ਦੁੱਖ

ਅੰਮ੍ਰਿਤਸਰ, 6 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)  ਖ਼ਾਲਸਾ ਕਾਲਜ ਮੈਨੇਜ਼ਮੈਂਟ ਨੇ ਅੱਜ ਮਾਹਣਾ ਸਿੰਘ ਟਰੱਸਟ ਦੇ ਮੋਢੀ ਅਤੇ ਲੈਫ਼: ਕਰਨਲ (ਸੇਵਾਮੁਕਤ) ਰਾਜਿੰਦਰ ਸਿੰਘ ਨਾਗੀ ਦੇ ਅਕਾਲ ਚਲਾਣੇ ’ਤੇ ਗਹਿਰੇ ਦਾ ਦੁੱਖ ਦਾ ਪ੍ਰਗਟਾਵਾ ਕੀਤਾ।ਲੈਫ਼: ਕਰਨਲ ਨਾਗੀ ਸੰਖੇਪ ਬਿਮਾਰੀ ਕਰਕੇ ਬਿਮਾਰ ਚਲੇ ਆ ਰਹੇ ਸਨ, ਬੀਤੇ ਦਿਨ ਆਪਣੇ ਗ੍ਰਹਿ ਵਿਖੇ ਆਪਣੇ ਅੰਤਿਮ ਸੁਆਸ ਲਏ। ਜਿਨ੍ਹਾਂ ਦਾ ਅੰਤਿਮ ਸੰਸਕਾਰ 8 ਸਤੰਬਰ …

Read More »

ਯੂਨੀਵਰਸਿਟੀ `ਚ ਸ੍ਰੀ ਗੁਰੂ ਗ੍ਰੰਥ ਸਾਹਿਬ : ਸੰਕਲਨ ਤੇ ਸੰਪਾਦਨ ਵਿਸ਼ੇ ‘ਤੇ ਵਰਕਸ਼ਾਪ ਆਰੰਭ

ਅੰਮ੍ਰਿਤਸਰ, 6 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਵੱਲੋਂ ਅੱਜ ਇਥੇ ਸ੍ਰੀ ਗੁਰੂ ਗ੍ਰੰਥ ਸਾਹਿਬ : ਸੰਕਲਨ ਤੇ ਸੰਪਾਦਨ ਵਿਸ਼ੇ ‘ਤੇ ਵਰਕਸ਼ਾਪ ਆਰੰਭ ਹੋ ਗਈ। ਇਹ ਵਰਕਸ਼ਾਪ 12 ਸਤੰਬਰ ਨੂੰ ਸੰਪੰਨ ਹੋਵੇਗੀ। ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਇਸ ਮੌਕੇ ਮੁੱਖ ਮਹਿਮਾਨ ਸਨ। ਵਰਕਸ਼ਾਪ …

Read More »

ਅੰਮ੍ਰਿਤਸਰ `ਚ 9 ਸਤੰਬਰ ਨੂੰ ਲੱਗੇਗੀ ਰਾਸ਼ਟਰੀ ਲੋਕ ਅਦਾਲਤ

ਅੰਮ੍ਰਿਤਸਰ, 6 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵੱਲੋਂ 9 ਸਤੰਬਰ 2017 ਨੂੰ ਜ਼ਿਲਾ ਕਚਹਿਰੀਆਂ ਅਤੇ ਸਬ-ਡਵੀਜ਼ਨਾਂ ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ।ਇਹ ਜਾਣਕਾਰੀ ਦਿੰਦਿਆਂ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮਿ੍ਰਤਸਰ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿਚ ਦੋਵਾਂ …

Read More »

ਦੁਬਈ ਤੋਂ ਸੁਰੇਸ਼ ਕੁਮਾਰ ਦੀ ਲਾਸ਼ ਲਿਆਉਣ ’ਚ ਪ੍ਰਸ਼ਾਸਨ ਤੇ ਸਰਬਤ ਦਾ ਭਲਾ ਸੰਸਥਾ ਕਰੇਗੀ ਪਰਿਵਾਰ ਦਾ ਸਹਿਯੋਗ

ਅੰਮਿ੍ਤਸਰ, 6 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਅੰਮਿ੍ਤਸਰ ਦੇ ਵਸਨੀਕ ਸੁਰੇਸ਼ ਕੁਮਾਰ ਜਿਸਦੀ ਬੀਤੇ ਦਿਨੀ ਦੁਬਾਈ ਵਿਖੇ ਭੇਤਭਰੇ ਹਾਲਤਾਂ ’ਚ ਮੌਤ ਗਈ ਸੀ ਦੀ ਲਾਸ਼ ਭਾਰਤ ਲਿਆਉਣ ’ਚ ਜ਼ਿਲਾ ਪ੍ਰਸ਼ਾਸਨ ਅੰਮਿ੍ਤਸਰ ਪੀੜਤ ਪਰਿਵਾਰ ਦੀ ਸਹਾਇਤਾ ਕਰੇਗਾ।ਬੀਤੇ ਕੱਲ ਮਿ੍ਰਤਕ ਸੁਰੇਸ਼ ਕੁਮਾਰ ਦਾ ਪਿਤਾ ਬਲਕਾਰ ਮਸੀਹ ਜੋ ਕਿ ਪ੍ਰੇਮ ਨਗਰ, ਮਜੀਠਾ ਰੋਡ ਅੰਮਿ੍ਰਤਸਰ ਦਾ ਰਹਿਣ ਵਾਲਾ ਹੈ ਨੇ ਅਮਨਦੀਪ ਗਿੱਲ ਚੇਅਰਮੈਨ …

Read More »

ਸੂਬੇ `ਚ ਦਫਤਰੀ ਮੁਲਾਜ਼ਮਾਂ ਵੱਲੋਂ ਕਾਲੇ ਬਿੱਲੇ ਲਗਾ ਕੇ ਸਰਕਾਰ ਖਿਲਾਫ ਪ੍ਰਗਟਾਇਆ ਰੋਸ

ਧੂਰੀ, 6 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਪੰਜਾਬ ਰਾਜ ਜ਼ਿਲ੍ਹਾ ਦਫਤਰ ਕਰਮਚਾਰੀ ਯੂਨੀਅਨ ਵੱਲੋਂ ਚਿਰਾਂ ਤੋਂ ਲਟਕਦੀਆਂ ਆ ਰਹੀਆਂ ਮੁਲਾਜ਼ਮਾਂ ਦੀ ਜਾਇਜ਼ ਮੰਗਾਂ ਨਾ ਮੰਨਣ ਕਾਰਨ ਸੂਬੇ ਭਰ ਵਿੱਚ ਦਫਤਰੀ ਕਾਮਿਆਂ ਵੱਲੋਂ ਕਾਲੇ ਬਿੱਲੇ ਲਗਾ ਕੇ ਰੋਸ ਵਜੋਂ 2 ਰੋਜਾ ਸੰਕੇਤਕ ਹੜਤਾਲ ਕੀਤੀ ਜਾ ਰਹੀ ਹੈ। ਯੂਨੀਅਨ ਦੇ ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਿਰਧਾਰਤ ਨਾਰਮਜ਼ …

Read More »

ਸੀਨੀਅਰ ਪੱਤਰਕਾਰ ਗੌਰੀ ਲੰਕੇਸ਼ ਦੀ ਹੱਤਿਆ ਖਿਲਾਫ ਰੋਸ

ਅੰਮਿ੍ਤਸਰ, 6 ਸਤੰਬਰ (ਪੰਜਾਬ ਪੋਸਟ ਮਨਜੀਤ ਸਿੰਘ) – ਬੀਤੇ ਦਿਨੀਂ ਸੀਨੀਅਰ ਪੱਤਰਕਾਰ ਗੌਰੀ ਲੰਕੇਸ਼ ਦੀ ਬੈਂਗਲੂਰੂ ਵਿਖੇ ਗੋਲੀ ਮਾਰ ਕੇ  ਕੀਤੀ ਗਈ ਹੱਤਿਆ ਦੇ ਖਿਲਾਫ ਰੋਸ ਜ਼ਾਹਿਰ ਕਰਨ ਲਈ ਅੱਜ ਸਥਾਨਕ ਵਿਰਸਾ ਵਿਹਾਰ ਵਿਖੇ ਸ਼ੋਕ ਇਕੱਤਰਤਾ ਕੀਤੀ ਗਈ। ਪ੍ਰੋਫੈਸਰ ਡਾ. ਪਰਮਿੰਦਰ ਸਿੰਘ ਦੀ ਪ੍ਰਧਾਨਗੀ ਵਿਚ ਹੋਏ ਇਸ ਸਮਾਗਮ ਵਿਚ ਮਰਹੂਮ ਗੌਰੀ ਲੰਕੇਸ਼ ਨੂੰ ਯਾਦ ਕਰਦਿਆਂ ਦੋ ਮਿੰਟ ਦਾ ਮੌਨ ਧਾਰਿਆ …

Read More »

ਪਰਾਲੀ ਨੂੰ ਅਗ ਲਗਾਉਣ ਨਾਲ ਪੈਦਾ ਹੁੰਦੀਆਂ ਹਨ ਜ਼ਹਿਰਲੀਆਂ ਗੈਸਾਂ

ਅੰਮਿ੍ਤਸਰ, 6 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਵਾਤਾਵਰਨ ਨੂੰ ਪਰਾਲੀ ਦੇ ਧੂੰਏ ਤੋਂ ਦੂਸ਼ਿਤ ਹੋਣ ਤੋਂ ਬਚਾਉਣ ਲਈ ਜ਼ਿਲਾ ਪ੍ਰਸ਼ਾਸਨ ਅੰਮਿ੍ਤਸਰ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਦੱਸਿਆ ਜਾ ਰਿਹਾ ਹੈ।ਖੇਤੀਬਾੜੀ ਵਿਭਾਗ ਵੱਲੋਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨਾਲ ਰਾਬਤਾ ਕੀਤਾ ਜਾ ਰਿਹਾ ਹੈ ਅਤੇ ਉਨਾਂ ਨੂੰ …

Read More »